BSF ਚੌਕ ਨੇੜੇ ਐਕਟਿਵਾ ਬਲਾਸਟ ਮਾਮਲੇ ‘ਚ ਆ ਗਿਆ ਜਲੰਧਰ CP ਦਾ ਬਿਆਨ, ਦੱਸਿਆ ਕਿਵੇਂ ਵਾਪਰੀ ਘਟਨਾ
ਜ਼ੀਰਕਪੁਰ : ਢਕੋਲੀ ਦੇ ਐੱਮਐੱਸ ਇਨਕਲੇਵ ’ਚ ਸਥਿਤ ਇਕ ਪ੍ਰਾਈਵੇਟ ਸਕੂਲ ਦੇ ਮਾਪਿਆਂ ਦੀ ਸ਼ਿਕਾਇਤ ’ਤੇ ਪੁਲਿਸ ਨੇ ਪ੍ਰਿੰਸੀਪਲ ਖ਼ਿਲਾਫ਼ ਬੱਚੇ ਦੀ ਕੁੱਟਮਾਰ ਕਰਨ ਦੋਸ਼ ਹੇਠ ਮਾਮਲਾ ਦਰਜ ਕੀਤਾ ਹੈ। ਜਾਣਕਾਰੀ ਅਨੁਸਾਰ 9 ਸਾਲ ਦੇ ਬੱਚੇ ਦੀ ਕੁੱਟਮਾਰ ਦੇ ਮਾਮਲੇ ’ਚ ਦੋਸ਼ ਲਗਾਇਆ ਜਾ ਰਿਹਾ ਹੈ ਕਿ ਉਸ ਨੇ ਫ਼ੀਸ ਜਮ੍ਹਾਂ ਨਹੀਂ ਕਰਵਾਈ। ਹਾਲਾਂਕਿ ਪਿ੍ਰੰਸੀਪਲ ਨੇ ਇਨ੍ਹਾਂ ਦੋਸ਼ਾਂ ਨੂੰ ਪੂਰੀ ਤਰ੍ਹਾਂ ਬੇਬੁਨਿਆਦ ਦੱਸਿਆ ਹੈ। ਪ੍ਰਿੰਸੀਪਲ ਨੇ ਕਿਹਾ ਕਿ ਬੱਚੇ ਨੂੰ ਫ਼ੀਸ ਭਰਨ ਲਈ ਇਕ ਨੋਟ ਜ਼ਰੂਰ ਦਿੱਤਾ ਗਿਆ ਸੀ। ਇਸ ਤੋਂ ਬਾਅਦ ਮਾਪਿਆਂ ਨੇ ਪੁਲਿਸ ਨੂੰ ਕੁੱਟਮਾਰ ਦੀ ਸ਼ਿਕਾਇਤ ਦੇ ਦਿੱਤੀ। ਇਸ ਮਾਮਲੇ ’ਚ ਢਕੋਲੀ ਥਾਣੇ ਦੇ ਐੱਸਐੱਚਓ ਹਰਦੀਪ ਸਿੰਘ ਦਾ ਕਹਿਣਾ ਹੈ ਕਿ ਪੁਲਿਸ ਨੇ ਮਾਪਿਆਂ ਦੀ ਸ਼ਿਕਾਇਤ ’ਤੇ ਕੇਸ ਦਰਜ ਕਰ ਲਿਆ ਹੈ। ਹਾਲਾਂਕਿ ਇਸ ਮਾਮਲੇ ’ਚ ਮੈਡੀਕਲ ਰਿਪੋਰਟ ਆਉਣੀ ਬਾਕੀ ਹੈ। ਬੱਚੇ ਦੇ ਸਿਰ ’ਤੇ ਮਾਮੂਲੀ ਸੱਟ ਲੱਗੀ ਹੈ ਅਤੇ ਸਰੀਰ ਦੇ ਇਕ ਪਾਸੇ ’ਤੇ ਵੀ ਝਰੀਟ ਦਾ ਨਿਸ਼ਾਨ ਹੈ। ਬੱਚੇ ਦੇ ਮਾਪਿਆਂ ਦਾ ਦੋਸ਼ ਹੈ ਕਿ ਪ੍ਰਿੰਸੀਪਲ ਨੇ ਫ਼ੀਸ ਨਾ ਭਰਨ ਕਰਕੇ ਬੱਚੇ ਦੀ ਕੁੱਟਮਾਰ ਕੀਤੀ ਤੇ ਬੱਚੇ ਨੂੰ ਜ਼ਮੀਨ ’ਤੇ ਸੁੱਟ ਦਿੱਤਾ। ਇਸ ਕਾਰਨ ਬੱਚੇ ਦੇ ਕਾਫ਼ੀ ਸੱਟਾਂ ਲੱਗੀਆਂ ਹਨ।
ਸਕੂਲ ਪ੍ਰਿੰਸੀਪਲ ਅੰਜੂ ਨੇ ਕਿਹਾ ਕਿ ਇਹ ਬੱਚਾ ਅਪ੍ਰੈਲ ’ਚ ਉਨ੍ਹਾਂ ਦੇ ਸਕੂਲ ’ਚ ਦਾਖ਼ਲ ਹੋਇਆ ਸੀ। ਉਦੋਂ ਤੋਂ ਲੈ ਕੇ ਹੁਣ ਤਕ ਉਹ ਬੱਚੇ ਨੂੰ ਆਪਣੇ ਬੱਚਿਆਂ ਵਾਂਗ ਪੜ੍ਹਾਉਂਦੇ ਆ ਰਹੇ ਹਨ। ਇਸ ਦੀਆਂ ਫ਼ੀਸਾਂ ਬਕਾਇਆ ਪਈਆਂ ਸਨ ਤੇ ਸਕੂਲ ਨੂੰ ਬੱਚੇ ਦਾ ਟਰਾਂਸਫ਼ਰ ਸਰਟੀਫਿਕੇਟ ਵੀ ਅਜੇ ਤਕ ਪ੍ਰਾਪਤ ਨਹੀਂ ਹੋਇਆ ਸੀ। ਜਦੋਂ ਇਨ੍ਹਾਂ ਦੋਵਾਂ ਚੀਜ਼ਾਂ ਦੀ ਮੰਗ ਕੀਤੀ ਗਈ ਤਾਂ ਮਾਪਿਆਂ ਨੇ ਇਹ ਦੋਸ਼ ਲਗਾ ਦਿੱਤੇ, ਜਦਕਿ ਬੱਚੇ ਨਾਲ ਕਿਸੇ ਤਰੀਕੇ ਦੀ ਕੋਈ ਕੁੱਟਮਾਰ ਨਹੀਂ ਹੋਈ ਹੈ।
