Breaking News :

BSF ਚੌਕ ਨੇੜੇ ਐਕਟਿਵਾ ਬਲਾਸਟ ਮਾਮਲੇ ‘ਚ ਆ ਗਿਆ ਜਲੰਧਰ CP ਦਾ ਬਿਆਨ, ਦੱਸਿਆ ਕਿਵੇਂ ਵਾਪਰੀ ਘਟਨਾ

ਜਲੰਧਰ ‘ਚ ਸਕੂਲ ਬੱਸ ਚਾਲਕ ਦੀ ਲਾਪਰਵਾਹੀ, ਰੈੱਡ ਲਾਈਟ ਤੋੜ ਕੇ ਰੌਂਗ ਸਾਈਡ ਬੱਸ ਦੌੜਾਈ; ਰਾਹਗੀਰ ਨੇ ਰੋਕ ਕੇ ਟਾਲਿਆ ਵੱਡਾ ਹਾਦਸਾ

ਕੈਨੇਡਾ ਵਿੱਚ ਪੁੱਤਰ ਕਤਲ ਕੇਸ ’ਚ ਫਸਣ ਦਾ ਡਰ ਦਿਖਾ ਸਾਈਬਰ ਠੱਗਾਂ ਨੇ ਰਿਟਾਇਰਡ ਅਧਿਆਪਕ ਤੋਂ ਠੱਗੇ 10 ਲੱਖ ਰੁਪਏ

ਪੰਜਾਬੀ ਆ ਗਏ ਓਏ…! ਪੰਜਾਬ ਅੱਗੇ ਲਖਨਊ ਨੇ ਵੀ ਟੇਕੇ ਗੋਡੇ, ਦਰਜ ਕੀਤੀ ਸੀਰੀਜ਼ ਦੀ 5ਵੀਂ ਜਿੱਤ

120 ਫੁੱਟੀ ਰੋਡ ‘ਤੇ ਭਿਆਨਕ ਸੜਕ ਹਾਦਸਾ, ਗੰਭੀਰ ਜਖ਼ਮੀ ਨੌਜਵਾਨ ਨੂੰ SHO ਨੇ ਆਪਣੀ ਗੱਡੀ ‘ਚ ਹਸਪਤਾਲ ਪਹੁੰਚਾਇਆ

ਅਕਾਸ਼ ਬੰਸਲ IAS ਨੇ ਕਪੂਰਥਲਾ ਦੇ ਨਵੇਂ ਡਿਪਟੀ ਕਮਿਸ਼ਨਰ ਵਜੋਂ ਸੰਭਾਲਿਆ ਅਹੁਦਾ

ਮਧੁਵਨ ਕਾਲੋਨੀ ਵਿੱਚ ਸ਼ੱਕੀ ਹਾਲਾਤਾਂ ‘ਚ ਵਿਅਕਤੀ ਦੀ ਮੌਤ, ਘੰਟੇ ਭਰ ਸੜਕ ‘ਤੇ ਪਿਆ ਰਿਹਾ ਲਾਸ਼ ਵਰਗਾ ਸ਼ਰੀਰ

ਜਲੰਧਰ ‘ਚ ਪੀਐਨਬੀ ਬੈਂਕ ਲੁੱਟ ਮਾਮਲਾ ਸੁਲਝਿਆ: ਸਾਬਕਾ DSP ਦਾ ਪੁੱਤਰ ਗ੍ਰਿਫਤਾਰ, ਨਸ਼ੇ ਲਈ ਕੀਤਾ ਸੀ 6.27 ਲੱਖ ਦਾ ਲੁੱਟਕਾਂਡ

ਹਿਮਾਚਲ ਸਰਕਾਰ ਦਾ ਵੱਡਾ ਫੈਸਲਾ: ਪੰਜਾਬੀਆਂ ਦੇ ਵਿਰੋਧ ਤੋਂ ਬਾਅਦ ਐਂਟਰੀ ਟੈਕਸ ਦਾ ਫੈਸਲਾ ਲਿਆ ਵਾਪਸ

ਐਸਐਸਪੀ ਜਲੰਧਰ ਦਿਹਾਤੀ ਨੇ ਸਤਿਗੁਰੂ ਲਾਲ ਨਾਥ ਮਹਾਰਾਜ ਜੀ ਦੀ 29ਵੀਂ ਬਰਸੀ ਸਮਾਗਮ ਵਿੱਚ ਕੀਤੀ ਸ਼ਿਰਕਤ, ਅਮਨ-ਕਾਨੂੰਨ ਅਤੇ ਨਸ਼ਾ ਮੁਕਤੀ ਦਾ ਦਿੱਤਾ ਸੰਦੇਸ਼

May 7, 2026

ਸਖ਼ਤੀ ! ਦੋਪਹੀਆ ਵਾਹਨ ‘ਤੇ ਔਰਤਾਂ ਲਈ ਹੈਲਮੇਟ ਜ਼ਰੂਰੀ, ਸਿੱਖ ਔਰਤਾਂ ਨੂੰ ਛੋਟ ਪਰ ਦਿਖਾਉਣਾ ਪਵੇਗਾ ਸਬੂਤ

ਚੰਡੀਗੜ੍ਹ : ਚੰਡੀਗੜ੍ਹ ‘ਚ ਬਿਨਾਂ ਹੈਲਮੇਟ ਤੋਂ ਦੋਪਹੀਆ ਵਾਹਨ ਚਲਾਉਣ ਵਾਲੀਆਂ ਔਰਤਾਂ ਦੇ ਚਲਾਨ ਕੱਟਣੇ ਸ਼ੁਰੂ ਹੋ ਗਏ ਹਨ। ਇਹ ਚਲਾਨ ਸ਼ਹਿਰ ‘ਚ ਲੱਗੇ ਸੀਸੀਟੀਵੀ ਕੈਮਰਿਆਂ ਰਾਹੀਂ ਵੀ ਕੀਤੇ ਜਾ ਰਹੇ ਹਨ। ਪਿਛਲੇ 2 ਮਹੀਨਿਆਂ ਤੋਂ ਔਰਤਾਂ ਦੇ ਆਨਲਾਈਨ ਚਲਾਨ ਕੀਤੇ ਜਾ ਰਹੇ ਹਨ ਜੋ ਉਨ੍ਹਾਂ ਦੇ ਘਰ ਪਹੁੰਚ ਰਹੇ ਹਨ। ਬਿਨਾਂ ਹੈਲਮੇਟ ਦੇ ਡਰਾਈਵਿੰਗ ਕਰਨ ਤੇ ਬਿਨਾਂ ਹੈਲਮੇਟ ਤੋਂ ਦੋ ਪਹੀਆ ਵਾਹਨ ਪਿੱਛੇ ਬੈਠਣ ‘ਤੇ ਔਰਤਾਂ ਦੇ ਚਲਾਨ ਕੱਟੇ ਜਾ ਰਹੇ ਹਨ।

ਔਰਤਾਂ ਦੀ ਸੁਰੱਖਿਆ ਲਈ ਚੰਡੀਗੜ੍ਹ ਟਰੈਫਿਕ ਪੁਲਿਸ ਨੇ ਔਰਤਾਂ ਲਈ ਹੈਲਮੇਟ ਪਾਉਣਾ ਲਾਜ਼ਮੀ ਕਰ ਦਿੱਤਾ ਹੈ। ਹਾਲਾਂਕਿ, ਜ਼ਿਆਦਾਤਰ ਔਰਤਾਂ ਅਜੇ ਵੀ ਇਸ ਬਾਰੇ ਜਾਣੂ ਨਹੀਂ ਹਨ। ਇਸ ਕਾਰਨ ਉਨ੍ਹਾਂ ਦਾ ਟਰੈਫਿਕ ਪੁਲਿਸ ਚਲਾਨ ਕੱਟ ਰਹੀ ਹੈ।

ਦੱਸ ਦੇਈਏ ਕਿ ਇਸ ਵਿਚ ਸਿੱਖ ਔਰਤਾਂ ਨੂੰ ਛੋਟ ਦਿੱਤੀ ਗਈ ਹੈ। ਟ੍ਰੈਫਿਕ ਪੁਲਿਸ ਬਿਨਾਂ ਹੈਲਮੇਟ ਵਾਲੀਆਂ ਉਨ੍ਹਾਂ ਔਰਤਾਂ ਦੇ ਚਲਾਨ ਨਹੀਂ ਕਰੇਗੀ ਜੋ ਸਿੱਖ ਹਨ, ਯਾਨੀ ਉਨ੍ਹਾਂ ਦੇ ਨਾਵਾਂ ਨਾਲ ਕੌਰ, ਢਿੱਲੋਂ ਆਦਿ ਲੱਗਾ ਹੈ, ਉਨ੍ਹਾਂ ਨੂੰ ਹੈਲਮੇਟ ਪਾਉਣ ਦੀ ਆਜ਼ਾਦੀ ਦਿੱਤੀ ਗਈ ਹੈ। ਸਿਰਫ਼ ਸਿੱਖ ਔਰਤਾਂ ਨੂੰ ਹੀ ਧਾਰਮਿਕ ਕਾਰਨਾਂ ਕਰ ਕੇ ਇਹ ਛੋਟ ਦਿੱਤੀ ਗਈ ਹੈ। ਸਿੱਖ ਔਰਤਾਂ ਭਾਵੇਂ ਦਸਤਾਰ ਪਹਿਨਣ ਜਾਂ ਨਾ ਪਹਿਨਣ, ਚਲਾਨ ਤੋਂ ਛੋਟ ਹੈ ਜਦਕਿ ਬਾਕੀ ਔਰਤਾਂ ਨੂੰ ਅਜਿਹੀ ਕੋਈ ਛੋਟ ਨਹੀਂ ਹੈ।

ਜੇਕਰ ਕਿਸੇ ਸਿੱਖ ਔਰਤ ਦਾ ਆਨਲਾਈਨ ਚਲਾਨ ਹੁੰਦਾ ਹੈ ਤਾਂ ਉਸ ਨੂੰ ਸੈਕਟਰ-29 ਟ੍ਰੈਫਿਕ ਪੁਲਿਸ ਲਾਈਨ ਸਥਿਤ ਚਲਾਨ ਭੁਗਤਾਨ ਕੇਂਦਰ ‘ਚ ਆਪਣੇ ਸਿੱਖ ਹੋਣ ਦਾ ਸਬੂਤ ਪੇਸ਼ ਕਰਨਾ ਹੋਵੇਗਾ, ਜਿਸ ਤੋਂ ਬਾਅਦ ਟਰੈਫਿਕ ਪੁਲਿਸ ਮੌਕੇ ‘ਤੇ ਹੀ ਉਸ ਦੇ ਦਸਤਾਵੇਜ਼ਾਂ ਦੇ ਆਧਾਰ ‘ਤ ਚਲਾਨ ਕੱਟ ਦੇਵੇਗੀ।

ਚੰਡੀਗੜ੍ਹ ਸ਼ਹਿਰ ਦੇ ਟ੍ਰੈਫਿਕ ਲਾਈਟ ਪੁਆਇੰਟਾਂ ‘ਤੇ ਖੜ੍ਹੇ ਟ੍ਰੈਫਿਕ ਪੁਲਿਸ ਮੁਲਾਜ਼ਮ ਹੱਥ ਕੈਮਰਿਆਂ ਨਾਲ ਫੋਟੋ ਖਿਚਵਾ ਕੇ ਚਲਾਨ ਕੱਟ ਰਹੇ ਹਨ। ਇਸ ਦੇ ਨਾਲ ਹੀ ਸੀਸੀਟੀਵੀ ਕੈਮਰਿਆਂ ਨੇ ਵੀ ਅਜਿਹੇ ਚਲਾਨ ਕੱਟਣੇ ਸ਼ੁਰੂ ਕਰ ਦਿੱਤੇ ਹਨ।

ਐਸਐਸਪੀ ਟਰੈਫਿਕ ਮਨੀਸ਼ਾ ਨੇ ਦੱਸਿਆ ਕਿ ਪਿਛਲੇ 2 ਤੋਂ 3 ਮਹੀਨਿਆਂ ਵਿੱਚ ਔਰਤਾਂ ਦੇ ਚਲਾਨ ਕੱਟਣ ‘ਚ ਕਾਫੀ ਵਾਧਾ ਹੋਇਆ ਹੈ। ਜੂਨ ਮਹੀਨੇ ਤਕ ਟਰੈਫਿਕ ਪੁਲਿਸ ਦੇ ਹੈਂਡੀ ਕੈਮਰਿਆਂ ਰਾਹੀਂ ਅਜਿਹੇ 7 ਹਜ਼ਾਰ ਦੇ ਕਰੀਬ ਚਲਾਨ ਕੀਤੇ ਜਾ ਚੁੱਕੇ ਹਨ। ਇਨ੍ਹਾਂ ਮਹਿਲਾ ਦੋ ਪਹੀਆ ਵਾਹਨ ਚਾਲਕਾਂ ਨੂੰ ਨੋਟਿਸ ‘ਤੇ ਡਾਕ ਚਲਾਨ ਭੇਜੇ ਜਾ ਰਹੇ ਹਨ। ਐਸਐਸਪੀ ਨੇ ਕਿਹਾ ਕਿ ਜਿਨ੍ਹਾਂ ਔਰਤਾਂ ਨੂੰ ਲੱਗਦਾ ਹੈ ਕਿ ਉਨ੍ਹਾਂ ਦਾ ਗਲਤ ਚਲਾਨ ਆਇਆ ਹੈ ਜਾਂ ਕੋਈ ਜਾਣਕਾਰੀ ਲੈਣਾ ਚਾਹੁੰਦੀ ਹੈ ਤਾਂ ਉਹ ਟਰੈਫਿਕ ਪੁਲਿਸ ਨਾਲ ਸੰਪਰਕ ਕਰ ਸਕਦੀਆਂ ਹਨ।

Vinkmag ad
Share Our Daily Posts

News Desk

Read Previous

ਸ੍ਰੀ ਹਰਿਮੰਦਰ ਸਾਹਿਬ ਦੇ ਸਾਬਕਾ ਗ੍ਰੰਥੀ ਵੱਲੋਂ ਈਸਾਈ ਭਾਈਚਾਰੇ ’ਤੇ ਟਿਪਣੀ ਦਾ ਮਾਮਲਾ ਮੁਡ਼ ਭਖਿਆ, ਗਿਆਨੀ ਜਸਵੰਤ ਸਿੰਘ ਦੀ ਕਿਸੇ ਵੀ ਸਮੇਂ ਹੋ ਸਕਦੀ ਏ ਗ੍ਰਿਫ਼ਤਾਰੀ

Read Next

ਅੰਮ੍ਰਿਤਸਰ ‘ਚ ਨਾਬਾਲਗ ਦੇ ਕਤਲ ਨਾਲ ਦਹਿਸ਼ਤ, ਜਨਮਦਿਨ ਦੀ ਪਾਰਟੀ ਤੋਂ ਵਾਪਸੀ ਵੇਲੇ ਸਾਬਕਾ ਸਰਪੰਚ ਤੇ ਸਾਥੀਆਂ ਨੇ ਕੀਤਾ ਤੇਜ਼ਧਾਰ ਹਥਿਆਰਾਂ ਨਾਲ ਹਮਲਾ