Breaking News :

ਵੱਡੀ ਖ਼ਬਰ ; ਪੁਲਸ ਨੇ ਹਿਰਾਸਤ ‘ਚ ਲਿਆ ਸੁਖਬੀਰ ਬਾਦਲ ‘ਤੇ ਹਮਲਾ ਕਰਨ ਵਾਲਾ ਹਮਲਾਵਰ

120 ਫੁੱਟੀ ਰੋਡ ਦੇ ਪੈਟਰੋਲ ਪੰਪ ‘ਤੇ ਹੰਗਾਮਾ, 300-300 ਰੁਪਏ ਦਾ ਦੋ ਵਾਰ ਪੈਟਰੋਲ ਪਵਾਉਣ ਬਾਵਜੂਦ ਨਾ ਹਿੱਲੀ ਫਿਊਲ ਮੀਟਰ ਦੀ ਸੂਈ; ਮਸ਼ੀਨ ਦੀ ਜਾਂਚ ਦੀ ਮੰਗ

ਵੱਡੀ ਖ਼ਬਰ: ਜਲੰਧਰ ਦੇ ਮੇਅਰ ਵਿਨੀਤ ਧੀਰ ਦੀ ਸ਼ੁਕਰਾਨਾ ਯਾਤਰਾ ”ਚ ਹੰਗਾਮਾ! ਦੇਵੀ ਤਾਲਾਬ ਮੰਦਰ ”ਚ ਪਥਰਾਅ

ਕਪੂਰਥਲਾ ਵਿੱਚ ਪੁਲਿਸ-ਆਬਕਾਰੀ ਵਿਭਾਗ ਦੀ ਵੱਡੀ ਕਾਰਵਾਈ, 1000 ਲੀਟਰ ਸਮਰੱਥਾ ਵਾਲੀ ਅੰਡਰਗ੍ਰਾਊਂਡ ਟੈਂਕੀ ਸਮੇਤ ਭਾਰੀ ਮਾਤਰਾ ਵਿੱਚ ਨਾਜਾਇਜ਼ ਸ਼ਰਾਬ ਬਰਾਮਦ

ਪੰਨੂ ਵਿਹਾਰ ‘ਚ ਪੁਲਿਸ ਦਾ ਵੱਡਾ ਐਕਸ਼ਨ: ਦੁਕਾਨ ‘ਚੋਂ 14 ਪੇਟੀਆਂ ਨਾਜਾਇਜ਼ ਸ਼ਰਾਬ ਬਰਾਮਦ, ਤਸਕਰ ਫ਼ਰਾਰ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਜਲੰਧਰ ਕੈਂਟ ਰੇਲਵੇ ਸਟੇਸ਼ਨ ਤੋਂ ਰਵਿਦਾਸ ਐਕਸਪ੍ਰੈਸ ਨੂੰ ਦਿਖਾਈ ਹਰੀ ਝੰਡੀ, 125 ਕਰੋੜ ਦੀ ਲਾਗਤ ਨਾਲ ਮੁੜ ਤਿਆਰ ਹੋਇਆ ਸਟੇਸ਼ਨ ਰਾਸ਼ਟਰ ਨੂੰ ਸਮਰਪਿਤ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਇਸ ਮਹੀਨੇ ਕਰ ਸਕਦੇ ਹਨ ਜਲੰਧਰ ਕੈਂਟ ਰੇਲਵੇ ਸਟੇਸ਼ਨ ਦਾ ਉਦਘਾਟਨ, ਅੰਮ੍ਰਿਤ ਭਾਰਤ ਸਟੇਸ਼ਨ ਯੋਜਨਾ ਤਹਿਤ 98.89 ਕਰੋੜ ਰੁਪਏ ਨਾਲ ਤਿਆਰ ਹੋਇਆ ਪੰਜਾਬ ਦਾ ਪਹਿਲਾ ਆਧੁਨਿਕ ਰੇਲਵੇ ਸਟੇਸ਼ਨ

ਜਲੰਧਰ ਦੇ ਚਾਵਲਾ ਮੋਬਾਈਲ ਸ਼ੋਰੂਮ ‘ਤੇ ਦਿਨ-ਦਿਹਾੜੇ ਫਾਇਰਿੰਗ, ਇੱਕ ਨੌਜਵਾਨ ਲੋਕਾਂ ਨੇ ਹਥਿਆਰ ਸਮੇਤ ਕਾਬੂ ਕੀਤਾ

1 ਜੂਨ ਤੋਂ ਜਲੰਧਰ ਦੇ 9 ਮੁੱਖ ਚੌਰਾਹਿਆਂ ‘ਤੇ ਈ-ਚਲਾਨ ਪ੍ਰਣਾਲੀ ਸ਼ੁਰੂ ਟ੍ਰੈਫਿਕ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ‘ਤੇ ਕੈਮਰਿਆਂ ਰਾਹੀਂ ਹੋਵੇਗੀ ਸਖ਼ਤ ਨਿਗਰਾਨੀ

ਜਲੰਧਰ ਦਿਹਾਤੀ ਪੁਲਿਸ ਵੱਲੋਂ ਲਵਾਰਿਸ ਵਾਹਨਾਂ ਸਬੰਧੀ ਜਨਰਲ ਪਬਲਿਕ ਨੋਟਿਸ ਜਾਰੀ 10 ਜੂਨ 2026 ਤੱਕ ਮਾਲਕ ਪੇਸ਼ ਕਰਨ ਦਸਤਾਵੇਜ਼, ਨਹੀਂ ਤਾਂ ਕਾਨੂੰਨ ਅਨੁਸਾਰ ਹੋਵੇਗਾ ਨਿਪਟਾਰਾ

August 26, 2026

ਕੈਨੇਡਾ ਤੋਂ ਬਾਅਦ ਬਠਿੰਡਾ ‘ਚ ਮਹਾਤਮਾ ਗਾਂਧੀ ਦੇ ਬੁੱਤ ਦੀ ਭੰਨਤੋੜ, ਸਿਰ ਵਾਲਾ ਹਿੱਸਾ ਵੀ ਲੈ ਗਏ ਨਾਲ

ਬਠਿੰਡਾ : ਕੈਨੇਡਾ ਤੋਂ ਬਾਅਦ ਬਠਿੰਡਾ ‘ਚ ਮਹਾਤਮਾ ਗਾਂਧੀ ਦੇ ਬੁੱਤ ਦੀ ਭੰਨਤੋੜ ਕੀਤੀ ਗਈ ਹੈ। ਬਠਿੰਡਾ ‘ਚ ਬੀਤੀ ਰਾਤ ਸ਼ਰਾਰਤੀ ਅਨਸਰਾਂ ਨੇ ਸਥਾਨਕ ਨਗਰ ਕੌਂਸਲ ਤੇ ਮਾਰਕੀਟ ਕਮੇਟੀ ਦਫ਼ਤਰਾਂ ‘ਚ ਬਣੇ ਜਨਤਕ ਪਾਰਕ ਜਿਸ ਨੂੰ ਗਾਂਧੀ ਪਾਰਕ ਨਾਲ ਵੀ ਜਾਣਿਆ ਜਾਂਦਾ ਹੈ, ‘ਚ ਲੱਗੇ ਰਾਸ਼ਟਰ ਪਿਤਾ ਮਹਾਤਮਾ ਗਾਂਧੀ ਦੇ ਬੁੱਤ ਦੀ ਭੰਨਤੋੜ ਕਰ ਕੇ ਉਸ ਦਾ ਸਿਰ ਵਾਲਾ ਹਿੱਸਾ ਨਾਲ ਲੈ ਗਏ।

ਇਸ ਘਟਨਾ ਨੂੰ ਲੈ ਕੇ ਸ਼ਹਿਰ ਵਾਸੀਆਂ ‘ਚ ਭਾਰੀ ਰੋਸ ਪਾਇਆ ਜਾ ਰਿਹਾ ਹੈ। ਘਟਨਾ ਦਾ ਪਤਾ ਲੱਗਦਿਆਂ ਹੀ ਪਾਰਕ ‘ਚ ਸੈਂਕੜੇ ਲੋਕ ਇਕੱਠੇ ਹੋ ਗਏ ਤੇ ਲੋਕਾਂ ਨੇ ਪੁਲਿਸ ਨੂੰ ਸੂਚਨਾ ਦਿੱਤੀ। ਸੂਚਨਾ ਤੋਂ ਬਾਅਦ ਥਾਣਾ ਸਦਰ ਦੇ ਮੁਖੀ ਹਰਜੋਤ ਸਿੰਘ ਮਾਨ ਪੁਲਿਸ ਪਾਰਟੀ ਸਮੇਤ ਪਾਰਕ ‘ਚ ਪਹੁੰਚੇ ਤੇ ਘਟਨਾ ਦੀ ਜਾਂਚ ਕੀਤੀ।

ਇਸ ਦੌਰਾਨ ਲੋਕਾਂ ਨੇ ਥਾਣਾ ਸਦਰ ਨੂੰ ਦੱਸਿਆ ਕਿ ਪਾਰਕ ਨੂੰ ਸੰਭਾਲਣ ਲਈ ਕੋਈ ਮਾਲੀ ਨਾ ਹੋਣ ਤੇ ਪਾਰਕ ਦੀਆਂ ਲਾਈਟਾਂ ਖਰਾਬ ਹੋਣ ਕਾਰਨ ਇਹ ਘਟਨਾ ਵਾਪਰੀ ਹੈ। ਜਦਕਿ ਨਗਰ ਕੌਂਸਲ ਦੇ ਅਧਿਕਾਰੀਆਂ ਨੂੰ ਲੋਕਾਂ ਵਲੋਂ ਕਈ ਵਾਰ ਮਾਲੀ ਰੱਖਣ ਤੇ ਲਾਈਟਾਂ ਠੀਕ ਕਰਵਾਉਣ ਲਈ ਕਿਹਾ ਜਾ ਚੁੱਕਾ ਹੈ |

ਇਸ ਮਾਮਲੇ ਸਬੰਧੀ ਸ਼ਹਿਰੀ ਕਾਂਗਰਸ ਦੇ ਪ੍ਰਧਾਨ ਅਸ਼ੋਕ ਕੁਮਾਰ ਸਿੰਗਲਾ ਨੇ ਕਿਹਾ ਕਿ ਸੂਬੇ ‘ਚ ‘ਆਪ’ ਦੀ ਸਰਕਾਰ ਬਣਨ ਤੋਂ ਬਾਅਦ ਜਿੱਥੇ ਅਪਰਾਧਿਕ ਮਾਮਲਿਆਂ ‘ਚ ਵਾਧਾ ਹੋਇਆ ਹੈ, ਉੱਥੇ ਹੀ ਸ਼ਰਾਰਤੀ ਅਨਸਰਾਂ ‘ਚ ਪੁਲਿਸ ਪ੍ਰਸ਼ਾਸਨ ਤੇ ਸਰਕਾਰ ਦਾ ਕੋਈ ਡਰ ਨਹੀਂ ਰਿਹਾ ਜਿਸ ਕਾਰਨ ਸ਼ਹਿਰ ਵਿੱਚ ਨਿੱਤ ਦਿਨ ਚੋਰੀ ਤੇ ਲੁੱਟ-ਖੋਹ ਦੀਆਂ ਵਾਰਦਾਤਾਂ ਹੋ ਰਹੀਆਂ ਹਨ।

ਉਨ੍ਹਾਂ ਪ੍ਰਸ਼ਾਸਨ ਤੇ ਸਰਕਾਰ ਤੋਂ ਮੰਗ ਕੀਤੀ ਕਿ ਇਸ ਘਟਨਾ ਲਈ ਜ਼ਿੰਮੇਵਾਰ ਦੋਸ਼ੀਆਂ ਨੂੰ ਗ੍ਰਿਫ਼ਤਾਰ ਕਰ ਕੇ ਸਖ਼ਤ ਕਾਰਵਾਈ ਕੀਤੀ ਜਾਵੇ। ਥਾਣਾ ਮੁਖੀ ਨੇ ਲੋਕਾਂ ਨੂੰ ਸ਼ਾਂਤੀ ਬਣਾਈ ਰੱਖਣ ਦਾ ਭਰੋਸਾ ਦਿੱਤਾ ਤੇ ਦੋਸ਼ੀਆਂ ਨੂੰ ਜਲਦ ਕਾਬੂ ਕਰਨ ਦਾ ਭਰੋਸਾ ਦਿੱਤਾ। ਪੁਲਿਸ ਵੱਲੋਂ ਦੋਸ਼ੀਆਂ ਦੀ ਸ਼ਨਾਖਤ ਲਈ ਸ਼ਹਿਰ ਵਿੱਚ ਲੱਗੇ ਸੀਸੀਟੀਵੀ ਕੈਮਰਿਆਂ ਦੀ ਫੁਟੇਜ ਦੀ ਜਾਂਚ ਕੀਤੀ ਜਾ ਰਹੀ ਹੈ।

Vinkmag ad
Share Our Daily Posts

News Desk

Read Previous

ਸਾਵਧਾਨ ! ਹੁਣ ਪੰਜਾਬ ‘ਚ ਨਹੀਂ ਬਣਨਗੇ ਆਟਾ-ਦਾਲ ਸਕੀਮ ਦੇ ਨਵੇਂ ਕਾਰਡ, ਪੁਰਾਣਿਆਂ ਦੀ ਹੋਵੇਗੀ ਵੈਰੀਫਿਕੇਸ਼ਨ, ਪੜ੍ਹੋ ਪੂਰਾ ਮਾਮਲਾ

Read Next

ਨਸ਼ਾ ਤਸਕਰਾਂ ਖ਼ਿਲਾਫ਼ ਕਮਿਸ਼ਨਰੇਟ ਪੁਲਿਸ ਦਾ ਹੱਲਾ ਬੋਲ