Breaking News :

ਜਲੰਧਰ ‘ਚ ਸਕੂਲ ਬੱਸ ਚਾਲਕ ਦੀ ਲਾਪਰਵਾਹੀ, ਰੈੱਡ ਲਾਈਟ ਤੋੜ ਕੇ ਰੌਂਗ ਸਾਈਡ ਬੱਸ ਦੌੜਾਈ; ਰਾਹਗੀਰ ਨੇ ਰੋਕ ਕੇ ਟਾਲਿਆ ਵੱਡਾ ਹਾਦਸਾ

ਕੈਨੇਡਾ ਵਿੱਚ ਪੁੱਤਰ ਕਤਲ ਕੇਸ ’ਚ ਫਸਣ ਦਾ ਡਰ ਦਿਖਾ ਸਾਈਬਰ ਠੱਗਾਂ ਨੇ ਰਿਟਾਇਰਡ ਅਧਿਆਪਕ ਤੋਂ ਠੱਗੇ 10 ਲੱਖ ਰੁਪਏ

ਪੰਜਾਬੀ ਆ ਗਏ ਓਏ…! ਪੰਜਾਬ ਅੱਗੇ ਲਖਨਊ ਨੇ ਵੀ ਟੇਕੇ ਗੋਡੇ, ਦਰਜ ਕੀਤੀ ਸੀਰੀਜ਼ ਦੀ 5ਵੀਂ ਜਿੱਤ

120 ਫੁੱਟੀ ਰੋਡ ‘ਤੇ ਭਿਆਨਕ ਸੜਕ ਹਾਦਸਾ, ਗੰਭੀਰ ਜਖ਼ਮੀ ਨੌਜਵਾਨ ਨੂੰ SHO ਨੇ ਆਪਣੀ ਗੱਡੀ ‘ਚ ਹਸਪਤਾਲ ਪਹੁੰਚਾਇਆ

ਅਕਾਸ਼ ਬੰਸਲ IAS ਨੇ ਕਪੂਰਥਲਾ ਦੇ ਨਵੇਂ ਡਿਪਟੀ ਕਮਿਸ਼ਨਰ ਵਜੋਂ ਸੰਭਾਲਿਆ ਅਹੁਦਾ

ਮਧੁਵਨ ਕਾਲੋਨੀ ਵਿੱਚ ਸ਼ੱਕੀ ਹਾਲਾਤਾਂ ‘ਚ ਵਿਅਕਤੀ ਦੀ ਮੌਤ, ਘੰਟੇ ਭਰ ਸੜਕ ‘ਤੇ ਪਿਆ ਰਿਹਾ ਲਾਸ਼ ਵਰਗਾ ਸ਼ਰੀਰ

ਜਲੰਧਰ ‘ਚ ਪੀਐਨਬੀ ਬੈਂਕ ਲੁੱਟ ਮਾਮਲਾ ਸੁਲਝਿਆ: ਸਾਬਕਾ DSP ਦਾ ਪੁੱਤਰ ਗ੍ਰਿਫਤਾਰ, ਨਸ਼ੇ ਲਈ ਕੀਤਾ ਸੀ 6.27 ਲੱਖ ਦਾ ਲੁੱਟਕਾਂਡ

ਹਿਮਾਚਲ ਸਰਕਾਰ ਦਾ ਵੱਡਾ ਫੈਸਲਾ: ਪੰਜਾਬੀਆਂ ਦੇ ਵਿਰੋਧ ਤੋਂ ਬਾਅਦ ਐਂਟਰੀ ਟੈਕਸ ਦਾ ਫੈਸਲਾ ਲਿਆ ਵਾਪਸ

ਐਸਐਸਪੀ ਜਲੰਧਰ ਦਿਹਾਤੀ ਨੇ ਸਤਿਗੁਰੂ ਲਾਲ ਨਾਥ ਮਹਾਰਾਜ ਜੀ ਦੀ 29ਵੀਂ ਬਰਸੀ ਸਮਾਗਮ ਵਿੱਚ ਕੀਤੀ ਸ਼ਿਰਕਤ, ਅਮਨ-ਕਾਨੂੰਨ ਅਤੇ ਨਸ਼ਾ ਮੁਕਤੀ ਦਾ ਦਿੱਤਾ ਸੰਦੇਸ਼

ਜਲੰਧਰ ”ਚ ਵੱਡਾ ਐਨਕਾਊਂਟਰ! ਬਦਮਾਸ਼ ਤੇ ਪੁਲਸ ਵਿਚਾਲੇ ਚੱਲੀਆਂ ਤਾੜ-ਤਾੜ ਗੋਲ਼ੀਆਂ

May 3, 2026

ਪ੍ਰੋ. ਚੰਦੂਮਾਜਰਾ ਨੂੰ ਮਿਲਣ ਪੁੱਜੇ ਸੁਖਬੀਰ ਬਾਦਲ ਦੀ ਹੋਈ ਕਮਰਾ ਬੰਦ ਬੈਠਕ, ਕਿਤੇ ਕੋਈ ਨਰਾਜ਼ਗੀ ਤਾਂ ਨਹੀਂ !

ਪਟਿਆਲਾ : ਅਸਤੀਫੇ ਦੀ ਮੰਗ ਦੀਆਂ ਚਰਚਾਵਾਂ ਤੋਂ ਅਗਲੇ ਦਿਨ ਸੋ੍ਰਮਣੀ ਅਕਾਲੀ ਦਲ ਪ੍ਰਧਾਨ ਸੁਖਬੀਰ ਸਿੰਘ ਬਾਦਲ ਪਟਿਆਲਾ ਵਿਖੇ ਪ੍ਰੋ. ਪ੍ਰੇਮ ਸਿੰਘ ਚੰਦੂਮਾਜਰਾ ਨਾਲ ਮੁਲਾਕਾਤ ਕਰਨ ਲਈ ਪੁੱਜੇ। ਇਸ ਦੌਰਾਨ ਸੁਖਬੀਰ ਸਿੰਘ ਬਾਦਲ ਤੇ ਪ੍ਰੋ. ਚੰਦੂਮਾਜਰਾ ਵਿਚਕਾਰ ਕਮਰਾ ਬੰਦ ਬੈਠਕ ਵੀ ਹੋਈ। ਦੋਨਾਂ ਵਿਚਕਾਰ ਪਾਰਟੀ ਨੀਤੀਆਂ ਨੂੰ ਲੈ ਕੇ ਤੇ ਪਾਰਟੀ ਨੂੰ ਮੁੜ ਤੋਂ ਪੰਜਾਬ ਵਿਚ ਸੁਰਜੀਤ ਕਰਨ ਲਈ ਲੰਬੀ ਗੱਲਬਾਤ ਹੋਈ।

ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਸੁਖਬੀਰ ਸਿੰਘ ਬਾਦਲ ਨੇ ਕਿਹਾ ਕਿ ਪੰਜਾਬ ਹੁਣ ਇਕ ਅਜਿਹਾ ਰਾਜ ਬਣ ਗਿਆ ਹੈ, ਜਿਥੇ ਇਕ ਮੁੱਖ ਮੰਤਰੀ ਨਹੀਂ ਸਗੋਂ ਅੱਧਾ ਦਰਜ਼ਨ ਮੁੱਖ ਮੰਤਰੀ ਹਨ। ਉਨ੍ਹਾਂ ਦੱਸਿਆ ਕਿ ਪੰਜਾਬ ਵਿਚ ਭਗਵੰਤ ਮਾਨ, ਅਰਵਿੰਦ ਕੇਜਰੀਵਾਲ, ਰਾਘਵ ਚੱਢਾ, ਭਗਵੰਤ ਮਾਨ ਦੀ ਧਰਮ ਪਤਨੀ ਅਤੇ ਭਗਵੰਤ ਮਾਨ ਦੀ ਮਾਂ ਸਾਰੇ ਹੀ ਮੁੱਖ ਮੰਤਰੀ ਹਨ। ਇਹੀ ਕਾਰਨ ਹੈ ਕਿ ਇੰਨੀ ਥਾਂ ’ਤੇ ਪਾਵਰ ਵੰਡੀ ਹੋਣ ਕਰਕੇ ਅਤੇ ਸਰਕਾਰ ਦੀ ਕੋਈ ਇਕਸੁਰਤਾ ਨਾ ਹੋਣ ਕਰਕੇ ਸਰਕਾਰ ਐਡਵੋਕੇਟ ਜਨਰਲ ਤੱਕ ਦੇ ਫੈਸਲੇ ਖੁੱਦ ਨਹੀਂ ਲੈ ਪਾ ਰਹੀ। ਉਨ੍ਹਾਂ ਕਿਹਾ ਕਿ ਜਿਹੜੀ ਸਰਕਾਰ ਇਕ ਆਪਣੇ ਐਡਵੋਕੇਟ ਜਨਰਲ ਬਾਰੇ ਫੈਸਲਾ ਨਹੀਂ ਲੈ ਸਕਦੀ, ਉਹ ਸਰਕਾਰ ਪੰਜਾਬ ਦੇ ਲੋਕਾਂ ਤੇ ਪੰਜਾਬ ਦੇ ਹਿੱਤਾਂ ਬਾਰੇ ਫੈਸਲੇ ਕਿਸ ਤਰ੍ਹਾਂ ਲੈ ਸਕਦੀ ਹੈ। ਭਗਵੰਤ ਮਾਨ ਕੁੱਝ ਹੋਰ ਕਹਿ ਰਿਹਾ ਹੈ, ਰਾਘਵ ਚੱਢਾ ਕੁੱਝ ਹੋਰ ਅਤੇ ਜਦੋਂ ਫੈਸਲਾ ਅੰਤਿਮ ਘੜੀ ਵਿਚ ਅਰਵਿੰਦ ਕੇਜਰੀਵਾਲ ਕੋਲ ਪਹੁੰਚਦਾ ਹੈ ਤਾਂ ਕੁੱਝ ਹੋਰ ਹੀ ਬਣ ਜਾਂਦਾ ਹੈ। ਬਾਦਲ ਨੇ ਕਿਹਾ ਪੰਜਾਬ ਵਿਚ ਪਹਿਲਾਂ ਹੀ ਪਿੰਡਾਂ ਦੇ ਕਲੱਸਟਰ ਬਣਾ ਕੇ ਥਾਂ-ਥਾਂ ’ਤੇ ਡਿਸਪੈਂਸਰੀਆਂ, ਸਿਵਲ ਹਸਪਤਾਲ ਬਣੇ ਹੋਏ ਹਨ, ਉਨ੍ਹਾਂ ਵਿਚ ਤਾਂ ਨਾ ਕੋਈ ਡਾਕਟਰ ਹੈ, ਨਾ ਦਵਾਈਆਂ ਹਨ ਤੇ ਸਰਕਾਰ ਉਥੇ ਡਾਕਟਰ ਤੇ ਦਵਾਈਆਂ ਭੇਜਣ ਦੀ ਬਜਾਏ ਮੁਹੱਲਾ ਕਲੀਨਿਕ ਖੋਲ੍ਹ ਕੇ ਲੋਕਾਂ ਦਾ ਧਿਆਨ ਵਟਾਇਆ ਜਾ ਰਿਹਾ ਹੈ।

ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਮੀਤ ਪ੍ਰਧਾਨ ਪ੍ਰੋ. ਪ੍ਰੇਮ ਸਿੰਘ ਚੰਦੂਮਾਜਰਾ ਨੇ ਕਿਹਾ ਕਿ ਲੋਕਾਂ ਨੇ ਸਰਕਾਰ ਭਗਵੰਤ ਮਾਨ ਨੂੰ ਸੌਂਪੀ ਸੀ ਅਤੇ ਭਗਵੰਤ ਮਾਨ ਨੇ ਅੱਗੇ ਦਿੱਲੀ ਦੇ ਹੱਥਾਂ ਵਿਚ ਸੌਂਪ ਦਿੱਤੀ ਹੈ ਤੇ ਹੁਣ ਹਾਲਾਤ ਇਹ ਹਨ ਕਿ ਭਗਵੰਤ ਮਾਨ ਦੀ ਵੀ ਕੋਈ ਸੁਣਵਾਈ ਨਹੀਂ ਹੋ ਰਹੀ। ਇਸ ਮੌਕੇ ਸ਼੍ਰੋਮਣੀ ਕਮੇਟੀ ਮੈਂਬਰ ਜਸਮੇਰ ਸਿੰਘ ਲਾਛੜੂ, ਜਰਨੈਲ ਸਿੰਘ ਕਰਤਾਰਪੁਰ, ਜਗਜੀਤ ਸਿੰਘ ਕੋਹਲੀ, ਸੁਖਬੀਰ ਅਬਲੋਵਾਲ, ਗੁਰਦੀਪ ਸਿੰਘ ਸ਼ੇਖੂਪੁਰ, ਸੈਨਿਕ ਵਿੰਗ ਦੇ ਪ੍ਰਧਾਨ ਕੈਪਟਨ ਸਾਹਬ, ਸਿਮਰਨਜੀਤ ਸਿੰਘ ਚੰਦੂਮਾਜਰਾ, ਭੁਪਿੰਦਰ ਸਿੰਘ ਸ਼ੇਖੂਪੁਰ, ਜਤਿੰਦਰ ਸਿੰਘ ਪਹਾੜੀਪੁਰ, ਪਲਵਿੰਦਰ ਸਿੰਘ ਰਿੰਕੂ, ਜਸਵਿੰਦਰਪਾਲ ਸਿੰਘ ਚੱਢਾ, ਜਿਉਣਾ ਖਾਨ, ਵਰਿੰਦਰ ਡਕਾਲਾ ਆਦਿ ਵਿਸ਼ੇਸ਼ ਤੌਰ ’ਤੇ ਹਾਜ਼ਰ ਸਨ।

Vinkmag ad
Share Our Daily Posts

News Desk

Read Previous

ਸੜਕ ਕਿਨਾਰੇ ਸ਼ੱਕੀ ਹਾਲਾਤ ‘ਚ ਮਿਲੀ ਨੌਜਵਾਨ ਦੀ ਲਾਸ਼

Read Next

ਵਿਜੀਲੈਂਸ ਵਿਭਾਗ ਦੀ ਨਵਾਂ ਸ਼ਹਿਰ ਟੀਮ ਵੱਲੋਂ ਪੰਜਾਬ ਪੁਲਿਸ ਹੁਸ਼ਿਆਰਪੁਰ ਦਾ ਏਐੱਸਆਈ ਗ੍ਰਿਫ਼ਤਾਰ