Breaking News :

BSF ਚੌਕ ਨੇੜੇ ਐਕਟਿਵਾ ਬਲਾਸਟ ਮਾਮਲੇ ‘ਚ ਆ ਗਿਆ ਜਲੰਧਰ CP ਦਾ ਬਿਆਨ, ਦੱਸਿਆ ਕਿਵੇਂ ਵਾਪਰੀ ਘਟਨਾ

ਜਲੰਧਰ ‘ਚ ਸਕੂਲ ਬੱਸ ਚਾਲਕ ਦੀ ਲਾਪਰਵਾਹੀ, ਰੈੱਡ ਲਾਈਟ ਤੋੜ ਕੇ ਰੌਂਗ ਸਾਈਡ ਬੱਸ ਦੌੜਾਈ; ਰਾਹਗੀਰ ਨੇ ਰੋਕ ਕੇ ਟਾਲਿਆ ਵੱਡਾ ਹਾਦਸਾ

ਕੈਨੇਡਾ ਵਿੱਚ ਪੁੱਤਰ ਕਤਲ ਕੇਸ ’ਚ ਫਸਣ ਦਾ ਡਰ ਦਿਖਾ ਸਾਈਬਰ ਠੱਗਾਂ ਨੇ ਰਿਟਾਇਰਡ ਅਧਿਆਪਕ ਤੋਂ ਠੱਗੇ 10 ਲੱਖ ਰੁਪਏ

ਪੰਜਾਬੀ ਆ ਗਏ ਓਏ…! ਪੰਜਾਬ ਅੱਗੇ ਲਖਨਊ ਨੇ ਵੀ ਟੇਕੇ ਗੋਡੇ, ਦਰਜ ਕੀਤੀ ਸੀਰੀਜ਼ ਦੀ 5ਵੀਂ ਜਿੱਤ

120 ਫੁੱਟੀ ਰੋਡ ‘ਤੇ ਭਿਆਨਕ ਸੜਕ ਹਾਦਸਾ, ਗੰਭੀਰ ਜਖ਼ਮੀ ਨੌਜਵਾਨ ਨੂੰ SHO ਨੇ ਆਪਣੀ ਗੱਡੀ ‘ਚ ਹਸਪਤਾਲ ਪਹੁੰਚਾਇਆ

ਅਕਾਸ਼ ਬੰਸਲ IAS ਨੇ ਕਪੂਰਥਲਾ ਦੇ ਨਵੇਂ ਡਿਪਟੀ ਕਮਿਸ਼ਨਰ ਵਜੋਂ ਸੰਭਾਲਿਆ ਅਹੁਦਾ

ਮਧੁਵਨ ਕਾਲੋਨੀ ਵਿੱਚ ਸ਼ੱਕੀ ਹਾਲਾਤਾਂ ‘ਚ ਵਿਅਕਤੀ ਦੀ ਮੌਤ, ਘੰਟੇ ਭਰ ਸੜਕ ‘ਤੇ ਪਿਆ ਰਿਹਾ ਲਾਸ਼ ਵਰਗਾ ਸ਼ਰੀਰ

ਜਲੰਧਰ ‘ਚ ਪੀਐਨਬੀ ਬੈਂਕ ਲੁੱਟ ਮਾਮਲਾ ਸੁਲਝਿਆ: ਸਾਬਕਾ DSP ਦਾ ਪੁੱਤਰ ਗ੍ਰਿਫਤਾਰ, ਨਸ਼ੇ ਲਈ ਕੀਤਾ ਸੀ 6.27 ਲੱਖ ਦਾ ਲੁੱਟਕਾਂਡ

ਹਿਮਾਚਲ ਸਰਕਾਰ ਦਾ ਵੱਡਾ ਫੈਸਲਾ: ਪੰਜਾਬੀਆਂ ਦੇ ਵਿਰੋਧ ਤੋਂ ਬਾਅਦ ਐਂਟਰੀ ਟੈਕਸ ਦਾ ਫੈਸਲਾ ਲਿਆ ਵਾਪਸ

ਐਸਐਸਪੀ ਜਲੰਧਰ ਦਿਹਾਤੀ ਨੇ ਸਤਿਗੁਰੂ ਲਾਲ ਨਾਥ ਮਹਾਰਾਜ ਜੀ ਦੀ 29ਵੀਂ ਬਰਸੀ ਸਮਾਗਮ ਵਿੱਚ ਕੀਤੀ ਸ਼ਿਰਕਤ, ਅਮਨ-ਕਾਨੂੰਨ ਅਤੇ ਨਸ਼ਾ ਮੁਕਤੀ ਦਾ ਦਿੱਤਾ ਸੰਦੇਸ਼

May 6, 2026

ਗੌਰਵ ਯਾਦਵ ਨੂੰ ਮਿਲਿਆ ਪੰਜਾਬ ਦੇ ਨਵੇਂ DGP ਦਾ ਜ਼ਿੰਮਾ,ਅੱਜ ਸੰਭਾਲਣਗੇ ਕਾਰਜਭਾਰ

ਚੰਡੀਗਡ਼੍ਹ : ਪੰਜਾਬ ਦੇ ਡੀਜੀਪੀ ਵੀਰੇਸ਼ ਕੁਮਾਰ ਭਾਵੜਾ ਸੋਮਵਾਰ ਤੋਂ ਦੋ ਮਹੀਨਿਆਂ ਦੀ ਛੁੱਟੀ ’ਤੇ ਜਾ ਰਹੇ ਹਨ।ਅੱਜ ਚਾਰ ਵਜੇ ਡੀ.ਜੀ.ਪੀ ਵੀ.ਕੇ ਭਾਵੜਾ ਅੱਜ ਚਾਰ ਵਜੇ ਛੁੱਟੀ ‘ਤੇ ਚਲੇ ਜਾਣਗੇ। ਗੌਰਵ ਯਾਦਵ ਨੂੰ ਕਾਰਜਕਾਰੀ DGP ਦਾ ਚਾਰਜ ਮਿਲ ਗਿਆ ਹੈ। ਉਹ ਅੱਜ ਹੀ ਆਪਣਾ ਕਾਰਜਭਾਰ ਸੰਭਾਲਣਗੇ।

ਸਰਕਾਰ ਵੱਲੋਂ ਬੀਤੇ ਦਿਨੀਂ ਉਨ੍ਹਾਂ ਦੀ ਛੁੱਟੀ ਮਨਜ਼ੂਰ ਕੀਤੀ ਗਈ ਸੀ। ਭਾਵੜਾ ਨੇ ਕੇਂਦਰ ’ਚ ਡੈਪੂਟੇਸਨ ’ਤੇ ਜਾਣ ਦੀ ਇੱਛਾ ਪ੍ਰਗਟਾਈ ਸੀ ਜਿਸ ਨੂੰ ਮਨਜ਼ੂਰ ਕਰ ਲਿਆ ਗਿਆ। ਨਵੇਂ ਡੀਜੀਪੀ ਲਈ ਦੌੜ ਸ਼ੁਰੂ ਹੋ ਚੁੱਕੀ ਹੈ ਤੇ ਇਸ ਲਈ ਛੇਤੀ ਹੀ ਸਰਕਾਰ ਪੈਨਲ ਭੇਜੇਗੀ। ਪਰ ਡੀਜੀਪੀ ਦੀ ਸਥਾਈ ਨਿਯੁਕਤੀ ਤੋਂ ਪਹਿਲਾਂ ਸਰਕਾਰ ਨੂੰ ਕਾਰਜਕਾਰੀ ਡੀਜੀਪੀ ਲਾਉਣਾ ਪਵੇਗਾ। ਇਸ ਦੌੜ ’ਚ ਹਰਪ੍ਰੀਤ ਸਿੰਘ ਸਿੱਧੂ ਤੇ ਗੌਰਵ ਯਾਦਵ ਸਭ ਤੋਂ ਉਪਰ ਚੱਲ ਰਹੇ ਹਨ ਪਰ ਸਰਕਾਰ ਨੇ ਅਜੇ ਕਿਸੇ ਦੇ ਨਾਂ ਦਾ ਐਲਾਨ ਹੀਂ ਕੀਤਾ।

ਗੌਰਵ ਯਾਦਵ ਨੂੰ ਕੁਝ ਸਮਾਂ ਪਹਿਲਾਂ ਮੁੱਖ ਮੰਤਰੀ ਦਾ ਵਿਸ਼ੇਸ਼ ਪ੍ਰਮੁੱਖ ਸਕੱਤਰ ਨਿਯੁਕਤ ਕੀਤਾ ਗਿਆ ਸੀ। ਸਿੱਧੂ ਐਸਟੀਐਫ ਮੁਖੀ ਦੀ ਕਮਾਨ ਸੰਭਾਲ ਰਹੇ ਹਨ। ਇਸ ਤੋਂ ਇਲਾਵਾ ਆਈਪੀਐਸ ਸ਼ਰਦ ਸੱਤਿਆ ਚੌਹਾਨ, ਸੰਜੀਵ ਕਾਲੜਾ ਵੀ ਦੌੜ ਵਿੱਚ ਸ਼ਾਮਲ ਹਨ।

ਛੇ ਮਹੀਨਿਆਂ ਵਿੱਚ ਪੰਜਾਬ ਵਿੱਚ ਚੌਥਾ ਡੀਜੀਪੀ ਬਦਲਿਆ ਜਾਵੇਗਾ। ਦਿਨਕਰ ਗੁਪਤਾ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਸਰਕਾਰ ਵਿੱਚ ਡੀਜੀਪੀ ਸਨ, ਪਰ ਕੈਪਟਨ ਅਮਰਿੰਦਰ ਸਿੰਘ ਵੱਲੋਂ ਮੁੱਖ ਮੰਤਰੀ ਦਾ ਅਹੁਦਾ ਛੱਡਣ ਤੋਂ ਬਾਅਦ ਗੁਪਤਾ ਨੂੰ ਅਹੁਦੇ ਤੋਂ ਹਟਾ ਦਿੱਤਾ ਗਿਆ ਸੀ।

ਚੰਨੀ ਦੀ ਸਰਕਾਰ ਆਉਣ ਤੋਂ ਬਾਅਦ ਇਕਬਾਲ ਪ੍ਰੀਤ ਸਿੰਘ ਸਹੋਤਾ ਨੂੰ ਕਾਰਜਕਾਰੀ ਡੀ.ਜੀ.ਪੀ. ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਤਤਕਾਲੀ ਪ੍ਰਧਾਨ ਨਵਜੋਤ ਸਿੰਘ ਸਿੱਧੂ ਨੇ ਇਕਬਾਲ ਪ੍ਰੀਤ ਸਹੋਤਾ ਖਿਲਾਫ ਮੋਰਚਾ ਖੋਲ੍ਹ ਦਿੱਤਾ ਸੀ। ਇਸ ਤੋਂ ਬਾਅਦ ਆਖਰੀ ਸਮੇਂ ‘ਤੇ ਸਿਧਾਰਥ ਚਟੋਪਾਧਿਆਏ ਨੂੰ ਡੀਜੀਪੀ ਦੀ ਕਮਾਨ ਸੌਂਪੀ ਗਈ।

ਇਸ ਤੋਂ ਬਾਅਦ ਚੰਨੀ ਸਰਕਾਰ ਦੀ ਤਰਫੋਂ ਪੈਨਲ UPSC ਨੂੰ ਭੇਜਿਆ ਗਿਆ। ਭਾਵੜਾ ਨੂੰ ਪਿਛਲੇ ਸਾਲ ਜਨਵਰੀ ਵਿੱਚ ਡੀਜੀਪੀ ਨਿਯੁਕਤ ਕੀਤਾ ਗਿਆ ਸੀ ਜਦੋਂ ਉਨ੍ਹਾਂ ਦਾ ਨਾਂ ਪੈਨਲ ਵਿੱਚੋਂ ਆਇਆ ਸੀ। ਹੁਣ ਭਾਵੜਾ ਪੰਜਾਬ ਦੇ ਡੀਜੀਪੀ ਵਜੋਂ ਬਣੇ ਰਹਿਣਾ ਨਹੀਂ ਚਾਹੁੰਦੇ ਹਨ। ਡੀਜੀਪੀ ਨੇ ਕੇਂਦਰ ਅਤੇ ਰਾਜ ਸਰਕਾਰ ਨੂੰ ਪੱਤਰ ਲਿਖ ਕੇ ਕੇਂਦਰੀ ਕੇਡਰ ਵਿੱਚ ਜਾਣ ਦੀ ਇੱਛਾ ਜ਼ਾਹਰ ਕੀਤੀ ਹੈ।

ਭਾਵੜਾ ਕੇਂਦਰੀ ਕੇਡਰ ਵਿਚ ਜਾਣਗੇ ਜਾਂ ਨਹੀਂ, ਇਹ ਅਜੇ ਸਪੱਸ਼ਟ ਨਹੀਂ ਹੈ ਪਰ ਭਾਵੜਾ ਨੇ ਇਸ ਦੌਰਾਨ ਦੋ ਮਹੀਨਿਆਂ ਦੀ ਛੁੱਟੀ ‘ਤੇ ਜਾਣ ਦੀ ਇਜਾਜ਼ਤ ਮੰਗੀ ਹੈ, ਜਿਸ ਨੂੰ ਸੂਬਾ ਸਰਕਾਰ ਨੇ ਮਨਜ਼ੂਰੀ ਦੇ ਦਿੱਤੀ ਹੈ।

Vinkmag ad
Share Our Daily Posts

News Desk

Read Previous

ਪੰਜਾਬ ਕੈਬਨਿਟ ਦਾ ਵਿਸਥਾਰ ਥੋੜ੍ਹੀ ਦੇਰ ’ਚ, ਨਵੇਂ ਮੰਤਰੀ ਸਹੁੰ ਚੁੱਕਣ ਲਈ ਰਾਜ ਭਵਨ ਪਹੁੰਚੇ ਸ਼ੁਰੂ

Read Next

312 ਵਿਦਿਆਰਥੀਆਂ ਨੇ ਬਣਾਈ ਮੈਰਿਟ ‘ਚ ਥਾਂ, ਫ਼ਿਰੋਜ਼ਪੁਰ ਦੀ ਨੈਨਸੀ ਪੰਜਾਬ ‘ਚੋਂ ਅੱਵਲ, ਜਾਣੋ ਬਾਕੀਆਂ ਬਾਰੇ