Breaking News :

BSF ਚੌਕ ਨੇੜੇ ਐਕਟਿਵਾ ਬਲਾਸਟ ਮਾਮਲੇ ‘ਚ ਆ ਗਿਆ ਜਲੰਧਰ CP ਦਾ ਬਿਆਨ, ਦੱਸਿਆ ਕਿਵੇਂ ਵਾਪਰੀ ਘਟਨਾ

ਜਲੰਧਰ ‘ਚ ਸਕੂਲ ਬੱਸ ਚਾਲਕ ਦੀ ਲਾਪਰਵਾਹੀ, ਰੈੱਡ ਲਾਈਟ ਤੋੜ ਕੇ ਰੌਂਗ ਸਾਈਡ ਬੱਸ ਦੌੜਾਈ; ਰਾਹਗੀਰ ਨੇ ਰੋਕ ਕੇ ਟਾਲਿਆ ਵੱਡਾ ਹਾਦਸਾ

ਕੈਨੇਡਾ ਵਿੱਚ ਪੁੱਤਰ ਕਤਲ ਕੇਸ ’ਚ ਫਸਣ ਦਾ ਡਰ ਦਿਖਾ ਸਾਈਬਰ ਠੱਗਾਂ ਨੇ ਰਿਟਾਇਰਡ ਅਧਿਆਪਕ ਤੋਂ ਠੱਗੇ 10 ਲੱਖ ਰੁਪਏ

ਪੰਜਾਬੀ ਆ ਗਏ ਓਏ…! ਪੰਜਾਬ ਅੱਗੇ ਲਖਨਊ ਨੇ ਵੀ ਟੇਕੇ ਗੋਡੇ, ਦਰਜ ਕੀਤੀ ਸੀਰੀਜ਼ ਦੀ 5ਵੀਂ ਜਿੱਤ

120 ਫੁੱਟੀ ਰੋਡ ‘ਤੇ ਭਿਆਨਕ ਸੜਕ ਹਾਦਸਾ, ਗੰਭੀਰ ਜਖ਼ਮੀ ਨੌਜਵਾਨ ਨੂੰ SHO ਨੇ ਆਪਣੀ ਗੱਡੀ ‘ਚ ਹਸਪਤਾਲ ਪਹੁੰਚਾਇਆ

ਅਕਾਸ਼ ਬੰਸਲ IAS ਨੇ ਕਪੂਰਥਲਾ ਦੇ ਨਵੇਂ ਡਿਪਟੀ ਕਮਿਸ਼ਨਰ ਵਜੋਂ ਸੰਭਾਲਿਆ ਅਹੁਦਾ

ਮਧੁਵਨ ਕਾਲੋਨੀ ਵਿੱਚ ਸ਼ੱਕੀ ਹਾਲਾਤਾਂ ‘ਚ ਵਿਅਕਤੀ ਦੀ ਮੌਤ, ਘੰਟੇ ਭਰ ਸੜਕ ‘ਤੇ ਪਿਆ ਰਿਹਾ ਲਾਸ਼ ਵਰਗਾ ਸ਼ਰੀਰ

ਜਲੰਧਰ ‘ਚ ਪੀਐਨਬੀ ਬੈਂਕ ਲੁੱਟ ਮਾਮਲਾ ਸੁਲਝਿਆ: ਸਾਬਕਾ DSP ਦਾ ਪੁੱਤਰ ਗ੍ਰਿਫਤਾਰ, ਨਸ਼ੇ ਲਈ ਕੀਤਾ ਸੀ 6.27 ਲੱਖ ਦਾ ਲੁੱਟਕਾਂਡ

ਹਿਮਾਚਲ ਸਰਕਾਰ ਦਾ ਵੱਡਾ ਫੈਸਲਾ: ਪੰਜਾਬੀਆਂ ਦੇ ਵਿਰੋਧ ਤੋਂ ਬਾਅਦ ਐਂਟਰੀ ਟੈਕਸ ਦਾ ਫੈਸਲਾ ਲਿਆ ਵਾਪਸ

ਐਸਐਸਪੀ ਜਲੰਧਰ ਦਿਹਾਤੀ ਨੇ ਸਤਿਗੁਰੂ ਲਾਲ ਨਾਥ ਮਹਾਰਾਜ ਜੀ ਦੀ 29ਵੀਂ ਬਰਸੀ ਸਮਾਗਮ ਵਿੱਚ ਕੀਤੀ ਸ਼ਿਰਕਤ, ਅਮਨ-ਕਾਨੂੰਨ ਅਤੇ ਨਸ਼ਾ ਮੁਕਤੀ ਦਾ ਦਿੱਤਾ ਸੰਦੇਸ਼

May 6, 2026

SGPC ਕਰ ਰਹੀ ਧਰਮ ਤਬਦੀਲੀ ਨਾਲ ਨਜਿੱਠਣ ਦੀ ਤਿਆਰੀ, ਕਾਹਲਵਾਂ ਬੋਲੇ- ਧਰਮ ਪਰਿਵਰਤਨ ਕਰਨ ਵਾਲੇ ਸਿੱਖਾਂ ਨੂੰ ਲਿਆਵਾਂਗੇ ਵਾਪਸ, ਹੋਵੇਗਾ ਅੰਮ੍ਰਿਤ ਸੰਚਾਰ

ਅੰਮ੍ਰਿਤਸਰ : ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (SGPC) ਵੱਲੋਂ ਧਰਮ ਪ੍ਰਚਾਰ ਕਮੇਟੀ ਰਾਹੀਂ ਧਰਮ ਤਬਦੀਲੀ ਦੇ ਮਾਮਲਿਆਂ ਨੂੰ ਗੰਭੀਰਤਾ ਨਾਲ ਨਜਿੱਠਣ ਦੀ ਤਿਆਰੀ ਕੀਤੀ ਜਾ ਰਹੀ ਹੈ। ਧਰਮ ਪ੍ਰਚਾਰ ਕਮੇਟੀ ਵੱਲੋਂ ਪੰਜਾਬ ਦੇ ਪਿੰਡ-ਪਿੰਡ, ਸ਼ਹਿਰ-ਸ਼ਹਿਰ ਤੇ ਕਸਬਿਆਂ ’ਚ ਪ੍ਰਚਾਰਕਾਂ ਵੱਲੋਂ ਨਿਸ਼ਾਨਦੇਹੀ ਕੀਤੀ ਜਾਵੇਗੀ ਕਿ ਕੌਣ ਧਰਮ ਤਬਦੀਲੀ ਕਰ ਰਿਹਾ ਹੈ ਜਾਂ ਕਿਸ ਨੇ ਕਰ ਲਿਆ ਹੈ। ਇਸ ਦੇ ਨਾਲ ਕੌਣ ਧਰਮ ਬਦਲੀ ਕਰਵਾ ਰਿਹਾ ਹੈ। ਇਸ ਸਭ ਦੀ ਨਿਸ਼ਾਨਦੇਹੀ ਕੀਤੀ ਜਾਵੇਗੀ। ਜਿਹਡ਼ੇ ਵਿਅਕਤੀ ਧਰਮ ਬਦਲ ਚੁੱਕੇ ਹਨ, ਉਨ੍ਹਾਂ ਨੂੰ ਵੀ ਮੁਡ਼ ਸਿੱਖੀ ’ਚ ਵਾਪਸ ਲਿਆਂਦਾ ਜਾਵੇਗਾ। ਉਪਰੋਕਤ ਵਿਚਾਰ ਪਰਗਟ ਕਰਦਿਆਂ ਧਰਮ ਪ੍ਰਚਾਰ ਕਮੇਟੀ ਦੇ ਸਕੱਤਰ ਬਲਵਿੰਦਰ ਸਿੰਘ ਕਾਹਲਵਾਂ ਨੇ ਕਿਹਾ ਕਿ ਸਿੱਖੀ ਦੇ ਫਲਸਫੇ ਨੂੰ ਜਿਹਡ਼ਾ ਸਿੱਖ ਅਪਣਾਏਗਾ, ਉਸ ਨੂੰ ਕਿਸੇ ਕਿਸਮ ਦੀ ਤੋਟ ਨਹੀਂ ਆਏਗੀ। ਲਾਲਚ ਦੇ ਕੇ ਧਰਮ ਬਦਲੀ ਕਰਵਾਉਣ ਦਾ ਵਿਸ਼ਾ ਚਿੰਤਾਜਨਕ ਹੈ, ਜਿਸ ਨੂੰ ਸ਼੍ਰੋਮਣੀ ਕਮੇਟੀ ਗੰਭੀਰਤਾ ਨਾਲ ਲੈ ਰਹੀ ਹੈ ਅਤੇ ਧਰਮ ਤਬਦੀਲੀ ਦੇ ਮਾਮਲਿਆਂ ਨਾਲ ਨਜਿੱਠਣ ਲਈ ਸ਼੍ਰੋਮਣੀ ਕਮੇਟੀ ਗੰਭੀਰਤਾ ਨਾਲ ਤਿਆਰੀ ਕਰ ਰਹੀ ਹੈ। ਧਰਮ ਪ੍ਰਚਾਰ ਕਮੇਟੀ ਵੱਲੋਂ ਅੰਮ੍ਰਿਤ ਸੰਚਾਰ ਦੀ ਲਹਿਰ ਨੂੰ ਪ੍ਰਚੰਡ ਕੀਤਾ ਜਾਵੇਗਾ। ਵਿਸ਼ੇਸ਼ ਤੌਰ ’ਤੇ ਸ਼੍ਰੋਮਣੀ ਕਮੇਟੀ ਮੈਂਬਰਾਂ ਦੇ ਹਲਕਿਆਂ ’ਚ ਧਾਰਮਿਕ ਸਮਾਗਮ ਕਰਵਾਏ ਜਾਣਗੇ, ਬੱਚਿਆਂ ਨੂੰ ਗੁਰਮਤਿ ਗਿਆਨ ਦੇਣ ਲਈ ਪ੍ਰਚਾਰਕਾਂ ਵੱਲੋਂ ਵਿਸ਼ੇਸ਼ ਕੈਂਪ ਇਲਾਕੇ ਦੇ ਮੁਹਤਬਰਾਂ ਨਾਲ ਮਿਲ ਕੇ ਲਾਏ ਜਾਣਗੇ। ਤਿਆਰ ਕੀਤੇ ਵਿਅਕਤੀਆਂ ਤੇ ਬੱਚਿਆਂ ਨੂੰ ਅੰਮ੍ਰਿਤਪਾਨ ਕਰਵਾਇਆ ਜਾਵੇਗਾ।

ਧਰਮ ਤਬਦੀਲੀ ਚਿੰਤਾ ਦਾ ਵਿਸ਼ਾ

ਬਲਵਿੰਦਰ ਸਿੰਘ ਕਾਹਲਵਾਂ ਨੇ ਕਿਹਾ ਕਿ ਈਸਾਈ ਭਾਈਚਾਰੇ ਵੱਲੋਂ ਅੰਮ੍ਰਿਤਸਰ ਦੀ ਧਰਤੀ ਦੀ ਚੋਣ ਕਰਕੇ ਵੱਡਾ ਮੇਲਾ ਲਾਉਣਾ ਅਤੇ ਇਕੱਠ ਕਰਨਾ ਸੋਚਣ ਵਾਲੀ ਗੱਲ ਹੈ। ਉਨ੍ਹਾਂ ਕਿਹਾ ਕਿ ਇਸ ਦੇ ਨਾਲ ਇਹ ਚਿੰਤਾ ਦਾ ਵਿਸ਼ਾ ਹੈ ਕਿ ਧਰਮ ਤਬਦੀਲੀ ਦਾ ਸੁਨੇਹਾ ਦੇਣ ਲਈ ਅੰਮ੍ਰਿਤਸਰ ਦੀ ਹੀ ਚੋਣ ਕਿਉਂ ਕੀਤੀ ਜਾਂਦੀ ਹੈ। ਉਨ੍ਹਾਂ ਕਿਹਾ ਕਿ 1904 ਵਿਚ ਜਦੋਂ 4 ਸਿੱਖ ਬੱਚਿਆਂ ਦਾ ਧਰਮ ਤਬਦੀਲ ਕਰਵਾਇਆ ਗਿਆ ਸੀ, ਉਸ ਸਮੇਂ ਵੀ ਅੰਮ੍ਰਿਤਸਰ ਦੀ ਹੀ ਚੋਣ ਹੋਈ ਸੀ।

ਕੌਮੀ ਘੱਟ ਗਿਣਤੀ ਕਮਿਸ਼ਨ ਤਕ ਪਹੁੰਚਾਇਆ ਹੈ ਮਾਮਲਾ

ਬਲਵਿੰਦਰ ਸਿੰਘ ਕਾਹਲਵਾਂ ਨੇ ਕਿਹਾ ਕਿ ਸ਼੍ਰੋਮਣੀ ਕਮੇਟੀ ਦੇ ਇਕ ਉੱਚ ਪੱਧਰੀ ਵਫ਼ਦ ਨੇ 16 ਜੂਨ 2022 ਨੂੰ ਕੌਮੀ ਘੱਟ ਗਿਣਤੀ ਕਮਿਸ਼ਨ ਦੇ ਚੇਅਰਮੈਨ ਇਕਬਾਲ ਸਿੰਘ ਲਾਲਪੁਰਾ ਨਾਲ ਮੁਲਾਕਾਤ ਕਰਕੇ ਇਹ ਮਾਮਲਾ ਉਠਾਇਆ ਸੀ। ਵਫ਼ਦ ’ਚ ਉਨ੍ਹਾਂ ਤੋਂ ਇਲਾਵਾ ਜਨਰਲ ਸਕੱਤਰ ਜਥੇਦਾਰ ਕਰਨੈਲ ਸਿੰਘ ਪੰਜੋਲੀ, ਅੰਤ੍ਰਿੰਗ ਕਮੇਟੀ ਮੈਂਬਰ ਸਰਵਣ ਸਿੰਘ ਕੁਲਾਰ, ਮੈਂਬਰ ਭਾਈ ਗੁਰਚਰਨ ਸਿੰਘ ਗਰੇਵਾਲ ਤੇ ਸਤਵਿੰਦਰ ਸਿੰਘ ਟੌਹਡ਼ਾ ਆਦਿ ਸ਼ਾਮਲ ਸਨ। ਵਫ਼ਦ ਮੈਂਬਰਾਂ ਨੇ ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਵੱਲੋਂ ਭੇਜਿਆ ਸਿੱਖ ਮਸਲਿਆਂ ਬਾਰੇ ਪੱਤਰ ਕੌਮੀ ਘੱਟ ਗਿਣਤੀ ਕਮਿਸ਼ਨ ਦੇ ਚੇਅਰਮੈਨ ਨੂੰ ਸੌਂਪ ਕੇ ਇਸ ਲਈ ਮੰਗ ਕੀਤੀ ਸੀ।

ਕੌਮੀ ਘੱਟ ਗਿਣਤੀ ਕਮਿਸ਼ਨ ਇਕਬਾਲ ਸਿੰਘ ਲਾਲਪੁਰ ਦੇ ਦਫ਼ਤਰ ਪੁੱਜੇ ਸ਼੍ਰੋਮਣੀ ਕਮੇਟੀ ਵਫ਼ਦ ਨੇ ਉਚੇਚੇ ਤੌਰ ’ਤੇ ਪੰਜਾਬ ਅਤੇ ਪੰਜਾਬ ਤੋਂ ਬਾਹਰ ਸਿੱਖਾਂ ਨੂੰ ਈਸਾਈ ਮਿਸ਼ਨਰੀਆਂ ਵੱਲੋਂ ਵੱਖ-ਵੱਖ ਤਰ੍ਹਾਂ ਦੇ ਲਾਲਚ ਅਤੇ ਧੋਖੇ ਨਾਲ ਈਸਾਈ ਬਣਾਉਣ ਦਾ ਮਾਮਲਾ ਵੀ ਉਠਾਇਆ ਗਿਆ ਹੈ। ਉਨ੍ਹਾਂ ਦੱਸਿਆ ਕਿ ਕੌਮੀ ਘੱਟ ਗਿਣਤੀ ਕਮਿਸ਼ਨ ਦੇ ਚੇਅਰਮੈਨ ਕੋਲ ਇਹ ਮਾਮਲਾ ਪਹਿਲਾਂ ਹੀ ਸ਼੍ਰੋਮਣੀ ਕਮੇਟੀ ਵੱਲੋਂ ਉਠਾਇਆ ਗਿਆ ਸੀ, ਜਿਸ ਦੇ ਮੱਦੇਨਜ਼ਰ ਲਾਲਪੁਰਾ ਵੱਲੋਂ ਈਸਾਈ ਭਾਈਚਾਰੇ ਦੇ ਨੁਮਾਇੰਦੇ ਵੀ ਬੁਲਾਏ ਗਏ ਸਨ। ਉਸ ਮੀਟਿੰਗ ਈਸਾਈ ਆਗੂਆਂ ਨੇ ਕਿਹਾ ਸੀ ਕਿ ਜਬਰੀ, ਵਹਿਮ-ਭਰਮ ਤੇ ਧੋਖੇ ਨਾਲ ਕੀਤੀ ਜਾ ਰਹੀ ਧਰਮ ਤਬਦੀਲੀ ਨੂੰ ਉਹ ਕਿਸੇ ਵੀ ਤਰ੍ਹਾਂ ਮਾਨਤਾ ਨਹੀਂ ਦਿੰਦੇ ਅਤੇ ਉਹ ਅਜਿਹੇ ਵਰਤਾਰੇ ਦੇ ਖ਼ਿਲਾਫ਼ ਹਨ। ਇਸ ਮੌਕੇ ਸਿੱਖ ਆਗੂਆਂ ਨੇ ਕਿਹਾ ਸੀ ਕਿ ਸਿੱਖ ਅਤੇ ਈਸਾਈ ਭਾਈਚਾਰਾ ਦੋਵੇਂ ਹੀ ਘੱਟ ਗਿਣਤੀਆਂ ਵਿਚ ਹਨ ਅਤੇ ਇਨ੍ਹਾਂ ਵਿਚ ਟਕਰਾਅ ਠੀਕ ਨਹੀਂ ਹੈ। ਇਸ ਲਈ ਇਸ ਮਸਲੇ ਦਾ ਮਿਲ ਬੈਠ ਕੇ ਹੱਲ ਕੱਢਿਆ ਜਾਵੇ।

Vinkmag ad
Share Our Daily Posts

News Desk

Read Previous

ਪੰਜਾਬ ਸਰਕਾਰ ਨੇ ਇਨ੍ਹਾਂ ਮੁਲਾਜ਼ਮਾਂ ਨੂੰ ਤੁਰੰਤ ਫ਼ਾਰਗ ਕਰਨ ਦੇ ਦਿੱਤੇ ਹੁਕਮ

Read Next

ਰੇਲਗੱਡੀ ਦੀ ਲਪੇਟ ‘ਚ ਆਇਆ ਵਿਅਕਤੀ, ਜ਼ਖ਼ਮੀ