BSF ਚੌਕ ਨੇੜੇ ਐਕਟਿਵਾ ਬਲਾਸਟ ਮਾਮਲੇ ‘ਚ ਆ ਗਿਆ ਜਲੰਧਰ CP ਦਾ ਬਿਆਨ, ਦੱਸਿਆ ਕਿਵੇਂ ਵਾਪਰੀ ਘਟਨਾ
ਚੰਡੀਗੜ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ (2hagwant Mann) ਥੋੜ੍ਹੀ ਦੇਰ ’ਚ ਕੈਬਨਿਟ ਦਾ ਵਿਸਥਾਰ ਕਰਨਗੇ। ਰਾਜ ਸਭਾ ਮੈਂਬਰ ਬਲਬੀਰ ਸਿੰਘ ਸੀਚੇਵਾਲ ਪਹੁੰਚ ਗਏ ਹਨ। ਨਵੇਂ ਨਿਯੁਕਤ ਹੋਏ ਅਮਨ ਅਰੋਡ਼ਾ, ਚੇਤਨ ਸਿੰਘ ਜੌੜੇਮਾਜਰਾ ਤੇ ਫੌਜਾ ਸਿੰਘ ਸਰਾਰੀ ਵੀ ਪਰਿਵਾਰ ਸਮੇਤ ਰਾਜ ਭਵਨ ਪਹੁੰਚ ਗਏ ਹਨ। ਇਨ੍ਹਾਂ ਤੋਂ ਇਲਾਵਾ ਪੁਰਾਣੇ ਮੰਤਰੀ ਤੇ ਹੋਰ ਵਿਧਾਇਕ ਪਹੁੰਚ ਰਹੇ ਹਨ।
ਦੱਸ ਦੇਈਏ ਕਿ ਰਾਜਪਾਲ ਬਨਵਾਰੀ ਲਾਲ ਪੁਰੋਹਿਤ ਸ਼ਾਮ 5 ਵਜੇ ਰਾਜ ਭਵਨ ਵਿਖੇ ਨਵੇਂ ਮੰਤਰੀਆਂ ਨੂੰ ਅਹੁਦੇ ਅਤੇ ਗੁਪਤਤਾ ਦੀ ਸਹੁੰ ਚੁਕਾਉਣਗੇ। ਮਾਨ ਸਰਕਾਰ ਵਲੋਂ 5 ਨਵੇਂ ਮੰਤਰੀਆਂ ਦੀ ਲਿਸਟ ਗਵਰਨਰ ਨੂੰ ਭੇਜ ਦਿੱਤੀ ਗਈ ਹੈ। ਜਾਣਕਾਰੀ ਮੁਤਾਬਿਕ ਨਵੇਂ ਬਣ ਰਹੇ ਮੰਤਰੀਆਂ ’ਚ ਅਮਨ ਅਰੋਡ਼ਾ, ਡਾ. ਇੰਦਰਬੀਰ ਨਿੱਝਰ, ਅਨਮੋਲ ਗਗਨ ਮਾਨ, ਚੇਤਨ ਸਿੰਘ ਜੌਡ਼ਾਮਾਜਰਾ ਅਤੇ ਫ਼ੌਜਾ ਸਿੰਘ ਸਰਾਰੀ ਸ਼ਾਮਲ ਹਨ। ਇਹ ਸਾਰੇ ਅੱਜ ਸ਼ਾਮ 5 ਵਜੇ ਮੰਤਰੀ ਅਹੁਦੇ ਦੀ ਸਹੁੰ ਚੁੱਕਣਗੇ।
ਇਸ ਵੇਲੇ ਸਰਕਾਰ ਵਿੱਚ ਮੁੱਖ ਮੰਤਰੀ ਸਮੇਤ 10 ਮੰਤਰੀ ਹਨ, ਸਰਕਾਰ ਅੱਠ ਹੋਰ ਮੰਤਰੀ ਨਿਯੁਕਤ ਕਰ ਸਕਦੀ ਹੈ। ਸਰਕਾਰ ਵੱਲੋਂ ਮੰਤਰੀ ਮੰਡਲ ਦੇ ਵਿਸਥਾਰ ਵਿੱਚ ਸਿਰਫ਼ ਪੰਜ ਮੰਤਰੀ ਹੀ ਨਿਯੁਕਤ ਕੀਤੇ ਜਾਣਗੇ। ਮੰਤਰੀ ਮੰਡਲ ਦੀਆਂ ਦੋ ਤੋਂ ਤਿੰਨ ਅਸਾਮੀਆਂ ਖਾਲੀ ਛੱਡੀਆਂ ਜਾ ਰਹੀਆਂ ਹਨ ਤਾਂ ਜੋ ਨਵੇਂ ਵਿਧਾਇਕਾਂ ਦੀ ਯੋਗਤਾ ਦਾ ਵੀ ਪਤਾ ਲਗਾਇਆ ਜਾ ਸਕੇ।
