Breaking News :

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਇਸ ਮਹੀਨੇ ਕਰ ਸਕਦੇ ਹਨ ਜਲੰਧਰ ਕੈਂਟ ਰੇਲਵੇ ਸਟੇਸ਼ਨ ਦਾ ਉਦਘਾਟਨ, ਅੰਮ੍ਰਿਤ ਭਾਰਤ ਸਟੇਸ਼ਨ ਯੋਜਨਾ ਤਹਿਤ 98.89 ਕਰੋੜ ਰੁਪਏ ਨਾਲ ਤਿਆਰ ਹੋਇਆ ਪੰਜਾਬ ਦਾ ਪਹਿਲਾ ਆਧੁਨਿਕ ਰੇਲਵੇ ਸਟੇਸ਼ਨ

ਜਲੰਧਰ ਦੇ ਚਾਵਲਾ ਮੋਬਾਈਲ ਸ਼ੋਰੂਮ ‘ਤੇ ਦਿਨ-ਦਿਹਾੜੇ ਫਾਇਰਿੰਗ, ਇੱਕ ਨੌਜਵਾਨ ਲੋਕਾਂ ਨੇ ਹਥਿਆਰ ਸਮੇਤ ਕਾਬੂ ਕੀਤਾ

1 ਜੂਨ ਤੋਂ ਜਲੰਧਰ ਦੇ 9 ਮੁੱਖ ਚੌਰਾਹਿਆਂ ‘ਤੇ ਈ-ਚਲਾਨ ਪ੍ਰਣਾਲੀ ਸ਼ੁਰੂ ਟ੍ਰੈਫਿਕ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ‘ਤੇ ਕੈਮਰਿਆਂ ਰਾਹੀਂ ਹੋਵੇਗੀ ਸਖ਼ਤ ਨਿਗਰਾਨੀ

ਜਲੰਧਰ ਦਿਹਾਤੀ ਪੁਲਿਸ ਵੱਲੋਂ ਲਵਾਰਿਸ ਵਾਹਨਾਂ ਸਬੰਧੀ ਜਨਰਲ ਪਬਲਿਕ ਨੋਟਿਸ ਜਾਰੀ 10 ਜੂਨ 2026 ਤੱਕ ਮਾਲਕ ਪੇਸ਼ ਕਰਨ ਦਸਤਾਵੇਜ਼, ਨਹੀਂ ਤਾਂ ਕਾਨੂੰਨ ਅਨੁਸਾਰ ਹੋਵੇਗਾ ਨਿਪਟਾਰਾ

ਜਲੰਧਰ ਕਮਿਸ਼ਨਰੇਟ ਪੁਲਿਸ ਦੀ ਵੱਡੀ ਕਾਮਯਾਬੀ: 8 ਆਧੁਨਿਕ ਪਿਸਤੌਲਾਂ ਤੇ 45 ਜਿੰਦਾ ਕਾਰਤੂਸ ਸਮੇਤ 4 ਹਥਿਆਰ ਤਸਕਰ ਕਾਬੂ

ਜਲੰਧਰ ਦਿਹਾਤੀ ਪੁਲਿਸ ਦੀ ਵੱਡੀ ਕਾਮਯਾਬੀ: ਹੋਰ 120 ਗੁੰਮ ਮੋਬਾਇਲ ਬਰਾਮਦ, ਕੁੱਲ ਗਿਣਤੀ 419 ਤੱਕ ਪੁੱਜੀ

BSF ਚੌਕ ਨੇੜੇ ਐਕਟਿਵਾ ਬਲਾਸਟ ਮਾਮਲੇ ‘ਚ ਆ ਗਿਆ ਜਲੰਧਰ CP ਦਾ ਬਿਆਨ, ਦੱਸਿਆ ਕਿਵੇਂ ਵਾਪਰੀ ਘਟਨਾ

ਜਲੰਧਰ ‘ਚ ਸਕੂਲ ਬੱਸ ਚਾਲਕ ਦੀ ਲਾਪਰਵਾਹੀ, ਰੈੱਡ ਲਾਈਟ ਤੋੜ ਕੇ ਰੌਂਗ ਸਾਈਡ ਬੱਸ ਦੌੜਾਈ; ਰਾਹਗੀਰ ਨੇ ਰੋਕ ਕੇ ਟਾਲਿਆ ਵੱਡਾ ਹਾਦਸਾ

ਕੈਨੇਡਾ ਵਿੱਚ ਪੁੱਤਰ ਕਤਲ ਕੇਸ ’ਚ ਫਸਣ ਦਾ ਡਰ ਦਿਖਾ ਸਾਈਬਰ ਠੱਗਾਂ ਨੇ ਰਿਟਾਇਰਡ ਅਧਿਆਪਕ ਤੋਂ ਠੱਗੇ 10 ਲੱਖ ਰੁਪਏ

ਪੰਜਾਬੀ ਆ ਗਏ ਓਏ…! ਪੰਜਾਬ ਅੱਗੇ ਲਖਨਊ ਨੇ ਵੀ ਟੇਕੇ ਗੋਡੇ, ਦਰਜ ਕੀਤੀ ਸੀਰੀਜ਼ ਦੀ 5ਵੀਂ ਜਿੱਤ

July 9, 2026

ਜਪਾਨ ਦੇ ਸਾਬਕਾ ਪ੍ਰਧਾਨ ਮੰਤਰੀ ਸ਼ਿੰਜੋ ਅਬੇ ‘ਤੇ ਹਮਲਾ, ਭਾਸ਼ਣ ਦੌਰਾਨ ਛਾਤੀ ‘ਚ ਮਾਰੀ ਗਈ ਗ਼ੋਲੀ

ਟੋਕੀਓ : ਜਾਪਾਨ ਦੇ ਸਾਬਕਾ ਪ੍ਰਧਾਨ ਮੰਤਰੀ ਸ਼ਿੰਜੋ ਅਬੇ (Shinzo Abe) ‘ਤੇ ਹਮਲਾ ਹੋਇਆ ਹੈ। ਉਨ੍ਹਾਂ ਨੂੰ ਗੋਲ਼ੀ ਮਾਰੀ ਗਈ ਹੈ। ਗੋਲ਼ੀ ਸ਼ਿੰਜੋ ਆਬੇ ਦੀ ਛਾਤੀ ‘ਚ ਲੱਗੀ ਹੈ, ਉਨ੍ਹਾਂ ਨੂੰ ਤੁਰੰਤ ਹਸਪਤਾਲ ‘ਚ ਭਰਤੀ ਕਰਵਾਇਆ ਗਿਆ। ਫਿਲਹਾਲ ਅਬੇ ਦੀ ਹਾਲਤ ਨਾਜ਼ੁਕ ਬਣੀ ਹੋਈ ਹੈ ਕਿਉਂਕਿ ਉਨ੍ਹਾਂ ਦਾ ਕਾਫੀ ਖੂਨ ਵਹਿ ਗਿਆ ਸੀ।

ਸ਼ਿੰਜੋ ਅਬੇ ‘ਤੇ ਇਹ ਹਮਲਾ ਨਾਰਾ ਸ਼ਹਿਰ ‘ਚ ਹੋਇਆ ਜਦੋਂ ਉਹ ਭਾਸ਼ਣ ਦੇ ਰਹੇ ਸੀ। ਅਚਾਨਕ ਉਹ ਹੇਠਾਂ ਡਿੱਗ ਪਏ, ਉਨ੍ਹਾਂ ਦੇ ਸਰੀਰ ‘ਚੋਂ ਖ਼ੂਨ ਵੀ ਨਿਕਲ ਰਿਹਾ ਸੀ। ਸ਼ਿੰਜੋ ਅਬੇ ਦੇ ਅਚਾਨਕ ਡਿੱਗਣ ਕਾਰਨ ਉੱਥੇ ਮੌਜੂਦ ਲੋਕਾਂ ਨੂੰ ਕੁਝ ਸਮਝ ਨਹੀਂ ਆਇਆ। ਪਰ ਇਸ ਦੌਰਾਨ ਕੁਝ ਲੋਕਾਂ ਨੇ ਉੱਥੇ ਗੋਲ਼ੀ ਚੱਲਣ ਦੀ ਆਵਾਜ਼ ਸੁਣੀ ਸੀ। ਫਿਲਹਾਲ ਇਕ ਸ਼ੱਕੀ ਨੂੰ ਹਿਰਾਸਤ ‘ਚ ਲਿਆ ਗਿਆ ਹੈ। ਹਮਲੇ ਤੋਂ ਬਾਅਦ ਦੀਆਂ ਕੁਝ ਵੀਡੀਓ ਵੀ ਸਾਹਮਣੇ ਆਉਣੀਆਂ ਸ਼ੁਰੂ ਹੋ ਗਈਆਂ ਹਨ। ਇਸ ਦੌਰਾਨ ਉੱਥੇ ਭਗਦੜ ਦੀ ਹਾਲਤ ਸਾਫ਼ ਵੇਖੀ ਜਾ ਸਕਦੀ ਹੈ।

ਜ਼ਿਕਰਯੋਗ ਹੈ ਕਿ ਸ਼ਿੰਜੋ ਅਬੇ ਨੇ ਸਾਲ 2020 ‘ਚ ਪ੍ਰਧਾਨ ਮੰਤਰੀ ਦੇ ਅਹੁਦੇ ਤੋਂ ਅਸਤੀਫਾ ਦੇ ਦਿੱਤਾ ਸੀ। ਸਿਹਤ ਖਰਾਬ ਹੋਣ ਕਾਰਨ ਉਨ੍ਹਾਂ ਅਜਿਹਾ ਕੀਤਾ। ਉਹ ਲੰਬੇ ਸਮੇਂ ਤੋਂ ਬਿਮਾਰ ਚੱਲ ਰਹੇ ਸਨ।

Vinkmag ad
Share Our Daily Posts

News Desk

Read Previous

ਇਕ ਦੂਜੇ ਦੇ ਹੋਏ ਭਗਵੰਤ ਮਾਨ ਤੇ ਡਾ. ਗੁਰਪ੍ਰੀਤ ਕੌਰ,ਖੂਬ ਫਬ ਰਹੇ ਹਨ ਲਾੜਾ-ਲਾੜੀ ਦੇ ਰੂਪ ‘ਚ

Read Next

ਬਟਾਲਾ ‘ਚ ਵੱਡੀ ਵਾਰਦਾਤ : ਮਾਮੂਲੀ ਝਗੜੇ ਦੌਰਾਨ ਕਿਰਚਾਂ ਮਾਰ ਕੇ 32 ਸਾਲਾ ਨੌਜਵਾਨ ਦਾ ਕਤਲ