Breaking News :

BSF ਚੌਕ ਨੇੜੇ ਐਕਟਿਵਾ ਬਲਾਸਟ ਮਾਮਲੇ ‘ਚ ਆ ਗਿਆ ਜਲੰਧਰ CP ਦਾ ਬਿਆਨ, ਦੱਸਿਆ ਕਿਵੇਂ ਵਾਪਰੀ ਘਟਨਾ

ਜਲੰਧਰ ‘ਚ ਸਕੂਲ ਬੱਸ ਚਾਲਕ ਦੀ ਲਾਪਰਵਾਹੀ, ਰੈੱਡ ਲਾਈਟ ਤੋੜ ਕੇ ਰੌਂਗ ਸਾਈਡ ਬੱਸ ਦੌੜਾਈ; ਰਾਹਗੀਰ ਨੇ ਰੋਕ ਕੇ ਟਾਲਿਆ ਵੱਡਾ ਹਾਦਸਾ

ਕੈਨੇਡਾ ਵਿੱਚ ਪੁੱਤਰ ਕਤਲ ਕੇਸ ’ਚ ਫਸਣ ਦਾ ਡਰ ਦਿਖਾ ਸਾਈਬਰ ਠੱਗਾਂ ਨੇ ਰਿਟਾਇਰਡ ਅਧਿਆਪਕ ਤੋਂ ਠੱਗੇ 10 ਲੱਖ ਰੁਪਏ

ਪੰਜਾਬੀ ਆ ਗਏ ਓਏ…! ਪੰਜਾਬ ਅੱਗੇ ਲਖਨਊ ਨੇ ਵੀ ਟੇਕੇ ਗੋਡੇ, ਦਰਜ ਕੀਤੀ ਸੀਰੀਜ਼ ਦੀ 5ਵੀਂ ਜਿੱਤ

120 ਫੁੱਟੀ ਰੋਡ ‘ਤੇ ਭਿਆਨਕ ਸੜਕ ਹਾਦਸਾ, ਗੰਭੀਰ ਜਖ਼ਮੀ ਨੌਜਵਾਨ ਨੂੰ SHO ਨੇ ਆਪਣੀ ਗੱਡੀ ‘ਚ ਹਸਪਤਾਲ ਪਹੁੰਚਾਇਆ

ਅਕਾਸ਼ ਬੰਸਲ IAS ਨੇ ਕਪੂਰਥਲਾ ਦੇ ਨਵੇਂ ਡਿਪਟੀ ਕਮਿਸ਼ਨਰ ਵਜੋਂ ਸੰਭਾਲਿਆ ਅਹੁਦਾ

ਮਧੁਵਨ ਕਾਲੋਨੀ ਵਿੱਚ ਸ਼ੱਕੀ ਹਾਲਾਤਾਂ ‘ਚ ਵਿਅਕਤੀ ਦੀ ਮੌਤ, ਘੰਟੇ ਭਰ ਸੜਕ ‘ਤੇ ਪਿਆ ਰਿਹਾ ਲਾਸ਼ ਵਰਗਾ ਸ਼ਰੀਰ

ਜਲੰਧਰ ‘ਚ ਪੀਐਨਬੀ ਬੈਂਕ ਲੁੱਟ ਮਾਮਲਾ ਸੁਲਝਿਆ: ਸਾਬਕਾ DSP ਦਾ ਪੁੱਤਰ ਗ੍ਰਿਫਤਾਰ, ਨਸ਼ੇ ਲਈ ਕੀਤਾ ਸੀ 6.27 ਲੱਖ ਦਾ ਲੁੱਟਕਾਂਡ

ਹਿਮਾਚਲ ਸਰਕਾਰ ਦਾ ਵੱਡਾ ਫੈਸਲਾ: ਪੰਜਾਬੀਆਂ ਦੇ ਵਿਰੋਧ ਤੋਂ ਬਾਅਦ ਐਂਟਰੀ ਟੈਕਸ ਦਾ ਫੈਸਲਾ ਲਿਆ ਵਾਪਸ

ਐਸਐਸਪੀ ਜਲੰਧਰ ਦਿਹਾਤੀ ਨੇ ਸਤਿਗੁਰੂ ਲਾਲ ਨਾਥ ਮਹਾਰਾਜ ਜੀ ਦੀ 29ਵੀਂ ਬਰਸੀ ਸਮਾਗਮ ਵਿੱਚ ਕੀਤੀ ਸ਼ਿਰਕਤ, ਅਮਨ-ਕਾਨੂੰਨ ਅਤੇ ਨਸ਼ਾ ਮੁਕਤੀ ਦਾ ਦਿੱਤਾ ਸੰਦੇਸ਼

May 7, 2026

ਐਕਸ਼ਨ ‘ਚ ਡੀਜੀਪੀ ਪੰਜਾਬ ਗੌਰਵ ਯਾਦ, ਪੰਜਾਬ ਪੁਲਿਸ ਨੇ ਸੂਬੇ ਭਰ ‘ਚ ਕੀਤੇ ਸਰਚ ਆਪਰੇਸ਼ਨ

ਚੰਡੀਗੜ੍ਹ : ਸਮਾਜ ਵਿਰੋਧੀ ਅਨਸਰਾਂ ਵਿਚ ਡਰ ਪੈਦਾ ਕਰਨ ਦੇ ਨਾਲ-ਨਾਲ ਆਮ ਲੋਕਾਂ ਵਿਚ ਸੁਰੱਖਿਆ ਦੀ ਭਾਵਨਾ ਪੈਦਾ ਕਰਨ ਲਈ, ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਦੀ ਅਗਵਾਈ ‘ਚ ਅੱਜ ਸਮੁੱਚੀ ਪੁਲਿਸ ਫੋਰਸ ਵੱਲੋਂ ਪੰਜਾਬ ਦੇ ਸਾਰੇ 28 ਪੁਲਿਸ ਜ਼ਿਲ੍ਹਿਆਂ ਵਿਚ ਕਾਰਡਨ ਅਤੇ ਸਰਚ ਆਪਰੇਸ਼ਨ (ਸੀਏਐਸਓ) ਚਲਾਏ ਗਏ।

ਇਹ ਆਪਰੇਸ਼ਨ ਸੂਬੇ ਭਰ ਵਿਚ ਇੱਕੋ ਸਮੇਂ ਸਵੇਰੇ 11 ਵਜੇ ਤੋਂ ਦੁਪਹਿਰ 3 ਵਜੇ ਤੱਕ ਚਲਾਇਆ ਗਿਆ ਅਤੇ ਪੰਜਾਬ ਪੁਲਿਸ ਹੈੱਡਕੁਆਰਟਰ ਦੇ ਏਡੀਜੀਪੀ/ਆਈਜੀਪੀ ਰੈਂਕ ਦੇ ਅਧਿਕਾਰੀਆਂ ਨੂੰ ਹਰੇਕ ਪੁਲਿਸ ਜ਼ਿਲ੍ਹੇ ਵਿਚ ਨਿੱਜੀ ਤੌਰ ‘ਤੇ ਆਪਰੇਸ਼ਨ ਦੀ ਨਿਗਰਾਨੀ ਕਰਨ ਲਈ ਤਾਇਨਾਤ ਕੀਤਾ ਗਿਆ ਸੀ। ਸੀਪੀਜ਼/ਐੱਸਐੱਸਪੀਜ਼ ਨੇ ਪੁਲਿਸ ਫੋਰਸ ਦੀ ਭਾਰੀ ਤਾਇਨਾਤੀ ਦੌਰਾਨ ਇਸ ਆਪਰੇਸ਼ਨ ਨੂੰ ਅੰਜਾਮ ਦੇਣ ਲਈ ਬਦਨਾਮ ਮੁਹੱਲਿਆਂ/ਪਿੰਡਾਂ ਦੀ ਸ਼ਨਾਖਤ ਕੀਤੀ ਜਿੱਥੇ ਨਸ਼ਿਆਂ ਦੀ ਭਰਮਾਰ ਹੈ ਜਾਂ ਕੁਝ ਖੇਤਰ ਜੋ ਅਪਰਾਧੀਆਂ ਅਤੇ ਸਮਾਜ ਵਿਰੋਧੀ ਅਨਸਰਾਂ ਲਈ ਪਨਾਹਗਾਹ/ਸੁਰੱਖਿਅਤ ਟਿਕਾਣਾ ਬਣ ਚੁੱਕੇ ਹਨ।

ਡੀਜੀਪੀ ਗੌਰਵ ਯਾਦਵ, ਜੋ ਮੁਹਾਲੀ ਵਿੱਚ ਏਡੀਜੀਪੀ ਕਾਨੂੰਨ ਤੇ ਵਿਵਸਥਾ ਈਸ਼ਵਰ ਸਿੰਘ ਨਾਲ ਵੱਖ-ਵੱਖ ਸੁਸਾਇਟੀਆਂ ਵਿਚ ਆਪਰੇਸ਼ਨ ਦੌਰਾਨ ਸ਼ਾਮਲ ਹੋਏ, ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਨਸ਼ਿਆਂ ਅਤੇ ਗੈਂਗਸਟਰਾਂ ਵਿਰੁੱਧ ਜ਼ੀਰੋ ਸਹਿਣਸ਼ੀਲਤਾ ਨੀਤੀ ਅਪਣਾਈ ਹੈ ਅਤੇ ਅਜਿਹੇ ਆਪਰੇਸ਼ਨ ਉਦੋਂ ਤੱਕ ਜਾਰੀ ਰਹਿਣਗੇ ਜਦੋਂ ਤਕ ਪੰਜਾਬ ਵਿੱਚੋਂ ਨਸ਼ਿਆਂ ਅਤੇ ਗੈਂਗਸਟਰਾਂ ਦਾ ਖਾਤਮਾ ਨਹੀਂ ਹੋ ਜਾਂਦਾ। ਇਸ ਮੌਕੇ ਡੀਜੀਪੀ ਨਾਲ ਡੀਆਈਜੀ ਰੋਪੜ ਰੇਂਜ ਗੁਰਪ੍ਰੀਤ ਸਿੰਘ ਭੁੱਲਰ ਅਤੇ ਐਸਐਸਪੀ ਐੱਸਏਐੱਸ ਨਗਰ ਵਿਵੇਕ ਸ਼ੀਲ ਸੋਨੀ ਵੀ ਮੌਜੂਦ ਸਨ।

ਡੀਜੀਪੀ ਨੇ ਕਿਹਾ ਕਿ ਅਸੀਂ ਨਸ਼ਾ ਤਸਕਰਾਂ ਅਤੇ ਗੈਂਗਸਟਰਾਂ ‘ਤੇ ਸ਼ਿਕੰਜਾ ਕੱਸ ਦਿੱਤਾ ਹੈ ਅਤੇ ਮੈਂ ਅਜਿਹੇ ਸਮਾਜ ਵਿਰੋਧੀ ਅਨਸਰਾਂ ਨੂੰ ਚਿਤਾਵਨੀ ਦਿੰਦੇ ਹਾਂ ਕਿ ਉਹ ਸਵੈ-ਇੱਛਾ ਨਾਲ ਸੂਬੇ ਨੂੰ ਛੱਡ ਦੇਣ, ਨਹੀਂ ਤਾਂ ਪੰਜਾਬ ਪੁਲਿਸ ਉਨ੍ਹਾਂ ਨਾਲ ਸਖ਼ਤੀ ਨਾਲ ਨਜਿੱਠੇਗੀ।

ਆਪਰੇਸ਼ਨ ਮੌਕੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਡੀਜੀਪੀ ਗੌਰਵ ਯਾਦਵ ਨੇ ਕਿਹਾ ਕਿ ਪੰਜਾਬ ਸਰਕਾਰ ਦੀ ਮੁੱਖ ਤਰਜੀਹ ਪੰਜਾਬ ਨੂੰ ਨਸ਼ਾ ਮੁਕਤ ਸੂਬਾ ਬਣਾਉਣ ਲਈ ਨਸ਼ਿਆਂ ਖ਼ਿਲਾਫ਼ ਲੜਾਈ ਨੂੰ ਹੋਰ ਮਜ਼ਬੂਤ ਕਰਨ ਦੇ ਨਾਲ-ਨਾਲ ਗੈਂਗਸਟਰ ਕਲਚਰ ਨੂੰ ਖ਼ਤਮ ਕਰਨਾ, ਅਮਨ-ਕਾਨੂੰਨ ਨੂੰ ਕਾਇਮ ਰੱਖਣਾ ਅਤੇ ਅਪਰਾਧ ਦਾ ਪਤਾ ਲਗਾਉਣਾ ਹੈ। ਉਨ੍ਹਾਂ ਕਿਹਾ ਕਿ ਬੁਨਿਆਦੀ ਪੁਲਿਸਿੰਗ ਜਿਸ ਵਿੱਚ ਸੰਵੇਦਨਸ਼ੀਲ ਥਾਵਾਂ ‘ਤੇ ਚੌਕਸੀ ਰੱਖਣਾ ਅਤੇ ਕਿਸੇ ਵੀ ਅਣਸੁਖਾਵੀਂ ਸਥਿਤੀ ਨਾਲ ਨਜਿੱਠਣ ਲਈ ਅਗਾਊਂ ਤਿਆਰੀਆਂ ਕਰਨਾ ਸ਼ਾਮਲ ਹੈ, ਨੂੰ ਮੁੜ ਸੁਰਜੀਤ ਕਰਨ ਦੇ ਨਾਲ-ਨਾਲ ਥਾਣਿਆਂ ਨੂੰ ਅਪਗ੍ਰੇਡ ਵੀ ਕੀਤਾ ਜਾਵੇਗਾ।

ਇਸ ਆਪਰੇਸ਼ਨ ਨਾਲ ਇਲਾਕਾ ਨਿਵਾਸੀਆਂ ਨੂੰ ਪਰੇਸ਼ਾਨੀ ਹੋਣ ਸਬੰਧੀ ਸਵਾਲ ਦੇ ਜਵਾਬ ਵਿੱਚ ਉਨ੍ਹਾਂ ਕਿਹਾ ਕਿ ਇਹ ਆਪਰੇਸ਼ਨ ਨਿਵਾਸੀਆਂ ਦੀ ਸੁਰੱਖਿਆ ਲਈ ਹੀ ਚਲਾਇਆ ਜਾ ਰਿਹਾ ਹੈ ਅਤੇ ਇਸ ਆਪਰੇਸ਼ਨ ਨੂੰ ਚਲਾਉਣ ਤੋਂ ਪਹਿਲਾਂ ਰੈਜ਼ੀਡੈਂਟਸ ਵੈਲਫੇਅਰ ਸੋਸਾਇਟੀਆਂ ਨੂੰ ਵੀ ਭਰੋਸੇ ਵਿੱਚ ਲਿਆ ਗਿਆ ਸੀ। ਡੀਜੀਪੀ ਗੌਰਵ ਯਾਦਵ ਨੇ ਕਿਹਾ ਕਿ ਅਸੀਂ ਸਾਰੇ ਪੁਲਿਸ ਮੁਲਾਜ਼ਮਾਂ ਨੂੰ ਇਸ ਆਪਰੇਸ਼ਨ ਦੌਰਾਨ ਘਰ-ਘਰ ਜਾ ਕੇ ਚੈਕਿੰਗ ਕਰਨ ਸਮੇਂ ਹਰੇਕ ਨਿਵਾਸੀ ਨਾਲ ਦੋਸਤਾਨਾ ਅਤੇ ਨਿਮਰਤਾ ਨਾਲ ਪੇਸ਼ ਆਉਣ ਦੀ ਸਖ਼ਤ ਹਦਾਇਤ ਕੀਤੀ ਹੈ। ਉਨ੍ਹਾਂ ਕਿਹਾ ਕਿ ਵਸਨੀਕਾਂ ਨੇ ਪੰਜਾਬ ਪੁਲਿਸ ਦੇ ਇਸ ਆਪਰੇਸ਼ਨ ਦੀ ਸ਼ਲਾਘਾ ਵੀ ਕੀਤੀ। ਅਜਿਹੇ ਅਪਰੇਸ਼ਨ ਲੋਕਾਂ ਨਾਲ ਸਿੱਧਾ ਸੰਪਰਕ ਕਾਇਮ ਕਰਦਿਆਂ ਪੁਲਿਸ ਫੋਰਸ ਨੂੰ ਸਰਗਰਮ ਅਤੇ ਲਾਮਬੰਦ ਕਰਨ ਵਿੱਚ ਵੀ ਸਹਾਈ ਹੋਣਗੇ।

Vinkmag ad
Share Our Daily Posts

News Desk

Read Previous

ਪੂਰਾ ਖ਼ਰਚਾ ਕਰ ਕੇ 2021 ‘ਚ ਪਤਨੀ ਨੂੰ ਭੇਜਿਆ ਸੀ ਕੈਨੇਡਾ ; ਫੋਨ ‘ਤੇ ਗੱਲ ਕਰਨ ਤੋਂ ਬਾਅਦ ਪਤੀ ਨੇ ਲਿਆ ਫਾਹਾ, ਪਰਿਵਾਰ ਨੇ ਲਾਏ ਦੋਸ਼

Read Next

ਭਾਜਪਾ ਦੇ ਅੱਤਵਾਦੀਆਂ ਨਾਲ ਤਾਰ ਜੁੜਨ ਦੀਆਂ ਘਟਨਾਵਾਂ ਦੀ ਜਾਂਚ ਹੋਵੇ: ਸੁਖਪਾਲ ਖਹਿਰਾ