BSF ਚੌਕ ਨੇੜੇ ਐਕਟਿਵਾ ਬਲਾਸਟ ਮਾਮਲੇ ‘ਚ ਆ ਗਿਆ ਜਲੰਧਰ CP ਦਾ ਬਿਆਨ, ਦੱਸਿਆ ਕਿਵੇਂ ਵਾਪਰੀ ਘਟਨਾ
ਲੁਧਿਆਣਾ : ਔਰਤ ਨਾਲ ਜਬਰ ਜਨਾਹ ਦੇ ਮਾਮਲੇ ਵਿੱਚ ਭਗੌੜੇ ਐਲਾਨੇ ਗਏ ਸਾਬਕਾ ਵਿਧਾਇਕ ਸਿਮਰਜੀਤ ਸਿੰਘ ਬੈਂਸ ਦੇ ਪੀਏ ਨੂੰ ਥਾਣਾ ਡਵੀਜ਼ਨ ਨੰਬਰ ਛੇ ਦੀ ਪੁਲਿਸ ਨੇ ਗ੍ਰਿਫ਼ਤਾਰ ਕਰ ਲਿਆ ਹੈ। ਇਸ ਦੀ ਪੁਸ਼ਟੀ ਕਰਦਿਆਂ ਸੰਯੁਕਤ ਪੁਲਿਸ ਕਮਿਸ਼ਨਰ ਰਬਚਰਨ ਬਰਾੜ ਨੇ ਦੱਸਿਆ ਕਿ ਮੁਲਜ਼ਮ ਦੀ ਪਛਾਣ ਸੁਖਚੈਨ ਸਿੰਘ ਵਜੋਂ ਹੋਈ ਹੈ। ਉਹ ਵੀ ਔਰਤ ਨਾਲ ਜਬਰ ਜਨਾਹ ਕੇਸ ‘ਚ ਭਗੌੜਾ ਸੀ। ਉਸ ਨੂੰ ਐਤਵਾਰ ਰਾਤ ਉਸ ਦੇ ਘਰੋਂ ਗ੍ਰਿਫ਼ਤਾਰ ਕੀਤਾ ਗਿਆ। ਸੋਮਵਾਰ ਨੂੰ ਅਦਾਲਤ ‘ਚ ਪੇਸ਼ ਕਰ ਕੇ ਪੁਲਿਸ ਰਿਮਾਂਡ ਲਿਆ ਜਾਵੇਗਾ। ਇਸ ਮਾਮਲੇ ‘ਚ 7 ਲੋਕ ਮੁਲਜ਼ਮ ਹਨ, ਜਿਨ੍ਹਾਂ ਵਿਚੋਂ ਹੁਣ ਤਕ 2 ਨੂੰ ਗ੍ਰਿਫਤਾਰ ਕੀਤਾ ਜਾ ਚੁੱਕਾ ਹੈ।
ਸਾਬਕਾ ਵਿਧਾਇਕ ਬੈਂਸ ਅੱਜ ਅਦਾਲਤ ’ਚ ਕਰ ਸਕਦੇ ਨੇ ਸਰੰਡਰ
