Breaking News :

15 ਅਕਤੂਬਰ ਨੂੰ ਪੰਜਾਬ ਬੰਦ! ਪਰਵਿੰਦਰ ਸਿੰਘ ਝੋਟੇ ਦੇ ਕਤਲ ਮਗਰੋਂ ਪਰਿਵਾਰ ਨੇ ਕਰ”ਤਾ ਐਲਾਨ

ਵੱਡੀ ਖਬਰ: ਸੋਸ਼ਲ ਮੀਡੀਆ ਇੰਫਲੁਐਂਸਰ ਮੈਡ ਸੰਧੂ ਦਾ ਗੋਲੀਆਂ ਮਾਰ ਕੇ ਕਤਲ

LPU ਦੀ ਰਜਿਸਟਰਾਰ ਡਾ. ਮੋਨਿਕਾ ਗੁਲਾਟੀ ਦਾ ਵੱਡਾ ਖ਼ੁਲਾਸਾ! ਜਾਰੀ ਕੀਤੀ ਕੁੜੀਆਂ ਦੀ ਵੀਡੀਓ

ਜਲੰਧਰ ‘ਚ 4 ਸਾਲਾ ਬੱਚੇ ਦੀ ਕਿਡਨੈਪਿੰਗ, 10 ਘੰਟਿਆਂ ਬਾਅਦ ਬੱਸ ਸਟੈਂਡ ਨੇੜਿਓਂ ਮਿਲਿਆ ਬਿਨਾਂ ਨੰਬਰੀ ਸਫੈਦ ਐਕਟਿਵਾ ’ਤੇ ਆਏ ਦੋ ਨੌਜਵਾਨ ਬੱਚੇ ਨੂੰ ਚੁੱਕ ਕੇ ਲੈ ਗਏ, ਪੁਲਿਸ ਦੀਆਂ 7 ਵਿਸ਼ੇਸ਼ ਟੀਮਾਂ ਜਾਂਚ ’ਚ ਜੁਟੀਆਂ

ਜਲੰਧਰ ’ਚ 4 ਸਾਲਾ ਬੱਚੇ ਦੀ ਕਿਡਨੈਪਿੰਗ ਨਾਲ ਦਹਿਸ਼ਤ ਚਿੱਟੀ ਐਕਟਿਵਾ ’ਤੇ ਸਵਾਰ ਦੋ ਨੌਜਵਾਨ ਗਲੀ ’ਚ ਖੇਡ ਰਹੇ ਬੱਚੇ ਨੂੰ ਚੁੱਕ ਕੇ ਫਰਾਰ, ਸੀਸੀਟੀਵੀ ਫੁਟੇਜ ਆਈ ਸਾਹਮਣੇ

ਵੱਡੀ ਖ਼ਬਰ ; ਪੁਲਸ ਨੇ ਹਿਰਾਸਤ ‘ਚ ਲਿਆ ਸੁਖਬੀਰ ਬਾਦਲ ‘ਤੇ ਹਮਲਾ ਕਰਨ ਵਾਲਾ ਹਮਲਾਵਰ

120 ਫੁੱਟੀ ਰੋਡ ਦੇ ਪੈਟਰੋਲ ਪੰਪ ‘ਤੇ ਹੰਗਾਮਾ, 300-300 ਰੁਪਏ ਦਾ ਦੋ ਵਾਰ ਪੈਟਰੋਲ ਪਵਾਉਣ ਬਾਵਜੂਦ ਨਾ ਹਿੱਲੀ ਫਿਊਲ ਮੀਟਰ ਦੀ ਸੂਈ; ਮਸ਼ੀਨ ਦੀ ਜਾਂਚ ਦੀ ਮੰਗ

ਵੱਡੀ ਖ਼ਬਰ: ਜਲੰਧਰ ਦੇ ਮੇਅਰ ਵਿਨੀਤ ਧੀਰ ਦੀ ਸ਼ੁਕਰਾਨਾ ਯਾਤਰਾ ”ਚ ਹੰਗਾਮਾ! ਦੇਵੀ ਤਾਲਾਬ ਮੰਦਰ ”ਚ ਪਥਰਾਅ

ਕਪੂਰਥਲਾ ਵਿੱਚ ਪੁਲਿਸ-ਆਬਕਾਰੀ ਵਿਭਾਗ ਦੀ ਵੱਡੀ ਕਾਰਵਾਈ, 1000 ਲੀਟਰ ਸਮਰੱਥਾ ਵਾਲੀ ਅੰਡਰਗ੍ਰਾਊਂਡ ਟੈਂਕੀ ਸਮੇਤ ਭਾਰੀ ਮਾਤਰਾ ਵਿੱਚ ਨਾਜਾਇਜ਼ ਸ਼ਰਾਬ ਬਰਾਮਦ

ਪੰਨੂ ਵਿਹਾਰ ‘ਚ ਪੁਲਿਸ ਦਾ ਵੱਡਾ ਐਕਸ਼ਨ: ਦੁਕਾਨ ‘ਚੋਂ 14 ਪੇਟੀਆਂ ਨਾਜਾਇਜ਼ ਸ਼ਰਾਬ ਬਰਾਮਦ, ਤਸਕਰ ਫ਼ਰਾਰ

October 15, 2026

ਰਸੋਈ ਗੈਸ ਹੋਈ ਮਹਿੰਗੀ, ਘਰੇਲੂ LPG ਸਿਲੰਡਰ ਦੀ ਕੀਮਤ ‘ਚ 50 ਰੁਪਏ ਦਾ ਵਾਧਾ, ਜਾਣੋ ਨਵੇਂ ਰੇਟ

ਆਮ ਲੋਕਾਂ ‘ਤੇ ਮਹਿੰਗਾਈ ਦੀ ਇਕ ਹੋਰ ਮਾਰ ਪਈ ਹੈ। 14.2 ਕਿਲੋ ਵਾਲੇ ਘਰੇਲੂ ਰਸੋਈ ਗੈਸ ਸਿਲੰਡਰ ਦੀ ਕੀਮਤ ਵਧ ਗਈ ਹੈ। ਇਸ ਦੀ ਕੀਮਤ 50 ਰੁਪਏ ਪ੍ਰਤੀ ਸਿਲੰਡਰ ਵਧਾਈ ਗਈ ਹੈ। ਹੁਣ ਦਿੱਲੀ ‘ਚ ਘਰੇਲੂ ਰਸੋਈ ਗੈਸ ਸਿਲੰਡਰ 1053 ਰੁਪਏ ‘ਚ ਮਿਲੇਗਾ। 14.2 ਕਿੱਲੋ ਦੇ ਸਿਲੰਡਰ ਦੇ ਨਾਲ ਹੀ 5 ਕਿਲੋ ਦੇ ਛੋਟੇ ਘਰੇਲੂ ਸਿਲੰਡਰ ਦੀ ਕੀਮਤ ਵੀ ਵਧ ਗਈ ਹੈ। ਇਸ ਦੀ ਕੀਮਤ 18 ਰੁਪਏ ਪ੍ਰਤੀ ਸਿਲੰਡਰ ਵਧਾਈ ਗਈ ਹੈ।

ਦੂਜੇ ਪਾਸੇ 19 ਕਿਲੋ ਦੇ ਕਮਰਸ਼ੀਅਲ ਸਿਲੰਡਰ ਦੀ ਕੀਮਤ ਘਟਾਈ ਗਈ ਹੈ। ਇਸ ਦੀ ਕੀਮਤ 8.50 ਰੁਪਏ ਪ੍ਰਤੀ ਸਿਲੰਡਰ ਘਟਾਈ ਗਈ ਹੈ। ਹਾਲਾਂਕਿ ਇਹ ਰਾਹਤ ਜ਼ਿਆਦਾ ਨਹੀਂ ਹੈ ਕਿਉਂਕਿ ਕੁਝ ਦਿਨ ਪਹਿਲਾਂ ਹੀ ਕਮਰਸ਼ੀਅਲ ਸਿਲੰਡਰ ਦੀਆਂ ਕੀਮਤਾਂ ਵਧੀਆਂ ਸਨ।

ਉੱਥੇ ਹੀ ਬੀਤੇ ਦਿਨੀਂ ਖਪਤਕਾਰਾਂ ਲਈ ਇਕ ਵੱਡੀ ਖਬਰ ਆਈ, ਜਿਸ ਵਿੱਚ ਪੈਟਰੋਲੀਅਮ ਕੰਪਨੀ ਇੰਡੀਅਨ ਆਇਲ ਨੇ ਕਈ ਸ਼ਹਿਰਾਂ ਵਿੱਚ ਵਪਾਰਕ ਗੈਸ ਸਿਲੰਡਰਾਂ ਦੀਆਂ ਕੀਮਤਾਂ ‘ਚ ਕਰੀਬ 200 ਰੁਪਏ ਦੀ ਕਟੌਤੀ ਕੀਤੀ ਹੈ, ਪਰ ਬੁੱਧਵਾਰ ਨੂੰ ਇਕ ਵੱਡਾ ਝਟਕਾ ਦਿੰਦੇ ਹੋਏ ਘਰੇਲੂ ਗੈਸ ਸਿਲੰਡਰਾਂ ਦੀ ਕੀਮਤ ਵਧਾ ਦਿੱਤੀ ਗਈ ਹੈ।

ਧਿਆਨ ਯੋਗ ਹੈ ਕਿ ਦੇਸ਼ ਦੀ ਰਾਜਧਾਨੀ ਦਿੱਲੀ ਵਿੱਚ ਪਿਛਲੇ ਇਕ ਸਾਲ ਦੌਰਾਨ ਘਰੇਲੂ ਰਸੋਈ ਗੈਸ ਸਿਲੰਡਰ ਦੀ ਕੀਮਤ 834.50 ਰੁਪਏ ਤੋਂ ਵਧ ਕੇ 1053 ਰੁਪਏ ਹੋ ਗਈ ਹੈ। 14.2 ਕਿਲੋਗ੍ਰਾਮ ਘਰੇਲੂ ਐਲਪੀਜੀ ਸਿਲੰਡਰ ਦੀ ਦਰ ਵਿੱਚ 4 ਰੁਪਏ ਦਾ ਆਖਰੀ ਵਾਧਾ 19 ਮਈ 2022 ਨੂੰ ਕੀਤਾ ਗਿਆ ਸੀ।

200 ਰੁਪਏ ਪ੍ਰਤੀ ਸਿਲੰਡਰ ਦੀ ਸਬਸਿਡੀ

ਲੋਕਾਂ ਨੂੰ ਮਹਿੰਗਾਈ ਤੋਂ ਰਾਹਤ ਦੇਣ ਲਈ ਸਰਕਾਰ ਨੇ ਉੱਜਵਲਾ ਸਕੀਮ ਤਹਿਤ 200 ਰੁਪਏ ਪ੍ਰਤੀ ਸਿਲੰਡਰ ਸਬਸਿਡੀ ਦੇਣ ਦਾ ਐਲਾਨ ਕੀਤਾ ਸੀ। ਇਹ ਸਬਸਿਡੀ ਸਾਲਾਨਾ ਸਿਰਫ਼ 12 ਸਿਲੰਡਰਾਂ ਤਕ ਹੀ ਮਿਲੇਗੀ। ਸਰਕਾਰ ਦੇ ਇਸ ਕਦਮ ਨਾਲ 9 ਕਰੋੜ ਤੋਂ ਵੱਧ ਖਪਤਕਾਰਾਂ ਨੂੰ ਫਾਇਦਾ ਹੋਇਆ ਹੈ।

Vinkmag ad
Share Our Daily Posts

News Desk

Read Previous

ਸਿੰਗਲ ਯੂਜ਼ ਪਲਾਸਟਿਕ ‘ਤੇ ਪਾਬੰਦੀ ਬੇਅਸਰ, ਧੜੱਲੇ ਨਾਲ ਕੀਤੀ ਜਾ ਰਹੀ ਵਰਤੋਂ

Read Next

ਗੈਂਗਸਟਰ ਲਾਰੈਂਸ ਬਿਸ਼ਨੋਈ ਨੂੰ ਅੰਮ੍ਰਿਤਸਰ ਕੋਰਟ ‘ਚ ਕੀਤਾ ਪੇਸ਼, 5 ਦਿਨ ਦਾ ਹੋਰ ਰਿਮਾਂਡ ਮਿਲਿਆ