Breaking News :

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਇਸ ਮਹੀਨੇ ਕਰ ਸਕਦੇ ਹਨ ਜਲੰਧਰ ਕੈਂਟ ਰੇਲਵੇ ਸਟੇਸ਼ਨ ਦਾ ਉਦਘਾਟਨ, ਅੰਮ੍ਰਿਤ ਭਾਰਤ ਸਟੇਸ਼ਨ ਯੋਜਨਾ ਤਹਿਤ 98.89 ਕਰੋੜ ਰੁਪਏ ਨਾਲ ਤਿਆਰ ਹੋਇਆ ਪੰਜਾਬ ਦਾ ਪਹਿਲਾ ਆਧੁਨਿਕ ਰੇਲਵੇ ਸਟੇਸ਼ਨ

ਜਲੰਧਰ ਦੇ ਚਾਵਲਾ ਮੋਬਾਈਲ ਸ਼ੋਰੂਮ ‘ਤੇ ਦਿਨ-ਦਿਹਾੜੇ ਫਾਇਰਿੰਗ, ਇੱਕ ਨੌਜਵਾਨ ਲੋਕਾਂ ਨੇ ਹਥਿਆਰ ਸਮੇਤ ਕਾਬੂ ਕੀਤਾ

1 ਜੂਨ ਤੋਂ ਜਲੰਧਰ ਦੇ 9 ਮੁੱਖ ਚੌਰਾਹਿਆਂ ‘ਤੇ ਈ-ਚਲਾਨ ਪ੍ਰਣਾਲੀ ਸ਼ੁਰੂ ਟ੍ਰੈਫਿਕ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ‘ਤੇ ਕੈਮਰਿਆਂ ਰਾਹੀਂ ਹੋਵੇਗੀ ਸਖ਼ਤ ਨਿਗਰਾਨੀ

ਜਲੰਧਰ ਦਿਹਾਤੀ ਪੁਲਿਸ ਵੱਲੋਂ ਲਵਾਰਿਸ ਵਾਹਨਾਂ ਸਬੰਧੀ ਜਨਰਲ ਪਬਲਿਕ ਨੋਟਿਸ ਜਾਰੀ 10 ਜੂਨ 2026 ਤੱਕ ਮਾਲਕ ਪੇਸ਼ ਕਰਨ ਦਸਤਾਵੇਜ਼, ਨਹੀਂ ਤਾਂ ਕਾਨੂੰਨ ਅਨੁਸਾਰ ਹੋਵੇਗਾ ਨਿਪਟਾਰਾ

ਜਲੰਧਰ ਕਮਿਸ਼ਨਰੇਟ ਪੁਲਿਸ ਦੀ ਵੱਡੀ ਕਾਮਯਾਬੀ: 8 ਆਧੁਨਿਕ ਪਿਸਤੌਲਾਂ ਤੇ 45 ਜਿੰਦਾ ਕਾਰਤੂਸ ਸਮੇਤ 4 ਹਥਿਆਰ ਤਸਕਰ ਕਾਬੂ

ਜਲੰਧਰ ਦਿਹਾਤੀ ਪੁਲਿਸ ਦੀ ਵੱਡੀ ਕਾਮਯਾਬੀ: ਹੋਰ 120 ਗੁੰਮ ਮੋਬਾਇਲ ਬਰਾਮਦ, ਕੁੱਲ ਗਿਣਤੀ 419 ਤੱਕ ਪੁੱਜੀ

BSF ਚੌਕ ਨੇੜੇ ਐਕਟਿਵਾ ਬਲਾਸਟ ਮਾਮਲੇ ‘ਚ ਆ ਗਿਆ ਜਲੰਧਰ CP ਦਾ ਬਿਆਨ, ਦੱਸਿਆ ਕਿਵੇਂ ਵਾਪਰੀ ਘਟਨਾ

ਜਲੰਧਰ ‘ਚ ਸਕੂਲ ਬੱਸ ਚਾਲਕ ਦੀ ਲਾਪਰਵਾਹੀ, ਰੈੱਡ ਲਾਈਟ ਤੋੜ ਕੇ ਰੌਂਗ ਸਾਈਡ ਬੱਸ ਦੌੜਾਈ; ਰਾਹਗੀਰ ਨੇ ਰੋਕ ਕੇ ਟਾਲਿਆ ਵੱਡਾ ਹਾਦਸਾ

ਕੈਨੇਡਾ ਵਿੱਚ ਪੁੱਤਰ ਕਤਲ ਕੇਸ ’ਚ ਫਸਣ ਦਾ ਡਰ ਦਿਖਾ ਸਾਈਬਰ ਠੱਗਾਂ ਨੇ ਰਿਟਾਇਰਡ ਅਧਿਆਪਕ ਤੋਂ ਠੱਗੇ 10 ਲੱਖ ਰੁਪਏ

ਪੰਜਾਬੀ ਆ ਗਏ ਓਏ…! ਪੰਜਾਬ ਅੱਗੇ ਲਖਨਊ ਨੇ ਵੀ ਟੇਕੇ ਗੋਡੇ, ਦਰਜ ਕੀਤੀ ਸੀਰੀਜ਼ ਦੀ 5ਵੀਂ ਜਿੱਤ

July 9, 2026

ਜਬਰ ਜਨਾਹ ਮਾਮਲੇ ‘ਚ ਫਸੇ ਸਾਬਕਾ MLA ਬੈਂਸ ਸਮੇਤ 7 ਮੁਲਜ਼ਮਾਂ ਦੀ ਜਾਇਦਾਦ ਅਟੈਚ, ਬੈਂਕ ਖਾਤੇ ਫਰੀਜ਼

ਲੁਧਿਆਣਾ : ਜਬਰ-ਜਨਾਹ ਮਾਮਲੇ (Rape Case) ’ਚ ਨਾਮਜ਼ਦ ਕੀਤੇ ਗਏ ਸਿਮਰਜੀਤ ਸਿੰਘ ਬੈਂਸ (Simarjit Singh Bains) ਤੇ ਬਾਕੀ ਮੁਲਜ਼ਮਾਂ ਦੀ ਜਾਇਦਾਦ ਨੂੰ ਮਾਮਲੇ ’ਚ ਅਟੈਚ ਕਰ ਦਿੱਤਾ ਗਿਆ ਹੈ। ਇਸ ਤੋਂ ਇਲਾਵਾ ਸਾਰਿਆਂ ਦੇ ਬੈਂਕ ਖਾਤਿਆਂ ਨੂੰ ਵੀ ਫਰੀਜ਼ ਕਰਵਾ ਦਿੱਤਾ ਗਿਆ ਹੈ। ਇਹ ਕਾਰਵਾਈ ਅਦਾਲਤੀ ਹੁਕਮਾਂ ਤੋਂ ਬਾਅਦ ਕੀਤੀ ਗਈ ਹੈ। ਪੁਲਿਸ ਹੁਣ ਜਾਇਦਾਦ ਨੂੰ ਸੀਜ਼ ਕਰਨ ਲਈ ਅਦਾਲਤ ’ਚ ਅਰਜ਼ੀ ਦੇ ਸਕਦੀ ਹੈ। ਇਸ ਤੋਂ ਪਹਿਲਾਂ 4 ਜੁਲਾਈ ਨੂੰ ਹੀ ਮੁਲਜ਼ਮਾਂ ਦੀ ਚੱਲ-ਅਚੱਲ ਜਾਇਦਾਦ ਨੂੰ ਮਾਮਲੇ ਨਾਲ ਅਟੈਚ ਕਰਨ ਦੇ ਹੁਕਮ ਜਾਰੀ ਹੋਏ ਸਨ। ਪੁਲਿਸ ਨੇ ਪਰਮਜੀਤ ਸਿੰਘ ਬੈਂਸ, ਸਿਮਰਜੀਤ ਸਿੰਘ ਬੈਂਸ, ਬਲਜਿੰਦਰ ਕੌਰ ਤੇ ਸੁਖਚੈਨ ਸਿੰਘ ਦੀ ਜਾਇਦਾਦ ਦੀ ਰਿਪੋਰਟ ਵੀ ਅਦਾਲਤ ’ਚ ਜਮ੍ਹਾਂ ਕਰਵਾ ਦਿੱਤੀ ਹੈ ਤੇ ਇਹ ਸਾਰੀ ਜਾਇਦਾਦ ਮਾਮਲੇ ਨਾਲ ਅਟੈਚ ਕਰ ਦਿੱਤੀ ਗਈ ਹੈ। ਇਸ ਲਈ ਸਬੰਧਤ ਤਹਿਸੀਲਦਾਰ ਨੂੰ ਅਦਾਲਤ ਦੇ ਆਰਡਰ ਦੀ ਕਾਪੀ ਦੇ ਕੇ ਹੁਕਮ ਦਿੱਤੇ ਗਏ ਹਨ ਕਿ ਇਸ ਜਾਇਦਾਦ ਨੂੰ ਹੁਣ ਅੱਗੇ ਖ਼ਰੀਦਿਆ ਜਾਂ ਵੇਚਿਆ ਨਹੀਂ ਜਾ ਸਕਦਾ ਹੈ। ਇਸ ਤੋਂ ਇਲਾਵਾ ਮਾਮਲੇ ’ਚ ਨਾਮਜ਼ਦ ਬਾਕੀ ਮੁਲਜ਼ਮਾਂ ਦੀ ਚੱਲ ਤੇ ਅਚੱਲ ਜਾਇਦਾਦ ਨੂੰ ਅਟੈਚ ਕਰਨ ਲਈ ਪ੍ਰੋਸੈੱਸ ਚੱਲ ਰਹੀ ਹੈ। ਸਾਰਿਆਂ ਦੀਆਂ ਜਾਇਦਾਦਾਂ ਦੀਆਂ ਲਿਸਟਾਂ ਬਣ ਕੇ ਤਿਆਰ ਹਨ

ਜੇਸੀਪੀ ਰੂਰਲ ਰਵਚਰਨ ਸਿੰਘ ਬਰਾਡ਼ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਅਦਾਲਤ ਦੇ ਹੁਕਮਾਂ ਤੋਂ ਬਾਅਦ ਮੁਲਜ਼ਮਾਂ ਦੀ ਜਾਇਦਾਦ ਅਟੈਚ ਕਰਵਾ ਦਿੱਤੀ ਗਈ ਹੈ। ਹਾਲੇ ਅਦਾਲਤ ਨੇ ਇਹ ਜਾਇਦਾਦਾਂ ਸੀਜ਼ ਕਰਨ ਦੇ ਹੁਕਮ ਨਹੀਂ ਦਿੱਤੇ ਹਨ, ਜੇਕਰ ਹੁਕਮ ਆਉਂਦੇ ਹਨ ਤਾਂ ਇਨ੍ਹਾਂ ’ਤੇ ਅਮਲ ਕੀਤਾ ਜਾਵੇਗਾ।

ਨਾਮਜ਼ਦ ਹੋਣ ਤੋਂ ਬਾਅਦ ਫ਼ਰਾਰ ਹੈ ਬੈਂਸ ਤੇ ਉਸ ਦੇ ਸਾਥੀ

ਦੱਸਣਯੋਗ ਹੈ ਕਿ ਵਿਧਾਇਕ ਬੈਂਸ ’ਤੇ ਔਰਤ ਨਾਲ ਜਬਰ-ਜਨਾਹ ਦੇ ਦੋਸ਼ ਹਨ। ਪੁਲਿਸ ਨੇ ਉਸ ਦੇ ਖੇਤਰ ਦੀ ਰਹਿਣ ਵਾਲੀ ਔਰਤ ਦੀ ਸ਼ਿਕਾਇਤ ’ਤੇ ਬੈਂਸ ਖ਼ਿਲਾਫ਼ ਪਿਛਲੇ ਸਾਲ 10 ਜੁਲਾਈ 2021 ਨੂੰ ਮਾਮਲਾ ਦਰਜ ਕੀਤਾ ਸੀ। ਉਦੋਂ ਤੋਂ ਉਸ ਦੀ ਗ੍ਰਿਫ਼ਤਾਰੀ ਨਹੀਂ ਹੋਈ ਹੈ। ਸਾਬਕਾ ਵਿਧਾਇਕ ਤੇ ਲੋਕ ਇਨਸਾਫ਼ ਪਾਰਟੀ ਦੇ ਪ੍ਰਧਾਨ ਸਿਮਰਜੀਤ ਸਿੰਘ ਬੈਂਸ ਪਹਿਲਾਂ ਸੁਪਰੀਮ ਕੋਰਟ ਤਕ ਬਚਾਅ ਲਈ ਯਤਨ ਕਰ ਚੁੱਕਾ ਹੈ ਪਰ ਉਥੋਂ ਵੀ ਉਸ ਨੂੰ ਕੋਈ ਰਾਹਤ ਨਹੀਂ ਮਿਲੀ ਸੀ। ਜਿਸ ਕਾਰਨ ਪੁਲਿਸ ਹੁਣ ਉਸ ਦੀ ਗ੍ਰਿਫ਼ਤਾਰੀ ਲਈ ਕਈ ਥਾਵਾਂ ’ਤੇ ਛਾਪੇਮਾਰੀ ਕਰ ਰਹੀ ਹੈ। ਪੁਲਿਸ ਹੁਣ ਤਕ ਉਸ ਦੇ ਭਰਾ ਕਰਮਜੀਤ ਸਿੰਘ ਤੇ ਪ੍ਰਾਪਰਟੀ ਡੀਲਰ ਸੁਖਚੈਨ ਸਿੰਘ ਨੂੰ ਗ੍ਰਿਫ਼ਤਾਰ ਕਰ ਚੁੱਕੀ ਹੈ।

ਭਰਾ ਜੁਡੀਸ਼ੀਅਲ ਰਿਮਾਂਡ ’ਤੇ ਭੇਜਿਆ

ਸਿਮਰਜੀਤ ਸਿੰਘ ਬੈਂਸ ਦੇ ਭਰਾ ਕਰਮਜੀਤ ਸਿੰਘ ਨੂੰ ਪੁਲਿਸ ਨੇ ਵੀਰਵਾਰ ਨੂੰ ਅਦਾਲਤ ’ਚ ਪੇਸ਼ ਕੀਤਾ ਸੀ। ਦੋ ਵਾਰ ਦੋ-ਦੋ ਦਿਨ ਦੇ ਪੁਲਿਸ ਰਿਮਾਂਡ ’ਤੇ ਲੈਣ ਤੋਂ ਬਾਅਦ ਉਸ ਨੂੰ ਅਦਾਲਤ ’ਚ ਪੇਸ਼ ਕੀਤਾ ਗਿਆ। ਥਾਣਾ ਡਵੀਜ਼ਨ ਨੰਬਰ-6 ਦੀ ਪੁਲਿਸ ਨੇ ਫਿਰ ਤੋਂ ਮੋਬਾਈਲ ਰਿਕਵਰ ਕਰਨ ਦੀ ਗੱਲ ਕਹਿ ਕੇ ਇਕ ਦਿਨਾ ਰਿਮਾਂਡ ਦੀ ਹੋਰ ਮੰਗ ਕੀਤੀ ਸੀ ਪਰ ਅਦਾਲਤ ਨੇ ਨਾਂਹ ਕਰ ਦਿੱਤੀ। ਇਸ ਤੋਂ ਇਲਾਵਾ ਪ੍ਰਾਪਰਟੀ ਡੀਲਰ ਸੁਖਚੈਨ ਸਿੰਘ ਦਾ ਪੁਲਿਸ ਰਿਮਾਂਡ ਸ਼ੁੱਕਰਵਾਰ ਨੂੰ ਸਮਾਪਤ ਹੋ ਰਿਹਾ ਹੈ ਤੇ ਸ਼ੁੱਕਰਵਾਰ ਨੂੰ ਅਦਾਲਤ ’ਚ ਪੇਸ਼ ਕੀਤਾ ਜਾ ਸਕਦਾ ਹੈ।

Vinkmag ad
Share Our Daily Posts

News Desk

Read Previous

BA ਦਾ ਸਰਟੀਫਿਕੇਟ ਪੰਜਾਬੀ ਯੂਨੀਵਰਸਿਟੀ ਨੇ ਜਾਅਲੀ ਕਰਾਰ ਦਿੱਤਾ, ਡੇਢ ਲੱਖ ਰੁਪਏ ‘ਚ ਤਿਆਰ ਕਰਨ ਵਾਲੇ ਨਾਮਜ਼ਦ

Read Next

ਚੀਨੀ ਦਵਾਈਆਂ ਲਈ ਅਫਰੀਕੀ ਗਧਿਆਂ ਨੂੰ ਮਾਰਿਆ ਜਾ ਰਿਹੈ, ਰਿਪੋਰਟ ‘ਚ ਹੋਇਆ ਸਨਸਨੀਖੇਜ਼ ਖੁਲਾਸਾ