Breaking News :

15 ਅਕਤੂਬਰ ਨੂੰ ਪੰਜਾਬ ਬੰਦ! ਪਰਵਿੰਦਰ ਸਿੰਘ ਝੋਟੇ ਦੇ ਕਤਲ ਮਗਰੋਂ ਪਰਿਵਾਰ ਨੇ ਕਰ”ਤਾ ਐਲਾਨ

ਵੱਡੀ ਖਬਰ: ਸੋਸ਼ਲ ਮੀਡੀਆ ਇੰਫਲੁਐਂਸਰ ਮੈਡ ਸੰਧੂ ਦਾ ਗੋਲੀਆਂ ਮਾਰ ਕੇ ਕਤਲ

LPU ਦੀ ਰਜਿਸਟਰਾਰ ਡਾ. ਮੋਨਿਕਾ ਗੁਲਾਟੀ ਦਾ ਵੱਡਾ ਖ਼ੁਲਾਸਾ! ਜਾਰੀ ਕੀਤੀ ਕੁੜੀਆਂ ਦੀ ਵੀਡੀਓ

ਜਲੰਧਰ ‘ਚ 4 ਸਾਲਾ ਬੱਚੇ ਦੀ ਕਿਡਨੈਪਿੰਗ, 10 ਘੰਟਿਆਂ ਬਾਅਦ ਬੱਸ ਸਟੈਂਡ ਨੇੜਿਓਂ ਮਿਲਿਆ ਬਿਨਾਂ ਨੰਬਰੀ ਸਫੈਦ ਐਕਟਿਵਾ ’ਤੇ ਆਏ ਦੋ ਨੌਜਵਾਨ ਬੱਚੇ ਨੂੰ ਚੁੱਕ ਕੇ ਲੈ ਗਏ, ਪੁਲਿਸ ਦੀਆਂ 7 ਵਿਸ਼ੇਸ਼ ਟੀਮਾਂ ਜਾਂਚ ’ਚ ਜੁਟੀਆਂ

ਜਲੰਧਰ ’ਚ 4 ਸਾਲਾ ਬੱਚੇ ਦੀ ਕਿਡਨੈਪਿੰਗ ਨਾਲ ਦਹਿਸ਼ਤ ਚਿੱਟੀ ਐਕਟਿਵਾ ’ਤੇ ਸਵਾਰ ਦੋ ਨੌਜਵਾਨ ਗਲੀ ’ਚ ਖੇਡ ਰਹੇ ਬੱਚੇ ਨੂੰ ਚੁੱਕ ਕੇ ਫਰਾਰ, ਸੀਸੀਟੀਵੀ ਫੁਟੇਜ ਆਈ ਸਾਹਮਣੇ

ਵੱਡੀ ਖ਼ਬਰ ; ਪੁਲਸ ਨੇ ਹਿਰਾਸਤ ‘ਚ ਲਿਆ ਸੁਖਬੀਰ ਬਾਦਲ ‘ਤੇ ਹਮਲਾ ਕਰਨ ਵਾਲਾ ਹਮਲਾਵਰ

120 ਫੁੱਟੀ ਰੋਡ ਦੇ ਪੈਟਰੋਲ ਪੰਪ ‘ਤੇ ਹੰਗਾਮਾ, 300-300 ਰੁਪਏ ਦਾ ਦੋ ਵਾਰ ਪੈਟਰੋਲ ਪਵਾਉਣ ਬਾਵਜੂਦ ਨਾ ਹਿੱਲੀ ਫਿਊਲ ਮੀਟਰ ਦੀ ਸੂਈ; ਮਸ਼ੀਨ ਦੀ ਜਾਂਚ ਦੀ ਮੰਗ

ਵੱਡੀ ਖ਼ਬਰ: ਜਲੰਧਰ ਦੇ ਮੇਅਰ ਵਿਨੀਤ ਧੀਰ ਦੀ ਸ਼ੁਕਰਾਨਾ ਯਾਤਰਾ ”ਚ ਹੰਗਾਮਾ! ਦੇਵੀ ਤਾਲਾਬ ਮੰਦਰ ”ਚ ਪਥਰਾਅ

ਕਪੂਰਥਲਾ ਵਿੱਚ ਪੁਲਿਸ-ਆਬਕਾਰੀ ਵਿਭਾਗ ਦੀ ਵੱਡੀ ਕਾਰਵਾਈ, 1000 ਲੀਟਰ ਸਮਰੱਥਾ ਵਾਲੀ ਅੰਡਰਗ੍ਰਾਊਂਡ ਟੈਂਕੀ ਸਮੇਤ ਭਾਰੀ ਮਾਤਰਾ ਵਿੱਚ ਨਾਜਾਇਜ਼ ਸ਼ਰਾਬ ਬਰਾਮਦ

ਪੰਨੂ ਵਿਹਾਰ ‘ਚ ਪੁਲਿਸ ਦਾ ਵੱਡਾ ਐਕਸ਼ਨ: ਦੁਕਾਨ ‘ਚੋਂ 14 ਪੇਟੀਆਂ ਨਾਜਾਇਜ਼ ਸ਼ਰਾਬ ਬਰਾਮਦ, ਤਸਕਰ ਫ਼ਰਾਰ

October 15, 2026

ਖੁਸ਼ਖ਼ਬਰੀ ! ਪੰਜਾਬ ‘ਚ ਪੱਕੇ ਹੋਣਗੇ ਕੱਚੇ ਮੁਲਾਜ਼ਮ, ਸਬ-ਕਮੇਟੀ ਨੇ ਵੱਖ-ਵੱਖ ਵਿਭਾਗਾਂ ਤੋਂ ਮੰਗਿਆ ਡਾਟਾ, ਰੈਗੂਲਰ ਕਰਨ ਦੀ ਪ੍ਰਕਿਰਿਆ ਸ਼ੁਰੂ

ਚੰਡੀਗਡ਼੍ਹ : ਮੁੱਖ ਮੰਤਰੀ ਭਗਵੰਤ ਮਾਨ (Bhagwant Mann) ਦੀ ਅਗਵਾਈ ਵਾਲੀ ਪੰਜਾਬ ਸਰਕਾਰ (Punjab Govt) ਕੱਚੇ ਮੁਲਾਜ਼ਮਾਂ ਨੂੰ ਪੱਕੇ ਕਰਨ ਲਈ ਸਰਗਰਮ ਹੋ ਗਈ ਹੈ। ਇਸ ਸਬੰਧੀ ਗਠਿਤ ਕੈਬਨਿਟ ਸਬ ਕਮੇਟੀ (Cabinet Sub-Committee) ਨੇ ਵੱਖ-ਵੱਖ ਵਿਭਾਗਾਂ ਤੋਂ ਸਬੰਧਤ ਮੁਲਾਜ਼ਮਾਂ ਦਾ ਮੁਕੰਮਲ ਡਾਟਾ ਮੰਗ ਲਿਆ ਹੈ। ਇਹ ਡਾਟਾ ਵੀਰਵਾਰ ਨੂੰ ਕਮੇਟੀ ਦੀ ਮੀਟਿੰਗ ’ਚ ਚਰਚਾ ਤੋਂ ਬਾਅਦ ਮੰਗਿਆ ਗਿਆ ਹੈ।

ਮੌਜੂਦਾ ਸਰਕਾਰ ਵੱਧ ਤੋਂ ਵੱਧ ਕੱਚੇ ਮੁਲਾਜ਼ਮਾਂ ਨੂੰ ਪੱਕਾ ਕਰਨਾ ਚਾਹੁੰਦੀ ਹੈ ਪਰ ਭਰਤੀ ਪ੍ਰਕਿਰਿਆ ਦਾ ਪਾਲਣ ਤੇ ਇਸ ਸਬੰਧੀ ਸ਼ਰਤਾਂ ਪੂਰੀਆਂ ਕਰਨਾ ਸਭ ਤੋਂ ਵੱਡੀ ਚੁਣੌਤੀ ਹੈ। ਇਸ ਲਈ ਸਰਕਾਰ ਕਾਹਲੀ ’ਚ ਕੋਈ ਅਜਿਹਾ ਕਦਮ ਨਹੀਂ ਪੁੱਟਣਾ ਚਾਹੁੰਦੀ ਜਿਸ ਨਾਲ ਕਾਨੂੰਨੀ ਬਿਖੇਡ਼ਾ ਖਡ਼੍ਹਾ ਹੋਵੇ। ਪਿਛਲੀਆਂ ਸਰਕਾਰਾਂ ਨੇ ਵੀ ਕੱਚੇ ਮੁਲਾਜ਼ਮਾਂ ਨੂੰ ਪੱਕਾ ਕਰਨ ਦੇ ਯਤਨ ਕੀਤੇ ਪਰ ਕਿਤੇ ਨਾ ਕਿਤੇ ਕਾਨੂੰਨੀ ਅਡ਼ਚਣਾਂ ਕਾਰਨ ਮਾਮਲਾ ਅੱਧ ਵਿਚਕਾਰ ਲਟਕਦਾ ਰਿਹਾ। ਇਸੇ ਲਈ ਆਮ ਆਦਮੀ ਪਾਰਟੀ ਦੀ ਸਰਕਾਰ ਨੇ ਇਸ ਸਬੰਧੀ ਇਕ ਤਿੰਨ ਮੈਂਬਰੀ ਕੈਬਨਿਟ ਸਬ ਕਮੇਟੀ ਗਠਿਤ ਕੀਤੀ ਜਿਸ ਦੀ ਵੀਰਵਾਰ ਨੂੰ ਦੂਜੀ ਮੀਟਿੰਗ ਹੋਈ।

ਜਾਣਕਾਰੀ ਅਨੁਸਾਰ ਮੀਟਿੰਗ ’ਚ ਖ਼ਜਾਨਾ ਮੰਤਰੀ ਹਰਪਾਲ ਸਿੰਘ ਚੀਮਾ, ਸਿੱਖਿਆ ਮੰਤਰੀ ਹਰਜੋਤ ਬੈਂਸ ਤੇ ਉਚੇਰੀ ਸਿੱਖਿਆ ਮੰਤਰੀ ਗੁਰਮੀਤ ਸਿਘ ਮੀਤ ਹੇਅਰ, ਮੁੱਖ ਸਕੱਤਰ ਵੀਕੇ ਜੰਜੂਆਂ ਸਮੇਤ ਕਈ ਸੀਨੀਅਰ ਅਧਿਕਾਰੀ ਤੇ ਕਾਨੂੰਨੀ ਮਾਹਰ ਹਾਜ਼ਰ ਸਨ। ਮੀਟਿੰਗ ’ਚ ਲੰਬੀ ਵਿਚਾਰ-ਚਰਚਾ ਤੋਂ ਬਾਅਦ ਕਮੇਟੀ ਨੇ 36 ਹਜ਼ਾਰ ਕੱਚੇ ਕਾਮਿਆਂ ਦੇ ਨਾਲ ਨਾਲ ਬੋਰਡਾਂ ਤੇ ਕਾਰਪੋਰੇਸ਼ਨਾਂ ’ਚ ਕੰਮ ਕਰ ਰਹੇ ਕਾਮਿਆਂ ਦਾ ਸੋਮਵਾਰ ਤਕ ਮੁਕੰਮਲ ਡਾਟਾ ਮੰਗ ਲਿਆ ਹੈ। ਉਨ੍ਹਾਂ ਨੇ ਵਿਭਾਗਾਂ ਦੇ ਮੁਖੀਆਂ ਨੂੰ ਕਿਹਾ ਹੈ ਕਿ ਜਿਹਡ਼ੇ ਮੁਲਾਜ਼ਮ ਯੋਗ ਹਨ, ਉਨ੍ਹਾਂ ਦੀ ਪੂਰੀ ਰਿਪੋਰਟ ਦਿੱਤੀ ਜਾਵੇ। ਕਮੇਟੀ ਦੀ ਅਗਲੀ ਮੀਟਿੰਗ ਹੁਣ 19 ਜੁਲਾਈ ਨੂੰ ਤੈਅ ਕੀਤੀ ਗਈ ਹੈ।

ਭਰਤੀ ਪ੍ਰਕਿਰਿਆ ਦਾ ਪਾਲਣ ਵੀ ਜ਼ਰੂਰੀ

ਜਾਣਕਾਰੀ ਅਨੁਸਾਰ ਸਰਕਾਰ ਵੱਧ ਤੋ ਵੱਧ ਕੱਚੇ ਮੁਲਾਜ਼ਮਾਂ ਨੂੰ ਪੱਕਾ ਕਰਨਾ ਚਾਹੁੰਦੀ ਹੈ ਤਾਂ ਜੋ ਭਵਿੱਖ ’ਚ ਹੋਣ ਵਾਲੀਆਂ ਨਿਗਮ ਚੋਣਾਂ ਤੇ ਲੋਕ ਸਭਾ ਚੋਣਾਂ ’ਚ ਲਾਹਾ ਲਿਆ ਜਾ ਸਕੇ। ਪਰ ਸੁਪਰੀਮ ਕੋਰਟ ਤੇ ਸੰਵਿਧਾਨ ਦੇ ਦਾਇਰੇ ’ਚ ਰਹਿ ਕੇ ਭਰਤੀ ਸਬੰਧੀ ਸ਼ਰਤਾਂ ਦਾ ਵੀ ਪਾਲਣ ਕਰਨਾ ਜ਼ਰੂਰੀ ਹੈ। ਇਸ ’ਚ ਸਬੰਧਤ ਪੋਸਟ ਸਬੰਧੀ ਇਸ਼ਤਿਹਾਰ ਜਾਰੀ ਹੋਣਾ, ਉਮਰ, ਵਿੱਦਿਅਕ ਯੋਗਤਾ ਤੇ ਸਮਾਜਿਕ ਬਰਾਬਰੀ ਦੇ ਸਿਧਾਂਤ ਅਨੁਸਾਰ ਵੱਖ-ਵੱਖ ਵਰਗਾਂ ਦੀ ਭਾਗੀਦਾਰੀ ਦਾ ਫਾਰਮੂਲਾ ਲਾਗੂ ਹੋਣਾ ਲਾਜ਼ਮੀ ਹੈ।

ਸੂਤਰ ਦੱਸਦੇ ਹਨ ਕਿ ਸਰਕਾਰ ਇਹ ਵੀ ਸੋਚ ਰਹੀ ਹੈ ਕਿ ਜੇਕਰ ਕੱਚੇ ਮੁਲਾਜ਼ਮਾਂ ਨੂੰ ਪੱਕਾ ਕਰਨ ਲਈ ਕੋਈ ਕਾਨੂੰਨੀ ਰੁਕਾਵਟ ਹੈ ਤਾਂ ਕੱਚੇ ਮੁਲਾਜ਼ਮਾਂ ਦੀਆਂ ਤਨਖਾਹਾਂ ’ਚ ਵਾਧਾ ਕਰ ਦਿੱਤਾ ਜਾਵੇ। ਕੱਚੇ ਤੇ ਠੇਕਾ ਅਧਾਰਿਤ ਕਾਮੇ ਪਹਿਲਾਂ ਹੀ ਸੁਪਰੀਮ ਕੋਰਟ ਦੇ ਕਹੇ ਮੁਤਾਬਕ ‘ਬਰਾਬਰ ਕੰਮ, ਬਰਾਬਰ ਤਨਖ਼ਾਹ’ ਦੀ ਮੰਗ ਕਰਦੇ ਆਰ ਰਹੇ ਹਨ।

ਪਿਛਲੀਆਂ ਸਰਕਾਰਾਂ ਦੇ ਫ਼ੈਸਲੇ ਵੀ ਪੈਂਡਿੰਗ

ਵਰਨਣਯੋਗ ਹੈ ਕਿ ਤੱਤਕਾਲੀ ਕਾਂਗਰਸ ਸਰਕਾਰ ਨੇ ਵੀ ਕੱਚੇ ਮੁਲਾਜ਼ਮਾਂ ਨੂੰ ਪੱਕਾ ਕਰਨ ਲਈ ਬਿੱਲ ਪਾਸ ਕਰ ਕੇ ਰਾਜਪਾਲ ਨੂੰ ਅੰਤਿਮ ਮੋਹਰ ਲਗਾਉਣ ਲਈ ਫਾਈਲ ਭੇਜੀ ਸੀ, ਪਰ ਅਜੇ ਤੱਕ ਰਾਜਪਾਲ ਨੇ ਕੋਈ ਫ਼ੈਸਲਾ ਨਹੀਂ ਲਿਆ। ਇਸ ਲਈ ਮੌਜੂਦਾ ਸਰਕਾਰ ਅੱਗੇ ਸਭ ਤੋਂ ਵੱਡੀ ਚੁਣੌਤੀ ਇਹੀ ਹੈ ਕਿ ਪਿਛਲੀਆਂ ਸਰਕਾਰਾਂ ਵੱਲੋਂ ਪਾਸ ਕੀਤੇ ਵਿੱਤੀ ਪ੍ਰਬੰਧਨ ਬਿੱਲਾਂ ਨਾਲ ਕਿਵੇਂ ਨਜਿੱਠਿਆ ਜਾਵੇ।

Vinkmag ad
Share Our Daily Posts

News Desk

Read Previous

ਨਵ-ਨਿਯੁਕਤ ਡੀਜੀਪੀ ਗੌਰਵ ਯਾਦਵ ਨੇ ਹਰਿਮੰਦਰ ਸਾਹਿਬ ਵਿਖੇ ਟੇਕਿਆ ਮੱਥਾ, ਗੈਂਗਸਟਰਵਾਦ ਤੇ ਨਸ਼ਿਆਂ ਦੇ ਖਾਤਮੇ ਲਈ ਦਿੱਤਾ ਇਹ ਵੱਡਾ ਬਿਆਨ

Read Next

ਸਾਵਧਾਨ ! ਹੁਣ ਪੰਜਾਬ ‘ਚ ਨਹੀਂ ਬਣਨਗੇ ਆਟਾ-ਦਾਲ ਸਕੀਮ ਦੇ ਨਵੇਂ ਕਾਰਡ, ਪੁਰਾਣਿਆਂ ਦੀ ਹੋਵੇਗੀ ਵੈਰੀਫਿਕੇਸ਼ਨ, ਪੜ੍ਹੋ ਪੂਰਾ ਮਾਮਲਾ