Breaking News :

BSF ਚੌਕ ਨੇੜੇ ਐਕਟਿਵਾ ਬਲਾਸਟ ਮਾਮਲੇ ‘ਚ ਆ ਗਿਆ ਜਲੰਧਰ CP ਦਾ ਬਿਆਨ, ਦੱਸਿਆ ਕਿਵੇਂ ਵਾਪਰੀ ਘਟਨਾ

ਜਲੰਧਰ ‘ਚ ਸਕੂਲ ਬੱਸ ਚਾਲਕ ਦੀ ਲਾਪਰਵਾਹੀ, ਰੈੱਡ ਲਾਈਟ ਤੋੜ ਕੇ ਰੌਂਗ ਸਾਈਡ ਬੱਸ ਦੌੜਾਈ; ਰਾਹਗੀਰ ਨੇ ਰੋਕ ਕੇ ਟਾਲਿਆ ਵੱਡਾ ਹਾਦਸਾ

ਕੈਨੇਡਾ ਵਿੱਚ ਪੁੱਤਰ ਕਤਲ ਕੇਸ ’ਚ ਫਸਣ ਦਾ ਡਰ ਦਿਖਾ ਸਾਈਬਰ ਠੱਗਾਂ ਨੇ ਰਿਟਾਇਰਡ ਅਧਿਆਪਕ ਤੋਂ ਠੱਗੇ 10 ਲੱਖ ਰੁਪਏ

ਪੰਜਾਬੀ ਆ ਗਏ ਓਏ…! ਪੰਜਾਬ ਅੱਗੇ ਲਖਨਊ ਨੇ ਵੀ ਟੇਕੇ ਗੋਡੇ, ਦਰਜ ਕੀਤੀ ਸੀਰੀਜ਼ ਦੀ 5ਵੀਂ ਜਿੱਤ

120 ਫੁੱਟੀ ਰੋਡ ‘ਤੇ ਭਿਆਨਕ ਸੜਕ ਹਾਦਸਾ, ਗੰਭੀਰ ਜਖ਼ਮੀ ਨੌਜਵਾਨ ਨੂੰ SHO ਨੇ ਆਪਣੀ ਗੱਡੀ ‘ਚ ਹਸਪਤਾਲ ਪਹੁੰਚਾਇਆ

ਅਕਾਸ਼ ਬੰਸਲ IAS ਨੇ ਕਪੂਰਥਲਾ ਦੇ ਨਵੇਂ ਡਿਪਟੀ ਕਮਿਸ਼ਨਰ ਵਜੋਂ ਸੰਭਾਲਿਆ ਅਹੁਦਾ

ਮਧੁਵਨ ਕਾਲੋਨੀ ਵਿੱਚ ਸ਼ੱਕੀ ਹਾਲਾਤਾਂ ‘ਚ ਵਿਅਕਤੀ ਦੀ ਮੌਤ, ਘੰਟੇ ਭਰ ਸੜਕ ‘ਤੇ ਪਿਆ ਰਿਹਾ ਲਾਸ਼ ਵਰਗਾ ਸ਼ਰੀਰ

ਜਲੰਧਰ ‘ਚ ਪੀਐਨਬੀ ਬੈਂਕ ਲੁੱਟ ਮਾਮਲਾ ਸੁਲਝਿਆ: ਸਾਬਕਾ DSP ਦਾ ਪੁੱਤਰ ਗ੍ਰਿਫਤਾਰ, ਨਸ਼ੇ ਲਈ ਕੀਤਾ ਸੀ 6.27 ਲੱਖ ਦਾ ਲੁੱਟਕਾਂਡ

ਹਿਮਾਚਲ ਸਰਕਾਰ ਦਾ ਵੱਡਾ ਫੈਸਲਾ: ਪੰਜਾਬੀਆਂ ਦੇ ਵਿਰੋਧ ਤੋਂ ਬਾਅਦ ਐਂਟਰੀ ਟੈਕਸ ਦਾ ਫੈਸਲਾ ਲਿਆ ਵਾਪਸ

ਐਸਐਸਪੀ ਜਲੰਧਰ ਦਿਹਾਤੀ ਨੇ ਸਤਿਗੁਰੂ ਲਾਲ ਨਾਥ ਮਹਾਰਾਜ ਜੀ ਦੀ 29ਵੀਂ ਬਰਸੀ ਸਮਾਗਮ ਵਿੱਚ ਕੀਤੀ ਸ਼ਿਰਕਤ, ਅਮਨ-ਕਾਨੂੰਨ ਅਤੇ ਨਸ਼ਾ ਮੁਕਤੀ ਦਾ ਦਿੱਤਾ ਸੰਦੇਸ਼

May 6, 2026

ਪੰਜਾਬ ਸਰਕਾਰ ਨੇ ਇਨ੍ਹਾਂ ਮੁਲਾਜ਼ਮਾਂ ਨੂੰ ਤੁਰੰਤ ਫ਼ਾਰਗ ਕਰਨ ਦੇ ਦਿੱਤੇ ਹੁਕਮ

ਚੰਡੀਗਡ਼੍ਹ : ਪੰਜਾਬ ਸਰਕਾਰ ਅਧਿਕਾਰੀਆਂ ਤੇ ਕਰਮਚਾਰੀਆਂ ਦੀ ਸੇਵਾਮੁਕਤੀ ਦੀ ਉਮਰ 58 ਸਾਲ ਕਰ ਚੁੱਕੀ ਹੈ, ਇਸਦੇ ਬਾਵਜੂਦ ਬਹੁਤ ਸਾਰੇ ਵਿਭਾਗਾਂ, ਬੋਰਡਾਂ, ਕਾਰਪੋਰੇਸ਼ਨਾਂ ’ਚ ਵਡੇਰੀ ਉਮਰ ਦੇ ਅਧਿਕਾਰੀ ਤੇ ਕਰਮਚਾਰੀ ਨੌਕਰੀ ਕਰ ਰਹੇ ਹਨ।

ਪੇਂਡੂ ਵਿਕਾਸ ਤੇ ਪੰਚਾਇਤ ਵਿਭਾਗ ਨੇ ਸੂਬੇ ਦੇ ਸਮੂਹ ਵਧੀਕ ਡਿਪਟੀ ਕਮਿਸ਼ਨਰਾਂ (ਵਿਕਾਸ) ਕਮ ਵਧੀਕ ਜ਼ਿਲ੍ਹਾ ਪ੍ਰੋਗਰਾਮ ਕੋਆਰਡੀਨੇਟਰ ਮਗਨਰੇਗਾ ਨੂੰ ਪੱਤਰ ਜਾਰੀ ਕਰਕੇ 58 ਸਾਲ ਤੋਂ ਵੱਧ ਉਮਰ ਦੇ ਕਰਮਚਾਰੀ ਜੋ ਵੱਖ-ਵੱਖ ਸਕੀਮਾਂ ਅਧੀਨ ਕੰਮ ਕਰਦੇ ਹਨ, ਦੀਆਂ ਸੇਵਾਵਾਂ ਤੁਰੰਤ ਖ਼ਤਮ ਕਰਨ ਦੇ ਹੁਕਮ ਦਿੱਤੇ ਹਨ। ਯਾਦ ਰਹੇ ਕਿ ਤਤਕਾਲੀ ਕਾਂਗਰਸ ਸਰਕਾਰ ਨੇ ਵੀ 58 ਸਾਲ ਤੋਂ ਵੱਧ ਉਮਰ ਦੇ ਕਰਮਚਾਰੀਆਂ ਦੀਆਂ ਸੇਵਾਵਾਂ ਖ਼ਤਮ ਕਰਨ ਦੇ ਹੁਕਮ ਦਿੱਤੇ ਸਨ। ਪਰ ਇਸਦੇ ਬਾਵਜੂਦ ਸਰਕਾਰ ਦੇ ਵੱਖ ਵੱਖ ਵਿਭਾਗਾਂ ਅਧੀਨ ਚੱਲ ਰਹੀਆਂ ਕਾਰਪੋਰੇਸ਼ਨਾਂ ਤੇ ਸਕੀਮਾਂ ਤਹਿਤ ਕਈ ਅਜਿਹੇ ਕਰਮਚਾਰੀ ਤੇ ਅਧਿਕਾਰੀ ਤਾਇਨਾਤ ਹਨ, ਜੋ 60 ਸਾਲ ਤੋਂ ਵੱਧ ਉਮਰ ਦੇ ਹਨ। ਜਾਣਕਾਰੀ ਅਨੁਸਾਰ ਪ੍ਰਾਹੁਣਚਾਰੀ ਵਿਭਾਗ, ਸ੍ਰੀ ਆਨੰਦਪੁਰ ਸਾਹਿਬ ਫਾਊਂਡੇਸ਼ਨ, ਮਗਨਰੇਗਾ ਸਮੇਤ ਕਈ ਵਿਭਾਗਾਂ ਵਿਚ ਕਈ ਅਜਿਹੇ ਅਧਿਕਾਰੀ ਤੇ ਕਰਮਚਾਰੀ ਤਾਇਨਾਤ ਹਨ, ਜਿਹਡ਼ੇ ਹਰੇਕ ਸਰਕਾਰ ਵਿਚ ਆਪਣਾ ਜੁਗਾਡ਼ ਲਗਾ ਲੈਂਦੇ ਹਨ। ਵਰਨਣਯੋਗ ਹੈ ਕਿ ਪਹਿਲਾਂ ਸੂਬਾ ਸਰਕਾਰ ਨੇ 58 ਸਾਲ ਤੋਂ ਬਾਅਦ ਅਧਿਕਾਰੀਆਂ, ਕਰਮਚਾਰੀਆਂ ਨੂੰ ਇਕ-ਇਕ ਸਾਲ ਲਈ ਦੋ ਸਾਲਾਂ ਦਾ ਵਾਧਾ ਦਿੱਤਾ ਜਾਂਦਾ ਸੀ।

Vinkmag ad
Share Our Daily Posts

News Desk

Read Previous

ਜਲੰਧਰ ਦੇ ਲੋਹੀਆ ਰੇਲਵੇ ਸਟੇਸ਼ਨ ‘ਤੇ ਚੱਲ ਰਹੇ ਕੰਮ ਦੌਰਾਨ ਫਟਿਆ ਸਿਲੰਡਰ, ਦੋ ਦੀ ਮੌਕੇ ‘ਤੇ ਮੌਤ

Read Next

SGPC ਕਰ ਰਹੀ ਧਰਮ ਤਬਦੀਲੀ ਨਾਲ ਨਜਿੱਠਣ ਦੀ ਤਿਆਰੀ, ਕਾਹਲਵਾਂ ਬੋਲੇ- ਧਰਮ ਪਰਿਵਰਤਨ ਕਰਨ ਵਾਲੇ ਸਿੱਖਾਂ ਨੂੰ ਲਿਆਵਾਂਗੇ ਵਾਪਸ, ਹੋਵੇਗਾ ਅੰਮ੍ਰਿਤ ਸੰਚਾਰ