Breaking News :

ਜਲੰਧਰ ‘ਚ ਸਕੂਲ ਬੱਸ ਚਾਲਕ ਦੀ ਲਾਪਰਵਾਹੀ, ਰੈੱਡ ਲਾਈਟ ਤੋੜ ਕੇ ਰੌਂਗ ਸਾਈਡ ਬੱਸ ਦੌੜਾਈ; ਰਾਹਗੀਰ ਨੇ ਰੋਕ ਕੇ ਟਾਲਿਆ ਵੱਡਾ ਹਾਦਸਾ

ਕੈਨੇਡਾ ਵਿੱਚ ਪੁੱਤਰ ਕਤਲ ਕੇਸ ’ਚ ਫਸਣ ਦਾ ਡਰ ਦਿਖਾ ਸਾਈਬਰ ਠੱਗਾਂ ਨੇ ਰਿਟਾਇਰਡ ਅਧਿਆਪਕ ਤੋਂ ਠੱਗੇ 10 ਲੱਖ ਰੁਪਏ

ਪੰਜਾਬੀ ਆ ਗਏ ਓਏ…! ਪੰਜਾਬ ਅੱਗੇ ਲਖਨਊ ਨੇ ਵੀ ਟੇਕੇ ਗੋਡੇ, ਦਰਜ ਕੀਤੀ ਸੀਰੀਜ਼ ਦੀ 5ਵੀਂ ਜਿੱਤ

120 ਫੁੱਟੀ ਰੋਡ ‘ਤੇ ਭਿਆਨਕ ਸੜਕ ਹਾਦਸਾ, ਗੰਭੀਰ ਜਖ਼ਮੀ ਨੌਜਵਾਨ ਨੂੰ SHO ਨੇ ਆਪਣੀ ਗੱਡੀ ‘ਚ ਹਸਪਤਾਲ ਪਹੁੰਚਾਇਆ

ਅਕਾਸ਼ ਬੰਸਲ IAS ਨੇ ਕਪੂਰਥਲਾ ਦੇ ਨਵੇਂ ਡਿਪਟੀ ਕਮਿਸ਼ਨਰ ਵਜੋਂ ਸੰਭਾਲਿਆ ਅਹੁਦਾ

ਮਧੁਵਨ ਕਾਲੋਨੀ ਵਿੱਚ ਸ਼ੱਕੀ ਹਾਲਾਤਾਂ ‘ਚ ਵਿਅਕਤੀ ਦੀ ਮੌਤ, ਘੰਟੇ ਭਰ ਸੜਕ ‘ਤੇ ਪਿਆ ਰਿਹਾ ਲਾਸ਼ ਵਰਗਾ ਸ਼ਰੀਰ

ਜਲੰਧਰ ‘ਚ ਪੀਐਨਬੀ ਬੈਂਕ ਲੁੱਟ ਮਾਮਲਾ ਸੁਲਝਿਆ: ਸਾਬਕਾ DSP ਦਾ ਪੁੱਤਰ ਗ੍ਰਿਫਤਾਰ, ਨਸ਼ੇ ਲਈ ਕੀਤਾ ਸੀ 6.27 ਲੱਖ ਦਾ ਲੁੱਟਕਾਂਡ

ਹਿਮਾਚਲ ਸਰਕਾਰ ਦਾ ਵੱਡਾ ਫੈਸਲਾ: ਪੰਜਾਬੀਆਂ ਦੇ ਵਿਰੋਧ ਤੋਂ ਬਾਅਦ ਐਂਟਰੀ ਟੈਕਸ ਦਾ ਫੈਸਲਾ ਲਿਆ ਵਾਪਸ

ਐਸਐਸਪੀ ਜਲੰਧਰ ਦਿਹਾਤੀ ਨੇ ਸਤਿਗੁਰੂ ਲਾਲ ਨਾਥ ਮਹਾਰਾਜ ਜੀ ਦੀ 29ਵੀਂ ਬਰਸੀ ਸਮਾਗਮ ਵਿੱਚ ਕੀਤੀ ਸ਼ਿਰਕਤ, ਅਮਨ-ਕਾਨੂੰਨ ਅਤੇ ਨਸ਼ਾ ਮੁਕਤੀ ਦਾ ਦਿੱਤਾ ਸੰਦੇਸ਼

ਜਲੰਧਰ ”ਚ ਵੱਡਾ ਐਨਕਾਊਂਟਰ! ਬਦਮਾਸ਼ ਤੇ ਪੁਲਸ ਵਿਚਾਲੇ ਚੱਲੀਆਂ ਤਾੜ-ਤਾੜ ਗੋਲ਼ੀਆਂ

May 5, 2026

ਸੁਲਤਾਨਪੁਰ ਲੋਧੀ ‘ਚ ਰੂਹ ਕੰਬਾਊ ਘਟਨਾ, ਕਿਰਲੀ ਵਾਲੀ ਚਾਹ ਪੀਣ ਨਾਲ 2 ਬੱਚਿਆਂ ਦੀ ਮੌਤ, ਬਾਕੀ ਪਰਿਵਾਰ ਹਸਪਤਾਲ ‘ਚ ਦਾਖ਼ਲ

ਸੁਲਤਾਨਪੁਰ ਲੋਧੀ : ਸੁਲਤਾਨਪੁਰ ਲੋਧੀ ਦੇ ਮੰਡ ਖੇਤਰ ਨਾਲ ਸੰਬੰਧਿਤ ਪਿੰਡ ਤਕੀਆਂ ਵਿਖੇ ਇਕ ਰੂਹ ਨੂੰ ਝੰਜੋੜ ਦੇਣ ਵਾਲੀ ਦੁਖਦਾਈ ਘਟਨਾ ਸਾਹਮਣੇ ਆਈ ਹੈ। ਜਿੱਥੇ ਇੱਕੋ ਪਰਿਵਾਰ ਦੇ 5 ਜੀਅ ਕਥਿਤ ਤੌਰ ‘ਤੇ ਕਿਰਲੀ ਵਾਲੀ ਜ਼ਹਿਰੀਲੀ ਚਾਹ ਪੀਣ ਕਾਰਨ ਗੰਭੀਰ ਰੂਪ ‘ਚ ਬਿਮਾਰ ਹੋ ਗਏ ਹਨ। ਇਨ੍ਹਾਂ ਨੂੰ ਇਲਾਜ ਦੇ ਲਈ ਜ਼ੀਰਾ ਦੇ ਸਰਕਾਰੀ ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ। ਹਾਲਤ ਗੰਭੀਰ ਹੋਣ ਕਾਰਨ ਇੱਥੋਂ ਮੋਗਾ ਰੈਫਰ ਕਰ ਦਿੱਤਾ ਗਿਆ।

ਦੱਸਿਆ ਜਾ ਰਿਹਾ ਹੈ ਕਿ ਇਲਾਜ ਦੌਰਾਨ ਦੋ ਬੱਚਿਆਂ ਦੀ ਮੌਤ ਹੋ ਗਈ ਹੈ। ਮਿ੍ਤਕ ਬੱਚਿਆਂ ਦੀ ਪਛਾਣ ਸ਼ਿਵਰਾਜ ਸਿੰਘ ਪੁੱਤਰ ਗੁਰਪ੍ਰੀਤ ਸਿੰਘ ਵਾਸੀ ਪਿੰਡ ਤਕੀਆਂ ਉਮਰ (6) ਸਾਲ ਅਤੇ ਦਮਨਪ੍ਰੀਤ ਕੌਰ ਪੁੱਤਰੀ ਗੁਰਪ੍ਰੀਤ ਸਿੰਘ ਹੋਈ ਹੈ। ਪੁਲਿਸ ਵੱਲੋਂ ਦੋਹਾਂ ਬੱਚਿਆਂ ਦੀਆਂ ਲਾਸ਼ਾਂ ਨੂੰ ਪੋਸਟਮਾਰਟਮ ਕਰਵਾਉਣ ਦੇ ਲਈ ਸੁਲਤਾਨਪੁਰ ਲੋਧੀ ਦੇ ਸਿਵਲ ਹਸਪਤਾਲ ਦੀ ਮੌਰਚਰੀ ਵਿਚ ਰਖਵਾ ਦਿੱਤਾ ਗਿਆ ਹੈ। ਦੱਸਿਆ ਜਾ ਰਿਹਾ ਹੈ ਕਿ ਬੀਤੇ ਦਿਨੀਂ ਪਰਿਵਾਰ ਦੇ ਸਮੂਹ ਪੰਜ ਮੈਬਰਾਂ ਵੱਲੋਂ ਘਰੇ ਬਣਾਈ ਗਈ ਚਾਹ ਪੀਤੀ ਗਈ, ਜਿਸ ਨੂੰ ਪੀਣ ਤੋਂ ਬਾਅਦ ਉਨ੍ਹਾਂ ਦੀ ਸਿਹਤ ਵਿਗੜ ਗਈ। ਦੱਸਿਆ ਜਾ ਰਿਹਾ ਹੈ ਕਿ ਚਾਹ ‘ਚ ਕੋਈ ਕਿਰਲੀ ਡਿੱਗ ਗਈ ਸੀ ਤੇ ਉਹ ਜ਼ਹਿਰੀਲੀ ਚਾਹ ਪੀ ਕੇ ਸਾਰਾ ਪਰਿਵਾਰ ਕੁਝ ਹੀ ਸਮੇਂ ਅੰਦਰ ਬਿਮਾਰ ਹੋ ਗਿਆ।

ਦੋ ਬੱਚਿਆਂ ਸ਼ਿਵਰਾਜ ਅਤੇ ਦਮਨਪ੍ਰੀਤ ਕੌਰ ਦੀ ਮੌਤ ਹੋ ਚੁੱਕੀ ਹੈ, ਜਦਕਿ ਪਰਿਵਾਰ ਦੇ 3 ਮੈਂਬਰ ਪਿਤਾ ਗੁਰਪ੍ਰੀਤ ਸਿੰਘ , ਮਾਤਾ ਬਲਜੀਤ ਕੌਰ ਤੇ ਛੋਟੀ ਲੜਕੀ ਨਵਰੀਤ ਕੌਰ ਫਿਲਹਾਲ ਜ਼ੇਰੇ ਇਲਾਜ ਹਨ। ਪੁਲਿਸ ਨੇ ਮ੍ਰਿਤਕ ਬੱਚਿਆਂ ਦੀਆਂ ਲਾਸ਼ਾਂ ਨੂੰ ਕਬਜ਼ੇ ਵਿੱਚ ਲੈ ਲਿਆ ਗਿਆ ਹੈ ਤੇ ਸਿਵਲ ਹਸਪਤਾਲ ਸੁਲਤਾਨਪੁਰ ਲੋਧੀ ਦੇ ਮੁਰਦਾਘਰ ‘ਚ ਰਖਵਾ ਕੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ। ਪਰਿਵਾਰ ਦੇ ਰਿਸ਼ਤੇਦਾਰਾਂ ਅਤੇ ਪਿੰਡ ਵਾਸੀਆਂ ਦਾ ਕਹਿਣਾ ਹੈ ਕਿ ਗੁਰਪ੍ਰੀਤ ਸਿੰਘ ਮਿਹਨਤ ਮਜ਼ਦੂਰੀ ਕਰ ਕੇ ਆਪਣਾ ਪਰਿਵਾਰ ਪਾਲਦਾ ਹੈ, ਸਰਕਾਰ ਅਤੇ ਸਮਾਜ ਸੇਵੀ ਸੰਸਥਾਵਾਂ ਨੂੰ ਇਸ ਦੁੱਖ ਦੀ ਘੜੀ ਵਿੱਚ ਉਸ ਦੀ ਬਾਂਹ ਫੜ ਕੇ ਪਰਿਵਾਰ ਦੀ ਸਹਾਇਤਾ ਕਰਨੀ ਚਾਹੀਦੀ ਹੈ।

Vinkmag ad
Share Our Daily Posts

News Desk

Read Previous

ਅਮਰਨਾਥ ਯਾਤਰਾ ‘ਤੇ ਨਹੀਂ ਜਾ ਸਕਦੇ ਤਾਂ ਘਰ ਬੈਠੇ ਹੀ ਇਸ ਤਰ੍ਹਾਂ ਕਰੋ ਪਵਿੱਤਰ ਗੁਫਾ ਦੇ ਦਰਸ਼ਨ,ਪ੍ਰਸ਼ਾਦ ਵੀ ਮਿਲੇਗਾ

Read Next

ਵੱਡੀ ਕਾਰਵਾਈ ! ਪੰਜਾਬ ‘ਚ ‘ਆਪ’ ਆਗੂ ਨੇ ਥਾਣੇਦਾਰ ਦੀ ਬਦਲੀ ਲਈ ਮੰਗੀ ਰਿਸ਼ਵਤ, ਆਡੀਓ ਵਾਇਰਲ ਹੋਣ ‘ਤੇ ਪਾਰਟੀ ‘ਚੋਂ ਕੱਢਿਆ