Breaking News :

BSF ਚੌਕ ਨੇੜੇ ਐਕਟਿਵਾ ਬਲਾਸਟ ਮਾਮਲੇ ‘ਚ ਆ ਗਿਆ ਜਲੰਧਰ CP ਦਾ ਬਿਆਨ, ਦੱਸਿਆ ਕਿਵੇਂ ਵਾਪਰੀ ਘਟਨਾ

ਜਲੰਧਰ ‘ਚ ਸਕੂਲ ਬੱਸ ਚਾਲਕ ਦੀ ਲਾਪਰਵਾਹੀ, ਰੈੱਡ ਲਾਈਟ ਤੋੜ ਕੇ ਰੌਂਗ ਸਾਈਡ ਬੱਸ ਦੌੜਾਈ; ਰਾਹਗੀਰ ਨੇ ਰੋਕ ਕੇ ਟਾਲਿਆ ਵੱਡਾ ਹਾਦਸਾ

ਕੈਨੇਡਾ ਵਿੱਚ ਪੁੱਤਰ ਕਤਲ ਕੇਸ ’ਚ ਫਸਣ ਦਾ ਡਰ ਦਿਖਾ ਸਾਈਬਰ ਠੱਗਾਂ ਨੇ ਰਿਟਾਇਰਡ ਅਧਿਆਪਕ ਤੋਂ ਠੱਗੇ 10 ਲੱਖ ਰੁਪਏ

ਪੰਜਾਬੀ ਆ ਗਏ ਓਏ…! ਪੰਜਾਬ ਅੱਗੇ ਲਖਨਊ ਨੇ ਵੀ ਟੇਕੇ ਗੋਡੇ, ਦਰਜ ਕੀਤੀ ਸੀਰੀਜ਼ ਦੀ 5ਵੀਂ ਜਿੱਤ

120 ਫੁੱਟੀ ਰੋਡ ‘ਤੇ ਭਿਆਨਕ ਸੜਕ ਹਾਦਸਾ, ਗੰਭੀਰ ਜਖ਼ਮੀ ਨੌਜਵਾਨ ਨੂੰ SHO ਨੇ ਆਪਣੀ ਗੱਡੀ ‘ਚ ਹਸਪਤਾਲ ਪਹੁੰਚਾਇਆ

ਅਕਾਸ਼ ਬੰਸਲ IAS ਨੇ ਕਪੂਰਥਲਾ ਦੇ ਨਵੇਂ ਡਿਪਟੀ ਕਮਿਸ਼ਨਰ ਵਜੋਂ ਸੰਭਾਲਿਆ ਅਹੁਦਾ

ਮਧੁਵਨ ਕਾਲੋਨੀ ਵਿੱਚ ਸ਼ੱਕੀ ਹਾਲਾਤਾਂ ‘ਚ ਵਿਅਕਤੀ ਦੀ ਮੌਤ, ਘੰਟੇ ਭਰ ਸੜਕ ‘ਤੇ ਪਿਆ ਰਿਹਾ ਲਾਸ਼ ਵਰਗਾ ਸ਼ਰੀਰ

ਜਲੰਧਰ ‘ਚ ਪੀਐਨਬੀ ਬੈਂਕ ਲੁੱਟ ਮਾਮਲਾ ਸੁਲਝਿਆ: ਸਾਬਕਾ DSP ਦਾ ਪੁੱਤਰ ਗ੍ਰਿਫਤਾਰ, ਨਸ਼ੇ ਲਈ ਕੀਤਾ ਸੀ 6.27 ਲੱਖ ਦਾ ਲੁੱਟਕਾਂਡ

ਹਿਮਾਚਲ ਸਰਕਾਰ ਦਾ ਵੱਡਾ ਫੈਸਲਾ: ਪੰਜਾਬੀਆਂ ਦੇ ਵਿਰੋਧ ਤੋਂ ਬਾਅਦ ਐਂਟਰੀ ਟੈਕਸ ਦਾ ਫੈਸਲਾ ਲਿਆ ਵਾਪਸ

ਐਸਐਸਪੀ ਜਲੰਧਰ ਦਿਹਾਤੀ ਨੇ ਸਤਿਗੁਰੂ ਲਾਲ ਨਾਥ ਮਹਾਰਾਜ ਜੀ ਦੀ 29ਵੀਂ ਬਰਸੀ ਸਮਾਗਮ ਵਿੱਚ ਕੀਤੀ ਸ਼ਿਰਕਤ, ਅਮਨ-ਕਾਨੂੰਨ ਅਤੇ ਨਸ਼ਾ ਮੁਕਤੀ ਦਾ ਦਿੱਤਾ ਸੰਦੇਸ਼

May 6, 2026

ਜਲੰਧਰ-ਪਠਾਨਕੋਟ NH ‘ਤੇ ਦਰਦਨਾਕ ਹਾਦਸਾ, ਵੈਸ਼ਨੋ ਦੇਵੀ ਤੋਂ ਵਾਪਸ ਆ ਰਹੇ ਪਰਿਵਾਰ ਦੇ 3 ਜੀਆਂ ਦੀ ਮੌਤ, ਕਾਰ ਦੇ ਉੱਡੇ ਪਰਖੱਚੇ

ਟਾਂਡਾ ਉੜਮੁੜ : ਜਲੰਧਰ-ਪਠਾਨਕੋਟ ਨੈਸ਼ਨਲ ਹਾਈਵੇ ‘ਤੇ ਸੋਮਵਾਰ ਸਵੇਰੇ ਇਕ ਕਾਰ ਨਾਲ ਵਾਪਰੇ ਦਰਦਨਾਕ ਸੜਕ ਹਾਦਸੇ ‘ਚ ਇੱਕੋ ਪਰਿਵਾਰ ਦੇ ਤਿੰਨ ਜੀਆਂ ਦੀ ਮੌਤ ਹੋ ਗਈ ਜਦਕਿ ਕਾਰ ਚਾਲਕ ਗੰਭੀਰ ਰੂਪ ਵਿੱਚ ਜ਼ਖ਼ਮੀ ਹੋ ਗਿਆ। ਮ੍ਰਿਤਕਾਂ ਦੀ ਪਛਾਣ ਮਹਿਕ ਅਗਰਵਾਲ , ਵਰਿੰਦਾ ਅਗਰਵਾਲ ਤੇ ਰੇਨੂੰ ਅਗਰਵਾਲ ਵਾਸੀ ਜਲੰਧਰ ਵਜੋਂ ਹੋਈ ਜਦਕਿ ਜ਼ਖ਼ਮੀ ਦੀ ਪਛਾਣ ਕਨਵਰ ਅਗਰਵਾਲ ਵਜੋਂ ਹੋਈ।

ਜਾਣਕਾਰੀ ਅਨੁਸਾਰ ਕਨਵਰ ਅਗਰਵਾਲ ਆਪਣੀ ਕਾਰ ਹਾਂਡਾ ਇਮੇਜ ਨੰਬਰ ਪੀਬੀ – 08 – ਈ ਈ – 4781 ‘ਤੇ ਸਵਾਰ ਪਤਨੀ , ਬੇਟੀ ਤੇ ਮਾਂ ਸਮੇਤ ਮਾਤਾ ਵੈਸ਼ਨੋ ਦੇਵੀ ਤੋਂ ਮੱਥਾ ਟੇਕ ਵਾਪਸ ਪਰਤ ਰਿਹਾ ਸੀ। ਜਦੋਂ ਉਹ ਜਲੰਧਰ ਪਠਾਨਕੋਟ ਨੈਸ਼ਨਲ ਹਾਈਵੇ ਤੇ ਪੈਂਦੇ ਗ੍ਰੇਟ ਪੰਜਾਬ ਸੈਲੀਬ੍ਰਿਸ਼ਨ ਨੇੜੇ ਪਹੁੰਚੇ ਤਾਂ ਕਾਰ ਸੜਕ ਕਿਨਾਰੇ ਬਣੀ ਪੁਲੀ ਨਾਲ ਟਕਰਾ ਗਈ । ਹਾਦਸਾ ਏਨਾ ਜਬਰਦਸਤ ਸੀ ਕੀ ਕਾਰ ਦੇ ਪਰਖੱਚੇ ਉੱਡ ਗਏ ਮੌਕੇ ‘ਤੇ ਇਕੱਠੇ ਹੋਏ ਰਾਹਗੀਰਾਂ ਵਲੋਂ ਕਾਰ ਸਵਾਰ ਜਖਮੀਆਂ ਨੂੰ 108 ਐਂਬੂਲੈਂਸ ਰਾਹੀਂ ਸਰਕਾਰੀ ਹਸਪਤਾਲ ਟਾਂਡਾ ਪਹੁੰਚਾਇਆ, ਜਿੱਥੇ ਐਸਐਮੳ ਟਾਂਡਾ ਪ੍ਰੀਤ ਮਹਿੰਦਰ ਸਿੰਘ ਨੇ ਮਹਿਕ ਅਗਰਵਾਲ, ਵਰਿੰਦਾ ਅਗਰਵਾਲ ਤੇ ਰੇਨੂੰ ਅਗਰਵਾਲ ਨੂੰ ਮ੍ਰਿਤਕ ਐਲਾਨ ਦਿੱਤਾ ਤੇ ਕਨਵਰ ਅਗਰਵਾਲ ਨੂੰ ਮੁਢਲੇ ਇਲਾਜ ਤੋਂ ਬਾਅਦ ਉਸਦੀ ਗੰਭੀਰ ਹਾਲਤ ਨੂੰ ਵੇਖਦਿਆਂ ਅੱਗੇ ਰੈਫਰ ਕਰ ਦਿੱਤਾ। ਹਾਦਸਾ ਕਿਹੜੇ ਹਾਲਾਤ ‘ਚ ਹੋਇਆ ਇਸ ਸਬੰਧੀ ਕੋਈ ਜਾਣਕਾਰੀ ਨਹੀਂ ਮਿਲੀ। ਟਾਂਡਾ ਪੁਲਿਸ ਨੇ ਮੌਕੇ ‘ਤੇ ਪਹੁੰਚ ਕੇ ਮ੍ਰਿਤਕਾਂ ਦੀਆਂ ਲਾਸ਼ਾਂ ਆਪਣੇ ਕਬਜ਼ੇ ਵਿਚ ਲੈ ਕੇ ਅਗਲੀ ਕਨੂੰਨੀ ਕਾਰਵਾਈ ਸ਼ੁਰੂ ਕਰ ਦਿੱਤੀ।

Vinkmag ad
Share Our Daily Posts

News Desk

Read Previous

ਸਾਬਕਾ MLA ਸਿਮਰਜੀਤ ਬੈਂਸ ਦਾ ਪੀਏ ਗ੍ਰਿਫਤਾਰ, ਕਈ ਦਿਨਾਂ ਤੋਂ ਸੀ ਫ਼ਰਾਰ

Read Next

ਜਲੰਧਰ ‘ਚ ਨਗੀਨਾ ਪੰਸਾਰੀ ਦੁਕਾਨ ਮਾਲਕ ਦੀ ਪਤਨੀ, ਨੂੰਹ ਤੇ ਪੋਤੀ ਦੀ ਮੌਤ, ਵੈਸ਼ਨੋ ਦੇਵੀ ਤੋਂ ਵਾਪਸੀ ਵੇਲੇ ਹੋਇਆ ਭਿਆਨਕ ਹਾਦਸਾ