BSF ਚੌਕ ਨੇੜੇ ਐਕਟਿਵਾ ਬਲਾਸਟ ਮਾਮਲੇ ‘ਚ ਆ ਗਿਆ ਜਲੰਧਰ CP ਦਾ ਬਿਆਨ, ਦੱਸਿਆ ਕਿਵੇਂ ਵਾਪਰੀ ਘਟਨਾ
ਮਜੀਠਾ : ਅੰਮ੍ਰਿਤਸਰ ਦੇ ਥਾਣਾ ਮਜੀਠਾ ਅਧੀਨ ਪੈਂਦੀ ਗਲੋਵਾਲੀ ਕੁਲੀਆਂ ਦੇ ਰਹਿਣ ਵਾਲੇ ਪਵਨ ਕੁਮਾਰ (16) ਦਾ ਸੋਮਵਾਰ ਰਾਤ ਤੇਜ਼ਧਾਰ ਹਥਿਆਰਾਂ ਨਾਲ ਹਮਲਾ ਕਰ ਕੇ ਕਤਲ ਕਰ ਦਿੱਤਾ ਗਿਆ। ਪਰਿਵਾਰਕ ਮੈਂਬਰਾਂ ਨੇ ਦੋਸ਼ ਲਾਇਆ ਕਿ ਇਹ ਕਤਲ ਸਾਬਕਾ ਸਰਪੰਚ ਤੇ ਉਸ ਦੇ ਸਾਥੀਆਂ ਨੇ ਮਾਮੂਲੀ ਤਕਰਾਰ ਤੋਂ ਬਾਅਦ ਕੀਤਾ ਹੈ। ਮ੍ਰਿਤਕ ਦੇ ਪਿਤਾ ਪਵਨਜੀਤ ਸਿੰਘ ਨੂੰ ਜ਼ਖ਼ਮੀ ਹਾਲਤ ਵਿੱਚ ਹਸਪਤਾਲ ਦਾਖ਼ਲ ਕਰਵਾਇਆ ਗਿਆ ਹੈ। ਐਸਪੀ ਜੁਗਰਾਜ ਸਿੰਘ ਨੇ ਦੱਸਿਆ ਕਿ ਮੁਲਜ਼ਮਾਂ ਦੀ ਗ੍ਰਿਫ਼ਤਾਰੀ ਲਈ ਛਾਪੇਮਾਰੀ ਕੀਤੀ ਜਾ ਰਹੀ ਹੈ।
ਕਰਨਜੀਤ ਸਿੰਘ ਨੇ ਦੱਸਿਆ ਕਿ ਉਸ ਦੇ ਤਿੰਨ ਭਰਾ ਹਨ ਤੇ ਤਿੰਨੋਂ ਟਾਈਲਾਂ ਦਾ ਕੰਮ ਕਰਦੇ ਹਨ। ਮੰਗਲਵਾਰ ਰਾਤ ਨੂੰ ਵੱਡਾ ਭਰਾ ਅੰਮ੍ਰਿਤਪਾਲ ਸਿੰਘ ਛੋਟੇ ਭਰਾ ਪਵਨਜੀਤ ਨਾਲ ਇਲਾਕੇ ਦੇ ਰਹਿਣ ਵਾਲੇ ਕਰਨ ਦੀ ਬੇਟੀ ਦੇ ਜਨਮਦਿਨ ਦੀ ਪਾਰਟੀ ‘ਚ ਸ਼ਾਮਲ ਹੋਣ ਗਿਆ ਸੀ। ਰਾਤ ਦੀ ਪਾਰਟੀ ਖਤਮ ਕਰ ਕੇ ਜਦੋਂ ਦੋਵੇਂ ਘਰ ਵਾਪਸ ਆ ਰਹੇ ਸਨ ਤਾਂ ਰਸਤੇ ‘ਚ ਸਾਬਕਾ ਸਰਪੰਚ ਦੀਪਕ ਤੇ ਉਸ ਦੇ ਸਾਥੀ ਸੋਨਾ ਨੇ ਦੋਵਾਂ ਭਰਾਵਾਂ ਨੂੰ ਘੇਰ ਲਿਆ। ਕਰਨਜੀਤ ਨੇ ਦੱਸਿਆ ਕਿ ਉਕਤ ਮੁਲਜ਼ਮਾਂ ਨਾਲ ਉਸ ਦੇ ਭਰਾ ਦੀ ਕਿਸੇ ਗੱਲ ਨੂੰ ਲੈ ਕੇ ਬਹਿਸ ਹੋਈ ਸੀ।
ਇਸੇ ਬਹਿਸ ਦੀ ਰੰਜਿਸ਼ ‘ਚ ਸਾਬਕਾ ਸਰਪੰਚ ਨੇ ਉਸਦੇ ਭਰਾ ਪਵਨਜੀਤ ਤੇ ਅੰਮ੍ਰਿਤਪਾਲ ਨੂੰ ਧਮਕੀਆਂ ਦੇਣੀਆਂ ਸ਼ੁਰੂ ਕਰ ਦਿੱਤੀਆਂ। ਕਰਨਜੀਤ ਨੇ ਦੋਸ਼ ਲਾਇਆ ਕਿ ਮੁਲਜ਼ਮਾਂ ਨੇ ਪਵਨਜੀਤ ਸਿੰਘ ’ਤੇ ਤੇਜ਼ਧਾਰ ਦਾਤਰਾਂ ਨਾਲ ਹਮਲਾ ਕਰ ਕੇ ਉਸ ਦਾ ਕਤਲ ਕਰ ਦਿੱਤਾ। ਇਸ ਦੌਰਾਨ ਅੰਮ੍ਰਿਤਪਾਲ ਸਿੰਘ ਨੇ ਆਪਣੇ ਭਰਾ ਨੂੰ ਮੁਲਜ਼ਮਾਂ ਤੋਂ ਬਚਾਉਣ ਦੀ ਕੋਸ਼ਿਸ਼ ਕੀਤੀ ਪਰ ਮੁਲਜ਼ਮਾਂ ਨੇ ਉਸ ਦੀ ਵੀ ਬੁਰੀ ਤਰ੍ਹਾਂ ਕੁੱਟਮਾਰ ਕੀਤੀ।
ਇਸ ਦੌਰਾਨ ਉਸ ਦੇ ਪਿਤਾ ਹਰਜੀਤ ਸਿੰਘ ਵੀ ਮੌਕੇ ’ਤੇ ਪਹੁੰਚ ਗਏ ਤੇ ਪੁੱਤਰਾਂ ਨੂੰ ਬਚਾਉਣ ਦੀ ਕੋਸ਼ਿਸ਼ ਕੀਤੀ। ਦੋਸ਼ੀ ਨੇ ਉਸ ਦੇ ਪਿਤਾ ਦੇ ਪੱਟ ‘ਤੇ ਦਾਤਰ ਨਾਲ ਵਾਰ ਕੀਤਾ ਜਿਸ ਕਾਰਨ ਉਹ ਵੀ ਜ਼ਖਮੀ ਹੋ ਗਏ। ਕਿਸੇ ਤਰ੍ਹਾਂ ਸਵਾਰੀ ਦਾ ਇੰਤਜ਼ਾਮ ਕਰ ਕੇ ਦੋਵਾਂ ਨੂੰ ਹਸਪਤਾਲ ਦਾਖਲ ਕਰਵਾਇਆ। ਡਾਕਟਰਾਂ ਨੇ ਪਵਨ ਨੂੰ ਮ੍ਰਿਤਕ ਐਲਾਨ ਦਿੱਤਾ। ਘਟਨਾ ਤੋਂ ਬਾਅਦ ਸਾਰੇ ਦੋਸ਼ੀ ਫਰਾਰ ਹਨ।
