Breaking News :

1 ਜੂਨ ਤੋਂ ਜਲੰਧਰ ਦੇ 9 ਮੁੱਖ ਚੌਰਾਹਿਆਂ ‘ਤੇ ਈ-ਚਲਾਨ ਪ੍ਰਣਾਲੀ ਸ਼ੁਰੂ ਟ੍ਰੈਫਿਕ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ‘ਤੇ ਕੈਮਰਿਆਂ ਰਾਹੀਂ ਹੋਵੇਗੀ ਸਖ਼ਤ ਨਿਗਰਾਨੀ

ਜਲੰਧਰ ਦਿਹਾਤੀ ਪੁਲਿਸ ਵੱਲੋਂ ਲਵਾਰਿਸ ਵਾਹਨਾਂ ਸਬੰਧੀ ਜਨਰਲ ਪਬਲਿਕ ਨੋਟਿਸ ਜਾਰੀ 10 ਜੂਨ 2026 ਤੱਕ ਮਾਲਕ ਪੇਸ਼ ਕਰਨ ਦਸਤਾਵੇਜ਼, ਨਹੀਂ ਤਾਂ ਕਾਨੂੰਨ ਅਨੁਸਾਰ ਹੋਵੇਗਾ ਨਿਪਟਾਰਾ

ਜਲੰਧਰ ਕਮਿਸ਼ਨਰੇਟ ਪੁਲਿਸ ਦੀ ਵੱਡੀ ਕਾਮਯਾਬੀ: 8 ਆਧੁਨਿਕ ਪਿਸਤੌਲਾਂ ਤੇ 45 ਜਿੰਦਾ ਕਾਰਤੂਸ ਸਮੇਤ 4 ਹਥਿਆਰ ਤਸਕਰ ਕਾਬੂ

ਜਲੰਧਰ ਦਿਹਾਤੀ ਪੁਲਿਸ ਦੀ ਵੱਡੀ ਕਾਮਯਾਬੀ: ਹੋਰ 120 ਗੁੰਮ ਮੋਬਾਇਲ ਬਰਾਮਦ, ਕੁੱਲ ਗਿਣਤੀ 419 ਤੱਕ ਪੁੱਜੀ

BSF ਚੌਕ ਨੇੜੇ ਐਕਟਿਵਾ ਬਲਾਸਟ ਮਾਮਲੇ ‘ਚ ਆ ਗਿਆ ਜਲੰਧਰ CP ਦਾ ਬਿਆਨ, ਦੱਸਿਆ ਕਿਵੇਂ ਵਾਪਰੀ ਘਟਨਾ

ਜਲੰਧਰ ‘ਚ ਸਕੂਲ ਬੱਸ ਚਾਲਕ ਦੀ ਲਾਪਰਵਾਹੀ, ਰੈੱਡ ਲਾਈਟ ਤੋੜ ਕੇ ਰੌਂਗ ਸਾਈਡ ਬੱਸ ਦੌੜਾਈ; ਰਾਹਗੀਰ ਨੇ ਰੋਕ ਕੇ ਟਾਲਿਆ ਵੱਡਾ ਹਾਦਸਾ

ਕੈਨੇਡਾ ਵਿੱਚ ਪੁੱਤਰ ਕਤਲ ਕੇਸ ’ਚ ਫਸਣ ਦਾ ਡਰ ਦਿਖਾ ਸਾਈਬਰ ਠੱਗਾਂ ਨੇ ਰਿਟਾਇਰਡ ਅਧਿਆਪਕ ਤੋਂ ਠੱਗੇ 10 ਲੱਖ ਰੁਪਏ

ਪੰਜਾਬੀ ਆ ਗਏ ਓਏ…! ਪੰਜਾਬ ਅੱਗੇ ਲਖਨਊ ਨੇ ਵੀ ਟੇਕੇ ਗੋਡੇ, ਦਰਜ ਕੀਤੀ ਸੀਰੀਜ਼ ਦੀ 5ਵੀਂ ਜਿੱਤ

120 ਫੁੱਟੀ ਰੋਡ ‘ਤੇ ਭਿਆਨਕ ਸੜਕ ਹਾਦਸਾ, ਗੰਭੀਰ ਜਖ਼ਮੀ ਨੌਜਵਾਨ ਨੂੰ SHO ਨੇ ਆਪਣੀ ਗੱਡੀ ‘ਚ ਹਸਪਤਾਲ ਪਹੁੰਚਾਇਆ

ਅਕਾਸ਼ ਬੰਸਲ IAS ਨੇ ਕਪੂਰਥਲਾ ਦੇ ਨਵੇਂ ਡਿਪਟੀ ਕਮਿਸ਼ਨਰ ਵਜੋਂ ਸੰਭਾਲਿਆ ਅਹੁਦਾ

June 18, 2026

ਯੂਨਿਟ ਮੁਫ਼ਤ ਬਿਜਲੀ ਯੋਜਨਾ ਤੋਂ ਹਟਾਈ ਇਕ ਕਿੱਲੋਵਾਟ ਲੋਡ ਦੀ ਸ਼ਰਤ, ਬਕਾਇਆ ਬਿੱਲ ਮਾਫ਼ ਕਰਨ ਦਾ ਨੋਟੀਫਿਕੇਸ਼ਨ ਜਾਰੀ

ਚੰਡੀਗੜ੍ਹ :ਪੰਜਾਬ ‘ਚ ਰਿਹਾਇਸ਼ੀ ਵਰਗ ਦੇ ਖਪਤਕਾਰਾਂ ਨੂੰ ਹਰ ਮਹੀਨੇ 300 ਯੂਨਿਟ ਮੁਫ਼ਤ ਬਿਜਲੀ ਦੇਣ ਦੀ ਸਕੀਮ ‘ਚ ਸੋਧ ਕੀਤੀ ਗਈ ਹੈ। ਇਸ ਤਹਿਤ ਅਨੁਸੂਚਿਤ ਜਾਤੀਆਂ, ਗਰੀਬੀ ਰੇਖਾ ਤੋਂ ਹੇਠਾਂ, ਜਨਰਲ ਕੈਟਾਗਰੀ, ਪੱਛੜੀਆਂ ਸ਼੍ਰੇਣੀਆਂ ਤੇ ਆਜ਼ਾਦੀ ਘੁਲਾਟੀਆਂ ਜਾਂ ਉਨ੍ਹਾਂ ਦੇ ਵਾਰਸਾਂ ਨੂੰ ਮੁਫ਼ਤ ਬਿਜਲੀ ਦੇਣ ਲਈ ਵੱਧ ਤੋਂ ਵੱਧ ਇੱਕ ਕਿਲੋਵਾਟ ਲੋਡ ਦੀ ਸ਼ਰਤ ਹਟਾ ਦਿੱਤੀ ਗਈ ਹੈ। ਸਰਕਾਰ ਨੇ 31 ਦਸੰਬਰ 2021 ਤਕ ਦੇ ਬਕਾਇਆ ਬਿਜਲੀ ਬਿੱਲਾਂ ਨੂੰ ਮਾਫ਼ ਕਰਨ ਲਈ ਨੋਟੀਫਿਕੇਸ਼ਨ ਵੀ ਜਾਰੀ ਕੀਤਾ ਹੈ। ਪਾਵਰਕਾਮ ਅਧਿਕਾਰੀਆਂ ਅਨੁਸਾਰ ਉਨ੍ਹਾਂ ਰਿਹਾਇਸ਼ੀ ਖਪਤਕਾਰਾਂ ਦੇ ਪਿਛਲੇ ਸਾਲ ਤਕ ਦੇ ਬਕਾਇਆ ਬਿੱਲ ਮਾਫ਼ ਕਰ ਦਿੱਤੇ ਜਾਣਗੇ, ਜਿਨ੍ਹਾਂ ਨੇ ਹੁਣ ਤਕ ਬਿੱਲਾਂ ਦੀ ਅਦਾਇਗੀ ਨਹੀਂ ਕੀਤੀ |

ਪਹਿਲਾਂ ਸੀ ਇਹ ਸ਼ਰਤਾਂ

ਦਰਅਸਲ, ਇਸ ਤੋਂ ਪਹਿਲਾਂ ‘ਆਪ’ ਸਰਕਾਰ ਨੇ ਕਿਹਾ ਸੀ ਕਿ ਪੰਜਾਬ ‘ਚ 1 ਕਿਲੋਵਾਟ ਕੁਨੈਕਸ਼ਨ ਵਾਲੇ ਹਰ ਵਰਗ ਲਈ 600 ਯੂਨਿਟ ਬਿਜਲੀ ਪੂਰੀ ਤਰ੍ਹਾਂ ਮੁਫਤ ਹੋਵੇਗੀ। ਜੇਕਰ ਇਸ ਤੋਂ ਵੱਧ ਬਿੱਲ ਆਉਂਦਾ ਹੈ ਤਾਂ ਲੋਕਾਂ ਨੂੰ ਵਾਧੂ ਯੂਨਿਟ ਦਾ ਹੀ ਬਿੱਲ ਦੇਣਾ ਪਵੇਗਾ। ਜੇਕਰ ਕੁਨੈਕਸ਼ਨ ਇੱਕ ਕਿਲੋਵਾਟ ਤੋਂ ਵੱਧ ਦਾ ਹੈ ਤਾਂ ਜੇਕਰ 600 ਯੂਨਿਟ ਤੋਂ ਵੱਧ ਦਾ ਖਰਚ ਆਉਂਦਾ ਹੈ ਤਾਂ ਉਨ੍ਹਾਂ ਨੂੰ ਪੂਰਾ ਬਿੱਲ ਅਦਾ ਕਰਨਾ ਹੋਵੇਗਾ। ਇਸ ਵਿੱਚ ਹਰ ਤਰ੍ਹਾਂ ਦੀਆਂ ਸ਼੍ਰੇਣੀਆਂ ਸ਼ਾਮਲ ਕੀਤੀਆਂ ਗਈਆਂ ਸਨ।

ਹੁਣ ਕੀ ਹੋਵੇਗਾ ਬਦਲਾਅ ?

ਸਰਕਾਰ ਵੱਲੋਂ ਸ਼ਰਤਾਂ ਹਟਾਉਣ ਤੋਂ ਬਾਅਦ ਹੁਣ ਪੰਜਾਬ ‘ਚ ਅਨੁਸੂਚਿਤ ਜਾਤੀ (SC), ਪੱਛੜੀ ਸ਼੍ਰੇਣੀ (BC) ਅਤੇ ਸੁਤੰਤਰਤਾ ਸੈਨਾਨੀਆਂ ਨੂੰ ਲਾਭ ਮਿਲੇਗਾ। ਉਨ੍ਹਾਂ ਦਾ ਕੁਨੈਕਸ਼ਨ ਚਾਹੇ ਜਿੰਨੇ ਵੀ ਕਿਲੋਵਾਟ ਦਾ ਹੋਵੇ, ਉਨ੍ਹਾਂ ਨੂੰ ਹਰ ਹਾਲ ‘ਚ 600 ਯੂਨਿਟ ਬਿਜਲੀ ਮੁਫ਼ਤ ਮਿਲੇਗੀ। ਉਨ੍ਹਾਂ ਨੂੰ ਵਾਧੂ ਯੂਨਿਟ ਦੇ ਬਿੱਲ ਦਾ ਭੁਗਤਾਨ ਹੀ ਕਰਨਾ ਹੋਵੇਗਾ।

Vinkmag ad
Share Our Daily Posts

News Desk

Read Previous

ਖ਼ੂਨ ਹੋਇਆ ਸਫ਼ੈਦ ! ਉੱਚੀ ਆਵਾਜ਼ ’ਚ ਗੀਤ ਸੁਣ ਰਿਹਾ ਸੀ ਪੁੱਤ, ਰੋਕਣ ’ਤੇ ਪਿਓ ਦੇ ਸਿਰ ’ਚ ਮਾਰਿਆ ਘੋਟਣਾ, ਮੌਤ

Read Next

ਮਾਮੂਲੀ ਬਹਿਸਬਾਜ਼ੀ ਤੋਂ ਬਾਅਦ ਤੇਜ਼ਧਾਰ ਹਥਿਆਰਾਂ ਨਾਲ ਨੌਜਵਾਨ ਦਾ ਕਤਲ, ਪਰਿਵਾਰ ਨੇ ਮੰਗਿਆ ਇਨਸਾਫ਼ ਤੇ ਦਿੱਤੀ ਇਹ ਚਿਤਾਵਨੀ