Breaking News :

BSF ਚੌਕ ਨੇੜੇ ਐਕਟਿਵਾ ਬਲਾਸਟ ਮਾਮਲੇ ‘ਚ ਆ ਗਿਆ ਜਲੰਧਰ CP ਦਾ ਬਿਆਨ, ਦੱਸਿਆ ਕਿਵੇਂ ਵਾਪਰੀ ਘਟਨਾ

ਜਲੰਧਰ ‘ਚ ਸਕੂਲ ਬੱਸ ਚਾਲਕ ਦੀ ਲਾਪਰਵਾਹੀ, ਰੈੱਡ ਲਾਈਟ ਤੋੜ ਕੇ ਰੌਂਗ ਸਾਈਡ ਬੱਸ ਦੌੜਾਈ; ਰਾਹਗੀਰ ਨੇ ਰੋਕ ਕੇ ਟਾਲਿਆ ਵੱਡਾ ਹਾਦਸਾ

ਕੈਨੇਡਾ ਵਿੱਚ ਪੁੱਤਰ ਕਤਲ ਕੇਸ ’ਚ ਫਸਣ ਦਾ ਡਰ ਦਿਖਾ ਸਾਈਬਰ ਠੱਗਾਂ ਨੇ ਰਿਟਾਇਰਡ ਅਧਿਆਪਕ ਤੋਂ ਠੱਗੇ 10 ਲੱਖ ਰੁਪਏ

ਪੰਜਾਬੀ ਆ ਗਏ ਓਏ…! ਪੰਜਾਬ ਅੱਗੇ ਲਖਨਊ ਨੇ ਵੀ ਟੇਕੇ ਗੋਡੇ, ਦਰਜ ਕੀਤੀ ਸੀਰੀਜ਼ ਦੀ 5ਵੀਂ ਜਿੱਤ

120 ਫੁੱਟੀ ਰੋਡ ‘ਤੇ ਭਿਆਨਕ ਸੜਕ ਹਾਦਸਾ, ਗੰਭੀਰ ਜਖ਼ਮੀ ਨੌਜਵਾਨ ਨੂੰ SHO ਨੇ ਆਪਣੀ ਗੱਡੀ ‘ਚ ਹਸਪਤਾਲ ਪਹੁੰਚਾਇਆ

ਅਕਾਸ਼ ਬੰਸਲ IAS ਨੇ ਕਪੂਰਥਲਾ ਦੇ ਨਵੇਂ ਡਿਪਟੀ ਕਮਿਸ਼ਨਰ ਵਜੋਂ ਸੰਭਾਲਿਆ ਅਹੁਦਾ

ਮਧੁਵਨ ਕਾਲੋਨੀ ਵਿੱਚ ਸ਼ੱਕੀ ਹਾਲਾਤਾਂ ‘ਚ ਵਿਅਕਤੀ ਦੀ ਮੌਤ, ਘੰਟੇ ਭਰ ਸੜਕ ‘ਤੇ ਪਿਆ ਰਿਹਾ ਲਾਸ਼ ਵਰਗਾ ਸ਼ਰੀਰ

ਜਲੰਧਰ ‘ਚ ਪੀਐਨਬੀ ਬੈਂਕ ਲੁੱਟ ਮਾਮਲਾ ਸੁਲਝਿਆ: ਸਾਬਕਾ DSP ਦਾ ਪੁੱਤਰ ਗ੍ਰਿਫਤਾਰ, ਨਸ਼ੇ ਲਈ ਕੀਤਾ ਸੀ 6.27 ਲੱਖ ਦਾ ਲੁੱਟਕਾਂਡ

ਹਿਮਾਚਲ ਸਰਕਾਰ ਦਾ ਵੱਡਾ ਫੈਸਲਾ: ਪੰਜਾਬੀਆਂ ਦੇ ਵਿਰੋਧ ਤੋਂ ਬਾਅਦ ਐਂਟਰੀ ਟੈਕਸ ਦਾ ਫੈਸਲਾ ਲਿਆ ਵਾਪਸ

ਐਸਐਸਪੀ ਜਲੰਧਰ ਦਿਹਾਤੀ ਨੇ ਸਤਿਗੁਰੂ ਲਾਲ ਨਾਥ ਮਹਾਰਾਜ ਜੀ ਦੀ 29ਵੀਂ ਬਰਸੀ ਸਮਾਗਮ ਵਿੱਚ ਕੀਤੀ ਸ਼ਿਰਕਤ, ਅਮਨ-ਕਾਨੂੰਨ ਅਤੇ ਨਸ਼ਾ ਮੁਕਤੀ ਦਾ ਦਿੱਤਾ ਸੰਦੇਸ਼

May 6, 2026

ਜ਼ੀਰਕਪੁਰ ‘ਚ ਵੱਡਾ ਹਾਦਸਾ ਹੋਣੋ ਟਲ਼ਿਆ, ਵਿਦਿਆਰਥੀਆਂ ਨਾਲ ਭਰੀ ਬੱਸ ਪਲਟੀ, ਬਰਸਾਤੀ ਪਾਣੀ ਕਾਰਨ ਵਿਗੜਿਆ ਸੰਤੁਲਨ

ਜ਼ੀਰਕਪੁਰ : ਜ਼ੀਰਕਪੁਰ ਦੇ ਪਿੰਡ ਦੌਲਤ ਸਿੰਘ ਵਾਲਾ ‘ਚ ਬੁੱਧਵਾਰ ਤੜਕੇ ਸੜਕ ‘ਤੇ ਬਰਸਾਤ ਦਾ ਪਾਣੀ ਭਰਿਆ ਹੋਣ ਕਾਰਨ ਪੰਚਕੂਲਾ ਦੇ ਇਕ ਨਿੱਜੀ ਸਕੂਲ ਦੀ ਬੱਸ ਸੰਤੁਲਨ ਵਿਗੜਨ ਕਾਰਨ ਪਲਟ ਗਈ। ਘਟਨਾ ਦੇ ਸਮੇਂ ਸਕੂਲ ਬੱਸ ’ਚ 15 ਦੇ ਕਰੀਬ ਬੱਚੇ ਸਵਾਰ ਸਨ। ਕਿਸੇ ਵੀ ਤਰ੍ਹਾਂ ਦੇ ਜਾਨੀ ਨੁਕਸਾਨ ਤੋਂ ਬਚਾਅ ਰਿਹਾ, ਹਾਲਾਂਕਿ ਘਟਨਾ ਤੋਂ ਬਾਅਦ ਬੱਚੇ ਡਰੇ ਹੋਏ ਸਨ। ਬੱਸ ਡਰਾਈਵਰ ਮੁਤਾਬਿਕ ਬਰਸਾਤ ਕਾਰਨ ਸੜਕ ‘ਤੇ ਪਾਣੀ ਭਰਿਆ ਹੋਇਆ ਸੀ। ਜਦੋਂ ਉਹ ਸਾਹਮਣੇ ਤੋਂ ਆ ਰਹੀ ਦੂਜੀ ਸਕੂਲੀ ਬੱਸ ਨੂੰ ਸਾਈਡ ਦੇਣ ਲੱਗਾ ਤਾਂ ਸੜਕ ਦੇ ਖੱਬੇ ਪਾਸੇ ਬਣੇ ਕੱਚੇ ਨਾਲੇ ਦਾ ਅੰਦਾਜ਼ਾ ਨਹੀਂ ਹੋਇਆ ਤੇ ਬੱਸ ਪਲਟ ਗਈ। ਹਾਲਾਂਕਿ ਜੇਕਰ ਨੇੜੇ ਮਿੱਟੀ ਨਾ ਪਈ ਹੁੰਦੀ ਤਾਂ ਬਸ ਪੂਰੀ ਪਲਟ ਸਕਦੀ ਸੀ।

ਮੌਕੇ ‘ਤੇ ਮੌਜੂਦ ਲੋਕਾਂ ਨੇ ਬੱਸ ਦੀ ਡਰਾਈਵਰ ਸੀਟ ਰਾਹੀਂ ਬੱਚਿਆ ਨੂੰ ਬੱਸ ‘ਚੋਂ ਬਾਹਰ ਕੱਢਿਆ। ਦੂਜੀ ਬੱਸ ਨੂੰ ਸਾਈਡ ਦੇਣ ਕਾਰਨ ਸਕੂਲ ਬੱਸ ਦੀ ਰਫਤਾਰ ਹੌਲੀ ਸੀ ਜਿਸ ਕਾਰਨ ਵੱਡਾ ਹਾਦਸਾ ਨਹੀਂ ਵਾਪਰਿਆ। ਇਸ ਮੌਕੇ ਮੌਜੂਦ ਪਿੰਡ ਵਾਸੀਆਂ ਨੇ ਕਿਹਾ ਕਿ ਸ਼ਿਵ ਇੰਨਕਲੇਵ ਤੋਂ ਪਿੰਡ ਭਬਾਤ ਨੂੰ ਜਾਣ ਵਾਲੀ ਸੜਕ ਬਹੁਤ ਛੋਟੀ ਬਣਾਈ ਗਈ ਹੈ ਤੇ ਸੜਕ ਕਿਨਾਰੇ ਬਣਾਏ ਗਏ ਗੰਦੇ ਪਾਣੀ ਦੇ ਨਾਲੇ ਕਾਰਨ ਦੋ ਵੱਡੀਆਂ ਗੱਡੀਆਂ ਨਿਕਲ ਨਹੀਂ ਸਕਦੀਆਂ। ਬਰਸਾਤ ਹੋਣ ਕਰਕੇ ਨਾਲੇ ਦੇ ਨਜ਼ਦੀਕ ਸੜਕ ਦੀਆਂ ਬਰਮਾਂ ਦੀ ਹਾਲਤ ਮਾੜੀ ਹੋ ਚੁੱਕੀ ਹੈ ਤੇ ਸਾਈਡਾਂ ‘ਤੇ ਮਿੱਟੀ ਨਾ ਹੋਣ ਕਰਕੇ ਵੀ ਹਾਦਸੇ ਹੋ ਰਹੇ ਹਨ। ਉਨ੍ਹਾਂ ਕਿਹਾ ਕਿ ਨਗਰ ਕੌਂਸਲ ਜ਼ੀਰਕਪੁਰ ਨੂੰ ਸੜਕ ਕਿਨਾਰੇ ਬਣੇ ਇਸ ਨਾਲੇ ਵਿੱਚ ਪਾਈਪਾਂ ਪਾ ਕੇ ਬਰਮਾਂ ਠੀਕ ਕਰਨੀਆਂ ਚਾਹੀਦੀਆਂ ਹਨ ਤੇ ਸ਼ਹਿਰ ਵਿੱਚ ਪਾਣੀ ਨਿਕਾਸੀ ਲਈ ਸੁਚੱਜੇ ਢੰਗ ਨਾਲ਼ ਇੰਤਜ਼ਾਮ ਕੀਤੇ ਜਾਣੇ ਚਾਹੀਦੇ ਹਨ ਤਾਂ ਜੋ ਭਵਿੱਖ ‘ਚ ਅਜਿਹੇ ਹਾਦਸੇ ਨਾ ਹੋ ਸਕਣ।

Vinkmag ad
Share Our Daily Posts

News Desk

Read Previous

ਗੈਂਗਸਟਰ ਲਾਰੈਂਸ ਬਿਸ਼ਨੋਈ ਨੂੰ ਅੰਮ੍ਰਿਤਸਰ ਕੋਰਟ ‘ਚ ਕੀਤਾ ਪੇਸ਼, 5 ਦਿਨ ਦਾ ਹੋਰ ਰਿਮਾਂਡ ਮਿਲਿਆ

Read Next

SC ਵਿਦਿਆਰਥੀਆਂ ਲਈ ਅਹਿਮ ਖ਼ਬਰ; ਪੋਸਟ ਮੈਟ੍ਰਿਕ ਵਜ਼ੀਫ਼ੇ ਲਈ 31 ਤਕ ਕੀਤਾ ਜਾ ਸਕਦੈ ਅਪਲਾਈ