ਬਠਿੰਡਾ : ਬਠਿੰਡਾ ਤੋਂ ਮੈਂਬਰ ਪਾਰਲੀਮੈਂਟ ਹਰਸਿਮਰਤ ਕੌਰ ਬਾਦਲ ਦਾ ਅੱਜ ਜਨਮ ਦਿਨ ਹੈ। ਪੰਜਾਬ ਦੇ ਸਾਬਕਾ ਉਪ ਮੁੱਖ ਮੰਤਰੀ ਤੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਬਾਦਲ ਨੇ ਇਸ ਮੌਕੇ ਆਪਣੀ ਪਤਨੀ ਨੂੰ ਜਨਮ ਦਿਨ ਦੀਆਂ ਸ਼ੁੱਭਕਾਮਨਾਵਾਂ ਸੋਸ਼ਲ ਮੀਡੀਆ ’ਤੇ ਦਿੱਤੀਆਂ ਤੇ ਕੁਝ ਖਾਸ ਤਸਵੀਰਾਂ ਵੀ ਸਾਂਝੀਆਂ ਕੀਤੀਆਂ।
Happy Birthday Harsimrat! Words aren’t enough to thank you for all that you do for us. You are a blessing in all our lives. Praying that Gurusahab always keeps you close and guides you throughout your life. pic.twitter.com/njfsyRY1Z1
— Sukhbir Singh Badal (@officeofssbadal) July 25, 2022
ਟਵਿੱਟਰ ’ਤੇ ਤਸਵੀਰਾਂ ਸਾਂਝੀਆਂ ਕਰਦੇ ਹੋਏ ਸੁਖਬੀਰ ਬਾਦਲ ਨੇ ਲਿਖਿਆ,‘ਹਰਸਿਮਰਤ ਤੁਹਾਨੂੰ ਜਨਮ ਦਿਨ ਦੀਆਂ ਬਹੁਤ ਬਹੁਤ ਮੁਬਾਰਕਾਂ। ਤੁਸੀਂ ਜੋ ਵੀ ਸਾਡੇ ਲਈ ਕੀਤਾ ਉਸ ਨੂੰ ਸ਼ਬਦਾਂ ਵਿਚ ਬਿਆਨ ਨਹੀਂ ਕੀਤਾ ਜਾ ਸਕਦਾ। ਇਸ ਸਭ ਲਈ ਤੁਹਾਡਾ ਧੰਨਵਾਦ। ਤੁਸੀਂ ਸਾਡੀ ਜ਼ਿੰਦਗੀ ਵਿਚ ਇਕ ਅਸੀਸ ਬਣ ਕੇ ਆਏ ਹੋ। ਮੈਂ ਅਰਦਾਸ ਕਰਦਾ ਹਾਂ ਕਿ ਵਾਹਿਗੁਰੂ ਤੁਹਾਡੇ ਸਦਾ ਅੰਗ ਸੰਗ ਸਹਾਈ ਹੋਣ ਅਤੇ ਜ਼ਿੰਦਗੀ ਦੇ ਹਰ ਮੋਡ਼ ’ਤੇ ਆਪਣੇ ਮਾਰਗ ਦਰਸ਼ਨ ਕਰਦੇ ਰਹਿਣ।’

