Breaking News :

BSF ਚੌਕ ਨੇੜੇ ਐਕਟਿਵਾ ਬਲਾਸਟ ਮਾਮਲੇ ‘ਚ ਆ ਗਿਆ ਜਲੰਧਰ CP ਦਾ ਬਿਆਨ, ਦੱਸਿਆ ਕਿਵੇਂ ਵਾਪਰੀ ਘਟਨਾ

ਜਲੰਧਰ ‘ਚ ਸਕੂਲ ਬੱਸ ਚਾਲਕ ਦੀ ਲਾਪਰਵਾਹੀ, ਰੈੱਡ ਲਾਈਟ ਤੋੜ ਕੇ ਰੌਂਗ ਸਾਈਡ ਬੱਸ ਦੌੜਾਈ; ਰਾਹਗੀਰ ਨੇ ਰੋਕ ਕੇ ਟਾਲਿਆ ਵੱਡਾ ਹਾਦਸਾ

ਕੈਨੇਡਾ ਵਿੱਚ ਪੁੱਤਰ ਕਤਲ ਕੇਸ ’ਚ ਫਸਣ ਦਾ ਡਰ ਦਿਖਾ ਸਾਈਬਰ ਠੱਗਾਂ ਨੇ ਰਿਟਾਇਰਡ ਅਧਿਆਪਕ ਤੋਂ ਠੱਗੇ 10 ਲੱਖ ਰੁਪਏ

ਪੰਜਾਬੀ ਆ ਗਏ ਓਏ…! ਪੰਜਾਬ ਅੱਗੇ ਲਖਨਊ ਨੇ ਵੀ ਟੇਕੇ ਗੋਡੇ, ਦਰਜ ਕੀਤੀ ਸੀਰੀਜ਼ ਦੀ 5ਵੀਂ ਜਿੱਤ

120 ਫੁੱਟੀ ਰੋਡ ‘ਤੇ ਭਿਆਨਕ ਸੜਕ ਹਾਦਸਾ, ਗੰਭੀਰ ਜਖ਼ਮੀ ਨੌਜਵਾਨ ਨੂੰ SHO ਨੇ ਆਪਣੀ ਗੱਡੀ ‘ਚ ਹਸਪਤਾਲ ਪਹੁੰਚਾਇਆ

ਅਕਾਸ਼ ਬੰਸਲ IAS ਨੇ ਕਪੂਰਥਲਾ ਦੇ ਨਵੇਂ ਡਿਪਟੀ ਕਮਿਸ਼ਨਰ ਵਜੋਂ ਸੰਭਾਲਿਆ ਅਹੁਦਾ

ਮਧੁਵਨ ਕਾਲੋਨੀ ਵਿੱਚ ਸ਼ੱਕੀ ਹਾਲਾਤਾਂ ‘ਚ ਵਿਅਕਤੀ ਦੀ ਮੌਤ, ਘੰਟੇ ਭਰ ਸੜਕ ‘ਤੇ ਪਿਆ ਰਿਹਾ ਲਾਸ਼ ਵਰਗਾ ਸ਼ਰੀਰ

ਜਲੰਧਰ ‘ਚ ਪੀਐਨਬੀ ਬੈਂਕ ਲੁੱਟ ਮਾਮਲਾ ਸੁਲਝਿਆ: ਸਾਬਕਾ DSP ਦਾ ਪੁੱਤਰ ਗ੍ਰਿਫਤਾਰ, ਨਸ਼ੇ ਲਈ ਕੀਤਾ ਸੀ 6.27 ਲੱਖ ਦਾ ਲੁੱਟਕਾਂਡ

ਹਿਮਾਚਲ ਸਰਕਾਰ ਦਾ ਵੱਡਾ ਫੈਸਲਾ: ਪੰਜਾਬੀਆਂ ਦੇ ਵਿਰੋਧ ਤੋਂ ਬਾਅਦ ਐਂਟਰੀ ਟੈਕਸ ਦਾ ਫੈਸਲਾ ਲਿਆ ਵਾਪਸ

ਐਸਐਸਪੀ ਜਲੰਧਰ ਦਿਹਾਤੀ ਨੇ ਸਤਿਗੁਰੂ ਲਾਲ ਨਾਥ ਮਹਾਰਾਜ ਜੀ ਦੀ 29ਵੀਂ ਬਰਸੀ ਸਮਾਗਮ ਵਿੱਚ ਕੀਤੀ ਸ਼ਿਰਕਤ, ਅਮਨ-ਕਾਨੂੰਨ ਅਤੇ ਨਸ਼ਾ ਮੁਕਤੀ ਦਾ ਦਿੱਤਾ ਸੰਦੇਸ਼

May 6, 2026

ਪੁਲਿਸ ਨੇ ਅੰਮ੍ਰਿਤਸਰ ‘ਚ ਘੇਰੇ ਦੋ ਸ਼ਾਰਪ ਸ਼ੂਟਰਾਂ ‘ਚੋਂ ਇਕ ਢੇਰ, 3 ਪੁਲਿਸ ਮੁਲਾਜ਼ਮ ਜ਼ਖ਼ਮੀ,4 ਘੰਟਿਆਂ ਤੋਂ ਗੋਲੀਬਾਰੀ ਜਾਰੀ

ਅੰਮ੍ਰਿਤਸਰ : ਪੁਲਿਸ ਜ਼ਿਲ੍ਹਾ ਦਿਹਾਤੀ ਅੰਮ੍ਰਿਤਸਰ ਅਧੀਨ ਆਉਂਦੇ ਥਾਣਾ ਘਰਿੰਡਾ ਦੇ ਕਸਬਾ ਭਕਨਾ ਤੋਂ ਹੁਸ਼ਿਆਰ ਨਗਰ ਨੂੰ ਜਾਣ ਵਾਲੀ ਲਿੰਕ ਸੜਕ ਤੇ ਗੈਂਗਸਟਰ ਤੇ ਸਥਾਨਕ ਪੁਲਿਸ ਵਿਚਕਾਰ ਜੰਮ ਕੇ ਗੋਲਾਬਾਰੀ ਚੱਲ ਰਹੀ ਹੈ ਜਿੱਥੇ ਕਿ ਦੋ ਜ਼ਿਲ੍ਹਿਆਂ ਦੀ ਪੁਲਿਸ ਨੇ ਇਸ ਚੱਲ ਰਹੀ ਗੋਲੀ ਵਿੱਚ ਸ਼ਮੂਲੀਅਤ ਕਰ ਕੇ ਗੈਂਗਸਟਰਾਂ ਦਾ ਸਾਹਮਣਾ ਕੀਤਾ ਜਾ ਰਿਹਾ ਹੈ। ਸੂਤਰਾਂ ਮੁਤਾਬਕ ਇਸ ਗੋਲੀਬਾਰੀ ਦੌਰਾਨ ਇਕ ਸ਼ਾਰਪ ਸ਼ੂਟਰ ਜਗਰੂਪ ਸਿੰਘ ਰੂਪਾ ਮਾਰਿਆ ਗਿਆ ਤੇ ਦੂਜਾ ਅਜੇ ਏ ਕੇ 47 ਨਾਲ ਫਾਇਰਿੰਗ ਕਰ ਰਿਹਾ ਹੈ। ਪਿਛਲੇ ਦੋ ਘੰਟਿਆਂ ਤੋਂ ਦੋਵਾਂ ਪਾਸਿਆਂ ਤੋਂ ਲਗਾਤਾਰ ਗੋਲੀਬਾਰੀ ਜਾਰੀ ਹੈ। ਇਸ ਵਿੱਚ ਤਿੰਨ ਪੁਲਿਸ ਮੁਲਾਜ਼ਮ ਜ਼ਖ਼ਮੀ ਹੋ ਗਏ। ਹਾਲਾਂਕਿ ਪੁਲਿਸ ਵੱਲੋਂ ਇਸ ਦੀ ਪੁਸ਼ਟੀ ਨਹੀਂ ਕੀਤੀ ਗਈ ਹੈ। ਪੁਲਿਸ ਕਮਾਂਡੋ ਨੇ ਗੈਗਸਟਰਾਂ ਨਾਲ ਚਲ ਰਹੇ ਮੁਕਾਬਲੇ ਦਾ ਮੋਰਚਾ ਸੰਭਾਲ਼ਿਆ। ਗੈਂਗਸਟਰਾਂ ਨਾਲ ਮੁਕਾਬਲੇ ਦੌਰਾਨ ਪੱਤਰਕਾਰ ਨੂੰ ਗੋਲੀ ਦਾ ਸ਼ੱਰਾ ਵੱਜਿਆ।

ਦੱਸਿਆ ਜਾ ਰਿਹਾ ਹੈ ਕਿ ਗੈਂਗਸਟਰ ਮਨਪ੍ਰੀਤ ਸਿੰਘ ਕੁੱਸਾ ਅਤੇ ਜਗਰੂਪ ਸਿੰਘ ਉਰਫ਼ ਰੂਪਾ ਪਾਕਿਸਤਾਨੀ ਸਰਹੱਦ ਦੇ ਨੇੜੇ ਸੁੰਨਸਾਨ ਇਲਾਕੇ ਵਿੱਚ ਬਣੀ ਪੁਰਾਣੀ ਹਵੇਲੀ ਵਿੱਚ ਲੁਕੇ ਹੋਏ ਸਨ। ਇਸ ਤੋਂ ਸਾਫ਼ ਹੈ ਕਿ ਇਹ ਗੈਂਗਸਟਰ ਇੱਥੇ ਭਾਰੀ ਮਾਤਰਾ ਵਿੱਚ ਹਥਿਆਰ ਲੈ ਕੇ ਲੁਕੇ ਹੋਏ ਹਨ।

ਸਤਨਾਮ ਸਿੰਘ ਦੀ ਹਵੇਲੀ ਵਿੱਚ ਅੱਜ ਸਵੇਰੇ ਪੁੱਜੇ ਸਨ ਗੈਂਗਸਟਰ

ਸਰਕਾਰੀ ਸੂਤਰਾਂ ਤੋਂ ਮਿਲੀ ਜਾਣਕਾਰੀ ਅਨੁਸਾਰ ਪੁਲਿਸ ਅਤੇ ਗੈਂਗਸਟਰਾਂ ਵਿੱਚ ਭਕਨਾ ਜ਼ਿਲ੍ਹਾ ਅੰਮ੍ਰਿਤਸਰ ਵਿਖੇ ਚੱਲ ਰਹੇ ਮੁਕਾਬਲੇ ਵਿੱਚ ਇਹ ਗੱਲ ਸਾਹਮਣੇ ਆਈ ਹੈ ਕਿ ਭਕਨਾ ਦੇ ਨਿਵਾਸੀ ਬਲਵਿੰਦਰ ਸਿੰਘ ਬਿੱਲਾ ਦੋਧੀ ਦੇ ਪੁੱਤਰ ਸਤਨਾਮ ਸਿੰਘ ਉਮਰ 35 ਸਾਲ ਵੱਲੋਂ ਅੱਜ ਸਵੇਰੇ ਤੜਕੇ ਆਪਣੀ ਬਰੀਜ਼ਾ ਗੱਡੀ ‘ਤੇ ਸਵਾਰ ਹੋ ਕੇ ਸਤਨਾਮ ਸਿੰਘ ਵੱਲੋਂ ਦੋਵੇਂ ਗੈਂਗਸਟਰਾਂ ਨੂੰ ਇਸ ਹਵੇਲੀ ਵਿਚ ਲਿਆਂਦਾ ਗਿਆ ਸੀ। ਪਰਿਵਾਰ ਇਸ ਤੋਂ ਥੋੜ੍ਹੀ ਦੂਰੀ ਤੇ ਸਥਿਤ ਅੱਡਾ ਭਕਨਾ ਵਿਖੇ ਦੁੱਧ ਦਾ ਕੰਮ ਕਰਦੇ ਹੋਏ ਡੇਅਰੀ ਚਲਾ ਰਹੇ ਹਨ ਤੇ ਇਨ੍ਹਾਂ ਦਾ ਘਰ ਵੀ ਇੱਥੇ ਹੀ ਹੈ ।

ਪਤਾ ਲੱਗਾ ਹੈ ਕਿ ਹਵੇਲੀ ਵਾਲੇ ਸਥਾਨ ਜਿੱਥੇ ਮੁਕਾਬਲਾ ਚੱਲ ਰਿਹਾ ਹੈ ਇਹ ਹਵੇਲੀ ਤੇ ਜ਼ਮੀਨ ਇਨ੍ਹਾਂ ਪਿਛਲੇ ਕੁਝ ਸਮੇਂ ਤੋਂ ਹੀ ਖਰੀਦੀ ਹੈ ਤੇ ਜਿਸ ਵਿਚ ਕੋਈ ਵੀ ਪਰਿਵਾਰ ਦਾ ਮੈਂਬਰ ਨਹੀਂ ਰਹਿ ਰਿਹਾ ਸਰਕਾਰੀ ਸੂਤਰਾਂ ਅਨੁਸਾਰ ਇਹ ਵੀ ਜਾਣਕਾਰੀ ਹਾਸਲ ਹੋਈ ਹੈ ਕਿ ਇਲਾਕੇ ਭਰ ਦੇ ਲੋਕ ਹੈਰਾਨੀ ਵਿਚ ਹਨ ਤੇ ਡਰ ਦਾ ਮਾਹੌਲ ਮਹਿਸੂਸ ਕਰ ਰਹੇ ਹਨ ਕਿ ਉਨ੍ਹਾਂ ਦੇ ਇਲਾਕੇ ਵਿੱਚ ਸਿੱਧੂ ਮੂਸੇਵਾਲਾ ਦੇ ਕਾਤਲ ਗੈਂਗਸਟਰ ਨੂੰ ਇਨ੍ਹਾਂ ਵੱਲੋਂ ਪਨਾਹ ਦਿੱਤੀ ਗਈ ਹੈ।

ਅੰਮ੍ਰਿਤਸਰ ਦੇ ਜ਼ਿਲ੍ਹਾ ਦਿਹਾਤੀ ਪੁਲਿਸ ਦੇ ਅਧੀਨ ਆਉਂਦੇ ਖੇਤਰ ਭਕਨਾ ਤੋਂ ਹੁਸ਼ਿਆਰ ਨਗਰ ਲਿੰਕ ਸੜਕ ਤੇ ਸਥਿਤ ਇਕ ਬਾਹਰਵਾਰ ਡੇਰੇ ਤੇ ਪੁਲਿਸ ਨੂੰ ਗੈਂਗਸਟਰ ਜਗਰੂਪ ਰੂਪਾ ਤੇ ਮਨੂੰ ਕੁੱਸਾ ਦੇ ਲੁਕੇ ਹੋਣ ਬਾਰੇ ਸੂਚਨਾ ਪ੍ਰਾਪਤ ਹੋਈ ਸੀ ਜਿਸ ‘ਤੇ ਭਾਰੀ ਪੁਲਿਸ ਫੋਰਸ ਨੇ ਮੌਕੇ ਉੱਤੇ ਪੁੱਜ ਕੇ ਗੈਂਗਸਟਰਾਂ ਦਾ ਸਾਹਮਣਾ ਕਰਨਾ ਸ਼ੁਰੂ ਕਰ ਦਿੱਤਾ ਜਿੱਥੇ ਕਿ ਖ਼ਬਰ ਲਿਖੇ ਜਾਣ ਤੱਕ ਅਜੇ ਵੀ ਗੈਂਗਸਟਰ ਅਤੇ ਪੁਲੀਸ ਵਿਚਕਾਰ ਗੋਲੀਬਾਰੀ ਚੱਲ ਰਹੀ ਹੈ।

ਦੱਸ ਦੇਈਏ ਕਿ ਦੋਵੇਂ ਸਿੱਧੂ ਮੂਸੇਵਾਲਾ ਨੂੰ ਮਾਰਨ ਵਾਲੇ ਤਿੰਨ ਸ਼ੂਟਰਾਂ ਵਿੱਚ ਸ਼ਾਮਲ ਸਨ, ਜੋ ਕਿ ਹਾਲ ਹੀ ਵਿੱਚ ਇੱਕ ਵੀਡੀਓ ਫੁਟੇਜ ਵਿੱਚ ਮੋਗਾ ਵਿੱਚ ਘੁੰਮਦੇ ਦੇਖੇ ਗਏ ਸੀ। ਇਸ ਸਬੰਧੀ ਜਦੋਂ ਪੁਲੀਸ ਨੂੰ ਪਤਾ ਲੱਗਾ ਤਾਂ ਹਵੇਲੀ ਨੂੰ ਚਾਰੋਂ ਪਾਸਿਓਂ ਘੇਰ ਲਿਆ ਗਿਆ ਹੈ। ਮੁੱਠਭੇੜ ਅਜੇ ਜਾਰੀ ਹੈ। ਦੋਵਾਂ ਪਾਸਿਆਂ ਤੋਂ ਗੋਲੀਬਾਰੀ ਹੋ ਰਹੀ ਹੈ।

Vinkmag ad
Share Our Daily Posts

News Desk

Read Previous

ਰੇਲਗੱਡੀ ਦੀ ਲਪੇਟ ‘ਚ ਆਇਆ ਵਿਅਕਤੀ, ਜ਼ਖ਼ਮੀ

Read Next

ਪਿਛਲੇ 7 ਦਿਨਾਂ ‘ਚ ਬਿਟਕੁਆਇਨ 21 ਪ੍ਰਤੀਸ਼ਤ ਵਧਿਆ, ਈਥਰ ਲਗਭਗ 50% ਵਧਿਆ, ਜਾਣੋ ਦੂਜਿਆਂ ਦੀ ਸਥਿਤੀ