BSF ਚੌਕ ਨੇੜੇ ਐਕਟਿਵਾ ਬਲਾਸਟ ਮਾਮਲੇ ‘ਚ ਆ ਗਿਆ ਜਲੰਧਰ CP ਦਾ ਬਿਆਨ, ਦੱਸਿਆ ਕਿਵੇਂ ਵਾਪਰੀ ਘਟਨਾ
ਜਲੰਧਰ। ਡੀਸੀ ਦਫ਼ਤਰ ਵਿਚ ਭ੍ਰਿਸ਼ਟਾਚਾਰ ਦੇ ਦੋਸ਼ਾਂ ਨੂੰ ਲੈ ਕੇ ਵਿਵਾਦਾਂ ਵਿਚ ਘਿਰੇ ਜਲੰਧਰ ਪੱਛਮੀ ਤੋਂ ‘ਆਪ’ ਵਿਧਾਇਕ ਸ਼ੀਤਲ ਅੰਗੁਰਾਲ ਹੁਣ ਬੈਕਫੁੱਟ ’ਤੇ ਆ ਗਏ ਹਨ। ਮੁਲਾਜ਼ਮਾਂ ਦੇ ਵਿਰੋਧ ਤੋਂ ਬਾਅਦ ਉਨ੍ਹਾਂ ਆਪਣੇ ਬਿਆਨ ‘ਤੇ ਅਫਸੋਸ ਪ੍ਰਗਟ ਕੀਤਾ ਹੈ। ਐਤਵਾਰ ਨੂੰ ਵਿਧਾਇਕ ਰਮਨ ਅਰੋੜਾ ਅਤੇ ਵਿਧਾਇਕ ਸ਼ੀਤਲ ਅੰਗੁਰਾਲ ਨੇ ਡੀਸੀ ਹਰਪ੍ਰੀਤ ਸਿੰਘ ਨਾਲ ਮੀਟਿੰਗ ਕੀਤੀ। ਇਸ ਸਬੰਧੀ ਸ਼ੀਤਲ ਅੰਗੁਰਾਲ ਨੇ ਕਿਹਾ ਕਿ ਉਨ੍ਹਾਂ ਦਾ ਨਿਸ਼ਾਨਾ ਡੀਸੀ ਦਫ਼ਤਰ ਦੇ ਮੁਲਾਜ਼ਮ ਤੇ ਅਧਿਕਾਰੀ ਨਹੀਂ ਸਗੋਂ ਏਜੰਟ ਹਨ। ਜੇਕਰ ਅਧਿਕਾਰੀਆਂ ਅਤੇ ਕਰਮਚਾਰੀਆਂ ਦੀਆਂ ਭਾਵਨਾਵਾਂ ਨੂੰ ਠੇਸ ਪਹੁੰਚੀ ਹੈ ਤਾਂ ਮੈਂ ਮਾਫੀ ਮੰਗਣ ਲਈ ਤਿਆਰ ਹਾਂ।
ਦੱਸ ਦੇਈਏ ਕਿ ਸ਼ੁੱਕਰਵਾਰ ਨੂੰ ਵਿਧਾਇਕ ਸ਼ੀਤਲ ਅੰਗੁਰਾਲ ਨੇ ਡੀਸੀ ਦਫਤਰ ਦਾ ਦੌਰਾ ਕੀਤਾ ਸੀ। ਇਸ ਦੌਰਾਨ ਉਨ੍ਹਾਂ ਡੀਸੀ ਜਸਪ੍ਰੀਤ ਸਿੰਘ ਦੇ ਸਾਹਮਣੇ ਭ੍ਰਿਸ਼ਟਾਚਾਰ ਅਤੇ ਬੇਅਦਬੀ ਦੇ ਦੋਸ਼ ਲਾਉਂਦਿਆਂ ਮੁਲਾਜ਼ਮਾਂ ਖ਼ਿਲਾਫ਼ ਕਾਰਵਾਈ ਦੀ ਮੰਗ ਕੀਤੀ ਸੀ। ਇਸ ਦੇ ਵਿਰੋਧ ਵਿਚ ਡੀਸੀ ਦਫ਼ਤਰ ਕਰਮਚਾਰੀ ਯੂਨੀਅਨ ਦੀ ਜਥੇਬੰਦੀ ਜੁਆਇੰਟ ਐਕਸ਼ਨ ਕਮੇਟੀ ਨੇ ਸੋਮਵਾਰ ਤੋਂ ਅਣਮਿੱਥੇ ਸਮੇਂ ਲਈ ਹੜਤਾਲ ਦਾ ਸੱਦਾ ਦਿੱਤਾ ਸੀ। ਇਸ ਤੋਂ ਇਕ ਦਿਨ ਪਹਿਲਾਂ ਹੀ ਦੋਵਾਂ ਵਿਧਾਇਕਾਂ ਨੇ ਡੀਸੀ ਨਾਲ ਮੀਟਿੰਗ ਕਰਕੇ ਅਧਿਕਾਰੀਆਂ ਤੇ ਕਰਮਚਾਰੀਆਂ ਨੂੰ ਪੂਰਾ ਸਹਿਯੋਗ ਦੇਣ ਦਾ ਭਰੋਸਾ ਦਿੱਤਾ ਸੀ। ਇਸ ਤੋਂ ਬਾਅਦ ਐਤਵਾਰ ਨੂੰ ਵਿਧਾਇਕ ਵੱਲੋਂ ਮੁਆਫੀ ਮੰਗਣ ਦੇ ਬਿਆਨ ਤੋਂ ਬਾਅਦ ਮਾਮਲਾ ਰੁੱਕਦਾ ਨਜ਼ਰ ਆ ਰਿਹਾ ਹੈ।
ਪੀਸੀਐੱਸ ਅਫਸਰਾਂ ਨੇ ਵੀ ਰੋਸ ਪ੍ਰਦਰਸ਼ਨ ਕਰਨ ਦਾ ਕੀਤਾ ਐਲਾਨ
ਵਿਧਾਇਕ ਸ਼ੀਤਲ ਅੰਗੁਰਾਲ ਦੇ ਦੋਸ਼ਾਂ ਤੋਂ ਬਾਅਦ ਡੀਸੀ ਦਫ਼ਤਰ ਦੇ ਅਧਿਕਾਰੀਆਂ ਤੇ ਕਰਮਚਾਰੀਆਂ ਦਾ ਗੁੱਸਾ ਸੱਤਵੇਂ ਆਸਮਾਨ ‘ਤੇ ਹੈ। ਉਨ੍ਹਾਂ ਵਿਧਾਇਕ ਖ਼ਿਲਾਫ਼ ਸੰਘਰਸ਼ ਦਾ ਐਲਾਨ ਕੀਤਾ ਸੀ। ਡੀਸੀ ਦਫ਼ਤਰ ਕਰਮਚਾਰੀ ਯੂਨੀਅਨ ਨੇ 25 ਜੁਲਾਈ ਤੋਂ ਅਣਮਿੱਥੇ ਸਮੇਂ ਲਈ ਹੜਤਾਲ ’ਤੇ ਜਾਣ ਦਾ ਐਲਾਨ ਕੀਤਾ ਸੀ। ਪੀਸੀਐੱਸ ਅਫਸਰਾਂ ਦੀ ਐਸੋਸੀਏਸ਼ਨ ਨੇ ਵੀ ਆਪਣੀ ਸ਼ਮੂਲੀਅਤ ਦਾ ਐਲਾਨ ਕੀਤਾ ਸੀ।
ਕਰਮਚਾਰੀ ਮੰਨੇ, ਸੋਮਵਾਰ ਤੋਂ ਕੀਤਾ ਜਾਵੇਗਾ ਆਮ ਕੰਮ
ਸਾਂਝੀ ਐਕਸ਼ਨ ਕਮੇਟੀ ਦੇ ਮੁਖੀ ਸੁਖਜੀਤ ਸਿੰਘ ਨੇ ਸਪੱਸ਼ਟ ਕੀਤਾ ਹੈ ਕਿ ਵਿਧਾਇਕ ਸ਼ੀਤਲ ਅੰਗੁਰਾਲ ਦੇ ਇਸ ਘਟਨਾਕ੍ਰਮ ’ਤੇ ਅਫਸੋਸ ਪ੍ਰਗਟ ਕਰਦਿਆਂ ਜਥੇਬੰਦੀ ਦੇ ਅਹੁਦੇਦਾਰਾਂ ਸਾਹਮਣੇ ਉਨ੍ਹਾਂ ਦਾ ਸਨਮਾਨ ਕਰਨ ਦਾ ਐਲਾਨ ਕਰਦਿਆਂ ਸੋਮਵਾਰ ਤੋਂ ਅਣਮਿੱਥੇ ਸਮੇਂ ਲਈ ਕੀਤੀ ਜਾ ਰਹੀ ਹੜਤਾਲ ਨੂੰ ਰੱਦ ਕਰ ਦਿੱਤਾ ਗਿਆ ਹੈ। ਹੁਣ ਸੋਮਵਾਰ ਤੋਂ ਡੀਸੀ ਦਫ਼ਤਰ ਆਮ ਵਾਂਗ ਕੰਮ ਕਰੇਗਾ।
