Breaking News :

BSF ਚੌਕ ਨੇੜੇ ਐਕਟਿਵਾ ਬਲਾਸਟ ਮਾਮਲੇ ‘ਚ ਆ ਗਿਆ ਜਲੰਧਰ CP ਦਾ ਬਿਆਨ, ਦੱਸਿਆ ਕਿਵੇਂ ਵਾਪਰੀ ਘਟਨਾ

ਜਲੰਧਰ ‘ਚ ਸਕੂਲ ਬੱਸ ਚਾਲਕ ਦੀ ਲਾਪਰਵਾਹੀ, ਰੈੱਡ ਲਾਈਟ ਤੋੜ ਕੇ ਰੌਂਗ ਸਾਈਡ ਬੱਸ ਦੌੜਾਈ; ਰਾਹਗੀਰ ਨੇ ਰੋਕ ਕੇ ਟਾਲਿਆ ਵੱਡਾ ਹਾਦਸਾ

ਕੈਨੇਡਾ ਵਿੱਚ ਪੁੱਤਰ ਕਤਲ ਕੇਸ ’ਚ ਫਸਣ ਦਾ ਡਰ ਦਿਖਾ ਸਾਈਬਰ ਠੱਗਾਂ ਨੇ ਰਿਟਾਇਰਡ ਅਧਿਆਪਕ ਤੋਂ ਠੱਗੇ 10 ਲੱਖ ਰੁਪਏ

ਪੰਜਾਬੀ ਆ ਗਏ ਓਏ…! ਪੰਜਾਬ ਅੱਗੇ ਲਖਨਊ ਨੇ ਵੀ ਟੇਕੇ ਗੋਡੇ, ਦਰਜ ਕੀਤੀ ਸੀਰੀਜ਼ ਦੀ 5ਵੀਂ ਜਿੱਤ

120 ਫੁੱਟੀ ਰੋਡ ‘ਤੇ ਭਿਆਨਕ ਸੜਕ ਹਾਦਸਾ, ਗੰਭੀਰ ਜਖ਼ਮੀ ਨੌਜਵਾਨ ਨੂੰ SHO ਨੇ ਆਪਣੀ ਗੱਡੀ ‘ਚ ਹਸਪਤਾਲ ਪਹੁੰਚਾਇਆ

ਅਕਾਸ਼ ਬੰਸਲ IAS ਨੇ ਕਪੂਰਥਲਾ ਦੇ ਨਵੇਂ ਡਿਪਟੀ ਕਮਿਸ਼ਨਰ ਵਜੋਂ ਸੰਭਾਲਿਆ ਅਹੁਦਾ

ਮਧੁਵਨ ਕਾਲੋਨੀ ਵਿੱਚ ਸ਼ੱਕੀ ਹਾਲਾਤਾਂ ‘ਚ ਵਿਅਕਤੀ ਦੀ ਮੌਤ, ਘੰਟੇ ਭਰ ਸੜਕ ‘ਤੇ ਪਿਆ ਰਿਹਾ ਲਾਸ਼ ਵਰਗਾ ਸ਼ਰੀਰ

ਜਲੰਧਰ ‘ਚ ਪੀਐਨਬੀ ਬੈਂਕ ਲੁੱਟ ਮਾਮਲਾ ਸੁਲਝਿਆ: ਸਾਬਕਾ DSP ਦਾ ਪੁੱਤਰ ਗ੍ਰਿਫਤਾਰ, ਨਸ਼ੇ ਲਈ ਕੀਤਾ ਸੀ 6.27 ਲੱਖ ਦਾ ਲੁੱਟਕਾਂਡ

ਹਿਮਾਚਲ ਸਰਕਾਰ ਦਾ ਵੱਡਾ ਫੈਸਲਾ: ਪੰਜਾਬੀਆਂ ਦੇ ਵਿਰੋਧ ਤੋਂ ਬਾਅਦ ਐਂਟਰੀ ਟੈਕਸ ਦਾ ਫੈਸਲਾ ਲਿਆ ਵਾਪਸ

ਐਸਐਸਪੀ ਜਲੰਧਰ ਦਿਹਾਤੀ ਨੇ ਸਤਿਗੁਰੂ ਲਾਲ ਨਾਥ ਮਹਾਰਾਜ ਜੀ ਦੀ 29ਵੀਂ ਬਰਸੀ ਸਮਾਗਮ ਵਿੱਚ ਕੀਤੀ ਸ਼ਿਰਕਤ, ਅਮਨ-ਕਾਨੂੰਨ ਅਤੇ ਨਸ਼ਾ ਮੁਕਤੀ ਦਾ ਦਿੱਤਾ ਸੰਦੇਸ਼

May 6, 2026

ਸਿੱਧੂ ਮੂਸੇਵਾਲਾ ਦੇ ਕਾਤਲ ਕਿੰਨੇ ? ਗੈਂਗਸਟਰ ਗੋਲਡੀ ਬਰਾੜ ਨੇ 8 ਸ਼ਾਰਪ ਸ਼ੂਟਰਾਂ ਦਾ ਦਾਅਵਾ ਕੀਤਾ; ਪੰਜਾਬ ਤੇ ਦਿੱਲੀ ਪੁਲਿਸ ਦੱਸ ਰਹੀ 6

ਮਾਨਸਾ : ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੇ ਕਤਲ ‘ਚ ਕਿੰਨੇ ਸ਼ਾਰਪ ਸ਼ੂਟਰ ਸ਼ਾਮਲ ਸਨ? ਇਸ ਬਾਰੇ ਨਵਾਂ ਸਵਾਲ ਖੜ੍ਹਾ ਹੋ ਗਿਆ ਹੈ। ਗੈਂਗਸਟਰ ਗੋਲਡੀ ਬਰਾੜ ਨੇ ਦਾਅਵਾ ਕੀਤਾ ਹੈ ਕਿ 8 ਲੋਕਾਂ ਨੇ ਸਿੱਧੂ ਮੂਸੇਵਾਲਾ ਨੂੰ ਮਾਰਿਆ। ਅੰਮ੍ਰਿਤਸਰ ਐਨਕਾਊਂਟਰ ‘ਚ ਮਾਰੇ ਗਏ 2 ਸ਼ਾਰਪ ਸ਼ੂਟਰਾਂ ਤੋਂ ਬਾਅਦ ਗੋਲਡੀ ਬਰਾੜ ਨੇ ਸੋਸ਼ਲ ਮੀਡੀਆ ਪੋਸਟ ‘ਚ ਅਜਿਹਾ ਦਾਅਵਾ ਕੀਤਾ ਹੈ। ਉੱਥੇ ਹੀ ਪੰਜਾਬ ਪੁਲਿਸ ਨੇ ਇਸ ਵਿਚ 6 ਹੀ ਸ਼ਾਰਪ ਸ਼ੂਟਰਾਂ ਦੇ ਸ਼ਾਮਲ ਹੋਣ ਬਾਰੇ ਦੱਸਿਆ ਹੈ। ਦਿੱਲੀ ਪੁਲਿਸ ਨੇ ਸ਼ੁਰੂਆਤੀ ਜਾਂਚ ਵਿਚ 8 ਸ਼ਾਰਪਸ਼ੂਟਰ ਦੱਸੇ ਸੀ। ਹਾਲਾਂਕਿ ਉਸ ਤੋਂ ਬਾਅਦ ਉਹ ਵੀ 6 ਦੱਸਣ ਲੱਗੀ।

ਜੇਕਰ ਇਹ ਸੱਚ ਹੈ ਤਾਂ ਫਿਰ ਬਾਕੀ 2 ਸ਼ਾਰਸ਼ੂਟਰ ਕੌਣ ਹਨ? ਚੇਤੇ ਰਹੇ ਕਿ 29 ਮਈ ਨੂੰ ਮਾਨਸਾ ਦੇ ਪਿੰਡ ਜਵਾਹਰਕੇ ‘ਚ ਗੋਲ਼ੀਆਂ ਮਾਰ ਕੇ ਸਿੱਧੂ ਮੂਸੇਵਾਲਾ ਦੀ ਹੱਤਿਆ ਕਰ ਦਿੱਤੀ ਗਈ ਸੀ।

ਜਾਣੋ ਕੀ ਕਿਹਾ ਗੋਲਡੀ ਬਰਾੜ ਨੇ

ਗੈਂਗਸਟਰ ਗੋਲਡੀ ਬਰਾੜ ਨੇ ਐਤਵਾਰ ਨੂੰ ਸੋਸ਼ਲ ਮੀਡੀਆ ਪੋਸਟ ਕੀਤੀ ਜਿਸ ਵਿਚ ਉਸ ਨੇ ਅੰਮ੍ਰਿਤਸਰ ਐੱਨਕਾਊਂਟਰ ‘ਚ ਮਾਰੇ ਗਏ ਸ਼ਾਰਪਸ਼ੂਟਰਾਂ ਰੂਪਾ ਤੇ ਮੰਨੂ ਦੀ ਤਾਰੀਫ ਕੀਤੀ। ਗੋਲਡੀ ਨੇ ਲਿਖਿਆ ਕਿ ਇਕੱਲੇ ਮੂਸੇਵਾਲਾ ਨੂੰ 8 ਲੋਕਾਂ ਨੇ ਘੇਰ ਕੇ ਮਾਰਿਆ। ਉਸ ਨੇ ਦੋਵਾਂ ਦੀ ਤਾਰੀਫ ਇਸ ਲਈ ਕੀਤੀ ਕਿ ਸ਼ਾਰਪ ਸ਼ੂਟਰਾਂ ਨੂੰ ਸੈਂਕੜੇ ਪੁਲਿਸ ਵਾਲਿਆਂ ਨੇ ਘੇਰਿਆ ਹੋਇਆ ਸੀ, ਫਿਰ ਵੀ 6 ਘੰਟੇ ਤਕ ਟੱਕਰ ਲੈਂਦੇ ਰਹੇ।

ਅੰਕਿਤ ਸੇਰਸਾ ਬਾਰੇ ਕਹੀ ਇਹ ਗੱਲ

ਗੋਲਡੀ ਬਰਾੜ ਨੇ ਫੇਸਬੁੱਕ ਪੋਸਟ ‘ਚ ਸਿੱਧੂ ਮੂਸੇਵਾਲਾ ਨੂੰ ਮਾਰਨ ਵਾਲੇ ਸ਼ੂਟਰਾਂ ‘ਚ ਸ਼ਾਮਲ ਅੰਕਿਤ ਨੂੰ ਪੈਸਾ ਨਾ ਦੇਣ ਤੇ ਹੱਤਿਆ ਤੋਂ ਬਾਅਦ ਉਸ ਦਾ ਫੋਨ ਨਾ ਚੁੱਕਣ ਦੀਆਂ ਖ਼ਬਰਾਂ ਨੂੰ ਖਾਰਜ ਕੀਤਾ। ਗੋਲਡੀ ਬਰਾੜ ਨੇ ਆਪਣੀ ਪੋਸਟ ‘ਚ ਦਾਅਵਾ ਕੀਤਾ ਹੈ ਕਿ ਪੰਜਾਬ ਪੁਲਿਸ ਵੱਲੋਂ ਫੈਲਾਇਆ ਜਾ ਰਿਹਾ ਹੈ ਕਿ ਉਸ ਨੇ ਅੰਕਿਤ ਨਾਂ ਦੇ ਸ਼ਾਰਪ ਸ਼ੂਟਰ ਨੂੰ ਪੈਸਾ ਨਹੀਂ ਦਿੱਤਾ ਤੇ ਮੂਸੇਵਾਲਾ ਦੀ ਹੱਤਿਆ ਤੋਂ ਬਾਅਦ ਉਸ ਦਾ ਫੋਨ ਨਹੀਂ ਚੁੱਕਿਆ ਜੋ ਕੀ ਬਿਲਕੁਲ ਗਲਤ ਹੈ। ਉਸ ਨੇ ਦਾਅਵਾ ਕੀਤਾ ਹੈ ਕਿ ਉਸ ਵੱਲੋਂ ਸ਼ਾਰਪ ਸ਼ੂਟਰ ਅੰਕਿਤ ਦੀ ਪੂਰੀ ਮਦਦ ਕੀਤੀ ਜਾ ਰਹੀ ਹੈ ਤੇ ਅਟਾਰੀ ‘ਚ ਹੋਏ ਐੱਨਕਾਉਂਟਰ ‘ਚ ਮਾਰੇ ਗਏ ਦੋਵੇਂ ਗੈਂਗਸਟਰਾਂ ਦੇ ਪਰਿਵਾਰਾਂ ਦੀ ਪੂਰੀ ਮਦਦ ਕਰੇਗਾ।

Vinkmag ad
Share Our Daily Posts

News Desk

Read Previous

UP ਦੇ ਬਾਰਾਬੰਕੀ ਵਿੱਚ ਪੂਰਵਾਂਚਲ ਐਕਸਪ੍ਰੈਸ ਵੇਅ ਤੇ ਇਕ ਭਿਆਨਕ ਸੜਕ ਹਾਦਸਾ, 8 ਲੋਕਾਂ ਦੀ ਮੌਕੇ ਤੇ ਹੀ ਮੌਤ ; 18 ਜ਼ਖਮੀ

Read Next

ਚਾਰ ਸਾਲ ਪਹਿਲਾਂ ਸਟੱਡੀ ਵੀਜ਼ਾ ‘ਤੇ ਗਏ ਪੰਜਾਬੀ ਨੌਜਵਾਨ ਦੀ ਕੈਨੇਡਾ ’ਚ ਮੌਤ