Breaking News :

1 ਜੂਨ ਤੋਂ ਜਲੰਧਰ ਦੇ 9 ਮੁੱਖ ਚੌਰਾਹਿਆਂ ‘ਤੇ ਈ-ਚਲਾਨ ਪ੍ਰਣਾਲੀ ਸ਼ੁਰੂ ਟ੍ਰੈਫਿਕ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ‘ਤੇ ਕੈਮਰਿਆਂ ਰਾਹੀਂ ਹੋਵੇਗੀ ਸਖ਼ਤ ਨਿਗਰਾਨੀ

ਜਲੰਧਰ ਦਿਹਾਤੀ ਪੁਲਿਸ ਵੱਲੋਂ ਲਵਾਰਿਸ ਵਾਹਨਾਂ ਸਬੰਧੀ ਜਨਰਲ ਪਬਲਿਕ ਨੋਟਿਸ ਜਾਰੀ 10 ਜੂਨ 2026 ਤੱਕ ਮਾਲਕ ਪੇਸ਼ ਕਰਨ ਦਸਤਾਵੇਜ਼, ਨਹੀਂ ਤਾਂ ਕਾਨੂੰਨ ਅਨੁਸਾਰ ਹੋਵੇਗਾ ਨਿਪਟਾਰਾ

ਜਲੰਧਰ ਕਮਿਸ਼ਨਰੇਟ ਪੁਲਿਸ ਦੀ ਵੱਡੀ ਕਾਮਯਾਬੀ: 8 ਆਧੁਨਿਕ ਪਿਸਤੌਲਾਂ ਤੇ 45 ਜਿੰਦਾ ਕਾਰਤੂਸ ਸਮੇਤ 4 ਹਥਿਆਰ ਤਸਕਰ ਕਾਬੂ

ਜਲੰਧਰ ਦਿਹਾਤੀ ਪੁਲਿਸ ਦੀ ਵੱਡੀ ਕਾਮਯਾਬੀ: ਹੋਰ 120 ਗੁੰਮ ਮੋਬਾਇਲ ਬਰਾਮਦ, ਕੁੱਲ ਗਿਣਤੀ 419 ਤੱਕ ਪੁੱਜੀ

BSF ਚੌਕ ਨੇੜੇ ਐਕਟਿਵਾ ਬਲਾਸਟ ਮਾਮਲੇ ‘ਚ ਆ ਗਿਆ ਜਲੰਧਰ CP ਦਾ ਬਿਆਨ, ਦੱਸਿਆ ਕਿਵੇਂ ਵਾਪਰੀ ਘਟਨਾ

ਜਲੰਧਰ ‘ਚ ਸਕੂਲ ਬੱਸ ਚਾਲਕ ਦੀ ਲਾਪਰਵਾਹੀ, ਰੈੱਡ ਲਾਈਟ ਤੋੜ ਕੇ ਰੌਂਗ ਸਾਈਡ ਬੱਸ ਦੌੜਾਈ; ਰਾਹਗੀਰ ਨੇ ਰੋਕ ਕੇ ਟਾਲਿਆ ਵੱਡਾ ਹਾਦਸਾ

ਕੈਨੇਡਾ ਵਿੱਚ ਪੁੱਤਰ ਕਤਲ ਕੇਸ ’ਚ ਫਸਣ ਦਾ ਡਰ ਦਿਖਾ ਸਾਈਬਰ ਠੱਗਾਂ ਨੇ ਰਿਟਾਇਰਡ ਅਧਿਆਪਕ ਤੋਂ ਠੱਗੇ 10 ਲੱਖ ਰੁਪਏ

ਪੰਜਾਬੀ ਆ ਗਏ ਓਏ…! ਪੰਜਾਬ ਅੱਗੇ ਲਖਨਊ ਨੇ ਵੀ ਟੇਕੇ ਗੋਡੇ, ਦਰਜ ਕੀਤੀ ਸੀਰੀਜ਼ ਦੀ 5ਵੀਂ ਜਿੱਤ

120 ਫੁੱਟੀ ਰੋਡ ‘ਤੇ ਭਿਆਨਕ ਸੜਕ ਹਾਦਸਾ, ਗੰਭੀਰ ਜਖ਼ਮੀ ਨੌਜਵਾਨ ਨੂੰ SHO ਨੇ ਆਪਣੀ ਗੱਡੀ ‘ਚ ਹਸਪਤਾਲ ਪਹੁੰਚਾਇਆ

ਅਕਾਸ਼ ਬੰਸਲ IAS ਨੇ ਕਪੂਰਥਲਾ ਦੇ ਨਵੇਂ ਡਿਪਟੀ ਕਮਿਸ਼ਨਰ ਵਜੋਂ ਸੰਭਾਲਿਆ ਅਹੁਦਾ

June 18, 2026

ਨਸ਼ਾ ਤਸਕਰਾਂ ਖ਼ਿਲਾਫ਼ ਕਮਿਸ਼ਨਰੇਟ ਪੁਲਿਸ ਦਾ ਹੱਲਾ ਬੋਲ

ਜਲੰਧਰ

ਥਾਣਾ ਰਾਮਾ ਮੰਡੀ ਪੁਲਿਸ ਨੇ ਵੱਖ-ਵੱਖ ਥਾਵਾਂ ‘ਤੇ ਕੀਤੀ ਗਈ ਕਾਰਵਾਈ ਦੌਰਾਨ ਚਾਰ ਨਸ਼ਾ ਤਸਕਰਾਂ ਨੂੰ ਕਾਬੂ ਕਰ ਕੇ ਉਨ੍ਹਾਂ ਕੋਲੋਂ ਹੈਰੋਇਨ ਤੇ ਪਾਬੰਦੀਸ਼ੁਦਾ ਟੀਕੇ ਬਰਾਮਦ ਕੀਤੇ ਗਏ ਹਨ। ਏਸੀਪੀ ਸੈਂਟਰਲ ਅਸ਼ਵਨੀ ਕੁਮਾਰ ਨੇ ਦੱਸਿਆ ਕਿ ਥਾਣਾ ਰਾਮਾ ਮੰਡੀ ਦੇ ਮੁਖੀ ਇੰਸਪੈਕਟਰ ਨਵਦੀਪ ਸਿੰਘ ਦੀ ਅਗਵਾਈ ਹੇਠ ਸਬ-ਇੰਸਪੈਕਟਰ ਅਰੁਣ ਕੁਮਾਰ ਨੂੰ ਏਐੱਸਆਈ ਬਿੰਦਰ ਸਿੰਘ ਨੇ ਸੂਚਨਾ ਦਿੱਤੀ ਸੀ ਕਿ ਉਹ ਰਾਮਾ ਮੰਡੀ ਸੂਰਿਆ ਇਨਕਲੇਵ ਲਾਗੇ ਗਸ਼ਤ ਕਰ ਰਹੇ ਸਨ ਤੇ ਉਨ੍ਹਾਂ ਨੇ ਸ਼ੱਕ ਦੇ ਆਧਾਰ ‘ਤੇ ਇਕ ਮੋਟਰਸਾਈਕਲ ਸਵਾਰ ਨੂੰ ਰੋਕਿਆ ਹੈ। ਉਸ ਕੋਲ ਨਸ਼ਾ ਮਿਲਣ ਦੀ ਉਮੀਦ ਹੈ। ਸਬ-ਇੰਸਪੈਕਟਰ ਅਰੁਣ ਕੁਮਾਰ ਮੌਕੇ ‘ਤੇ ਪੁੱਜੇ ਤੇ ਮੋਟਰਸਾਈਕਲ ਸਵਾਰ ਸੁਖਦੇਵ ਸਿੰਘ ਸੁੱਖਾ ਵਾਸੀ ਜੱਲੋਵਾਲ ਕਾਲੋਨੀ ਭੋਗਪੁਰ ਹਾਲ ਵਾਸੀ ਕਾਜ਼ੀ ਮੰਡੀ ਦੀ ਜਦੋਂ ਤਲਾਸ਼ੀ ਲਈ ਤਾਂ ਉਸ ਦੀ ਜੇਬ ‘ਚੋਂ 10 ਗ੍ਰਾਮ ਹੈਰੋਇਨ ਬਰਾਮਦ ਹੋਈ। ਉਸ ਨੂੰ ਗਿ੍ਫ਼ਤਾਰ ਕਰ ਲਿਆ ਗਿਆ। ਏਸੀਪੀ ਨੇ ਦੱਸਿਆ ਕਿ ਸੁਖਦੇਵ ਸਿੰਘ ਖਿਲਾਫ ਥਾਣਾ ਭੋਗਪੁਰ ‘ਚ ਮਾਮਲਾ ਦਰਜ ਹੈ। ਮਾਮਲੇ ‘ਚ ਉਸ ਨੂੰ 10 ਸਾਲ ਦੀ ਸਜ਼ਾ ਹੋਈ ਹੈ। ਉਹ ਜ਼ਮਾਨਤ ‘ਤੇ ਬਾਹਰ ਆਇਆ ਹੈ ਤੇ ਜ਼ਮਾਨਤ ‘ਤੇ ਆ ਕੇ ਵੀ ਉਹ ਨਸ਼ਾ ਤਸਕਰੀ ਕਰ ਰਿਹਾ ਹੈ।

ਇਸੇ ਤਰ੍ਹਾਂ ਏਐੱਸਆਈ ਬਿੰਦਰ ਸਿੰਘ ਕਾਜ਼ੀ ਮੰਡੀ ਵੱਲ ਗਸ਼ਤ ਕਰ ਰਹੇ ਸਨ ਕਿ ਹਨੇਰੇ ‘ਚ ਤਿੰਨ ਨੌਜਵਾਨ ਐਕਟਿਵਾ ਦੀ ਰੋਸ਼ਨੀ ਵਿਚ ਕੋਈ ਚੀਜ਼ ਪੈਕ ਕਰ ਰਹੇ ਸਨ। ਜਦੋਂ ਉਨ੍ਹਾਂ ਨੇ ਪੁਲਿਸ ਦੇਖੀ ਤਾਂ ਉਹ ਇਕਦਮ ਘਬਰਾ ਗਏ ਤੇ ਭੱਜਣ ਲੱਗੇ। ਪੁਲਿਸ ਟੀਮ ਨੇ ਉਨ੍ਹਾਂ ਦਾ ਨਾਂ ਪੁੱਿਛਆ ਤਾਂ ਉਨ੍ਹਾਂ ਨੇ ਸੋਨੂੰ ਗਿੱਲ ਵਾਸੀ ਨਿਊ ਸੰਤੋਖਪੁਰਾ, ਜਤਿੰਦਰ ਕਪੂਰ ਉਰਫ ਜੈਂਨਸੀ ਵਾਸੀ ਸੰਤੋਖਪੁਰਾ ਤੇ ਅਮਨਦੀਪ ਸਿੰਘ ਉਰਫ ਅਮਨ ਵਾਸੀ ਸ਼ਾਂਤੀਪੁਰਾ ਲਾਡੋਵਾਲੀ ਰੋਡ ਦੱਸਿਆ। ਸ਼ੱਕ ਪੈਣ ‘ਤੇ ਜਦੋਂ ਉਨ੍ਹਾਂ ਦੀ ਤਲਾਸ਼ੀ ਲਈ ਗਈ ਤਾਂ ਸੋਨੂੰ ਗਿੱਲ ਕੋਲੋਂ ਸੱਤ ਨਸ਼ੀਲੇ ਟੀਕੇ, ਛੇ ਗ੍ਰਾਮ ਹੈਰੋਇਨ, ਜਤਿਨ ਕਪੂਰ ਕੋਲੋਂ ਸੱਤ ਨਸ਼ੀਲੇ ਟੀਕੇ, ਛੇ ਗ੍ਰਾਮ ਹੈਰੋਇਨ ਤੇ ਅਮਨ ਕੋਲੋਂ ਤਿੰਨ ਗ੍ਰਾਮ ਹੈਰੋਇਨ ਬਰਾਮਦ ਹੋਈ। ਤਿੰਨਾਂ ਖਿਲਾਫ ਮਾਮਲਾ ਦਰਜ ਕੀਤਾ ਗਿਆ ਹੈ। ਏਸੀਪੀ ਅਸ਼ਵਨੀ ਕੁਮਾਰ ਨੇ ਦੱਸਿਆ ਕਿ ਤਿੰਨਾਂ ਨੌਜਵਾਨ ਨਸ਼ਾ ਕਰਨ ਦੇ ਆਦੀ ਹਨ ਤੇ ਨਸ਼ੇ ਦੀ ਪੂਰਤੀ ਲਈ ਉਹ ਨਸ਼ਾ ਵੇਚਦੇ ਵੀ ਹਨ। ਉਨ੍ਹਾਂ ਦੱਸਿਆ ਕਿ ਫੜੇ ਗਏ ਤਸਕਰਾਂ ਨੂੰ ਅਦਾਲਤ ‘ਚੋਂ ਪੁਲਿਸ ਰਿਮਾਂਡ ‘ਤੇ ਲੈ ਕੇ ਪੁੱਛਗਿੱਛ ਕੀਤੀ ਜਾਵੇਗੀ।

Vinkmag ad
Share Our Daily Posts

News Desk

Read Previous

ਕੈਨੇਡਾ ਤੋਂ ਬਾਅਦ ਬਠਿੰਡਾ ‘ਚ ਮਹਾਤਮਾ ਗਾਂਧੀ ਦੇ ਬੁੱਤ ਦੀ ਭੰਨਤੋੜ, ਸਿਰ ਵਾਲਾ ਹਿੱਸਾ ਵੀ ਲੈ ਗਏ ਨਾਲ

Read Next

ਭਾਰਤ-ਚੀਨ ਵਿਵਾਦ ਨੂੰ ਗੱਲਬਾਤ ਰਾਹੀਂ ਹੱਲ ਕਰਨਾ ਹੋਵੇਗਾ, ਫ਼ੌਜੀ ਤਾਕਤ ਦੀ ਵਰਤੋਂ ਪੁਰਾਣੀ : ਦਲਾਈਲਾਮਾ