Breaking News :

BSF ਚੌਕ ਨੇੜੇ ਐਕਟਿਵਾ ਬਲਾਸਟ ਮਾਮਲੇ ‘ਚ ਆ ਗਿਆ ਜਲੰਧਰ CP ਦਾ ਬਿਆਨ, ਦੱਸਿਆ ਕਿਵੇਂ ਵਾਪਰੀ ਘਟਨਾ

ਜਲੰਧਰ ‘ਚ ਸਕੂਲ ਬੱਸ ਚਾਲਕ ਦੀ ਲਾਪਰਵਾਹੀ, ਰੈੱਡ ਲਾਈਟ ਤੋੜ ਕੇ ਰੌਂਗ ਸਾਈਡ ਬੱਸ ਦੌੜਾਈ; ਰਾਹਗੀਰ ਨੇ ਰੋਕ ਕੇ ਟਾਲਿਆ ਵੱਡਾ ਹਾਦਸਾ

ਕੈਨੇਡਾ ਵਿੱਚ ਪੁੱਤਰ ਕਤਲ ਕੇਸ ’ਚ ਫਸਣ ਦਾ ਡਰ ਦਿਖਾ ਸਾਈਬਰ ਠੱਗਾਂ ਨੇ ਰਿਟਾਇਰਡ ਅਧਿਆਪਕ ਤੋਂ ਠੱਗੇ 10 ਲੱਖ ਰੁਪਏ

ਪੰਜਾਬੀ ਆ ਗਏ ਓਏ…! ਪੰਜਾਬ ਅੱਗੇ ਲਖਨਊ ਨੇ ਵੀ ਟੇਕੇ ਗੋਡੇ, ਦਰਜ ਕੀਤੀ ਸੀਰੀਜ਼ ਦੀ 5ਵੀਂ ਜਿੱਤ

120 ਫੁੱਟੀ ਰੋਡ ‘ਤੇ ਭਿਆਨਕ ਸੜਕ ਹਾਦਸਾ, ਗੰਭੀਰ ਜਖ਼ਮੀ ਨੌਜਵਾਨ ਨੂੰ SHO ਨੇ ਆਪਣੀ ਗੱਡੀ ‘ਚ ਹਸਪਤਾਲ ਪਹੁੰਚਾਇਆ

ਅਕਾਸ਼ ਬੰਸਲ IAS ਨੇ ਕਪੂਰਥਲਾ ਦੇ ਨਵੇਂ ਡਿਪਟੀ ਕਮਿਸ਼ਨਰ ਵਜੋਂ ਸੰਭਾਲਿਆ ਅਹੁਦਾ

ਮਧੁਵਨ ਕਾਲੋਨੀ ਵਿੱਚ ਸ਼ੱਕੀ ਹਾਲਾਤਾਂ ‘ਚ ਵਿਅਕਤੀ ਦੀ ਮੌਤ, ਘੰਟੇ ਭਰ ਸੜਕ ‘ਤੇ ਪਿਆ ਰਿਹਾ ਲਾਸ਼ ਵਰਗਾ ਸ਼ਰੀਰ

ਜਲੰਧਰ ‘ਚ ਪੀਐਨਬੀ ਬੈਂਕ ਲੁੱਟ ਮਾਮਲਾ ਸੁਲਝਿਆ: ਸਾਬਕਾ DSP ਦਾ ਪੁੱਤਰ ਗ੍ਰਿਫਤਾਰ, ਨਸ਼ੇ ਲਈ ਕੀਤਾ ਸੀ 6.27 ਲੱਖ ਦਾ ਲੁੱਟਕਾਂਡ

ਹਿਮਾਚਲ ਸਰਕਾਰ ਦਾ ਵੱਡਾ ਫੈਸਲਾ: ਪੰਜਾਬੀਆਂ ਦੇ ਵਿਰੋਧ ਤੋਂ ਬਾਅਦ ਐਂਟਰੀ ਟੈਕਸ ਦਾ ਫੈਸਲਾ ਲਿਆ ਵਾਪਸ

ਐਸਐਸਪੀ ਜਲੰਧਰ ਦਿਹਾਤੀ ਨੇ ਸਤਿਗੁਰੂ ਲਾਲ ਨਾਥ ਮਹਾਰਾਜ ਜੀ ਦੀ 29ਵੀਂ ਬਰਸੀ ਸਮਾਗਮ ਵਿੱਚ ਕੀਤੀ ਸ਼ਿਰਕਤ, ਅਮਨ-ਕਾਨੂੰਨ ਅਤੇ ਨਸ਼ਾ ਮੁਕਤੀ ਦਾ ਦਿੱਤਾ ਸੰਦੇਸ਼

May 6, 2026

ਮੁੱਖ ਮੰਤਰੀ ਭਗਵੰਤ ਮਾਨ ਕੱਲ੍ਹ ਕਰਨਗੇ ਦੂਜਾ ਵਿਆਹ, ਜਾਣੋ ਕੌਣ ਬਣੇਗੀ ਲਾੜੀ

ਚੰਡੀਗੜ੍ਹ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ (Bhagwant Mann) ਨੂੰ ਵਧਾਈ..ਕੱਲ੍ਹ ਬੰਨ੍ਹਣਗੇ ਸਿਹਰਾ। ਸੂਤਰਾਂ ਮੁਤਾਬਕ ਮਾਨ ਵੀਰਵਾਰ ਨੂੰ ਚੰਡੀਗੜ੍ਹ ‘ਚ ਡਾ. ਗੁਰਪ੍ਰੀਤ ਕੌਰ ਨਾਲ ਵਿਆਹ ਕਰਨਗੇ। ਵਿਆਹ ਸਮਾਗਮ ‘ਚ ਸਿਰਫ਼ ਸੀਮਤ ਗਿਣਤੀ ‘ਚ ਲੋਕ ਸ਼ਾਮਲ ਹੋਣਗੇ। ਅਰਵਿੰਦ ਕੇਜਰੀਵਾਲ (Arvind Kejriwal) ਪਰਿਵਾਰ ਸਮੇਤ ਵਿਆਹ ‘ਚ ਸ਼ਾਮਲ ਹੋ ਸਕਦੇ ਹਨ। ਜਾਣਕਾਰੀ ਮੁਤਾਬਕ ਮਾਨ ਦੀ ਮਾਤਾ ਤੇ ਭੈਣ ਨੇ ਡਾ. ਗੁਰਪ੍ਰੀਤ ਕੌਰ ਨੂੰ ਚੁਣਿਆ ਹੈ। ਉਹ ਚਾਹੁੰਦੇ ਸਨ ਕਿ ਭਗਵੰਤ ਮਾਨ ਦੁਬਾਰਾ ਆਪਣਾ ਘਰ ਵਸਾ ਲੈਣ। ਇਸ ਸਬੰਧੀ ਮੁੱਖ ਮੰਤਰੀ ਵੱਲੋਂ ਅਜੇ ਕੋਈ ਖੁਲਾਸਾ ਨਹੀਂ ਕੀਤਾ ਗਿਆ ਹੈ। ਵਿਆਹ ਉਨ੍ਹਾਂ ਦੀ ਰਿਹਾਇਸ਼ ‘ਤੇ ਹੋਵੇਗਾ।

ਦੱਸਿਆ ਜਾ ਰਿਹਾ ਹੈ ਕਿ ਭਗਵੰਤ ਮਾਨ ਤੇ ਡਾਕਟਰ ਗੁਰਪ੍ਰੀਤ ਕੌਰ ਪਿਛਲੇ ਡੇਢ ਸਾਲ ਤੋਂ ਕਾਫੀ ਨੇੜੇ ਸਨ। ਇਹ ਵੀ ਪਤਾ ਲੱਗਾ ਹੈ ਕਿ ਡਾ. ਗੁਰਪ੍ਰੀਤ ਕੌਰ ਹਰਿਆਣਾ ਦੇ ਹਿਸਾਰ ਦੀ ਵਸਨੀਕ ਹੈ। ਦੱਸਿਆ ਜਾ ਰਿਹਾ ਹੈ ਕਿ ਵਿਆਹ ਦੀਆਂ ਰਸਮਾਂ ਨੂੰ ਬੇਹੱਦ ਨਿੱਜੀ ਰੱਖਿਆ ਗਿਆ ਹੈ। ਗੁਰਪ੍ਰੀਤ ਕੌਰ ਤੇ ਭਗਵੰਤ ਮਾਨ ਦਾ ਪਰਿਵਾਰ ਲੰਬੇ ਸਮੇਂ ਤੋਂ ਇੱਕ ਦੂਜੇ ਨੂੰ ਜਾਣਦਾ ਹੈ। ਗੁਰਪ੍ਰੀਤ ਕੌਰ ਅਕਸਰ ਹੀ ਭਗਵੰਤ ਮਾਨ ਦੀ ਭੈਣ ਨਾਲ ਖਰੀਦਦਾਰੀ ਆਦਿ ਲਈ ਜਾਂਦੀ ਸੀ।

ਦੱਸ ਦੇਈਏ ਕਿ ਭਗਵੰਤ ਮਾਨ ਦਾ ਇਹ ਦੂਜਾ ਵਿਆਹ ਹੈ। ਕਰੀਬ ਸੱਤ ਸਾਲ ਪਹਿਲਾਂ ਉਨ੍ਹਾਂ ਦਾ ਤਲਾਕ ਹੋ ਗਿਆ ਸੀ। ਮਾਨ ਦੀ ਪਹਿਲੀ ਪਤਨੀ ਤੋਂ ਇਕ ਬੇਟੀ ਤੇ ਇੱਕ ਪੁੱਤਰ ਹਨ। ਦੋਵੇਂ ਆਪਣੀ ਮਾਂ ਨਾਲ ਵਿਦੇਸ਼ ਰਹਿੰਦੇ ਹਨ। ਜਦੋਂ ਭਗਵੰਤ ਮਾਨ ਨੇ ਮੁੱਖ ਮੰਤਰੀ ਵਜੋਂ ਸਹੁੰ ਚੁੱਕੀ ਤਾਂ ਦੋਵੇਂ ਆਪਣੇ ਪਿਤਾ ਨੂੰ ਮਿਲਣ ਲਈ ਸਹੁੰ ਚੁੱਕ ਸਮਾਗਮ ਵਿੱਚ ਪੁੱਜੇ ਸਨ।

ਆਪਣੇ ਸਹੁੰ ਚੁੱਕ ਸਮਾਗਮ ‘ਚ ਆਪਣੀ ਬੇਟੀ ਤੇ ਬੇਟੇ ਨੂੰ ਦੇਖ ਕੇ ਭਗਵੰਤ ਮਾਨ ਕਾਫੀ ਭਾਵੁਕ ਹੋਏ ਸਨ। ਉਨ੍ਹਾਂ ਆਪਣੇ ਦੋਵਾਂ ਬੱਚਿਆਂ ਨੂੰ ਜੱਫੀ ਪਾ ਲਈ ਸੀ। ਦੋਵੇਂ ਬੱਚੇ ਅਮਰੀਕਾ ‘ਚ ਪੜ੍ਹ ਰਹੇ ਹਨ। ਸਾਲ 2014 ‘ਚ ਜਦੋਂ ਭਗਵੰਤ ਮਾਨ ਨੇ ਸੰਗਰੂਰ ਤੋਂ ਲੋਕ ਸਭਾ ਚੋਣ ਲੜੀ ਸੀ ਤਾਂ ਉਨ੍ਹਾਂ ਦੀ ਪਹਿਲੀ ਪਤਨੀ ਇੰਦਰਪ੍ਰੀਤ ਕੌਰ ਵੀ ਉਨ੍ਹਾਂ ਲਈ ਚੋਣ ਪ੍ਰਚਾਰ ਕਰਦੀ ਨਜ਼ਰ ਆਈ ਸੀ। ਹਾਲਾਂਕਿ ਬਾਅਦ ‘ਚ ਦੋਵੇਂ ਵੱਖ ਹੋ ਗਏ। ਇੰਦਰਪ੍ਰੀਤ ਕੌਰ ਦੋਵੇਂ ਬੱਚਿਆਂ ਨਾਲ ਅਮਰੀਕਾ ਚਲੀ ਗਈ ਸੀ।

Vinkmag ad
Share Our Daily Posts

News Desk

Read Previous

SC ਵਿਦਿਆਰਥੀਆਂ ਲਈ ਅਹਿਮ ਖ਼ਬਰ; ਪੋਸਟ ਮੈਟ੍ਰਿਕ ਵਜ਼ੀਫ਼ੇ ਲਈ 31 ਤਕ ਕੀਤਾ ਜਾ ਸਕਦੈ ਅਪਲਾਈ

Read Next

ਭਗਵੰਤ ਮਾਨ ਤੋਂ ਪਹਿਲਾਂ ਇਸ ਸਾਬਕਾ ਵਿਧਾਇਕ ਨੇ ਵੀ ਕੀਤਾ ਸੀ ਦੂਜਾ ਵਿਆਹ, ਜਾਣੋ ਸਾਬਕਾ CM ਚੰਨੀ ਦੇ ਕਰੀਬੀ ਨਿੰਮਾ ਦੀ ਪ੍ਰੇਮ ਕਹਾਣੀ