ਜਲੰਧਰ ਦਿਹਾਤੀ ਪੁਲਿਸ ਦੀ ਵੱਡੀ ਕਾਮਯਾਬੀ: ਹੋਰ 120 ਗੁੰਮ ਮੋਬਾਇਲ ਬਰਾਮਦ, ਕੁੱਲ ਗਿਣਤੀ 419 ਤੱਕ ਪੁੱਜੀ
ਢੁੱਡੀਕੇ,ਲੁਧਿਆਣਾ: ਐਤਵਾਰ ਨੂੰ ਇਤਿਹਾਸਿਕ ਜਾਮਾ ਮਸਜਿਦ ਵਿਖੇ ਈਦ-ਉਲ-ਜੁਹਾ ਬਕਰੀਦ ਦੀ ਨਮਾਜ਼ ਇਸਲਾਮੀ ਰੀਤੀ-ਰਿਵਾਜਾਂ ਮੁਤਾਬਿਕ ਸ਼ਾਹੀ ਇਮਾਮ ਪੰਜਾਬ ਮੌਲਾਨਾ ਉਸਮਾਨ ਰਹਿਮਾਨੀ ਲੁਧਿਆਣਵੀਂ ਨੇ ਅਦਾ ਕਰਵਾਈ। ਇਸ ਮੌਕੇ ਜਾਮਾ ਮਸਜਿਦ ‘ਚ ਵੱਖ-ਵੱਖ ਧਰਮਾਂ ਅਤੇ ਸਿਆਸੀ ਜਮਾਤਾਂ ਦੇ ਨੁਮਾਇੰਦੇ ਆਪਣੇ ਮੁਸਲਮਾਨ ਭਰਾਵਾਂ ਨੂੰ ਈਦ ਦੀਆਂ ਮੁਬਾਰਕਾਂ ਦੇਣ ਪੁੱਜੇ। ਸਮਾਗਮ ਨੂੰ ਸੰਬੋਧਨ ਕਰਦੀਆਂ ਸ਼ਾਹੀ ਇਮਾਮ ਮੌਲਾਨਾ ਉਸਮਾਨ ਰਹਿਮਾਨੀ ਲੁਧਿਆਣਵੀਂ ਨੇ ਕਿਹਾ ਕਿ ਅੱਜ ਦਾ ਦਿਨ ਅਸੀਂ ਅੱਲ੍ਹਾਹ ਤਾਅਲਾ ਦੇ ਨਬੀ ਹਜ਼ਰਤ ਇਬ੍ਰਾਹੀਮ ਅਲੇਹਿਸੱਲਾਮ ਦੀ ਯਾਦ ‘ਚ ਮਨਾਉਂਦੇ ਹਾਂ ਜਿਨ੍ਹਾਂ ਨੇ ਆਪਣੇ ਰੱਬ ਦੀ ਰਜਾ ਲਈ ਆਪਣਾ ਪੁੱਤਰ ਕੁਰਬਾਨ ਕਰਨ ਲਈ ਦੇਰ ਨਹੀਂ ਲਾਈ। ਸ਼ਾਹੀ ਇਮਾਮ ਨੇ ਕਿਹਾ ਕਿ ਈਦ ਦਾ ਦਿਨ ਸਾਨੂੰ ਸਬਕ ਦਿੰਦਾ ਹੈ ਕਿ ਅਸੀਂ ਵੀ ਆਪਣੇ ਅੰਦਰ ਕੁਰਬਾਨੀ ਦਾ ਜਜਬਾ ਰੱਖੀਏ। ਉਨ੍ਹਾਂ ਕਿਹਾ ਕਿ ਪੰਜਾਬ ‘ਚ ਨਫਰਤ ਦੇ ਲਈ ਕੋਈ ਥਾਂ ਨਹੀਂ ਹੈ। ਰਾਜ ਪੱਧਰੀ ਸਮਾਗਮ ‘ਚ ਮੁਸਲਮਾਨ ਭਰਾਵਾਂ ਨੂੰ ਈਦ ਦੀ ਮੁਬਾਰਕਬਾਦ ਦੇਣ ਲਈ ਪਹੁੰਚੇ ਗੁਰਦੁਆਰਾ ਦੁੱਖ ਨਿਵਾਰਣ ਸਾਹਿਬ ਦੇ ਮੁੱਖ ਸੇਵਾਦਾਰ ਪਿ੍ਤਪਾਲ ਸਿੰਘ, ਵਿਧਾਇਕ ਪੁੱਤਰ ਅਮਨ ਬੱਗਾ ਖੁਰਾਣਾ, ਐਡਵੋਕੇਟ ਗੌਰਵ ਬੱਗਾ ਖੁਰਾਣਾ, ਕਾਂਗਰਸੀ ਨੇਤਾ ਪਰਮਿੰਦਰ ਮੇਹਤਾ, ਕੋਂਸਲਰ ਰਕੇਸ਼ ਪਰਾਸ਼ਰ, ਕੌਸਲਰ ਹਰਕਰਨ ਵੈਦ, ਗੁਲਾਮ ਹਸਨ ਕੈਸਰ, ਬਲਜੀਤ ਸਿੰਘ ਬਿੰਦਰਾ, ਅਸ਼ੋਕ ਗੁਪਤਾ, ਸ਼ਿੰਗਾਰਾ ਸਿੰਘ ਦਾਦ, ਜਰਨੈਲ ਸਿੰਘ ਅਤੇ ਮੁਹੰਮਦ ਮੁਸਤਕੀਮ ਨੇ ਕਿਹਾ ਕਿ ਈਦ ਉਲ ਜੁਹਾ ਦਾ ਤਿਉਹਾਰ ਆਪਸੀ ਭਾਈਚਾਰੇ ਅਤੇ ਆਪਣੇ ਦੇਸ਼ ਦੇ ਪ੍ਰਤੀ ਕੁਰਬਾਨੀ ਦੇਣ ਲਈ ਜਾਗਰੂਕ ਕਰਦਾ ਹੈ।
ਸਿਰਫ ਮੁਸਲਮਾਨ ਭਰਾਵਾਂ ਦੇ ਲਈ ਹੀ ਨਹੀਂ ਬਲਕਿ ਸਾਰੇ ਭਾਰਤੀਆਂ ਲਈ ਖੁਸ਼ੀ ਦਾ ਦਿਨ ਹੈ ਈਦ ਦਾ ਦਿਨ-ਵਿਧਾਇਕ ਅਸ਼ੋਕ ਪਰਾਸ਼ਰ ਪੱਪੀ
ਇਸ ਮੌਕੇ ਆਮ ਆਦਮੀ ਪਾਰਟੀ ਦੇ ਲੁਧਿਆਣਾ ਤੋਂ ਵਿਧਾਇਕ ਅਸ਼ੋਕ ਪਰਾਸ਼ਰ ਪੱਪੀ ਨੇ ਮੁਸਲਮਾਨ ਭਾਈਚਾਰੇ ਨੂੰ ਈਦ ਦੀ ਮੁਬਾਰਕਬਾਦ ਦਿੰਦੇ ਹੋਏ ਕਿਹਾ ਕਿ ਈਦ ਦਾ ਦਿਨ ਹਰ ਇੱਕ ਭਾਰਤੀ ਲਈ ਖੁਸ਼ੀ ਦਾ ਦਿਨ ਹੈ। ਉਨਾਂ ਕਿਹਾ ਕਿ ਭਾਰਤ ਦੁਨੀਆ ਦਾ ਇੱਕੋਂ ਅਜਿਹਾ ਦੇਸ਼ ਹੈ ਜਿੱਥੇ ਹਰ ਧਰਮ ਦਾ ਤਿਉਹਾਰ ਸਾਰੇ ਲੋਕ ਆਪਸ ‘ਚ ਮਿਲ-ਜੁਲ ਕੇ ਮਨਾਉਂਦੇ ਹਨ। ਉਨਾਂ ਕਿਹਾ ਕਿ ਜਾਮਾ ਮਸਜਿਦ ਤੋਂ ਹਮੇਸ਼ਾ ਹੀ ਪੰਜਾਬ ‘ਚ ਅਮਨ ਅਤੇ ਖੁਸ਼ਹਾਲੀ ਲਈ ਕੰਮ ਕੀਤਾ ਗਿਆ ਹੈ | ਉਨਾਂ ਕਿਹਾ ਕਿ ਅੱਜ ਦਾ ਦਿਨ ਸਾਡੇ ਲਈ ਬੜੀ ਹੀ ਖੁਸ਼ੀ ਦਾ ਦਿਨ ਹੈ ਅਤੇ ਲੁਧਿਆਣਾ ਸ਼ਹਿਰ ਸਾਰੇ ਧਰਮਾਂ ਦੇ ਲੋਕਾਂ ਦਾ ਇੱਕ ਗੁਲਦਸਤਾ ਹੈ, ਇਸ ਦੇ ਸਾਰੇ ਫੁੱਲ ਅਪਣੀ ਖੁਸ਼ਬੂ ਦੇ ਨਾਲ ਮਾਹੋਲ ਨੂੰ ਖੁਸ਼ਗਵਾਰ ਬਣਾ ਕੇ ਰੱਖਦੇ ਹਨ। ਉਨਾਂ ਕਿਹਾ ਕਿ ਲੁਧਿਆਣਾ ਦੀ ਇਹ ਇਤੀਹਾਸਿਕ ਮਸਜਿਦ ਜਿੱਥੇ ਮੁਸਲਮਾਨਾਂ ਦਾ ਮੁੱਖ ਧਾਰਮਿਕ ਕੇਂਦਰ ਹੈ ਉਥੇ ਹੀ ਸਾਰੇ ਧਰਮਾਂ ਦੇ ਲੋਕਾਂ ਲਈ ਅਮਨ ਅਤੇ ਮੁਹੱਬਤ ਦੀ ਨਿਸ਼ਾਨੀ ਹੈ। ਉਨਾਂ ਕਿਹਾ ਕਿ ਈਦ ਦਾ ਦਿਨ ਸਿਰਫ ਮੁਸਲਮਾਨ ਭਰਾਵਾਂ ਦੇ ਲਈ ਹੀ ਨਹੀਂ ਬਲਕਿ ਸਾਰੇ ਭਾਰਤੀਆਂ ਲਈ ਖੁਸ਼ੀ ਦਾ ਦਿਨ ਹੈ।
ਪੰਜਾਬ ਦੀ ਧਰਤੀ ਪੀਰਾਂ ਅਤੇ ਪੈਗੰਬਰਾਂ ਦੀ ਧਰਤੀ-ਵਿਧਾਇਕ ਗੋਗੀ
ਇਸ ਮੌਕੇ ਮੁਸਲਮਾਨ ਭਾਈਚਾਰੇ ਨੂੰ ਸੰਬੋਧਨ ਕਰਦੇ ਹੋੲ ਵਿਧਾਇਕ ਗੁਰਪ੍ਰੀਤ ਗੋਗੀ ਨੇ ਕਿਹਾ ਕਿ ਇਸ ਦੇਸ਼ ‘ਚ ਈਦ ਉਲ ਜੁਹਾ ਦਾ ਤਿਉਹਾਰ ਸਾਰੇ ਧਰਮਾਂ ਦੇ ਲੋਕ ਮਿਲ-ਜੁਲ ਕੇ ਮਨਾਉਂਦੇ ਹਨ | ਉਨ੍ਹਾਂ ਕਿਹਾ ਕਿ ਪੰਜਾਬ ਦੀ ਇਸ ਧਰਤੀ ‘ਤੇ ਅੱਜ ਲੱਖਾਂ ਮੁਸਲਮਾਨ ਖੁਦਾ ਦੇ ਅੱਗੇ ਸਿੱਜ਼ਦਾ ਕਰ ਰਹੇ ਹਨ, ਇਹ ਸਾਡੇ ਲਈ ਮਾਣ ਦੀ ਗੱਲ ਹੈ। ਉਨਾਂ ਕਿਹਾ ਕਿ ਅੱਜ ਦੇ ਦਿਨ ਸਾਡੇ ਮੁਸਲਮਾਨ ਭਰਾ ਅੱਲ੍ਹਾ ਦੇ ਨਬੀ ਹਜਰਤ ਇਬ੍ਰਾਹੀਮ ਦੀ ਯਾਦ ਨੂੰ ਤਾਜ਼ਾ ਕਰਦੇ ਹਨ। ਉਨ੍ਹਾਂ ਕਿਹਾ ਕਿ ਪੰਜਾਬ ਦੀ ਧਰਤੀ ਪੀਰਾਂ ਅਤੇ ਪੈਗੰਬਰਾਂ ਦੀ ਧਰਤੀ ਹੈ, ਇੱਥੇ ਸਾਰੇ ਧਰਮਾਂ ਦੇ ਲੋਕ ਆਪਸ ‘ਚ ਮਿਲਜੁਲ ਕੇ ਰਹਿੰਦੇ ਹਨ ਅਤੇ ਇੱਕ – ਦੂਜੇ ਦਾ ਤਿਉਹਾਰ ਆਪਸੀ ਭਾਈਚਾਰੇ ਦੇ ਰੂਪ ‘ਚ ਮਨਾਉਂਦੇ ਹਨ।
-ਦੇਸ਼ ਪ੍ਰਤੀ ਕੁਰਬਾਨੀ ਦੇਣ ਲਈ ਜਾਗਰੂਕ ਕਰਦਾ ਹੈ ਈਦ ਦਾ ਪਵਿੱਤਰ ਤਿਉਹਾਰ-ਗਾਬੜੀਆ
ਇਸ ਮੌਕੇ ਸਾਬਕਾ ਕਾਬਨਿਟ ਮੰਤਰੀ ਹੀਰਾ ਸਿੰਘ ਗਾਬੜੀਆ ਨੇ ਮੁਸਲਮਾਨ ਭਰਾਵਾਂ ਨੂੰ ਈਦ ਦੀ ਮੁਬਾਰਕਵਾਦ ਦਿੰਦੇ ਹੋਏ ਕਿਹਾ ਕਿ ਅੱਜ ਦਾ ਦਿਨ ਬੜੀਆਂ ਹੀ ਬਰਕਤਾਂ ਵਾਲਾ ਦਿਨ ਹੈ। ਅੱਜ ਦੇ ਦਿਨ ਮੁਸਲਮਾਨ ਆਪਣੇ ਖੁਦਾ ਨੂੰ ਰਾਜੀ ਕਰਣ ਲਈ ਅੱਲ੍ਹਾ ਦੇ ਨਾਂਅ ‘ਤੇ ਕੁਰਬਾਨੀ ਦਿੰਦੇ ਹਨ ਅਤੇ ਈਦ ਦਾ ਪਵਿੱਤਰ ਤਿਉਹਾਰ ਦੇਸ਼ ਪ੍ਰਤੀ ਕੁਰਬਾਨੀ ਦੇਣ ਲਈ ਜਾਗਰੂਕ ਕਰਦਾ ਹੈ।
