Breaking News :

BSF ਚੌਕ ਨੇੜੇ ਐਕਟਿਵਾ ਬਲਾਸਟ ਮਾਮਲੇ ‘ਚ ਆ ਗਿਆ ਜਲੰਧਰ CP ਦਾ ਬਿਆਨ, ਦੱਸਿਆ ਕਿਵੇਂ ਵਾਪਰੀ ਘਟਨਾ

ਜਲੰਧਰ ‘ਚ ਸਕੂਲ ਬੱਸ ਚਾਲਕ ਦੀ ਲਾਪਰਵਾਹੀ, ਰੈੱਡ ਲਾਈਟ ਤੋੜ ਕੇ ਰੌਂਗ ਸਾਈਡ ਬੱਸ ਦੌੜਾਈ; ਰਾਹਗੀਰ ਨੇ ਰੋਕ ਕੇ ਟਾਲਿਆ ਵੱਡਾ ਹਾਦਸਾ

ਕੈਨੇਡਾ ਵਿੱਚ ਪੁੱਤਰ ਕਤਲ ਕੇਸ ’ਚ ਫਸਣ ਦਾ ਡਰ ਦਿਖਾ ਸਾਈਬਰ ਠੱਗਾਂ ਨੇ ਰਿਟਾਇਰਡ ਅਧਿਆਪਕ ਤੋਂ ਠੱਗੇ 10 ਲੱਖ ਰੁਪਏ

ਪੰਜਾਬੀ ਆ ਗਏ ਓਏ…! ਪੰਜਾਬ ਅੱਗੇ ਲਖਨਊ ਨੇ ਵੀ ਟੇਕੇ ਗੋਡੇ, ਦਰਜ ਕੀਤੀ ਸੀਰੀਜ਼ ਦੀ 5ਵੀਂ ਜਿੱਤ

120 ਫੁੱਟੀ ਰੋਡ ‘ਤੇ ਭਿਆਨਕ ਸੜਕ ਹਾਦਸਾ, ਗੰਭੀਰ ਜਖ਼ਮੀ ਨੌਜਵਾਨ ਨੂੰ SHO ਨੇ ਆਪਣੀ ਗੱਡੀ ‘ਚ ਹਸਪਤਾਲ ਪਹੁੰਚਾਇਆ

ਅਕਾਸ਼ ਬੰਸਲ IAS ਨੇ ਕਪੂਰਥਲਾ ਦੇ ਨਵੇਂ ਡਿਪਟੀ ਕਮਿਸ਼ਨਰ ਵਜੋਂ ਸੰਭਾਲਿਆ ਅਹੁਦਾ

ਮਧੁਵਨ ਕਾਲੋਨੀ ਵਿੱਚ ਸ਼ੱਕੀ ਹਾਲਾਤਾਂ ‘ਚ ਵਿਅਕਤੀ ਦੀ ਮੌਤ, ਘੰਟੇ ਭਰ ਸੜਕ ‘ਤੇ ਪਿਆ ਰਿਹਾ ਲਾਸ਼ ਵਰਗਾ ਸ਼ਰੀਰ

ਜਲੰਧਰ ‘ਚ ਪੀਐਨਬੀ ਬੈਂਕ ਲੁੱਟ ਮਾਮਲਾ ਸੁਲਝਿਆ: ਸਾਬਕਾ DSP ਦਾ ਪੁੱਤਰ ਗ੍ਰਿਫਤਾਰ, ਨਸ਼ੇ ਲਈ ਕੀਤਾ ਸੀ 6.27 ਲੱਖ ਦਾ ਲੁੱਟਕਾਂਡ

ਹਿਮਾਚਲ ਸਰਕਾਰ ਦਾ ਵੱਡਾ ਫੈਸਲਾ: ਪੰਜਾਬੀਆਂ ਦੇ ਵਿਰੋਧ ਤੋਂ ਬਾਅਦ ਐਂਟਰੀ ਟੈਕਸ ਦਾ ਫੈਸਲਾ ਲਿਆ ਵਾਪਸ

ਐਸਐਸਪੀ ਜਲੰਧਰ ਦਿਹਾਤੀ ਨੇ ਸਤਿਗੁਰੂ ਲਾਲ ਨਾਥ ਮਹਾਰਾਜ ਜੀ ਦੀ 29ਵੀਂ ਬਰਸੀ ਸਮਾਗਮ ਵਿੱਚ ਕੀਤੀ ਸ਼ਿਰਕਤ, ਅਮਨ-ਕਾਨੂੰਨ ਅਤੇ ਨਸ਼ਾ ਮੁਕਤੀ ਦਾ ਦਿੱਤਾ ਸੰਦੇਸ਼

May 9, 2026

ਸ੍ਰੀ ਹਰਿਮੰਦਰ ਸਾਹਿਬ ਦੇ ਸਾਬਕਾ ਗ੍ਰੰਥੀ ਵੱਲੋਂ ਈਸਾਈ ਭਾਈਚਾਰੇ ’ਤੇ ਟਿਪਣੀ ਦਾ ਮਾਮਲਾ ਮੁਡ਼ ਭਖਿਆ, ਗਿਆਨੀ ਜਸਵੰਤ ਸਿੰਘ ਦੀ ਕਿਸੇ ਵੀ ਸਮੇਂ ਹੋ ਸਕਦੀ ਏ ਗ੍ਰਿਫ਼ਤਾਰੀ

ਅੰਮ੍ਰਿਤਸਰ : ਸ੍ਰੀ ਹਰਿਮੰਦਰ ਸਾਹਿਬ (Sri Harmandir Sahib) ਦੇ ਸਾਬਕਾ ਗ੍ਰੰਥੀ ਤੇ ਕਥਾਵਾਚਕ ਗਿਆਨੀ ਜਸਵੰਤ ਸਿੰਘ (Giani Jaswant Singh) ਵੱਲੋਂ ਢਾਈ ਸਾਲ ਪਹਿਲਾਂ ਈਸਾਈ ਭਾਈਚਾਰੇ ਵਿਰੁੱਧ ਕੀਤੀ ਗਈ ਟਿੱਪਣੀ ਸਬੰਧੀ ਥਾਣਾ ਭਿੱਖੀਵਿੰਡ ਵਿਖੇ ਦਰਜ ਮਾਮਲੇ ਨੂੰ ਮੁਡ਼ ਖੋਲ੍ਹ ਕੇ ਪੁਲਿਸ ਨੇ ਕਾਰਵਾਈ ਆਰੰਭ ਕਰ ਦਿੱਤੀ ਹੈ। ਪੁਲਿਸ ਨੇ ਇਹ ਮਾਮਲਾ 15 ਜਨਵਰੀ 2020 ਨੂੰ ਰੋਹਿਤ ਖੋਖਰ, ਪਾਦਰੀ ਨਿਰਮਲ ਸਿੰਘ ਬੁੱਟਰ ਅਤੇ ਲਿਸਪਤ ਗਿੱਲ ਦੇ ਬਿਆਨਾਂ ’ਤੇ ਧਾਰਾ 295 ਏ (ਧਾਰਮਿਕ ਭਾਵਨਾਵਾਂ ਨੂੰ ਠੇਸ ਪਹੁੰਚਾਉਣਾ) ਤਹਿਤ ਥਾਣਾ ਭਿੱਖੀਵਿੰਡ ਵਿਖੇ ਦਰਜ ਕੀਤਾ ਸੀ। ਇਸ ਵਿਵਾਦ ਤੋਂ ਬਾਅਦ ਗਿਆਨੀ ਜਸਵੰਤ ਸਿੰਘ ਖ਼ਿਲਾਫ਼ ਈਸਾਈ ਭਾਈਚਾਰੇ ਵੱਲੋਂ ਪ੍ਰਦਰਸ਼ਨ ਵੀ ਕੀਤੇ ਗਏ ਸਨ ਅਤੇ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਸ਼ਿਕਾਇਤ ਵੀ ਕੀਤੀ ਗਈ ਸੀ। ਇਸ ਪਿੱਛੋਂ ਇਕ ਵੀਡੀਓ ਜਾਰੀ ਕਰਦਿਆਂ ਗਿਆਨੀ ਜਸਵੰਤ ਸਿੰਘ ਨੇ ਕਿਹਾ ਸੀ ਕਿ ਉਨ੍ਹਾਂ ਦਾ ਮਕਸਦ ਕਿਸੇ ਦੀਆਂ ਧਾਰਮਿਕ ਭਾਵਨਾਵਾਂ ਨੂੰ ਠੇਸ ਪਹੁੰਚਾਉਣ ਦਾ ਨਹੀਂ ਸੀ।

ਸਿੱਖ ਜਥੇਬੰਦੀਆਂ ਆਈਆਂ ਹਮਾਇਤ ’ਤੇ

ਇਸੇ ਦੌਰਾਨ ਵੱਖ-ਵੱਖ ਸਿੱਖ ਜਥੇਬੰਦੀਆਂ ਗਿਆਨੀ ਜਸਵੰਤ ਸਿੰਘ ਦੀ ਹਮਾਇਤ ’ਚ ਆ ਗਈਆਂ ਹਨ ਤੇ ਸੋਸ਼ਲ ਮੀਡੀਆ ’ਤੇ ਵੱਖ-ਵੱਖ ਸਿੱਖ ਜਥੇਬੰਦੀਆਂ ਦੇ ਆਗੂਆਂ ਵੱਲੋਂ ਜਿੱਥੇ ਗਿਆਨੀ ਜੀ ਦੇ ਸਮੱਰਥਨ ਦੀ ਗੱਲ ਕੀਤੀ ਜਾ ਰਹੀ ਹੈ, ਉੱਥੇ ਹੀ ਈਸਾਈ ਭਾਈਚਾਰੇ ਨੂੰ ਅਪੀਲ ਵੀ ਕੀਤੀ ਜਾ ਰਹੀ ਹੈ ਕਿ ਇਸ ਮਾਮਲੇ ਨੂੰ ਤੁਰੰਤ ਖ਼ਤਮ ਕੀਤਾ ਜਾਵੇ, ਨਹੀਂ ਤਾਂ ਭਾਈਚਾਰਕ ਸਾਂਝ ’ਚ ਭਾਈ ਫ਼ਰਕ ਪੈ ਸਕਦਾ ਹੈ।

ਇਹ ਦੋਸ਼ ਲਾਏ ਸਨ ਰੋਹਿਤ ਨੇ

ਥਾਣਾ ਭਿੱਖੀਵਿਡ ਵਿਖੇ ਗਿਆਨੀ ਜਸਵੰਤ ਸਿੰਘ ਵਿਰੁੱਧ ਪਰਚਾ ਦਰਜ ਕਰਵਾਉਣ ਵਾਲੇ ਰੋਹਿਤ ਖੋਖਰ ਪੁੱਤਰ ਬਾਊ ਮਸੀਹ ਵਾਸੀ ਨਿਊ ਅੰਮ੍ਰਿਤਸਰ ਨੇ ਬਿਆਨ ਦਿੱਤਾ ਸੀ ਕਿ ਗਿਆਨੀ ਜਸਵੰਤ ਸਿੰਘ ਨੇ ਪਿੰਡ ਬਲੇਰ ’ਚ ਇਕ ਧਾਰਮਿਕ ਸਮਾਗਮ ਦੌਰਾਨ ਯਿਸੂ ਮਸੀਹ ਖ਼ਿਲਾਫ਼ ਭੱਦੇ ਸ਼ਬਦ ਬੋਲੇ ਸਨ ਜਿਸ ਕਾਰਨ ਈਸਾਈ ਭਾਈਚਾਰੇ ਦੀਆਂ ਧਾਰਮਿਕ ਭਾਵਨਾਵਾਂ ਨੂੰ ਭਾਰੀ ਠੇਸ ਪੁੱਜੀ। ਰੋਹਿਤ ਦੇ ਨਾਲ-ਨਾਲ ਪਾਦਰੀ ਨਿਰਮਲ ਸਿੰਘ ਬੁੱਟਰ ਵਾਸੀ ਪਿੰਡ ਚਿੰਤ ਕੋਟ ਥਾਣਾ ਘਰਿੰਡਾ ਅਤੇ ਲਿਸਪਤ ਗਿੱਲ ਪਤਨੀ ਲਖਵਿੰਦਰ ਗਿੱਲ ਵਾਸੀ ਅਮਨ ਐਵੀਨਿਊ, ਮਜੀਠਾ ਰੋਡ ਅੰਮ੍ਰਿਤਸਰ ਨੇ ਵੀ ਰੋਹਿਤ ਦੇ ਬਿਆਨ ਨੂੰ ਠੀਕ ਮੰਨ ਕੇ ਆਪਣੀ ਸਹਿਮਤੀ ਦਿੱਤੀ ਸੀ। ਨਿਰਮਲ ਸਿੰਘ ਬੁੱਟਰ ਨੇ ਗਿਆਨੀ ਜਸਵੰਤ ਸਿੰਘ ਦੇ ਬਿਆਨ ਵਾਲੀ ਇਕ ਪੈੱਨ ਡਰਾਈਵ ਪੁਲਿਸ ਕੋਲ ਵੀ ਪੇਸ਼ ਕੀਤੀ ਸੀ।

ਸਿੱਖੀ ’ਤੇ ਪਹਿਰਾ ਦਿੰਦਾ ਹਾਂ : ਗਿਆਨੀ ਜਸਵੰਤ ਸਿੰਘ

ਉਧਰ ਗਿਆਨੀ ਜਸਵੰਤ ਸਿੰਘ ਨੇ ਕਿਹਾ ਕਿ ਉਹ ਸਿੱਖੀ ਅਤੇ ਗੁਰਮਤਿ ਦੇ ਪ੍ਰਚਾਰ ਲਈ ਸੱਚਾਈ ’ਤੇ ਪਹਿਰਾ ਦਿੰਦੇ ਹਨ। ਉਨ੍ਹਾਂ ਕਿਹਾ ਕਿ ਕਥਾ ਕਰਨ ਸਮੇਂ ਉਹ ਧਿਆਨ ਰੱਖਦੇ ਹਨ ਕਿ ਕਿਸੇ ਹੋਰ ਧਰਮ ਦੇ ਲੋਕਾਂ ਦੀਆਂ ਧਾਰਮਿਕ ਭਾਵਨਾਵਾਂ ਨੂੰ ਠੇਸ ਨਾ ਪੁੱਜੇ। ਢਾਈ ਸਾਲ ਪਹਿਲਾਂ ਉਨ੍ਹਾਂ ਇਕ ਸਮਾਗਮ ’ਚ ਕਥਾ ਕੀਤੀ ਸੀ ਜਿਸ ਤੋਂ ਬਾਅਦ ਈਸਾਈ ਧਰਮ ਦੇ ਲੋਕਾਂ ਨੇ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਸ਼ਿਕਾਇਤ ਕੀਤੀ ਸੀ, ਜਿਸ ਤੋਂ ਬਾਅਦ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਸਕੱਤਰੇਤ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਉਨ੍ਹਾਂ ਨੂੰ ਬੁਲਾ ਕੇ ਇਸ ਮਾਮਲੇ ਨੂੰ ਖ਼ਤਮ ਕਰਦਿਆਂ ਅਗਾਂਹ ਤੋਂ ਕੋਈ ਵੀ ਟਿੱਪਣੀ ਨਾ ਕਰਨ ਬਾਰੇ ਕਿਹਾ ਸੀ। ਉਨ੍ਹਾਂ ਕਿਹਾ ਕਿ ਜੇਕਰ ਪੁਲਿਸ ਨੇ ਮਾਮਲਾ ਖ਼ਤਮ ਨਾ ਕੀਤਾ ਤਾਂ ਉਹ ਜ਼ਮਾਨਤ ਨਹੀਂ ਕਰਵਾਉਣਗੇ, ਬੇਸ਼ਕ ਉਨ੍ਹਾਂ ਨੂੰ ਗ੍ਰਿਫ਼ਤਾਰੀ ਹੀ ਕਿਉਂ ਨਾ ਦੇਣੀ ਪਵੇ।

ਸ਼੍ਰੋਮਣੀ ਕਮੇਟੀ ਦਾ ਵਫ਼ਦ ਤਰਨ ਤਾਰਨ ਦੇ ਐੱਸਐੱਸਪੀ ਨੂੰ ਮਿਲਿਆ

ਇਸੇ ਦੌਰਾਨ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਤਰਨ ਤਾਰਨ ਦੇ ਐੱਸਐੱਸਪੀ ਰਣਜੀਤ ਸਿੰਘ ਢਿੱਲੋਂ ਨੂੰ ਮੰਗ ਪੱਤਰ ਦੇ ਕੇ ਗਿਆਨੀ ਜਸਵੰਤ ਸਿੰਘ ’ਤੇ ਦਰਜ ਪਰਚੇ ਨੂੰ ਰੱਦ ਕਰਨ ਦੀ ਮੰਗ ਕੀਤੀ ਹੈ। ਸ਼੍ਰੋਮਣੀ ਕਮੇਟੀ ਦੇ ਸਾਬਕਾ ਪ੍ਰਧਾਨ ਅਲਵਿੰਦਰਪਾਲ ਸਿੰਘ ਪੱਖੋਕੇ, ਬਲਵਿੰਦਰ ਸਿੰਘ ਵੇਈਂਪੂਈਂ, ਪ੍ਰਤਾਪ ਸਿੰਘ, ਨਿਰਵੈਲ ਸਿੰਘ ਤੇ ਗੁਰਦੁਆਰਾ ਸ੍ਰੀ ਦਰਬਾਰ ਸਾਹਿਬ ਤਰਨ ਤਾਰਨ ਦੇ ਮੈਨੇਜਰ ਧਰਮਿੰਦਰ ਸਿੰਘ ਨੇ ਤਰਨ ਤਾਰਨ ਜ਼ਿਲ੍ਹੇ ਦੇ ਪੁਲਿਸ ਮੁਖੀ ਨਾਲ ਮੁਲਾਕਾਤ ਕਰਕੇ ਪਰਚਾ ਰੱਦ ਕਰਨ ਲਈ ਸ਼੍ਰੋਮਣੀ ਕਮੇਟੀ ਵੱਲੋਂ ਮੰਗ ਪੱਤਰ ਸੌਂਪਿਆ। ਐੱਸਐੱਸਪੀ ਨੇ ਦਰਜ ਪਰਚੇ ਦੀ ਜਾਂਚ ਦਾ ਮਾਮਲਾ ਡੀਐੱਸਪੀ ਨੂੰ ਸੌਂਪ ਦਿੱਤਾ ਹੈ। ਢਿੱਲੋਂ ਨੇ ਸ਼੍ਰੋਮਣੀ ਕਮੇਟੀ ਦੇ ਵਫ਼ਦ ਨੂੰ ਮਾਮਲੇ ਦੀ ਜਾਂਚ ਕਰਨ ਤੋਂ ਬਾਅਦ ਹੀ ਅਗਲੇਰੀ ਕਾਰਵਾਈ ਦਾ ਭਰੋਸਾ ਦਿੱਤਾ ਹੈ।

Vinkmag ad
Share Our Daily Posts

News Desk

Read Previous

ਪੰਜਾਬ ‘ਚ ਬਦਲ ਰਿਹਾ ਨਸ਼ਾ ਵੇਚਣ ਦਾ ਤਰੀਕਾ, ਤਸਕਰਾਂ ਨੇ Smuggling ਲਈ ਅਪਣਾਇਆ ਨਵਾਂ ਸਟਾਈਲ

Read Next

ਸਖ਼ਤੀ ! ਦੋਪਹੀਆ ਵਾਹਨ ‘ਤੇ ਔਰਤਾਂ ਲਈ ਹੈਲਮੇਟ ਜ਼ਰੂਰੀ, ਸਿੱਖ ਔਰਤਾਂ ਨੂੰ ਛੋਟ ਪਰ ਦਿਖਾਉਣਾ ਪਵੇਗਾ ਸਬੂਤ