Breaking News :

BSF ਚੌਕ ਨੇੜੇ ਐਕਟਿਵਾ ਬਲਾਸਟ ਮਾਮਲੇ ‘ਚ ਆ ਗਿਆ ਜਲੰਧਰ CP ਦਾ ਬਿਆਨ, ਦੱਸਿਆ ਕਿਵੇਂ ਵਾਪਰੀ ਘਟਨਾ

ਜਲੰਧਰ ‘ਚ ਸਕੂਲ ਬੱਸ ਚਾਲਕ ਦੀ ਲਾਪਰਵਾਹੀ, ਰੈੱਡ ਲਾਈਟ ਤੋੜ ਕੇ ਰੌਂਗ ਸਾਈਡ ਬੱਸ ਦੌੜਾਈ; ਰਾਹਗੀਰ ਨੇ ਰੋਕ ਕੇ ਟਾਲਿਆ ਵੱਡਾ ਹਾਦਸਾ

ਕੈਨੇਡਾ ਵਿੱਚ ਪੁੱਤਰ ਕਤਲ ਕੇਸ ’ਚ ਫਸਣ ਦਾ ਡਰ ਦਿਖਾ ਸਾਈਬਰ ਠੱਗਾਂ ਨੇ ਰਿਟਾਇਰਡ ਅਧਿਆਪਕ ਤੋਂ ਠੱਗੇ 10 ਲੱਖ ਰੁਪਏ

ਪੰਜਾਬੀ ਆ ਗਏ ਓਏ…! ਪੰਜਾਬ ਅੱਗੇ ਲਖਨਊ ਨੇ ਵੀ ਟੇਕੇ ਗੋਡੇ, ਦਰਜ ਕੀਤੀ ਸੀਰੀਜ਼ ਦੀ 5ਵੀਂ ਜਿੱਤ

120 ਫੁੱਟੀ ਰੋਡ ‘ਤੇ ਭਿਆਨਕ ਸੜਕ ਹਾਦਸਾ, ਗੰਭੀਰ ਜਖ਼ਮੀ ਨੌਜਵਾਨ ਨੂੰ SHO ਨੇ ਆਪਣੀ ਗੱਡੀ ‘ਚ ਹਸਪਤਾਲ ਪਹੁੰਚਾਇਆ

ਅਕਾਸ਼ ਬੰਸਲ IAS ਨੇ ਕਪੂਰਥਲਾ ਦੇ ਨਵੇਂ ਡਿਪਟੀ ਕਮਿਸ਼ਨਰ ਵਜੋਂ ਸੰਭਾਲਿਆ ਅਹੁਦਾ

ਮਧੁਵਨ ਕਾਲੋਨੀ ਵਿੱਚ ਸ਼ੱਕੀ ਹਾਲਾਤਾਂ ‘ਚ ਵਿਅਕਤੀ ਦੀ ਮੌਤ, ਘੰਟੇ ਭਰ ਸੜਕ ‘ਤੇ ਪਿਆ ਰਿਹਾ ਲਾਸ਼ ਵਰਗਾ ਸ਼ਰੀਰ

ਜਲੰਧਰ ‘ਚ ਪੀਐਨਬੀ ਬੈਂਕ ਲੁੱਟ ਮਾਮਲਾ ਸੁਲਝਿਆ: ਸਾਬਕਾ DSP ਦਾ ਪੁੱਤਰ ਗ੍ਰਿਫਤਾਰ, ਨਸ਼ੇ ਲਈ ਕੀਤਾ ਸੀ 6.27 ਲੱਖ ਦਾ ਲੁੱਟਕਾਂਡ

ਹਿਮਾਚਲ ਸਰਕਾਰ ਦਾ ਵੱਡਾ ਫੈਸਲਾ: ਪੰਜਾਬੀਆਂ ਦੇ ਵਿਰੋਧ ਤੋਂ ਬਾਅਦ ਐਂਟਰੀ ਟੈਕਸ ਦਾ ਫੈਸਲਾ ਲਿਆ ਵਾਪਸ

ਐਸਐਸਪੀ ਜਲੰਧਰ ਦਿਹਾਤੀ ਨੇ ਸਤਿਗੁਰੂ ਲਾਲ ਨਾਥ ਮਹਾਰਾਜ ਜੀ ਦੀ 29ਵੀਂ ਬਰਸੀ ਸਮਾਗਮ ਵਿੱਚ ਕੀਤੀ ਸ਼ਿਰਕਤ, ਅਮਨ-ਕਾਨੂੰਨ ਅਤੇ ਨਸ਼ਾ ਮੁਕਤੀ ਦਾ ਦਿੱਤਾ ਸੰਦੇਸ਼

May 6, 2026

ਭਗਵੰਤ ਮਾਨ ਤੋਂ ਪਹਿਲਾਂ ਇਸ ਸਾਬਕਾ ਵਿਧਾਇਕ ਨੇ ਵੀ ਕੀਤਾ ਸੀ ਦੂਜਾ ਵਿਆਹ, ਜਾਣੋ ਸਾਬਕਾ CM ਚੰਨੀ ਦੇ ਕਰੀਬੀ ਨਿੰਮਾ ਦੀ ਪ੍ਰੇਮ ਕਹਾਣੀ

ਬਰਨਾਲਾ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਇੱਕ ਵਾਰ ਫਿਰ ਵਿਆਹ ਦੇ ਬੰਧਨ ਵਿੱਚ ਬੱਝਣ ਜਾ ਰਹੇ ਹਨ। ਇਸ ਨੂੰ ਲੈ ਕੇ ਸਿਆਸੀ ਗਲਿਆਰਿਆਂ ਵਿਚ ਕਾਫੀ ਚਰਚਾ ਹੈ। ਇਸ ਤੋਂ ਪਹਿਲਾਂ ਬਰਨਾਲਾ ਦੇ ਇੱਕ ਸਾਬਕਾ ਵਿਧਾਇਕ ਨੇ ਵਿਧਾਨ ਸਭਾ ਚੋਣ ਨਤੀਜਿਆਂ ਤੋਂ ਕੁਝ ਦਿਨ ਪਹਿਲਾਂ 70 ਸਾਲ ਦੀ ਉਮਰ ਵਿੱਚ ਵਿਆਹ ਕਰਵਾਇਆ ਸੀ।

ਵਿਧਾਨ ਸਭਾ ਹਲਕਾ ਭਦੌੜ (ਰਿਜ਼ਰਵ) ਸੀਟ ਤੋਂ 1992 ਵਿੱਚ ਬਹੁਜਨ ਸਮਾਜ ਪਾਰਟੀ ਦੇ ਵਿਧਾਇਕ ਰਹੇ ਨਿਰਮਲ ਸਿੰਘ ਨਿੰਮਾ ਨੇ 6 ਮਾਰਚ 2022 ਨੂੰ ਲੁਧਿਆਣਾ ਦੀ ਇੱਕ ਔਰਤ ਨਾਲ ਵਿਆਹ ਕਰਵਇਆ ਸੀ। ਨਿੰਮਾ ਨੂੰ ਕੁਝ ਸਮਾਂ ਪਹਿਲਾਂ ਚਰਨਜੀਤ ਸਿੰਘ ਚੰਨੀ ਵੱਲੋਂ ਕਾਂਗਰਸ ਵਿੱਚ ਲਿਆਂਦਾ ਗਿਆ ਸੀ। ਪੰਜਾਬ ਵਿਧਾਨ ਸਭਾ ਚੋਣਾਂ ਦੇ ਨਤੀਜਿਆਂ ਤੋਂ ਪਹਿਲਾਂ ਨਿੰਮਾ ਦੇ ਵਿਆਹ ਦੀ ਇੰਟਰਨੈੱਟ ਮੀਡੀਆ ‘ਤੇ ਕਾਫੀ ਚਰਚਾ ਹੋਈ ਸੀ। ਲੋਕਾਂ ਨੇ ਕਾਂਗਰਸ ਨੂੰ ਵੀ ਵਧਾਈ ਦਿੱਤੀ ਸੀ।

ਵਿੱਤ ਮੰਤਰੀ ਮਨਪ੍ਰੀਤ ਬਾਦਲ ਦੇ ਕਰੀਬੀ 

ਬਹੁਜਨ ਸਮਾਜ ਪਾਰਟੀ ਤੋਂ ਚੋਣ ਜਿੱਤਣ ਤੋਂ ਬਾਅਦ ਨਿੰਮਾ ਹਾਲ ਹੀ ਵਿੱਚ ਕੈਪਟਨ ਦੀ ਪਾਰਟੀ ਵਿੱਚ ਸ਼ਾਮਲ ਹੋਏ ਸਨ। ਹਾਲਾਂਕਿ ਬਾਅਦ ‘ਚ ਉਹ ਕਾਂਗਰਸ ‘ਚ ਵਾਪਸ ਆ ਗਏ ਸਨ। ਸਾਬਕਾ ਵਿਧਾਇਕ ਨਿਰਮਲ ਸਿੰਘ ਨਿੰਮਾ 1992 ਵਿੱਚ ਬਹੁਜਨ ਸਮਾਜ ਪਾਰਟੀ ਦੇ ਚੋਣ ਨਿਸ਼ਾਨ ’ਤੇ ਚੋਣ ਜਿੱਤ ਕੇ ਵਿਧਾਇਕ ਬਣੇ ਸਨ। ਨਿੰਮਾ ਕਾਂਗਰਸ ਦੇ ਵਿੱਤ ਮੰਤਰੀ ਮਨਪ੍ਰੀਤ ਬਾਦਲ ਦੇ ਕਰੀਬੀ ਮੰਨੇ ਜਾਂਦੇ ਹਨ।

ਉਹ ਵੀ ਮਨਪ੍ਰੀਤ ਦੀ ਪਾਰਟੀ ਦੇ ਰਲੇਵੇਂ ਦੌਰਾਨ ਕਾਂਗਰਸ ਵਿੱਚ ਸ਼ਾਮਲ ਹੋ ਗਏ ਸਨ। 2017 ‘ਚ ਉਨ੍ਹਾਂ ਨੂੰ ਹਲਕਾ ਭਦੌੜ ਤੋਂ ਕਾਂਗਰਸ ਦੀ ਟਿਕਟ ਮਿਲੀ ਸੀ ਪਰ ਆਖਰੀ ਸਮੇਂ ‘ਤੇ ਟਿਕਟ ਬਦਲ ਕੇ ਸਾਬਕਾ ਵਿਧਾਇਕ ਜੋਗਿੰਦਰ ਸਿੰਘ ਪੰਜਗਰਾਈਂ ਨੂੰ ਸੌਂਪ ਦਿੱਤੀ ਗਈ ਸੀ।

Vinkmag ad
Share Our Daily Posts

News Desk

Read Previous

ਮੁੱਖ ਮੰਤਰੀ ਭਗਵੰਤ ਮਾਨ ਕੱਲ੍ਹ ਕਰਨਗੇ ਦੂਜਾ ਵਿਆਹ, ਜਾਣੋ ਕੌਣ ਬਣੇਗੀ ਲਾੜੀ

Read Next

ਜਲੰਧਰ ‘ਚ ਅਨਾਥ ਬੱਚੀ ਨਾਲ ਮਾਸੜ ਕਰਦਾ ਰਿਹਾ ਜਬਰ-ਜਨਾਹ, ਮਰਿਆ ਬੱਚਾ ਪੈਦਾ ਹੋਣ ‘ਤੇ ਕੂੜੇ ‘ਚ ਸੁੱਟ ਦਿੱਲੀ ਗਈ; ਮੁਲਜ਼ਮ ਗ੍ਰਿਫ਼ਤਾਰ