Breaking News :

15 ਅਕਤੂਬਰ ਨੂੰ ਪੰਜਾਬ ਬੰਦ! ਪਰਵਿੰਦਰ ਸਿੰਘ ਝੋਟੇ ਦੇ ਕਤਲ ਮਗਰੋਂ ਪਰਿਵਾਰ ਨੇ ਕਰ”ਤਾ ਐਲਾਨ

ਵੱਡੀ ਖਬਰ: ਸੋਸ਼ਲ ਮੀਡੀਆ ਇੰਫਲੁਐਂਸਰ ਮੈਡ ਸੰਧੂ ਦਾ ਗੋਲੀਆਂ ਮਾਰ ਕੇ ਕਤਲ

LPU ਦੀ ਰਜਿਸਟਰਾਰ ਡਾ. ਮੋਨਿਕਾ ਗੁਲਾਟੀ ਦਾ ਵੱਡਾ ਖ਼ੁਲਾਸਾ! ਜਾਰੀ ਕੀਤੀ ਕੁੜੀਆਂ ਦੀ ਵੀਡੀਓ

ਜਲੰਧਰ ‘ਚ 4 ਸਾਲਾ ਬੱਚੇ ਦੀ ਕਿਡਨੈਪਿੰਗ, 10 ਘੰਟਿਆਂ ਬਾਅਦ ਬੱਸ ਸਟੈਂਡ ਨੇੜਿਓਂ ਮਿਲਿਆ ਬਿਨਾਂ ਨੰਬਰੀ ਸਫੈਦ ਐਕਟਿਵਾ ’ਤੇ ਆਏ ਦੋ ਨੌਜਵਾਨ ਬੱਚੇ ਨੂੰ ਚੁੱਕ ਕੇ ਲੈ ਗਏ, ਪੁਲਿਸ ਦੀਆਂ 7 ਵਿਸ਼ੇਸ਼ ਟੀਮਾਂ ਜਾਂਚ ’ਚ ਜੁਟੀਆਂ

ਜਲੰਧਰ ’ਚ 4 ਸਾਲਾ ਬੱਚੇ ਦੀ ਕਿਡਨੈਪਿੰਗ ਨਾਲ ਦਹਿਸ਼ਤ ਚਿੱਟੀ ਐਕਟਿਵਾ ’ਤੇ ਸਵਾਰ ਦੋ ਨੌਜਵਾਨ ਗਲੀ ’ਚ ਖੇਡ ਰਹੇ ਬੱਚੇ ਨੂੰ ਚੁੱਕ ਕੇ ਫਰਾਰ, ਸੀਸੀਟੀਵੀ ਫੁਟੇਜ ਆਈ ਸਾਹਮਣੇ

ਵੱਡੀ ਖ਼ਬਰ ; ਪੁਲਸ ਨੇ ਹਿਰਾਸਤ ‘ਚ ਲਿਆ ਸੁਖਬੀਰ ਬਾਦਲ ‘ਤੇ ਹਮਲਾ ਕਰਨ ਵਾਲਾ ਹਮਲਾਵਰ

120 ਫੁੱਟੀ ਰੋਡ ਦੇ ਪੈਟਰੋਲ ਪੰਪ ‘ਤੇ ਹੰਗਾਮਾ, 300-300 ਰੁਪਏ ਦਾ ਦੋ ਵਾਰ ਪੈਟਰੋਲ ਪਵਾਉਣ ਬਾਵਜੂਦ ਨਾ ਹਿੱਲੀ ਫਿਊਲ ਮੀਟਰ ਦੀ ਸੂਈ; ਮਸ਼ੀਨ ਦੀ ਜਾਂਚ ਦੀ ਮੰਗ

ਵੱਡੀ ਖ਼ਬਰ: ਜਲੰਧਰ ਦੇ ਮੇਅਰ ਵਿਨੀਤ ਧੀਰ ਦੀ ਸ਼ੁਕਰਾਨਾ ਯਾਤਰਾ ”ਚ ਹੰਗਾਮਾ! ਦੇਵੀ ਤਾਲਾਬ ਮੰਦਰ ”ਚ ਪਥਰਾਅ

ਕਪੂਰਥਲਾ ਵਿੱਚ ਪੁਲਿਸ-ਆਬਕਾਰੀ ਵਿਭਾਗ ਦੀ ਵੱਡੀ ਕਾਰਵਾਈ, 1000 ਲੀਟਰ ਸਮਰੱਥਾ ਵਾਲੀ ਅੰਡਰਗ੍ਰਾਊਂਡ ਟੈਂਕੀ ਸਮੇਤ ਭਾਰੀ ਮਾਤਰਾ ਵਿੱਚ ਨਾਜਾਇਜ਼ ਸ਼ਰਾਬ ਬਰਾਮਦ

ਪੰਨੂ ਵਿਹਾਰ ‘ਚ ਪੁਲਿਸ ਦਾ ਵੱਡਾ ਐਕਸ਼ਨ: ਦੁਕਾਨ ‘ਚੋਂ 14 ਪੇਟੀਆਂ ਨਾਜਾਇਜ਼ ਸ਼ਰਾਬ ਬਰਾਮਦ, ਤਸਕਰ ਫ਼ਰਾਰ

October 26, 2026

ਭਾਰਤ-ਚੀਨ ਵਿਵਾਦ ਨੂੰ ਗੱਲਬਾਤ ਰਾਹੀਂ ਹੱਲ ਕਰਨਾ ਹੋਵੇਗਾ, ਫ਼ੌਜੀ ਤਾਕਤ ਦੀ ਵਰਤੋਂ ਪੁਰਾਣੀ : ਦਲਾਈਲਾਮਾ

ਜੰਮੂ : ਬੋਧੀ ਧਰਮ ਦੇ ਨੇਤਾ ਦਲਾਈ ਲਾਮਾ ਨੇ ਕਿਹਾ ਹੈ ਕਿ ਦੁਨੀਆ ਦੇ ਸਭ ਤੋਂ ਵੱਧ ਆਬਾਦੀ ਵਾਲੇ ਦੇਸ਼ਾਂ ਭਾਰਤ ਅਤੇ ਚੀਨ ਨੂੰ ਆਪਣੇ ਵਿਵਾਦਾਂ ਨੂੰ ਗੱਲਬਾਤ ਰਾਹੀਂ ਹੱਲ ਕਰਨਾ ਹੋਵੇਗਾ। ਅੱਜ ਦੇ ਜ਼ਮਾਨੇ ਵਿਚ ਇਸ ਲਈ ਫ਼ੌਜੀ ਤਾਕਤ ਦੀ ਵਰਤੋਂ ਕਰਨਾ ਕੋਈ ਅਰਥ ਨਹੀਂ ਰੱਖਦਾ।

ਸ਼ੁੱਕਰਵਾਰ ਸਵੇਰੇ ਲੱਦਾਖ ਲਈ ਰਵਾਨਾ ਹੋਣ ਤੋਂ ਪਹਿਲਾਂ ਜੰਮੂ ‘ਚ ਮੀਡੀਆ ਨਾਲ ਗੱਲਬਾਤ ਕਰਦੇ ਹੋਏ ਦਲਾਈਲਾਮਾ ਲਾਮਾ ਨੇ ਕਿਹਾ ਕਿ ਗੁਆਂਢੀ ਦੇਸ਼ਾਂ ‘ਚ ਸ਼ਾਂਤੀ ਦਾ ਹੋਣਾ ਬਹੁਤ ਜ਼ਰੂਰੀ ਹੈ। ਇਸ ਤੋਂ ਪਹਿਲਾਂ ਸ਼ਹਿਰ ਦੇ ਨਰਵਾਲ ਹੋਟਲ ਵਿੱਚ ਜੰਮੂ ਵਿੱਚ ਪੜ੍ਹ ਰਹੇ 150 ਦੇ ਕਰੀਬ ਨੌਜਵਾਨਾਂ ਨੂੰ ਸੰਬੋਧਨ ਕਰਦਿਆਂ ਉਨ੍ਹਾਂ ਕਿਹਾ ਕਿ ਇਸ ਸਮੇਂ ਦੁਨੀਆਂ ਵਿੱਚ ਸ਼ਾਂਤੀ ਅਤੇ ਭਾਈਚਾਰਕ ਸਾਂਝ ਦੀ ਸਭ ਤੋਂ ਵੱਧ ਲੋੜ ਹੈ। ਉਨ੍ਹਾਂ ਜਾਤੀਵਾਦ ਨੂੰ ਛੋਟੀ ਸੋਚ ਵਾਲੇ ਲੋਕਾਂ ਦੀ ਉਪਜ ਦੱਸਦਿਆਂ ਕਿਹਾ ਕਿ ਸਭ ਬਰਾਬਰ ਹਨ। ਇਸ ਦੌਰਾਨ ਉਨ੍ਹਾਂ ਨੇ ਨਸਲੀ ਵਿਤਕਰੇ ਨੂੰ ਲੈ ਕੇ ਦੱਖਣੀ ਅਫਰੀਕਾ ਵਿੱਚ ਅਹਿੰਸਾ ਦਾ ਸੰਦੇਸ਼ ਫੈਲਾਉਣ ਲਈ ਮਹਾਤਮਾ ਗਾਂਧੀ ਦੀ ਵੀ ਸ਼ਲਾਘਾ ਕੀਤੀ।

ਦਲਾਈ ਲਾਮਾ ਨੇ ਕਿਹਾ ਕਿ ਅੱਜ ਚੀਨ ਦੇ ਲੋਕ ਸਮਝ ਗਏ ਹਨ ਕਿ ਤਿੱਬਤੀ ਬੁੱਧ ਧਰਮ ਵਿਗਿਆਨ ‘ਤੇ ਆਧਾਰਿਤ ਧਰਮ ਹੈ। ਕੁਝ ਚੀਨੀ ਕੱਟੜਪੰਥੀ ਉਸ ਨੂੰ ਵੱਖਵਾਦੀ ਮੰਨਦੇ ਹਨ। ਆਮ ਲੋਕ ਸੱਚ ਨੂੰ ਸਮਝਦੇ ਹਨ।

ਇਸ ਦੌਰਾਨ ਉਨ੍ਹਾਂ ਨੇ ਲੱਦਾਖੀ ਨੌਜਵਾਨਾਂ ਨੂੰ ਕੁਝ ਮੰਤਰ ਵੀ ਪੜ੍ਹਾਏ। ਇਸ ਦੌਰਾਨ ਉਨ੍ਹਾਂ ਨੌਜਵਾਨਾਂ ਨੂੰ ਇਨ੍ਹਾਂ ਮੰਤਰਾਂ ਦਾ ਜਾਪ ਕਰਨ ਲਈ ਕਿਹਾ ਅਤੇ ਕਿਹਾ ਕਿ ਜੇਕਰ ਉਹ ਇਸ ਮੰਤਰ ਦਾ ਸੌ ਵਾਰ ਜਾਪ ਕਰਨ ਤਾਂ ਇਹ ਉਨ੍ਹਾਂ ਨੂੰ ਸਰੀਰਕ ਅਤੇ ਮਾਨਸਿਕ ਤੌਰ ‘ਤੇ ਮਜ਼ਬੂਤ ​​ਬਣਾਵੇਗਾ। ਉਨ੍ਹਾਂ ਕਿਹਾ ਕਿ ਜੇਕਰ ਮੈਂ, ਮੇਰਾ ਦੀ ਬਜਾਏ ਅਸੀਂ, ਸਾਡੇ ਸ਼ਬਦਾਂ ਦੀ ਵਰਤੋਂ ਕੀਤੀ ਜਾਵੇ ਤਾਂ ਇਸ ਨਾਲ ਏਕਤਾ ਆਉਂਦੀ ਹੈ। ਇਸ ਦੌਰਾਨ ਉਨ੍ਹਾਂ ਨੇ ਕੋਰੋਨਾ ਤੋਂ ਸੁਚੇਤ ਰਹਿਣ ਦਾ ਸੁਨੇਹਾ ਦਿੱਤਾ। ਕਰੋਨਾ ਨੇ ਸਮਾਜ ਨੂੰ ਬਹੁਤ ਕੁਝ ਸਿਖਾਇਆ ਹੈ।

ਇਸ ਤੋਂ ਬਾਅਦ ਦਲਾਈਲਾਮਾ ਨੇ ਜੰਮੂ ਦੇ ਵਧੀਕ ਡਾਇਰੈਕਟਰ ਜਨਰਲ ਆਫ਼ ਪੁਲਿਸ, ਮੁਕੇਸ਼ ਸਿੰਘ, ਜੰਮੂ ਦੇ ਡਿਵੀਜ਼ਨਲ ਕਮਿਸ਼ਨਰ ਰਮੇਸ਼ ਕੁਮਾਰ ਅਤੇ ਰਾਜ ਪ੍ਰਸ਼ਾਸਨ ਦੇ ਕੁਝ ਹੋਰ ਸੀਨੀਅਰ ਅਧਿਕਾਰੀਆਂ ਨੂੰ ਵੀ ਆਸ਼ੀਰਵਾਦ ਦਿੱਤਾ। ਇਸ ਤੋਂ ਬਾਅਦ ਉਹ ਸਵੇਰੇ ਕਰੀਬ 10.15 ਵਜੇ ਜੰਮੂ ਹਵਾਈ ਅੱਡੇ ਤੋਂ ਲੇਹ ਲਈ ਰਵਾਨਾ ਹੋਏ। ਦਲਾਈਲਾਮਾ ਲੱਦਾਖ ਦੀ ਆਪਣੀ ਯਾਤਰਾ ਦੌਰਾਨ ਲਗਭਗ ਇੱਕ ਮਹੀਨੇ ਲਈ ਲੇਹ ਵਿੱਚ ਰਹਿਣਗੇ। ਲੇਹ ਵਿੱਚ ਉਨ੍ਹਾਂ ਦੇ ਸਵਾਗਤ ਲਈ ਤਿਆਰੀਆਂ ਕੀਤੀਆਂ ਗਈਆਂ ਹਨ।

ਦਲਾਈਲਾਮਾ ਲੇਹ ਪਹੁੰਚਣ ਤੋਂ ਬਾਅਦ ਸ਼ਾਮ ਨੂੰ ਕਰੀਬ ਸੌ ਪ੍ਰਮੁੱਖ ਲੋਕਾਂ ਨਾਲ ਮੁਲਾਕਾਤ ਕਰਨਗੇ। ਦੌਰੇ ਦੌਰਾਨ ਦਲਾਈਲਾਮਾ ਦਾ 19 ਅਗਸਤ ਤੱਕ ਲੇਹ ਵਿੱਚ ਹੀ ਰੁਕਣਾ ਹੈ। ਦਲਾਈਲਾਮਾ ਲੇਹ ਦੇ ਚੋਗਲਾਮਸਰ ਵਿਖੇ ਕਰੀਬ ਇੱਕ ਮਹੀਨੇ ਦੇ ਆਪਣੇ ਠਹਿਰਾਅ ਦੌਰਾਨ ਤਿੰਨ ਦਿਨ ਉਪਦੇਸ਼ ਵੀ ਦੇਣਗੇ।

Vinkmag ad
Share Our Daily Posts

News Desk

Read Previous

ਨਸ਼ਾ ਤਸਕਰਾਂ ਖ਼ਿਲਾਫ਼ ਕਮਿਸ਼ਨਰੇਟ ਪੁਲਿਸ ਦਾ ਹੱਲਾ ਬੋਲ

Read Next

CM ਭਗਵੰਤ ਮਾਨ ਦੀ ਰਿਹਾਇਸ਼ ਸਾਹਮਣੇ ਆਤਮਹੱਤਿਆ ਦੀ ਕੋਸ਼ਿਸ਼, ਇਕ ਨੌਜਵਾਨ ਨੇ ਪੀਤਾ ਜ਼ਹਿਰ, ਦੂਜੇ ਨੂੰ ਫਾਹਾ ਲੈਣ ਤੋਂ ਬਚਾਇਆ