Breaking News :

1 ਜੂਨ ਤੋਂ ਜਲੰਧਰ ਦੇ 9 ਮੁੱਖ ਚੌਰਾਹਿਆਂ ‘ਤੇ ਈ-ਚਲਾਨ ਪ੍ਰਣਾਲੀ ਸ਼ੁਰੂ ਟ੍ਰੈਫਿਕ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ‘ਤੇ ਕੈਮਰਿਆਂ ਰਾਹੀਂ ਹੋਵੇਗੀ ਸਖ਼ਤ ਨਿਗਰਾਨੀ

ਜਲੰਧਰ ਦਿਹਾਤੀ ਪੁਲਿਸ ਵੱਲੋਂ ਲਵਾਰਿਸ ਵਾਹਨਾਂ ਸਬੰਧੀ ਜਨਰਲ ਪਬਲਿਕ ਨੋਟਿਸ ਜਾਰੀ 10 ਜੂਨ 2026 ਤੱਕ ਮਾਲਕ ਪੇਸ਼ ਕਰਨ ਦਸਤਾਵੇਜ਼, ਨਹੀਂ ਤਾਂ ਕਾਨੂੰਨ ਅਨੁਸਾਰ ਹੋਵੇਗਾ ਨਿਪਟਾਰਾ

ਜਲੰਧਰ ਕਮਿਸ਼ਨਰੇਟ ਪੁਲਿਸ ਦੀ ਵੱਡੀ ਕਾਮਯਾਬੀ: 8 ਆਧੁਨਿਕ ਪਿਸਤੌਲਾਂ ਤੇ 45 ਜਿੰਦਾ ਕਾਰਤੂਸ ਸਮੇਤ 4 ਹਥਿਆਰ ਤਸਕਰ ਕਾਬੂ

ਜਲੰਧਰ ਦਿਹਾਤੀ ਪੁਲਿਸ ਦੀ ਵੱਡੀ ਕਾਮਯਾਬੀ: ਹੋਰ 120 ਗੁੰਮ ਮੋਬਾਇਲ ਬਰਾਮਦ, ਕੁੱਲ ਗਿਣਤੀ 419 ਤੱਕ ਪੁੱਜੀ

BSF ਚੌਕ ਨੇੜੇ ਐਕਟਿਵਾ ਬਲਾਸਟ ਮਾਮਲੇ ‘ਚ ਆ ਗਿਆ ਜਲੰਧਰ CP ਦਾ ਬਿਆਨ, ਦੱਸਿਆ ਕਿਵੇਂ ਵਾਪਰੀ ਘਟਨਾ

ਜਲੰਧਰ ‘ਚ ਸਕੂਲ ਬੱਸ ਚਾਲਕ ਦੀ ਲਾਪਰਵਾਹੀ, ਰੈੱਡ ਲਾਈਟ ਤੋੜ ਕੇ ਰੌਂਗ ਸਾਈਡ ਬੱਸ ਦੌੜਾਈ; ਰਾਹਗੀਰ ਨੇ ਰੋਕ ਕੇ ਟਾਲਿਆ ਵੱਡਾ ਹਾਦਸਾ

ਕੈਨੇਡਾ ਵਿੱਚ ਪੁੱਤਰ ਕਤਲ ਕੇਸ ’ਚ ਫਸਣ ਦਾ ਡਰ ਦਿਖਾ ਸਾਈਬਰ ਠੱਗਾਂ ਨੇ ਰਿਟਾਇਰਡ ਅਧਿਆਪਕ ਤੋਂ ਠੱਗੇ 10 ਲੱਖ ਰੁਪਏ

ਪੰਜਾਬੀ ਆ ਗਏ ਓਏ…! ਪੰਜਾਬ ਅੱਗੇ ਲਖਨਊ ਨੇ ਵੀ ਟੇਕੇ ਗੋਡੇ, ਦਰਜ ਕੀਤੀ ਸੀਰੀਜ਼ ਦੀ 5ਵੀਂ ਜਿੱਤ

120 ਫੁੱਟੀ ਰੋਡ ‘ਤੇ ਭਿਆਨਕ ਸੜਕ ਹਾਦਸਾ, ਗੰਭੀਰ ਜਖ਼ਮੀ ਨੌਜਵਾਨ ਨੂੰ SHO ਨੇ ਆਪਣੀ ਗੱਡੀ ‘ਚ ਹਸਪਤਾਲ ਪਹੁੰਚਾਇਆ

ਅਕਾਸ਼ ਬੰਸਲ IAS ਨੇ ਕਪੂਰਥਲਾ ਦੇ ਨਵੇਂ ਡਿਪਟੀ ਕਮਿਸ਼ਨਰ ਵਜੋਂ ਸੰਭਾਲਿਆ ਅਹੁਦਾ

June 18, 2026

ਮੂਸਾ ਪਿੰਡ ‘ਚ ਲੱਗਾ ਸਿੱਧੂ ਮੂਸੇਵਾਲਾ ਦਾ ਬੁੱਤ, ਮਾਪਿਆਂ ਨੇ ਦਿੱਤਾ ਗੈਂਗਸਟਰ ਗੋਲਡੀ ਬਰਾੜ ਵੱਲੋਂ ਲਾਏ ਇਲਜ਼ਾਮਾਂ ਦਾ ਠੋਕਵਾਂ ਜਵਾਬ

ਮਾਨਸਾ : ਮਰਹੂਮ ਸਿੱਧੂ ਮੂਸੇਵਾਲਾ (Sidhu Moose Wala) ਦੇ ਪਿਤਾ ਬਲਕੌਰ ਸਿੰਘ (Balkaur Singh) ਨੇ ਕਿਹਾ ਕਿ ਅੱਜ ਪਾਪੀ ਲੋਕ ਕਾਨੂੰਨ ਦੀਆਂ ਕਮਜ਼ੋਰੀਆਂ ਦਾ ਫ਼ਾਇਦਾ ਚੁੱਕ ਕੇ ਮਨੁੱਖੀ ਅਧਿਕਾਰਾਂ ਦੀ ਮੰਗ ਕਰਦੇ ਹਨ। ਮੇਰੇ ਬੱਚੇ ਦੇ ਮਨੁੱਖੀ ਅਧਿਕਾਰ ਕਿੱਥੇ ਸਨ। ਕੀ ਉਹ ਘਰ ਤੋਂ ਬਾਹਰ ਇਕੱਲਾ ਨਹੀਂ ਘੁੰਮ ਸਕਦਾ ਸੀ। ਪੁਲਿਸ ਕੁਝ ਲੋਕਾਂ ਨੂੰ ਸੁਰੱਖਿਆ ਦੇ ਸਕਦੀ ਹੈ। ਸਾਨੂੰ ਇਹੋ ਜਿਹਾ ਮਾਹੌਲ ਤਿਆਰ ਕਰਨਾ ਪਵੇਗਾ ਕਿ ਅਸੀਂ ਬੇਖੌਫ਼ ਹੋ ਕੇ ਆਪੋ ਆਪਣੇ ਘਰਾਂ ’ਚ ਸ਼ਾਂਤੀ ਨਾਲ ਜ਼ਿੰਦਗੀ ਬਤੀਤ ਕਰ ਸਕੀਏ। ਜਦ ਇਹ ਪਾਪੀ ਲੋਕ ਪੇਸ਼ੀ ’ਤੇ ਆਉਂਦੇ ਹਨ ਤਾਂ 200 ਬੰਦਾ ਉਨ੍ਹਾਂ ਨਾਲ ਹੁੰਦਾ ਹੈ। ਕੀ ਉਨ੍ਹਾਂ ’ਤੇ ਖ਼ਰਚਾ ਨਹੀਂ ਹੁੰਦਾ। ਸਿੱਧੂ ਦੇ ਪਿਤਾ ਨੇ ਕਿਹਾ ਕਿ ਸਾਡਾ ਪੁੱਤ 2 ਕਰੋਡ਼ ਰੁਪਇਆ ਟੈਕਸ ਭਰਦਾ ਸੀ ਤੇ ਉਸ ਦਾ ਹਸ਼ਰ ਸਾਰਿਆਂ ਦੇ ਸਾਹਮਣੇ ਹੈ। ਸ਼ੁਭਦੀਪ ਦੀ ਮਾਤਾ ਨੇ ਕਿਹਾ ਕਿ ਉਨ੍ਹਾਂ ਦਾ ਪੁੱਤਰ ਸਮਾਜ ਸੇਵਕ ਸੀ ਤੇ ਹੁਣ ਉਸ ਨੂੰ ਬਦਨਾਮ ਕਰਨ ਲਈ ਕੁਝ ਲੋਕ ਮੂੰਹ ਬੰਨ੍ਹ ਕੇ ਇੰਟਰਵਿਊ ਦੇ ਰਹੇ ਹਨ।

ਸਿੱਧੂ ਮੂਸੇਵਾਲਾ ਦੇ ਪਿਤਾ ਬਲਕੌਰ ਸਿੰਘ ਨੇ ਸ਼ੁਭਦੀਪ ਦਾ ਉਸ ਦੀ ਸਸਕਾਰ ਵਾਲੀ ਜਗ੍ਹਾ ’ਤੇ ਪ੍ਰਸ਼ੰਸਕ ਵੱਲੋਂ ਲਿਆਂਦੇ ਗਏ ਇਕ ਬੱੁਤ ਲਾਉਣ ਸਮੇਂ ਕਹੀਆਂ। ਉਨ੍ਹਾਂ ਕਿਹਾ ਕਿ ਜਿਹਡ਼ਾ ਸਾਫ਼ ਤੌਰ ’ਤੇ ਕਹਿ ਰਿਹਾ ਹੈ ਕਿ ਮੈਂ ਸਿੱਧੂ ਨੂੰ ਮਾਰਿਆ ਹੈ। ਉਸ ਬੰਦੇ ਨੂੰ ਸੁਰੱਖਿਆ ਕਿਉਂ ਦਿੱਤੀ ਜਾਂਦੀ ਹੈ। ਉਨ੍ਹਾਂ ਕਿਹਾ ਕਿ ਉਹ ਸਾਰਿਆਂ ਤਕ ਗੱਲ ਪਹੁੰਚਾਉਣੀ ਚਾਹੁੰਦੇ ਹਨ ਕਿ ਜਿਸ ਤਰ੍ਹਾਂ ਮੇਰੇ ਪੁੱਤ ਨੂੰ ਸਡ਼ਕ ’ਤੇ ਜਾਂਦੇ ਗੋਲ਼ੀਆਂ ਮਾਰ ਕੇ ਮਾਰਿਆ ਗਿਆ ਹੈ। ਅਸੀਂ ਵੀ ਚਾਹੁੰਦੇ ਹਾਂ ਕਿ ਉਹ ਪਾਪੀ ਅਦਾਲਤਾਂ ’ਚ ਜਾਣ ’ਤੇ ਉਨ੍ਹਾਂ ਨੂੰ ਕੋਈ ਵੀ ਸੁਰੱਖਿਆ ਨਾ ਦਿੱਤੀ ਜਾਵੇ ਤੇ ਘੱਟੋ ਘੱਟ ਅਸੀਂ ਸਿੱਧੇ ਹੋ ਕੇ ਦੇਖ ਤਾਂ ਲਈਏ।

ਉਨ੍ਹਾਂ ਕਿਹਾ ਕਿ ਟੀਵੀ ਇੰਟਰਵਿਊ ਜ਼ਰੀਏ ਜਿਹਡ਼ੇ ਦੋਸ਼ ਲਗਾ ਰਹੇ ਹਨ ਉਹ ਝੂਠੇ ਤੇ ਬੇਬੁਨਿਆਦ ਹਨ। ਮੇਰੇ ਪੁੱਤ ਤੇ ਪਰਿਵਾਰ ਨੇ ਕਦੇ ਕਿਸੇ ਦਾ ਮਾਡ਼ਾ ਨਹੀਂ ਕੀਤਾ। ਮੇਰਾ ਪੁੱਤ ਬੇਦੋਸ਼ਾ ਤੇ ਕੋਰਾ ਕਾਗਜ਼ ਸੀ ਜਿਸ ’ਤੇ ਪਾਪੀਆਂ ਨੇ ਗੋਲ਼ੀਆਂ ਚਲਾਈਆਂ ਪਰ ਉਨ੍ਹਾਂ ਨੂੰ ਨਹੀਂ ਪਤਾ ਸੀ ਕਿ ਉਹ ਮਾਰ ਕਿਸ ਨੂੰ ਰਹੇ ਹਨ। ਉਨ੍ਹਾਂ ਕਿਹਾ ਕਿ ਸਾਡਾ ਇਨਸਾਫ਼ ਸ਼ੂਟਰਾਂ ਨੂੰ ਮਾਰਨ ਜਾਂ ਫਡ਼ਨ ਤਕ ਸੀਮਤ ਨਹੀਂ ਹੈ, ਜਦੋਂ ਤਕ ਸਰਕਾਰਾਂ ਦੇਸ਼ਾਂ ਵਿਦੇਸ਼ਾਂ ’ਚ ਬੈਠੇ ਇਨ੍ਹਾਂ ਦੇ ਆਕਾਵਾਂ ਦਾ ਕੋਈ ਹੱਲ ਨਹੀਂ ਕਰਦੀਆਂ ਉਦੋਂ ਤਕ ਇਨਸਾਫ਼ ਅਧੂਰਾ ਹੈ। ਉਨ੍ਹਾਂ ਕਿਹਾ ਕਿ ਪੁਲਿਸ ਪ੍ਰਸ਼ਾਸਨ ਤਫ਼ਤੀਸ਼ ’ਚ ਲੱਗਿਆ ਵੀ ਹੋਇਆ ਹੈ। ਉਮੀਦ ਕਰ ਸਕਦੇ ਹਾਂ ਕਿ ਕੁਝ ਚੰਗਾ ਸੁਣਨ ਨੂੰ ਮਿਲੇਗਾ।

ਇੱਥੇ ਜ਼ਿਕਰਯੋਗ ਹੈ ਕਿ ਐਤਵਾਰ ਨੂੰ ਵੱਡੀ ਗਿਣਤੀ ’ਚ ਮੂਸਾ ਪਿੰਡ ਪੰਜਾਬ, ਹਰਿਆਣਾ, ਰਾਜਸਥਾਨ ਤੇ ਹੋਰ ਰਾਜਾਂ ’ਚੋਂ ਲੋਕ ਪੁੱਜੇ ਸਨ ਜਿਨ੍ਹਾਂ ਨੇ ਪਿਤਾ ਬਲਕੌਰ ਸਿੱਧੂ ਤੇ ਮਾਤਾ ਚਰਨ ਕੌਰ ਨਾਲ ਹਮਦਰਦੀ ਜ਼ਾਹਿਰ ਕੀਤੀ। ਉਨ੍ਹਾਂ ਪੰਜਾਬ ਸਰਕਾਰ ਤੋਂ ਮੰਗ ਕੀਤੀ ਕਿ ਮੂਸੇਵਾਲਾ ਦੇ ਕਾਤਲਾਂ ਨੂੰ ਗ੍ਰਿਫ਼ਤਾਰ ਕਰ ਕੇ ਸਖ਼ਤ ਸਜ਼ਾਵਾਂ ਦਿਵਾਈਆਂ ਜਾਣ ਅਤੇ ਪਰਿਵਾਰ ਨੂੰ ਇਨਸਾਫ਼ ਦਿੱਤਾ ਜਾਵੇ। ਇਕੱਠ ਨੂੰ ਸੰਬੋਧਨ ਕਰਦਿਆਂ ਬਲਕੌਰ ਸਿੰਘ ਸਿੱਧੂ ਨੇ ਸਭਨਾਂ ਦਾ ਧੰਨਵਾਦ ਕਰਦਿਆਂ ਆਸ ਪ੍ਰਗਟਾਈ ਕਿ ਪਰਿਵਾਰ ਦੇ ਮੋਢੇ ਨਾਲ ਮੋਢਾ ਲਗਾ ਕੇ ਖਡ਼੍ਹਦੇ ਰਹਿਣਗੇ। ਜ਼ਿਕਰਯੋਗ ਹੈ ਕਿ ਪਰਿਵਾਰ ਵੱਲੋਂ ਅਫ਼ਸੋਸ ਜ਼ਾਹਿਰ ਕਰਨ ਲਈ ਐਤਵਾਰ ਦਾ ਦਿਨ ਨਿਸ਼ਚਿਤ ਕੀਤਾ ਹੋਇਆ ਹੈ। ਸਿੱਧੂ ਦੇ ਪ੍ਰਸ਼ੰਸਕਾਂ ਨੇ ਉਨ੍ਹਾਂ ਦੀ ਯਾਦਗਾਰ ’ਤੇ ਸ਼ਰਧਾ ਦੇ ਫੁੱਲ ਵੀ ਭੇਟ ਕੀਤੇ।

Vinkmag ad
Share Our Daily Posts

News Desk

Read Previous

PSPCL ਵੱਲੋਂ 1690 ਪੋਸਟਾਂ ਲਈ ਨੋਟੀਫਿਕੇਸ਼ਨ ਜਾਰੀ, ਜਾਣੋ ਯੋਗਤਾ ਤੇ ਕਦੋਂ ਤੋਂ ਕਰ ਸਕਦੇ ਹੋ ਅਪਲਾਈ, ਇਹ ਹੈ ਆਸਾਨ ਪ੍ਰੋਸੈੱਸ

Read Next

ਪੰਜਾਬ ‘ਚ ਟ੍ਰੈਫਿਕ ਰੂਲ ਤੋੜਨ ‘ਤੇ ਮਿਲੇਗੀ ਅਨੋਖੀ ਸਜ਼ਾ ! ਸ਼ਰਾਬ ਪੀ ਕੇ ਗੱਡੀ ਚਲਾਈ ਤਾਂ ਜੁਰਮਾਨੇ ‘ਚ ਦੇਣਾ ਪਵੇਗਾ ਇਕ ਯੂਨਿਟ ਖ਼ੂਨ