BSF ਚੌਕ ਨੇੜੇ ਐਕਟਿਵਾ ਬਲਾਸਟ ਮਾਮਲੇ ‘ਚ ਆ ਗਿਆ ਜਲੰਧਰ CP ਦਾ ਬਿਆਨ, ਦੱਸਿਆ ਕਿਵੇਂ ਵਾਪਰੀ ਘਟਨਾ
ਚੰਡੀਗਡ਼੍ਹ : ਪੰਜਾਬ ਸਰਕਾਰ ਨੇ ਟਿਊਬਵੈਲਾਂ ਦੇ ਲੋਡ ਵਧਾਉਣ ਤੋਂ ਵਾਂਝੇ ਰਹਿ ਗਏ ਕਿਸਾਨਾਂ ਲਈ ਲੋਡ ਵਧਾਉਣ ਦੀ ਮਿਆਦ ਵਿਚ ਵਾਧਾ ਕੀਤਾ ਹੈ। ਹੁਣ 15 ਸਤੰਬਰ ਤਕ ਟਿਊਬਵੈਲਾਂ ਦੇ ਲੋਡ ਵਧਾਏ ਜਾ ਸਕਣਗੇ। ਅੱਜ ਮੁੱਖ ਮੰਤਰੀ ਨੇ ਟਵੀਟ ਕਰਕੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਟਿਊਬਵੈਲਾਂ ਦੇ ਲੋਡ ਵਧਾਉਣ ਦੇ ਖਰਚਿਆਂ ਵਿਚ ਕਟੌਤੀ ਕਰਨ ਤੋਂ ਬਾਅਦ ਹੁਣ ਤਕ 1.28 ਲੱਖ ਕਿਸਾਨਾਂ ਨੇ ਲੋਡ ਵਧਾਇਆ ਹੈ।
ਇਸ ਨਾਲ ਉਨ੍ਹਾਂ ਨੂੰ 123 ਕਰੋਡ਼ ਰੁਪਏ ਦੀ ਬਚਤ ਹੋਈ ਹੈ।
ਇਸ ਦੇ ਨਾਲ ਹੀ ਉਨ੍ਹਾਂ ਨੇ ਕਿਸਾਨਾਂ ਨੂੰ ਅਪੀਲ ਕੀਤੀ ਕਿ ਉਹ ਵੱਧ ਤੋਂ ਵੱਧ ਇਸ ਸਕੀਮ ਦਾ ਲਾਭ ਲੈਣ।
ਟਿਊਬਵੈੱਲਾਂ ਦਾ ਲੋਡ ਵਧਾਉਣ ਦੇ ਖ਼ਰਚੇ ‘ਚ ਕਟੌਤੀ ਤੋਂ ਬਾਅਦ ਦੱਸਦੇ ਹੋਏ ਖ਼ੁਸ਼ੀ ਹੋ ਰਹੀ ਹੈ ਕਿ ਹੁਣ ਤੱਕ 1.28 ਲੱਖ ਕਿਸਾਨਾਂ ਨੇ ਲੋਡ ਵਧਾਇਆ ਅਤੇ ਉਨ੍ਹਾਂ ਨੂੰ ₹123 ਕਰੋੜ ਦੀ ਬੱਚਤ ਹੋਈ..
ਲੋਡ ਵਧਾਉਣ ਤੋਂ ਵਾਂਝੇ ਰਹਿ ਗਏ ਕਿਸਾਨਾਂ ਲਈ ਮਿਆਦ 15 ਸਤੰਬਰ ਤੱਕ ਵਧਾਈ ਗਈ ਹੈ..ਕਿਸਾਨਾਂ ਨੂੰ ਅਪੀਲ..ਸਕੀਮ ਦਾ ਵੱਧ ਤੋਂ ਵੱਧ ਫ਼ਾਇਦਾ ਲਵੋ..
— Bhagwant Mann (@BhagwantMann) July 23, 2022
