BSF ਚੌਕ ਨੇੜੇ ਐਕਟਿਵਾ ਬਲਾਸਟ ਮਾਮਲੇ ‘ਚ ਆ ਗਿਆ ਜਲੰਧਰ CP ਦਾ ਬਿਆਨ, ਦੱਸਿਆ ਕਿਵੇਂ ਵਾਪਰੀ ਘਟਨਾ
ਨੰਗਲ : ਨਗਰ ਕੌਂਸਲ ਤੇ ਪੰਜਾਬ ਪ੍ਰਦੂਸ਼ਨ ਕੰਟਰੋਲ ਬੋਰਡ ਦੀ ਟੀਮ ਨੇ ਵੀਰਵਾਰ ਨੂੰ ਸਾਂਝੀ ਮੁਹਿੰਮ ਚਲਾ ਕੇ ਸ਼ਹਿਰ ‘ਚ ਸਿੰਗਲ ਯੂਜ ਪਲਾਸਟਿਕ ਨੂੰ ਪੂਰੀ ਤਰ੍ਹਾਂ ਬੰਦ ਕਰਨ ਲਈ ਕਾਰਵਾਈ ਦੀ ਸ਼ੁਰੂਆਤ ਕੀਤੀ ਗਈ। ਇਸ ਟੀਮ ਵੱਲੋਂ ਨਵਾਂ ਨੰਗਲ ਤੋਂ ਇਲਾਵਾ ਸ਼ਹਿਰ ਦੇ ਅਜੌਲੀ ਮੋੜ, ਸ਼ਿਵਾਲਿਕ ਐਵੀਨਿਊ , ਅੱਡਾ ਮਾਰਕੀਟ, ਮਹਾਵੀਰ ਮਾਰਕੀਟ ਵਿਖੇ ਚੈਕਿੰਗ ਕਰ ਕੇ ਸਿੰਗਲ ਯੂਜ ਪਲਾਸਟਿਕ ਜ਼ਬਤ ਕੀਤਾ ਗਿਆ ਹੈ।
ਇਸ ਮੌਕੇ ਨਗਰ ਕੌਂਸਲ ਦੇ ਸੈਨਟਰੀ ਸੁਪਰਡੈਂਟ ਮੁਕੇਸ਼ ਸ਼ਰਮਾ, ਐੱਸਆਈ ਬਲਵਿੰਦਰ ਸਿੰਘ ਤੇ ਪੰਜਾਬ ਪ੍ਰਦੂਸ਼ਨ ਕੰਟਰੋਲ ਬੋਰਡ ਦੇ ਐੱਸਡੀਓ ਸਿਮਰਨਜੀਤ ਸਿੰਘ, ਸੀਨੀਅਰ ਫੀਲਡ ਸਹਾਇਕ ਦਿਨੇਸ਼ ਸ਼ਰਮਾ ਨੇ ਦੱਸਿਆ ਕਿ ਵੱਖ-ਵੱਖ ਥਾਵਾਂ ‘ਤੇ ਕੀਤੀ ਗਈ ਜਾਂਚ ਦੌਰਾਨ 2 ਕੁਇੰਟਲ 35 ਕਿਲੋ ਸਿੰਗਲ ਯੂਜ ਪਲਾਸਟਿਕ ਜ਼ਬਤ ਕੀਤਾ ਗਿਆ ਹੈ। ਉਨ੍ਹਾਂ ਦੱਸਿਆ ਕਿ ਇਸ ਦੌਰਾਨ ਦੁਕਾਨਦਾਰਾਂ ਨੂੰ ਚਿਤਾਵਨੀ ਦਿੱਤੀ ਗਈ ਹੈ ਕਿ ਕੋਈ ਵੀ ਦੁਕਾਨਦਾਰ ਸਿੰਗਲ ਯੂਜ ਪਲਾਸਟਿਕ ਦੀ ਵਰਤੋਂ ਨਾ ਕਰੇ, ਨਹੀਂ ਤਾਂ ਸਖ਼ਤ ਕਾਰਵਾਈ ਕੀਤੀ ਜਾਵੇਗੀ। ਇਸ ਕਾਰਵਾਈ ਤਹਿਤ ਦੁਕਾਨਦਾਰ ਦਾ ਚਲਾਨ ਵੀ ਕੀਤਾ ਜਾ ਸਕਦਾ ਹੈ। ਟੀਮ ਵੱਲੋਂ ਜਾਂਚ ਲਈ ਕੀਤੀ ਗਈ ਕਾਰਵਾਈ ਦੌਰਾਨ ਲੋਕਾਂ ਨੂੰ ਜਾਗਰੂਕ ਕਰਦਿਆਂ ਦੱਸਿਆ ਗਿਆ ਕਿ ਇਹ ਕਾਰਵਾਈ ਸਹੀ ਅਰਥਾਂ ‘ਚ ਆਮ ਜਨਤਾ ਦੇ ਹਿੱਤ ‘ਚ ਹੈ, ਤਾਂ ਜੋ ਵਾਤਾਵਰਨ ਦੀ ਸ਼ੁੱਧਤਾ ਨੂੰ ਪ੍ਰਭਾਵਿਤ ਹੋਣ ਤੋਂ ਬਚਾਇਆ ਜਾ ਸਕੇ। ਇਸ ਲਈ ਸਾਰੇ ਸ਼ਹਿਰ ਵਾਸੀਆਂ ਨੂੰ ਡਰ ਕੇ ਨਹੀਂ, ਸਗੋਂ ਆਪਣਾ ਫਰਜ਼ ਸਮਝਦੇ ਹੋਏ ਸਹਿਯੋਗ ਕਰਨਾ ਚਾਹੀਦਾ ਹੈ ਤਾਂ ਹੀ ਵਾਤਾਵਰਨ ਨੂੰ ਸ਼ੁੱਧ ਬਣਾਇਆ ਜਾ ਸਕਦਾ ਹੈ।
