Breaking News :

1 ਜੂਨ ਤੋਂ ਜਲੰਧਰ ਦੇ 9 ਮੁੱਖ ਚੌਰਾਹਿਆਂ ‘ਤੇ ਈ-ਚਲਾਨ ਪ੍ਰਣਾਲੀ ਸ਼ੁਰੂ ਟ੍ਰੈਫਿਕ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ‘ਤੇ ਕੈਮਰਿਆਂ ਰਾਹੀਂ ਹੋਵੇਗੀ ਸਖ਼ਤ ਨਿਗਰਾਨੀ

ਜਲੰਧਰ ਦਿਹਾਤੀ ਪੁਲਿਸ ਵੱਲੋਂ ਲਵਾਰਿਸ ਵਾਹਨਾਂ ਸਬੰਧੀ ਜਨਰਲ ਪਬਲਿਕ ਨੋਟਿਸ ਜਾਰੀ 10 ਜੂਨ 2026 ਤੱਕ ਮਾਲਕ ਪੇਸ਼ ਕਰਨ ਦਸਤਾਵੇਜ਼, ਨਹੀਂ ਤਾਂ ਕਾਨੂੰਨ ਅਨੁਸਾਰ ਹੋਵੇਗਾ ਨਿਪਟਾਰਾ

ਜਲੰਧਰ ਕਮਿਸ਼ਨਰੇਟ ਪੁਲਿਸ ਦੀ ਵੱਡੀ ਕਾਮਯਾਬੀ: 8 ਆਧੁਨਿਕ ਪਿਸਤੌਲਾਂ ਤੇ 45 ਜਿੰਦਾ ਕਾਰਤੂਸ ਸਮੇਤ 4 ਹਥਿਆਰ ਤਸਕਰ ਕਾਬੂ

ਜਲੰਧਰ ਦਿਹਾਤੀ ਪੁਲਿਸ ਦੀ ਵੱਡੀ ਕਾਮਯਾਬੀ: ਹੋਰ 120 ਗੁੰਮ ਮੋਬਾਇਲ ਬਰਾਮਦ, ਕੁੱਲ ਗਿਣਤੀ 419 ਤੱਕ ਪੁੱਜੀ

BSF ਚੌਕ ਨੇੜੇ ਐਕਟਿਵਾ ਬਲਾਸਟ ਮਾਮਲੇ ‘ਚ ਆ ਗਿਆ ਜਲੰਧਰ CP ਦਾ ਬਿਆਨ, ਦੱਸਿਆ ਕਿਵੇਂ ਵਾਪਰੀ ਘਟਨਾ

ਜਲੰਧਰ ‘ਚ ਸਕੂਲ ਬੱਸ ਚਾਲਕ ਦੀ ਲਾਪਰਵਾਹੀ, ਰੈੱਡ ਲਾਈਟ ਤੋੜ ਕੇ ਰੌਂਗ ਸਾਈਡ ਬੱਸ ਦੌੜਾਈ; ਰਾਹਗੀਰ ਨੇ ਰੋਕ ਕੇ ਟਾਲਿਆ ਵੱਡਾ ਹਾਦਸਾ

ਕੈਨੇਡਾ ਵਿੱਚ ਪੁੱਤਰ ਕਤਲ ਕੇਸ ’ਚ ਫਸਣ ਦਾ ਡਰ ਦਿਖਾ ਸਾਈਬਰ ਠੱਗਾਂ ਨੇ ਰਿਟਾਇਰਡ ਅਧਿਆਪਕ ਤੋਂ ਠੱਗੇ 10 ਲੱਖ ਰੁਪਏ

ਪੰਜਾਬੀ ਆ ਗਏ ਓਏ…! ਪੰਜਾਬ ਅੱਗੇ ਲਖਨਊ ਨੇ ਵੀ ਟੇਕੇ ਗੋਡੇ, ਦਰਜ ਕੀਤੀ ਸੀਰੀਜ਼ ਦੀ 5ਵੀਂ ਜਿੱਤ

120 ਫੁੱਟੀ ਰੋਡ ‘ਤੇ ਭਿਆਨਕ ਸੜਕ ਹਾਦਸਾ, ਗੰਭੀਰ ਜਖ਼ਮੀ ਨੌਜਵਾਨ ਨੂੰ SHO ਨੇ ਆਪਣੀ ਗੱਡੀ ‘ਚ ਹਸਪਤਾਲ ਪਹੁੰਚਾਇਆ

ਅਕਾਸ਼ ਬੰਸਲ IAS ਨੇ ਕਪੂਰਥਲਾ ਦੇ ਨਵੇਂ ਡਿਪਟੀ ਕਮਿਸ਼ਨਰ ਵਜੋਂ ਸੰਭਾਲਿਆ ਅਹੁਦਾ

June 18, 2026

ਮੋਗਾ ‘ਚ ਤੇਜ਼ ਬਾਰਿਸ਼ ਦਾ ਕਹਿਰ, ਕੰਧ ਡਿੱਗਣ ਨਾਲ 2 ਬੱਚੀਆਂ ਦੀ ਮੌਤ, 8 ਲੋਕ ਮਲਬੇ ਹੇਠ ਦੱਬੇ

ਮੋਗਾ : ਮੋਗਾ ਦੇ ਪਿੰਡ ਸੰਧੂਆਂ ਵਾਲਾ ਰੋਡ ਨੂੰ ਜਾਂਦੀ ਸੜਕ ਕਿਨਾਰੇ ਖੇਤਾਂ ‘ਚ ਝੌਂਪੜੀ ਬਣਾ ਕੇ ਰਹਿ ਰਹੇ ਇਕ ਪਰਿਵਾਰ ’ਤੇ ਬਾਰਿਸ਼ ਕਹਿਰ ਬਣ ਕੇ ਟੁੱਟੀ। ਸ਼ਨਿੱਚਰਵਾਰ ਦੇਰ ਰਾਤ ਮੀਂਹ ਤੇ ਤੇਜ਼ ਹਵਾਵਾਂ ਕਾਰਨ ਝੁੱਗੀ ‘ਤੇ ਵੱਡੀ ਕੰਧ ਡਿੱਗ ਗਈ। ਇਸ ਦੌਰਾਨ ਝੌਂਪੜੀ ਅੰਦਰ ਸੁੱਤੇ ਹੋਏ ਕਰੀਬ 8 ਵਿਅਕਤੀ ਮਲਬੇ ਹੇਠ ਦੱਬ ਗਏ, ਜਿਨ੍ਹਾਂ ‘ਚੋਂ 5 ਸਾਲ ਦੀ ਬੱਚੀ ਤੇ ਡੇਢ ਸਾਲ ਦੀ ਬੱਚੀ ਦੀ ਮੌਕੇ ‘ਤੇ ਹੀ ਮੌਤ ਹੋ ਗਈ। ਰੌਲਾ ਸੁਣ ਕੇ ਆਸਪਾਸ ਦੇ ਲੋਕਾਂ ਨੇ ਪਰਿਵਾਰ ਨੂੰ ਬਚਾਉਣ ਦੀ ਕੋਸ਼ਿਸ਼ ਕੀਤੀ। ਪਰਿਵਾਰ ਨੇ ਪ੍ਰਸ਼ਾਸਨ ਤੋਂ ਮੰਗ ਕਰਦੇ ਹੋਏ ਸਹਿਯੋਗ ਦੀ ਅਪੀਲ ਕੀਤੀ ਹੈ।

ਮੋਗਾ ਦੇ ਸੰਧੂਆਂਵਾਲਾ ਰੋਡ ‘ਤੇ ਠੇਕੇ ‘ਤੇ ਸਬਜ਼ੀ ਵੇਚਣ ਵਾਲੇ ਰਾਜੇਸ਼ ਸ਼ਾਹ ਪੁੱਤਰ ਚੰਦੇਸ਼ਵਰ ਸ਼ਾਹ ਨੇ ਦੱਸਿਆ ਕਿ ਉਹ ਪਿਛਲੇ 3 ਮਹੀਨਿਆਂ ਤੋਂ ਕੁਲਦੀਪ ਸਿੰਘ ਦੀ ਮੋਟਰ ਵਾਲੀ ਜ਼ਮੀਨ ਠੇਕੇ ‘ਤੇ ਲੈ ਕੇ ਪਾਲਕ ਤੇ ਹੋਰ ਸਬਜ਼ੀਆਂ ਵੇਚਣ ਦਾ ਕੰਮ ਕਰ ਰਿਹਾ ਹੈ। ਸ਼ਨਿੱਚਰਵਾਰ ਦੀ ਰਾਤ ਨੂੰ ਉਹ ਆਪਣੇ ਪੂਰੇ ਪਰਿਵਾਰ ਤੇ ਹੋਰ ਲੋਕਾਂ ਨਾਲ ਖੇਤ ‘ਚ ਬਣੀ ਝੌਂਪੜੀ ‘ਚ ਸੌਂ ਰਿਹਾ ਸੀ ਕਿ ਰਾਤ ਕਰੀਬ 1 ਵਜੇ ਝੌਂਪੜੀ ਦੇ ਪਿੱਛੇ ਬਣੀ ਇਕ ਕੋਠੀ ਦੀ ਕੰਧ ਉਨ੍ਹਾਂ ਦੀ ਝੌਂਪੜੀ ‘ਤੇ ਡਿੱਗ ਗਈ, ਜਿਸ ਕਾਰਨ ਚੀਕ-ਚਿਹਾੜਾ ਮਚ ਗਿਆ। ਰੌਲਾ ਸੁਣ ਕੇ ਆਸਪਾਸ ਦੇ ਲੋਕ ਮੌਕੇ ‘ਤੇ ਪਹੁੰਚੇ ਪਰ ਉਦੋਂ ਤਕ ਉਸ ਦੀਆਂ ਦੋਵਾਂ ਬੇਟੀਆਂ ਦੀ ਮੌਤ ਹੋ ਚੁੱਕੀ ਸੀ। ਹਾਦਸੇ ਦੌਰਾਨ ਛੇ ਹੋਰ ਲੋਕ ਵੀ ਜ਼ਖਮੀ ਹੋ ਗਏ। ਥਾਣਾ ਸਿਟੀ ਸਾਊਥ ਦੀ ਪੁਲਿਸ ਨੇ ਮੌਕੇ ‘ਤੇ ਪਹੁੰਚ ਕੇ ਦੋਵਾਂ ਲੜਕੀਆਂ ਦੀਆਂ ਲਾਸ਼ਾਂ ਨੂੰ ਕਬਜ਼ੇ ‘ਚ ਲੈ ਕੇ ਜਾਂਚ ਸ਼ੁਰੂ ਕਰ ਦਿੱਤੀ ਹੈ।

Vinkmag ad
Share Our Daily Posts

News Desk

Read Previous

ਇੰਡੀਗੋ ਦੀ ਸ਼ਾਰਜਾਹ-ਹੈਦਰਾਬਾਦ ਫਲਾਈਟ ‘ਚ ਤਕਨੀਕੀ ਖਰਾਬੀ, ਕਰਾਚੀ ‘ਚ ਕਰਵਾਈ ਐਮਰਜੈਂਸੀ ਲੈਂਡਿੰਗ

Read Next

ਹੋ ਜਾਓ ਤਿਆਰ ! 18 ਜੁਲਾਈ ਤੋਂ ਇਲਾਜ ਹੋ ਜਾਵੇਗਾ ਮਹਿੰਗਾ, ਗ਼ੈਰ-ਬ੍ਰਾਂਡਿਡ ਅਨਾਜ ਤੋਂ ਦਹੀਂ, ਲੱਸੀ ਸਮੇਤ ਇਨ੍ਹਾਂ ਚੀਜ਼ਾਂ ‘ਤੇ ਦੇਣਾ ਪਵੇਗਾ GST