Breaking News :

ਜਲੰਧਰ ‘ਚ ਸਕੂਲ ਬੱਸ ਚਾਲਕ ਦੀ ਲਾਪਰਵਾਹੀ, ਰੈੱਡ ਲਾਈਟ ਤੋੜ ਕੇ ਰੌਂਗ ਸਾਈਡ ਬੱਸ ਦੌੜਾਈ; ਰਾਹਗੀਰ ਨੇ ਰੋਕ ਕੇ ਟਾਲਿਆ ਵੱਡਾ ਹਾਦਸਾ

ਕੈਨੇਡਾ ਵਿੱਚ ਪੁੱਤਰ ਕਤਲ ਕੇਸ ’ਚ ਫਸਣ ਦਾ ਡਰ ਦਿਖਾ ਸਾਈਬਰ ਠੱਗਾਂ ਨੇ ਰਿਟਾਇਰਡ ਅਧਿਆਪਕ ਤੋਂ ਠੱਗੇ 10 ਲੱਖ ਰੁਪਏ

ਪੰਜਾਬੀ ਆ ਗਏ ਓਏ…! ਪੰਜਾਬ ਅੱਗੇ ਲਖਨਊ ਨੇ ਵੀ ਟੇਕੇ ਗੋਡੇ, ਦਰਜ ਕੀਤੀ ਸੀਰੀਜ਼ ਦੀ 5ਵੀਂ ਜਿੱਤ

120 ਫੁੱਟੀ ਰੋਡ ‘ਤੇ ਭਿਆਨਕ ਸੜਕ ਹਾਦਸਾ, ਗੰਭੀਰ ਜਖ਼ਮੀ ਨੌਜਵਾਨ ਨੂੰ SHO ਨੇ ਆਪਣੀ ਗੱਡੀ ‘ਚ ਹਸਪਤਾਲ ਪਹੁੰਚਾਇਆ

ਅਕਾਸ਼ ਬੰਸਲ IAS ਨੇ ਕਪੂਰਥਲਾ ਦੇ ਨਵੇਂ ਡਿਪਟੀ ਕਮਿਸ਼ਨਰ ਵਜੋਂ ਸੰਭਾਲਿਆ ਅਹੁਦਾ

ਮਧੁਵਨ ਕਾਲੋਨੀ ਵਿੱਚ ਸ਼ੱਕੀ ਹਾਲਾਤਾਂ ‘ਚ ਵਿਅਕਤੀ ਦੀ ਮੌਤ, ਘੰਟੇ ਭਰ ਸੜਕ ‘ਤੇ ਪਿਆ ਰਿਹਾ ਲਾਸ਼ ਵਰਗਾ ਸ਼ਰੀਰ

ਜਲੰਧਰ ‘ਚ ਪੀਐਨਬੀ ਬੈਂਕ ਲੁੱਟ ਮਾਮਲਾ ਸੁਲਝਿਆ: ਸਾਬਕਾ DSP ਦਾ ਪੁੱਤਰ ਗ੍ਰਿਫਤਾਰ, ਨਸ਼ੇ ਲਈ ਕੀਤਾ ਸੀ 6.27 ਲੱਖ ਦਾ ਲੁੱਟਕਾਂਡ

ਹਿਮਾਚਲ ਸਰਕਾਰ ਦਾ ਵੱਡਾ ਫੈਸਲਾ: ਪੰਜਾਬੀਆਂ ਦੇ ਵਿਰੋਧ ਤੋਂ ਬਾਅਦ ਐਂਟਰੀ ਟੈਕਸ ਦਾ ਫੈਸਲਾ ਲਿਆ ਵਾਪਸ

ਐਸਐਸਪੀ ਜਲੰਧਰ ਦਿਹਾਤੀ ਨੇ ਸਤਿਗੁਰੂ ਲਾਲ ਨਾਥ ਮਹਾਰਾਜ ਜੀ ਦੀ 29ਵੀਂ ਬਰਸੀ ਸਮਾਗਮ ਵਿੱਚ ਕੀਤੀ ਸ਼ਿਰਕਤ, ਅਮਨ-ਕਾਨੂੰਨ ਅਤੇ ਨਸ਼ਾ ਮੁਕਤੀ ਦਾ ਦਿੱਤਾ ਸੰਦੇਸ਼

ਜਲੰਧਰ ”ਚ ਵੱਡਾ ਐਨਕਾਊਂਟਰ! ਬਦਮਾਸ਼ ਤੇ ਪੁਲਸ ਵਿਚਾਲੇ ਚੱਲੀਆਂ ਤਾੜ-ਤਾੜ ਗੋਲ਼ੀਆਂ

May 5, 2026

ਨੈਨਾ ਦੇਵੀ ਤੋਂ ਮੱਥਾ ਟੇਕ ਕੇ ਪਰਤ ਰਹੇ ਜਲੰਧਰ ਤੇ ਫ਼ਤਿਹਗੜ੍ਹ ਦੇ ਨੌਜਵਾਨ ਭਾਖੜਾ ਨਹਿਰ ‘ਚ ਰੁੜ੍ਹੇ

ਸ੍ਰੀ ਅਨੰਦਪੁਰ ਸਾਹਿਬ : ਸ੍ਰੀ ਅਨੰਦਪੁਰ ਸਾਹਿਬ-ਸ੍ਰੀ ਨੈਣਾ ਦੇਵੀ ਮੁੱਖ ਮਾਰਗ ’ਤੇ ਪੈਂਦੇ ਪਿੰਡ ਲਮਲੈਹਡ਼ੀ ਵਿਖੇ ਭਾਖਡ਼ਾ ਹਾਈਡਲ ਨਹਿਰ (Bhakra Hydle Canal) ’ਚ ਦੋ ਨੌਜਵਾਨ ਡੁੱਬ ਗਏ। ਪ੍ਰਾਪਤ ਹੋਏ ਵੇਰਵਿਆਂ ਅਨੁਸਾਰ ਸੋਮਵਾਰ ਨੂੰ ਸ੍ਰੀ ਨੈਣਾ ਦੇਵੀ ਮੰਦਰ ਤੋਂ ਮੱਥਾ ਟੇਕ ਕੇ ਵਾਪਸ ਪਰਤ ਰਹੇ ਕੁਝ ਨੌਜਵਾਨ ਉਕਤ ਸਥਾਨ ’ਤੇ ਭਾਖਡ਼ਾ ਨਹਿਰ ’ਚ ਨਹਾਉਣ ਲੱਗ ਪਏ। ਇਸੇ ਦੌਰਾਨ ਇਕ ਨੌਜਵਾਨ ਜਿਸ ਦੀ ਪਛਾਣ ਗਗਨਦੀਪ ਸਿੰਘ 17-18 ਸਾਲ ਪੁੱਤਰ ਸੁਰਿੰਦਰ ਸਿੰਘ ਵਾਸੀ ਜ਼ਿਲ੍ਹਾ ਜਲੰਧਰ ਵਜੋਂ ਹੋਈ, ਨੇ ਨਹਿਰ ਦੇ ਤੇਜ਼ ਪਾਣੀ ’ਚ ਛਾਲ ਮਾਰ ਦਿੱਤੀ, ਜੋ ਕੁਝ ਕੁ ਸਮੇਂ ਅੰਦਰ ਹੀ ਪਾਣੀ ਦੇ ਤੇਜ਼ ਵਾਹਅ ’ਚ ਰੁਡ਼੍ਹਣ ਲੱਗ ਪਿਆ। ਜਿਸ ਨੂੰ ਬਚਾਉਣ ਲਈ ਦੂਜੇ ਦੋਸਤ ਤਰੁਨਦੀਪ ਸਿੰਘ ਉਮਰ 18-19 ਸਾਲ ਵਾਸੀ ਸ਼ੇਰਗਡ਼੍ਹ ਤਹਿ. ਬਸੀ ਪਠਾਣਾ, ਜ਼ਿਲ੍ਹਾ ਫ਼ਤਹਿਗਡ਼੍ਹ ਸਾਹਿਬ ਨੇ ਨਹਿਰ ’ਚ ਛਾਲ ਮਾਰ ਦਿੱਤੀ। ਜਿਨ੍ਹਾਂ ਨੂੰ ਬਚਾਉਣ ਲਈ ਨਹਿਰ ਕਿਨਾਰੇ ਖਡ਼ੇ੍ਹ ਹੋਰ ਨੌਜਵਾਨਾਂ ਤੇ ਆਮ ਲੋਕਾਂ ਨੇ ਪੱਗ ਸੁੱਟ ਕੇ ਬਚਾਉਣ ਦੀ ਕੋਸ਼ਿਸ਼ ਕੀਤੀ ਪਰ ਦੋਵੇਂ ਨੌਜਵਾਨ ਪਾਣੀ ਦੇ ਤੇਜ਼ ਵਹਾਅ ’ਚ ਰੁਡ਼੍ਹ ਗਏ।

ਘਟਨਾ ਦੀ ਸੂਚਨਾ ਮਿਲਣ ’ਤੇ ਮੌਕੇ ’ਤੇ ਪਹੁੰਚੇ ਵਧੀਕ ਥਾਣਾ ਮੁਖੀ ਸ੍ਰੀ ਅਨੰਦਪੁਰ ਸਾਹਿਬ ਦਰਸ਼ਨ ਸਿੰਘ ਨੇ ਦੱਸਿਆ ਕਿ ਨਹਿਰ ’ਚ ਰੁਡ਼੍ਹੇ ਦੋਵੇਂ ਨੌਜਵਾਨਾਂ ਦੀ ਭਾਲ ਸ਼ੁਰੂ ਕਰ ਦਿੱਤੀ ਗਈ ਹੈ। ਇਸ ਸਬੰਧੀ ਗੋਤਾਂਖੋਰਾਂ ਦੀ ਟੀਮ ਵੀ ਬੁਲਾਈ ਗਈ ਹੈ। ਪਰ ਨਹਿਰ ਦਾ ਪਾਣੀ ਗੰਦਲਾ ਹੋਣ ਕਰਕੇ ਮੁਸ਼ਕਲ ਪੇਸ਼ ਆ ਰਹੀ ਹੈ। ਪਰ ਉਨ੍ਹਾਂ ਵੱਲੋਂ ਲਗਾਤਾਰ ਯਤਨ ਕੀਤੇ ਜਾ ਰਹੇ ਹਨ। ਇਸ ਸਬੰਧੀ ਥਾਣਾ ਮੁਖੀ ਸਿਮਰਨਜੀਤ ਸਿੰਘ ਨੇ ਦੱਸਿਆ ਕਿ ਪੁਲਿਸ ਵਲੋਂ ਲਗਾਤਾਰ ਭਾਲ ਜਾਰੀ ਹੈ ਪਰ ਅਜੇ ਤਕ ਨਹਿਰ ’ਚ ਡੁੱਬੇ ਨੌਜਵਾਨਾਂ ਦਾ ਕੋਈ ਪਤਾ ਨਹੀਂ ਲੱਗਾ।

Vinkmag ad
Share Our Daily Posts

News Desk

Read Previous

ਵਰਿਆਣਾ ਡੰਪ ‘ਤੇ ਨਹੀਂ ਪਹੁੰਚ ਪਾ ਰਹੀਆਂ ਗੱਡੀਆਂ, ਲੱਗੀਆਂ ਲੰਬੀਆਂ ਕਤਾਰਾਂ

Read Next

ਜਲੰਧਰ ਤੋਂ ਦਿੱਲੀ ਏਅਰਪੋਰਟ ਰੋਜ਼ਾਨਾ ਜਾਣਗੀਆਂ 13 ਵੋਲਵੋ ਬੱਸਾਂ, 1160 ਰੁਪਏ ਪ੍ਰਤੀ ਯਾਤਰੀ ਕਿਰਾਇਆ