Breaking News :

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਇਸ ਮਹੀਨੇ ਕਰ ਸਕਦੇ ਹਨ ਜਲੰਧਰ ਕੈਂਟ ਰੇਲਵੇ ਸਟੇਸ਼ਨ ਦਾ ਉਦਘਾਟਨ, ਅੰਮ੍ਰਿਤ ਭਾਰਤ ਸਟੇਸ਼ਨ ਯੋਜਨਾ ਤਹਿਤ 98.89 ਕਰੋੜ ਰੁਪਏ ਨਾਲ ਤਿਆਰ ਹੋਇਆ ਪੰਜਾਬ ਦਾ ਪਹਿਲਾ ਆਧੁਨਿਕ ਰੇਲਵੇ ਸਟੇਸ਼ਨ

ਜਲੰਧਰ ਦੇ ਚਾਵਲਾ ਮੋਬਾਈਲ ਸ਼ੋਰੂਮ ‘ਤੇ ਦਿਨ-ਦਿਹਾੜੇ ਫਾਇਰਿੰਗ, ਇੱਕ ਨੌਜਵਾਨ ਲੋਕਾਂ ਨੇ ਹਥਿਆਰ ਸਮੇਤ ਕਾਬੂ ਕੀਤਾ

1 ਜੂਨ ਤੋਂ ਜਲੰਧਰ ਦੇ 9 ਮੁੱਖ ਚੌਰਾਹਿਆਂ ‘ਤੇ ਈ-ਚਲਾਨ ਪ੍ਰਣਾਲੀ ਸ਼ੁਰੂ ਟ੍ਰੈਫਿਕ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ‘ਤੇ ਕੈਮਰਿਆਂ ਰਾਹੀਂ ਹੋਵੇਗੀ ਸਖ਼ਤ ਨਿਗਰਾਨੀ

ਜਲੰਧਰ ਦਿਹਾਤੀ ਪੁਲਿਸ ਵੱਲੋਂ ਲਵਾਰਿਸ ਵਾਹਨਾਂ ਸਬੰਧੀ ਜਨਰਲ ਪਬਲਿਕ ਨੋਟਿਸ ਜਾਰੀ 10 ਜੂਨ 2026 ਤੱਕ ਮਾਲਕ ਪੇਸ਼ ਕਰਨ ਦਸਤਾਵੇਜ਼, ਨਹੀਂ ਤਾਂ ਕਾਨੂੰਨ ਅਨੁਸਾਰ ਹੋਵੇਗਾ ਨਿਪਟਾਰਾ

ਜਲੰਧਰ ਕਮਿਸ਼ਨਰੇਟ ਪੁਲਿਸ ਦੀ ਵੱਡੀ ਕਾਮਯਾਬੀ: 8 ਆਧੁਨਿਕ ਪਿਸਤੌਲਾਂ ਤੇ 45 ਜਿੰਦਾ ਕਾਰਤੂਸ ਸਮੇਤ 4 ਹਥਿਆਰ ਤਸਕਰ ਕਾਬੂ

ਜਲੰਧਰ ਦਿਹਾਤੀ ਪੁਲਿਸ ਦੀ ਵੱਡੀ ਕਾਮਯਾਬੀ: ਹੋਰ 120 ਗੁੰਮ ਮੋਬਾਇਲ ਬਰਾਮਦ, ਕੁੱਲ ਗਿਣਤੀ 419 ਤੱਕ ਪੁੱਜੀ

BSF ਚੌਕ ਨੇੜੇ ਐਕਟਿਵਾ ਬਲਾਸਟ ਮਾਮਲੇ ‘ਚ ਆ ਗਿਆ ਜਲੰਧਰ CP ਦਾ ਬਿਆਨ, ਦੱਸਿਆ ਕਿਵੇਂ ਵਾਪਰੀ ਘਟਨਾ

ਜਲੰਧਰ ‘ਚ ਸਕੂਲ ਬੱਸ ਚਾਲਕ ਦੀ ਲਾਪਰਵਾਹੀ, ਰੈੱਡ ਲਾਈਟ ਤੋੜ ਕੇ ਰੌਂਗ ਸਾਈਡ ਬੱਸ ਦੌੜਾਈ; ਰਾਹਗੀਰ ਨੇ ਰੋਕ ਕੇ ਟਾਲਿਆ ਵੱਡਾ ਹਾਦਸਾ

ਕੈਨੇਡਾ ਵਿੱਚ ਪੁੱਤਰ ਕਤਲ ਕੇਸ ’ਚ ਫਸਣ ਦਾ ਡਰ ਦਿਖਾ ਸਾਈਬਰ ਠੱਗਾਂ ਨੇ ਰਿਟਾਇਰਡ ਅਧਿਆਪਕ ਤੋਂ ਠੱਗੇ 10 ਲੱਖ ਰੁਪਏ

ਪੰਜਾਬੀ ਆ ਗਏ ਓਏ…! ਪੰਜਾਬ ਅੱਗੇ ਲਖਨਊ ਨੇ ਵੀ ਟੇਕੇ ਗੋਡੇ, ਦਰਜ ਕੀਤੀ ਸੀਰੀਜ਼ ਦੀ 5ਵੀਂ ਜਿੱਤ

July 9, 2026

ਪੂਰਾ ਖ਼ਰਚਾ ਕਰ ਕੇ 2021 ‘ਚ ਪਤਨੀ ਨੂੰ ਭੇਜਿਆ ਸੀ ਕੈਨੇਡਾ ; ਫੋਨ ‘ਤੇ ਗੱਲ ਕਰਨ ਤੋਂ ਬਾਅਦ ਪਤੀ ਨੇ ਲਿਆ ਫਾਹਾ, ਪਰਿਵਾਰ ਨੇ ਲਾਏ ਦੋਸ਼

ਖੰਨਾ : ਸਮਰਾਲਾ ਦੇ ਪਿੰਡ ਗੋਸਲਾਂ ਦੇ ਨੌਜਵਾਨ ਨੇ ਕੈਨੇਡਾ ‘ਚ ਰਹਿੰਦੀ ਪਤਨੀ ਤੋਂ ਦੁਖੀ ਹੋ ਕੇ ਪੱਖੇ ਨਾਲ ਫਾਹਾ ਲੈ ਕੇ ਖੁਦਕੁਸ਼ੀ ਕਰ ਲਈ। ਪਰਿਵਾਰ ਵਾਲਿਆਂ ਦਾ ਦੋਸ਼ ਹੈ ਕਿ ਕੈਨੇਡਾ ਰਹਿੰਦੀ ਪਤਨੀ ਉਹਨਾਂ ਦੇ ਮੁੰਡੇ ਨੂੰ ਤੰਗ ਪ੍ਰੇਸ਼ਾਨ ਕਰਦੀ ਸੀ। ਜਿਸ ਕਰਕੇ ਉਹਨਾਂ ਦੇ ਲੜਕੇ ਨੇ ਇਹ ਕਦਮ ਚੁੱਕਿਆ। ਪੁਲਿਸ ਵੱਲੋਂ ਫਿਲਹਾਲ ਲੜਕੀ ਦੇ ਖ਼ਿਲਾਫ਼ ਕੋਈ ਕਾਰਵਾਈ ਨਹੀਂ ਕੀਤੀ ਗਈ। ਹਾਲੇ 174 ਦੀ ਕਾਰਵਾਈ ਅਮਲ ਵਿੱਚ ਲਿਆਂਦੀ ਗਈ ਹੈ। ਪੁਲਿਸ ਨੇ ਪਰਿਵਾਰ ਵੱਲੋਂ ਲਗਾਏ ਦੋਸ਼ਾਂ ਦੇ ਸਬੂਤਾਂ ਦੀ ਮੰਗ ਕੀਤੀ ਗਈ ਹੈ।

ਮ੍ਰਿਤਕ ਗਗਨਦੀਪ ਸਿੰਘ (22) ਦੇ ਪਿਤਾ ਸੋਹਣ ਸਿੰਘ ਨੇ ਦੱਸਿਆ ਕਿ 31 ਮਈ ਨੂੰ ਉਹ ਸਕੂਲ ‘ਚੋਂ ਸੇਵਾਮੁਕਤ ਹੋਏ ਸਨ, ਤਾਂ ਉਹ ਸਕੂਲ ‘ਚ ਕਾਗਜੀ ਕਾਰਵਾਈ ਲਈ ਗਏ ਸੀ। ਮਗਰੋਂ ਉਹਨਾਂ ਦੀ ਨੂੰਹ ਦੇ ਪਿਤਾ ਦਾ ਫੋਨ ਆਇਆ ਕਿ ਗਗਨਦੀਪ ਉਹਨਾਂ ਦਾ ਫੋਨ ਨਹੀਂ ਚੁੱਕ ਰਿਹਾ। ਜਦੋਂ ਉਹਨਾਂ ਨੇ ਆਪਣੇ ਲੜਕੇ ਨੂੰ ਫੋਨ ਕੀਤਾ ਤਾਂ ਉਸਦਾ ਫੋਨ ਵੀ ਗਗਨਦੀਪ ਨੇ ਨਾ ਚੁੱਕਿਆ। ਉਹ ਤੁਰੰਤ ਘਰ ਪਹੁੰਚਿਆ ਤਾਂ ਦੇਖਿਆ ਕਿ ਗਗਨਦੀਪ ਨੇ ਪੱਖੇ ਨਾਲ ਫਾਹਾ ਲੈ ਕੇ ਖੁਦਕੁਸ਼ੀ ਕਰ ਲਈ ਸੀ। ਗਗਨਦੀਨ ਨੇ ਇਹ ਖੁਦਕੁਸ਼ੀ ਮੋਬਾਈਲ ‘ਤੇ ਆਪਣੀ ਪਤਨੀ ਨਾਲ ਗੱਲਬਾਤ ਮਗਰੋਂ ਕੀਤੀ।

ਸੋਹਣ ਸਿੰਘ ਨੇ ਦੱਸਿਆ ਕਿ ਉਹਨਾਂ ਨੇ ਮੁੰਡੇ ਦੇ ਵਿਆਹ ਤੇ ਕਰੀਬ 20 ਲੱਖ ਰੁਪਏ ਖਰਚ ਕੀਤੇ ਸੀ। ਹੁਣ ਜੁਲਾਈ ‘ਚ ਉਸਦੀ ਫਾਈਲ ਕੈਨੇਡਾ ਲਾਈ ਜਾਣੀ ਸੀ। ਕੈਨੇਡਾ ਰਹਿੰਦੀ ਨੂੰਹ ਉਸਦੇ ਮੁੰਡੇ ਕੋਲੋਂ ਮੋਬਾਈਲ ਤੇ ਹੋਰ ਸਮਾਨ ਮੰਗ ਕਰ ਰਹੀ ਸੀ। ਇਸਤੋਂ ਦੁਖੀ ਕੇ ਗਗਨਦੀਪ ਨੇ ਖੁਦਕੁਸ਼ੀ ਕਰ ਲਈ। ਮ੍ਰਿਤਕ ਦੀ ਭੈਣ ਕਿਰਨਦੀਪ ਕੌਰ ਅਤੇ ਚਚੇਰੇ ਭਰਾ ਅਮਨਦੀਪ ਸਿੰਘ ਨੇ ਦੱਸਿਆ ਕਿ ਸਤੰਬਰ 2021 ‘ਚ ਗਗਨਦੀਪ ਦੀ ਪਤਨੀ ਸਿਮਰਨਜੀਤ ਕੌਰ ਕੈਨੇਡਾ ਗਈ ਸੀ। ਵਿਆਹ ਤੋਂ ਲੈ ਕੇ ਕੈਨੇਡਾ ਤਕ ਦਾ ਸਾਰਾ ਖਰਚ ਉਹਨਾਂ ਵੱਲੋਂ ਕੀਤਾ ਗਿਆ। ਕੈਨੇਡਾ ਜਾ ਕੇ ਵੀ ਸਿਮਰਨਜੀਤ ਕੌਰ ਲਗਾਤਾਰ ਪੈਸਿਆਂ ਦੀ ਮੰਗ ਕਰਦੀ ਰਹੀ। ਜਿਸਤੋਂ ਦੁਖੀ ਹੋ ਕੇ ਗਗਨਦੀਪ ਨੇ ਖੁਦਕੁਸ਼ੀ ਕਰ ਲਈ।

ਪੁਲਿਸ ਨੇ ਪਰਿਵਾਰ ਵਾਲਿਆਂ ਦੇ ਬਿਆਨ ਦਰਜ ਕਰ ਲਏ ਸੀ। ਜਾਂਚ ਅਧਿਕਾਰੀ ਬਲਦੇਵ ਸਿੰਘ ਨੇ ਦੱਸਿਆ ਕਿ ਫਿਲਹਾਲ ਕਿਸੇ ਖਿਲਾਫ ਕੋਈ ਮੁਕੱਦਮਾ ਦਰਜ ਨਹੀਂ ਕੀਤਾ ਗਿਆ। ਗਗਨਦੀਪ ਦੇ ਪਰਿਵਾਰ ਕੋਲੋਂ ਸਬੂਤ ਮੰਗੇ ਗਏ ਹਨ ਤੇ ਮੋਬਾਈਲ ਕਾਲ ਦੀ ਵੀ ਜਾਂਚ ਕੀਤੀ ਜਾ ਰਹੀ ਹੈ। ਕਿਸੇ ਤਰ੍ਹਾਂ ਦਾ ਕੋਈ ਸੁਸਾਇਡ ਨੋਟ ਨਹੀਂ ਮਿਲਿਆ ਹੈ। ਫਿਲਹਾਲ ਪੁਲਸ ਨੇ ਧਾਰਾ 174 ਦੀ ਕਾਰਵਾਈ ਕਰਦੇ ਹੋਏ ਪੋਸਟਮਾਰਟਮ ਮਗਰੋਂ ਲਾਸ਼ ਵਾਰਿਸਾਂ ਦੇ ਹਵਾਲੇ ਕਰ ਦਿੱਤੀ ਹੈ।

Vinkmag ad
Share Our Daily Posts

News Desk

Read Previous

ਚੀਨੀ ਦਵਾਈਆਂ ਲਈ ਅਫਰੀਕੀ ਗਧਿਆਂ ਨੂੰ ਮਾਰਿਆ ਜਾ ਰਿਹੈ, ਰਿਪੋਰਟ ‘ਚ ਹੋਇਆ ਸਨਸਨੀਖੇਜ਼ ਖੁਲਾਸਾ

Read Next

ਐਕਸ਼ਨ ‘ਚ ਡੀਜੀਪੀ ਪੰਜਾਬ ਗੌਰਵ ਯਾਦ, ਪੰਜਾਬ ਪੁਲਿਸ ਨੇ ਸੂਬੇ ਭਰ ‘ਚ ਕੀਤੇ ਸਰਚ ਆਪਰੇਸ਼ਨ