BSF ਚੌਕ ਨੇੜੇ ਐਕਟਿਵਾ ਬਲਾਸਟ ਮਾਮਲੇ ‘ਚ ਆ ਗਿਆ ਜਲੰਧਰ CP ਦਾ ਬਿਆਨ, ਦੱਸਿਆ ਕਿਵੇਂ ਵਾਪਰੀ ਘਟਨਾ
ਜੰਡਿਆਲਾ ਮੰਜਕੀ – ਬੀਤੀ ਰਾਤ ਹੋਈ ਭਾਰੀ ਬਰਸਾਤ ਕਾਰਨ ਜਿਥੇ ਲੋਕਾਂ ਨੂੰ ਗਰਮੀ ਤੋਂ ਰਾਹਤ ਮਿਲੀ ਉਥੇ ਹੀ ਇਲਾਕੇ ਵਿੱਚ ਭਾਰੀ ਨੁਕਸਾਨ ਵੀ ਹੋਇਆ ਹੈ। ਬਰਸਾਤ ਕਾਰਨ ਖੇਤਾਂ ਅਤੇ ਪਿੰਡਾਂ ਵਿੱਚ ਜਮ੍ਹਾਂ ਹੋਏ ਪਾਣੀ ਨਾਲ ਮੰਜਕੀ ਇਲਾਕੇ ਵਿੱਚ ਪੈਂਦੇ ਪਿੰਡ ਚੌਲਾਂਗ ਅਤੇ ਦਾਦੂਵਾਲ ਨੂੰ ਜੋੜਦੀ ਹੋਈ ਸੜਕ ਵਿਚ ਵੱਡਾ ਪਾੜ ਪੈ ਗਿਆ ਹੈ। ਸੜਕ ਵਿੱਚ ਪਏ ਇਸ ਪਾੜ ਕਾਰਨ ਸੜਕ ਬੁਰੀ ਤਰ੍ਹਾਂ ਨੁਕਸਾਨੀ ਗਈ ਹੈ ਅਤੇ ਆਵਾਜਾਈ ਵੀ ਬੰਦ ਹੋ ਗਈ ਹੈ। ਇਸ ਦੌਰਾਨ ਆਉਣ ਜਾਣ ਵਾਲੇ ਵਾਹਨਾਂ ਨੂੰ ਵੀ ਭਾਰੀ ਮੁਸ਼ਕਿਲ ਦਾ ਸਾਹਮਣਾ ਕਰਨਾ ਪਿਆ।
ਪਿੰਡ ਦਾਦੂਵਾਲ ਵਿੱਚੋਂ ਲੰਘਦੇ ਹੋਏ ਵਾਹਨ ਬੁਰੀ ਤਰ੍ਹਾਂ ਪਾਣੀ ਵਿਚ ਫਸ ਗਏ। ਇਸ ਦੌਰਾਨ ਪਾਣੀ ਵਿੱਚ ਫਸੀ ਹੋਈ ਇਕ ਬੱਸ ਨੂੰ ਪਿੰਡ ਵਾਸੀਆਂ ਦੇ ਸਹਿਯੋਗ ਨਾਲ ਮੁਸ਼ਕਿਲ ਨਾਲ ਬਾਹਰ ਕੱਢਿਆ। ਸਾਰੀ ਰਾਤ ਲਗਾਤਾਰ ਹੋਈ ਤੇਜ਼ ਬਰਸਾਤ ਕਾਰਨ ਇਲਾਕੇ ਦੇ ਲਗਪਗ ਸਾਰੇ ਪਿੰਡਾਂ ਵਿਚ ਪਾਣੀ ਭਰ ਗਿਆ ਹੈ। ਪਿੰਡ ਦਾਦੂਵਾਲ ਆਬਾਦੀ ਦੇ ਸਰਪੰਚ ਅਸ਼ੋਕ ਕੁਮਾਰ ਨੇ ਦੱਸਿਆ ਕਿ ਭਾਰੀ ਬਰਸਾਤ ਕਾਰਨ ਪਾਣੀ ਇੰਨਾ ਜ਼ਿਆਦਾ ਜਮ੍ਹਾਂ ਹੋ ਗਿਆ ਹੈ ਕਿ ਇਸ ਦੀ ਨਿਕਾਸੀ ਲਈ ਭਾਰੀ ਮੁਸ਼ਕਿਲ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਉਨ੍ਹਾਂ ਦੱਸਿਆ ਕਿ ਇਲਾਕੇ ਦੇ ਕਿਸਾਨਾਂ ਦੀ ਫ਼ਸਲ ਵੀ ਬੁਰੀ ਤਰ੍ਹਾਂ ਨੁਕਸਾਨੀ ਗਈ ਹੈ।
