BSF ਚੌਕ ਨੇੜੇ ਐਕਟਿਵਾ ਬਲਾਸਟ ਮਾਮਲੇ ‘ਚ ਆ ਗਿਆ ਜਲੰਧਰ CP ਦਾ ਬਿਆਨ, ਦੱਸਿਆ ਕਿਵੇਂ ਵਾਪਰੀ ਘਟਨਾ
ਜਲੰਧਰ : ਪੋਸਟ ਮੈਟ੍ਰਿਕ ਸਕਾਲਰਸ਼ਿਪ ਸਕੀਮ (Post Matric Scholarship Scheme) ਤਹਿਤ ਲਾਭ ਪ੍ਰਾਪਤ ਕਰਨ ਲਈ ਯੋਗ ਵਿਦਿਆਰਥੀ 31 ਜੁਲਾਈ ਤਕ ਡਾ. ਅੰਬੇਡਕਰ ਸਕਾਲਰਸ਼ਿਪ ਪੋਰਟਲ ’ਤੇ ਸਕਾਲਰਸ਼ਿਪ ਲਈ ਅਪਲਾਈ ਕਰ ਸਕਦੇ ਹਨ। ਇਹ ਜਾਣਕਾਰੀ ਇਸ ਸਕੀਮ ਦਾ ਜਾਇਜ਼ਾ ਲੈਂਦਿਆਂ ਵਧੀਕ ਡਿਪਟੀ ਕਮਿਸ਼ਨਰ (ਜ) ਮੇਜਰ ਅਮਿਤ ਸਰੀਨ ਨੇ ਦਿੱਤੀ। ਉਨ੍ਹਾਂ ਜ਼ਿਲ੍ਹੇ ਦੀਆਂ ਵਿੱਦਿਅਕ ਸੰਸਥਾਵਾਂ ਦੇ ਪ੍ਰਬੰਧਕਾਂ ਨੂੰ ਹਦਾਇਤ ਕੀਤੀ ਕਿ ਸਕੀਮ ਦੇ ਕਿਸੇ ਵੀ ਲਾਭਪਾਤਰੀ ਨੂੰ ਫੀਸ ’ਚ ਦੇਰੀ ਜਾਂ ਬਕਾਇਆ ਹੋਣ ਦੀ ਸੂਰਤ ਵਿਚ ਪਰੇਸ਼ਾਨ ਨਾ ਕੀਤਾ ਜਾਵੇ। ਉਨ੍ਹਾਂ ਦੱਸਿਆ ਕਿ ਅਨੁਸੂਚਿਤ ਜਾਤੀ (ਐੱਸਸੀ) ਨਾਲ ਸਬੰਧਤ ਵਿਦਿਆਰਥੀਆਂ ਨੂੰ 31 ਜੁਲਾਈ ਤਕ ਯੋਜਨਾ ਅਧੀਨ ਵਿੱਤੀ ਸਹਾਇਤਾ ਲਈ ਅਪਲਾਈ ਕਰਨ ਦੀ ਸਹੂਲਤ ਦੇਣ ਵਾਸਤੇ ਸੂਬਾ ਸਰਕਾਰ ਵੱਲੋਂ ਡਾ. ਅੰਬੇਡਕਰ ਸਕਾਲਰਸ਼ਿਪ ਪੋਰਟਲ 8 ਜੂਨ ਨੂੰ ਖੋਲ੍ਹਿਆ ਗਿਆ ਸੀ। ਵਧੀਕ ਡਿਪਟੀ ਕਮਿਸ਼ਨਰ ਨੇ ਇਹ ਵੀ ਦੱਸਿਆ ਕਿ ਵਿੱਦਿਅਕ ਸੰਸਥਾਵਾਂ 31 ਜੁਲਾਈ ਤੱਕ ਸੋਧ ਉਪਰੰਤ ਸਕਾਲਰਸ਼ਿਪ ਦੇ ਮੁਕੰਮਲ ਕੇਸਾਂ ਨੂੰ ਪ੍ਰਵਾਨਗੀ ਅਥਾਰਟੀ ਨੂੰ ਭੇਜ ਸਕਦੀਆਂ ਹਨ, ਜੋ ਕਿ ਪ੍ਰਵਾਨਗੀ ਅਥਾਰਟੀ ਵੱਲੋਂ 15 ਅਗਸਤ ਤਕ ਆਨਲਾਈਨ ਪ੍ਰਸਤਾਵਾਂ ਲਈ ਲਾਈਨ ਵਿਭਾਗਾਂ ਨੂੰ ਭੇਜੇ ਜਾਣਗੇ। ਇਸ ਤੋਂ ਬਾਅਦ ਲਾਈਨ ਵਿਭਾਗਾਂ ਵੱਲੋਂ 30 ਅਗਸਤ, 2022 ਤਕ ਭਲਾਈ ਵਿਭਾਗ ਨੂੰ ਆਨਲਾਈਨ ਪ੍ਰਸਤਾਵ ਭੇਜੇ ਜਾਣਗੇ।
ਇਸ ਦੌਰਾਨ ਉਨ੍ਹਾਂ ਕਾਲਜ ਪ੍ਰਬੰਧਕਾਂ ਨੂੰ ਕਿਹਾ ਕਿ ਪੋਸਟ ਮੈਟ੍ਰਿਕ ਸਕਾਲਰਸ਼ਿਪ ਸਕੀਮ ਨੂੰ ਲੈ ਕੇ ਕਿਸੇ ਵੀ ਵਿਦਿਆਰਥੀ ਨੂੰ ਪਰੇਸ਼ਾਨ ਨਾ ਕੀਤਾ ਜਾਵੇ। ਉਨ੍ਹਾਂ ਕਿਹਾ ਕਿ ਇਸ ਸਕੀਮ ਤਹਿਤ ਕਿਸੇ ਵੀ ਵਿਦਿਆਰਥੀ ਨੂੰ ਪ੍ਰੀਖਿਆ ਦੇਣ ਤੋਂ ਰੋਕਣਾ ਜਾਂ ਉਸ ਦੀ ਡਿਗਰੀ ਜਾਂ ਰੋਲ ਨੰਬਰ ਰੋਕਣ ਨੂੰ ਕਿਸੇ ਵੀ ਕੀਮਤ ’ਤੇ ਬਰਦਾਸ਼ਤ ਨਹੀਂ ਕੀਤਾ ਜਾਵੇਗਾ। ਇਸ ਮੌਕੇ ਐੱਸਡੀਐੱਮ ਬਲਬੀਰ ਰਾਜ ਸਿੰਘ, ਜ਼ਿਲ੍ਹਾ ਸਮਾਜਿਕ ਨਿਆਂ, ਅਧਿਕਾਰਤਾ ਅਤੇ ਘੱਟ ਗਿਣਤੀ ਅਫ਼ਸਰ ਰਜਿੰਦਰ ਸਿੰਘ ਆਦਿ ਮੌਜੂਦ ਸਨ।
