Breaking News :

ਜਲੰਧਰ ‘ਚ ਸਕੂਲ ਬੱਸ ਚਾਲਕ ਦੀ ਲਾਪਰਵਾਹੀ, ਰੈੱਡ ਲਾਈਟ ਤੋੜ ਕੇ ਰੌਂਗ ਸਾਈਡ ਬੱਸ ਦੌੜਾਈ; ਰਾਹਗੀਰ ਨੇ ਰੋਕ ਕੇ ਟਾਲਿਆ ਵੱਡਾ ਹਾਦਸਾ

ਕੈਨੇਡਾ ਵਿੱਚ ਪੁੱਤਰ ਕਤਲ ਕੇਸ ’ਚ ਫਸਣ ਦਾ ਡਰ ਦਿਖਾ ਸਾਈਬਰ ਠੱਗਾਂ ਨੇ ਰਿਟਾਇਰਡ ਅਧਿਆਪਕ ਤੋਂ ਠੱਗੇ 10 ਲੱਖ ਰੁਪਏ

ਪੰਜਾਬੀ ਆ ਗਏ ਓਏ…! ਪੰਜਾਬ ਅੱਗੇ ਲਖਨਊ ਨੇ ਵੀ ਟੇਕੇ ਗੋਡੇ, ਦਰਜ ਕੀਤੀ ਸੀਰੀਜ਼ ਦੀ 5ਵੀਂ ਜਿੱਤ

120 ਫੁੱਟੀ ਰੋਡ ‘ਤੇ ਭਿਆਨਕ ਸੜਕ ਹਾਦਸਾ, ਗੰਭੀਰ ਜਖ਼ਮੀ ਨੌਜਵਾਨ ਨੂੰ SHO ਨੇ ਆਪਣੀ ਗੱਡੀ ‘ਚ ਹਸਪਤਾਲ ਪਹੁੰਚਾਇਆ

ਅਕਾਸ਼ ਬੰਸਲ IAS ਨੇ ਕਪੂਰਥਲਾ ਦੇ ਨਵੇਂ ਡਿਪਟੀ ਕਮਿਸ਼ਨਰ ਵਜੋਂ ਸੰਭਾਲਿਆ ਅਹੁਦਾ

ਮਧੁਵਨ ਕਾਲੋਨੀ ਵਿੱਚ ਸ਼ੱਕੀ ਹਾਲਾਤਾਂ ‘ਚ ਵਿਅਕਤੀ ਦੀ ਮੌਤ, ਘੰਟੇ ਭਰ ਸੜਕ ‘ਤੇ ਪਿਆ ਰਿਹਾ ਲਾਸ਼ ਵਰਗਾ ਸ਼ਰੀਰ

ਜਲੰਧਰ ‘ਚ ਪੀਐਨਬੀ ਬੈਂਕ ਲੁੱਟ ਮਾਮਲਾ ਸੁਲਝਿਆ: ਸਾਬਕਾ DSP ਦਾ ਪੁੱਤਰ ਗ੍ਰਿਫਤਾਰ, ਨਸ਼ੇ ਲਈ ਕੀਤਾ ਸੀ 6.27 ਲੱਖ ਦਾ ਲੁੱਟਕਾਂਡ

ਹਿਮਾਚਲ ਸਰਕਾਰ ਦਾ ਵੱਡਾ ਫੈਸਲਾ: ਪੰਜਾਬੀਆਂ ਦੇ ਵਿਰੋਧ ਤੋਂ ਬਾਅਦ ਐਂਟਰੀ ਟੈਕਸ ਦਾ ਫੈਸਲਾ ਲਿਆ ਵਾਪਸ

ਐਸਐਸਪੀ ਜਲੰਧਰ ਦਿਹਾਤੀ ਨੇ ਸਤਿਗੁਰੂ ਲਾਲ ਨਾਥ ਮਹਾਰਾਜ ਜੀ ਦੀ 29ਵੀਂ ਬਰਸੀ ਸਮਾਗਮ ਵਿੱਚ ਕੀਤੀ ਸ਼ਿਰਕਤ, ਅਮਨ-ਕਾਨੂੰਨ ਅਤੇ ਨਸ਼ਾ ਮੁਕਤੀ ਦਾ ਦਿੱਤਾ ਸੰਦੇਸ਼

ਜਲੰਧਰ ”ਚ ਵੱਡਾ ਐਨਕਾਊਂਟਰ! ਬਦਮਾਸ਼ ਤੇ ਪੁਲਸ ਵਿਚਾਲੇ ਚੱਲੀਆਂ ਤਾੜ-ਤਾੜ ਗੋਲ਼ੀਆਂ

May 2, 2026

ਜਲੰਧਰ ਛਾਉਣੀ ਸਮੇਤ ਇਨ੍ਹਾਂ ਜ਼ਿਲ੍ਹਿਆਂ ‘ਚ ਰੇਲਵੇ ਟਰੈਕਾਂ ‘ਤੇ ਉੱਤਰੇ ਕਿਸਾਨ, ਦੁਪਹਿਰ 3 ਵਜੇ ਬਲਾਕ ਕਰਨਗੇ ਟਰੈਫਿਕ

ਜਲੰਧਰ : ਕਿਸਾਨਾਂ ਵੱਲੋਂ ਅੱਜ ਰੇਲ ਰੋਕੋ ਅੰਦੋਲਨ ਤਹਿਤ ਲਾਏ ਗਏ ਧਰਨਿਆਂ ਕਾਰਨ ਰੇਲਗੱਡੀਆਂ ਦੀ ਆਵਾਜਾਈ ਰੁਕ ਗਈ ਹੈ। ਸੰਯੁਕਤ ਕਿਸਾਨ ਮੋਰਚੇ ਨਾਲ ਸਬੰਧਤ ਕਿਸਾਨ ਯੂਨੀਅਨਾਂ ਵਲੋਂ ਕੈਂਟ ਰੇਲਵੇ ਸਟੇਸ਼ਨ ਉਤੇ ਲਾਏ ਗਏ ਧਰਨੇ ਕਾਰਨ ਜਲੰਧਰ ਤੋਂ ਹੋ ਕੇ ਅੰਮ੍ਰਿਤਸਰ ਤੇ ਪਠਾਨਕੋਟ ਨੂੰ ਜਾਣ ‘ਤੇ ਆਉਣ ਵਾਲੀਆਂ ਰੇਲਗੱਡੀਆਂ ਪਿੱਛੇ ਹੀ ਰੋਕ ਦਿੱਤੀਆਂ ਗਈਆਂ ਹਨ।

ਰੇਲਵੇ ਤੋਂ ਪ੍ਰਾਪਤ ਜਾਣਕਾਰੀ ਅਨੁਸਾਰ ਸ਼ਤਾਬਦੀ ਐਕਸਪ੍ਰੈੱਸ ਕਿਸਾਨਾਂ ਦੇ ਧਰਨੇ ਤੋਂ ਪਹਿਲਾਂ ਹੀ ਜਲੰਧਰ ਤੋਂ ਨਿਕਲ ਗਈ ਹੈ। ਧਰਨੇ ਕਾਰਨ ਰੇਲਵੇ ਵਿਭਾਗ ਨੇ ਦਿੱਲੀ ਪਠਾਨਕੋਟ ਤੇ ਇੰਟਰਸਿਟੀ ਐਕਸਪ੍ਰੈੱਸ ਰੇਲਗੱਡੀਆਂ ਨੂੰ ਜਲੰਧਰ ਸਿਟੀ ਰੇਲਵੇ ਸਟੇਸ਼ਨ ਉਤੇ ਹੀ ਰੋਕ ਦਿੱਤਾ ਹੈ। ਇੱਥੇ ਦੱਸਣਯੋਗ ਹੈ ਕਿ ਜਲੰਧਰ ਤੋਂ ਰੋਜ਼ਾਨਾ ਤੋਂ ਰੋਜ਼ਾਨਾ 150 ਦੇ ਕਰੀਬ ਰੇਲਗੱਡੀਆਂ ਲੰਘਦੀਆਂ ਹਨ।

Punjab Farmers Block Trains : ਸ਼ਤਾਬਦੀ ਤੇ ਕਟਿਹਾਰ ਐਕਸਪ੍ਰੈਸ ਨੂੰ ਲੁਧਿਆਣਾ ‘ਚ ਰੋਕਿਆ, ਅਜੇ ਤਕ ਸਟੇਸ਼ਨ ਨਹੀਂ ਪਹੁੰਚੇ ਕਿਸਾਨ

ਜਾਗਰਣ ਸੰਵਾਦਦਾਤਾ, ਲੁਧਿਆਣਾ। ਯੂਨਾਈਟਿਡ ਕਿਸਾਨ ਮੋਰਚਾ ਨੇ ਘੱਟੋ-ਘੱਟ ਸਮਰਥਨ ਮੁੱਲ (ਐਮਐਸਪੀ), ਉੱਤਰ ਪ੍ਰਦੇਸ਼ ਦੇ ਲਖੀਮਪੁਰ ਖੇੜੀ ਵਿੱਚ ਮਾਰੇ ਗਏ ਕਿਸਾਨਾਂ ਨੂੰ ਇਨਸਾਫ਼ ਦਿਵਾਉਣ ਅਤੇ ਹੋਰ ਮੰਗਾਂ ਨੂੰ ਲੈ ਕੇ 31 ਜੁਲਾਈ ਨੂੰ ਪੰਜਾਬ ਭਰ ਵਿੱਚ ਰੇਲ ਆਵਾਜਾਈ ਠੱਪ ਕਰਨ ਦਾ ਐਲਾਨ ਕੀਤਾ ਹੈ। ਇਸ ਦੇ ਨਾਲ ਹੀ ਕਿਸਾਨ ਅਜੇ ਤੱਕ ਲੁਧਿਆਣਾ ਰੇਲਵੇ ਸਟੇਸ਼ਨ ‘ਤੇ ਨਹੀਂ ਪਹੁੰਚੇ ਪਰ ਰੇਲਵੇ ਨੇ ਸ਼ਤਾਬਦੀ ਅਤੇ ਕਟਿਹਾਰ ਐਕਸਪ੍ਰੈਸ ਨੂੰ ਸਟੇਸ਼ਨ ‘ਤੇ ਹੀ ਰੋਕ ਦਿੱਤਾ ਹੈ। ਦੱਸ ਦੇਈਏ ਕਿ ਕਿਸਾਨਾਂ ਵੱਲੋਂ ਸਵੇਰੇ 11 ਵਜੇ ਤੋਂ ਦੁਪਹਿਰ 3 ਵਜੇ ਤਕ ਧਰਨਾ ਦੇਣ ਦਾ ਐਲਾਨ ਕੀਤਾ ਗਿਆ ਹੈ। ਇਸ ਦੌਰਾਨ ਉਹ ਸਰਕਾਰ ਖ਼ਿਲਾਫ਼ ਨਾਅਰੇਬਾਜ਼ੀ ਵੀ ਕਰਨਗੇ।

ਬਠਿੰਡਾ ਦੇ ਰੇਲਵੇ ਸਟੇਸ਼ਨ ‘ਤੇ ਕਿਸਾਨ ਯੂਨੀਅਨ ਦੇ ਮੈਂਬਰਾਂ ਨੇ ਰੋਸ ਵਜੋਂ ਰੇਲਾਂ ਰੋਕੀਆਂ ਹਨ।ਫਾਜ਼ਿਲਕਾ ‘ਚ ਕਿਸਾਨ ਇਕੱਠੇ ਹੋ ਰਹੇ ਹਨ। 12 ਤੋਂ 3 ਵਜੇ ਤਕ ਟ੍ਰੈਕ ਜਾਮ ਰਹੇਗਾ। ਸੁਰੱਖਿਆ ਦੇ ਮੱਦੇਨਜ਼ਰ ਵੱਡੀ ਗਿਣਤੀ ਵਿੱਚ ਪੁਲਿਸ ਬਲ ਉੱਥੇ ਮੌਜੂਦ ਹਨ। ਕਿਸਾਨਾਂ ਨੇ ਮੋਗਾ ਰੇਲਵੇ ਸਟੇਸ਼ਨ ‘ਤੇ ਰੇਲਵੇ ਟਰੈਕ ‘ਤੇ ਧਰਨਾ ਸ਼ੁਰੂ ਕਰ ਦਿੱਤਾ ਹੈ।

ਪੰਜਾਬ ਦੀ ਰੇਲ ਆਵਾਜਾਈ ਬੁਰੀ ਤਰ੍ਹਾਂ ਪ੍ਰਭਾਵਿਤ ਹੋ ਸਕਦੀ ਹੈ

 

ਕਿਸਾਨਾਂ ਦੀ ਹੜਤਾਲ ਕਾਰਨ ਪੰਜਾਬ ਰੂਟ ‘ਤੇ ਰੇਲ ਗੱਡੀਆਂ ਦੀ ਆਵਾਜਾਈ ‘ਚ ਦਿੱਕਤ ਆ ਸਕਦੀ ਹੈ। ਹਾਲਾਂਕਿ ਸ਼ਨੀਵਾਰ ਸ਼ਾਮ ਤੱਕ ਰੇਲਵੇ ਦੇ ਫ਼ਿਰੋਜ਼ਪੁਰ ਡਵੀਜ਼ਨ ਵੱਲੋਂ ਰੇਲ ਗੱਡੀਆਂ ਦੇ ਰੱਦ ਹੋਣ ਜਾਂ ਰੂਟ ਬਦਲਣ ਬਾਰੇ ਕੋਈ ਜਾਣਕਾਰੀ ਸਾਂਝੀ ਨਹੀਂ ਕੀਤੀ ਗਈ। ਪਰ ਜਿਸ ਤਰ੍ਹਾਂ ਕਿਸਾਨ ਰੇਲ ਪਟੜੀ ‘ਤੇ ਬੈਠੇ ਹਨ, ਉਸ ਤੋਂ ਸਾਫ਼ ਹੈ ਕਿ ਐਤਵਾਰ ਨੂੰ ਪੰਜਾਬ ਰੂਟ ਦੀਆਂ ਰੇਲ ਗੱਡੀਆਂ ਅਤੇ ਯਾਤਰੀਆਂ ਨੂੰ ਭਾਰੀ ਪ੍ਰੇਸ਼ਾਨੀ ਦਾ ਸਾਹਮਣਾ ਕਰਨਾ ਪੈ ਰਿਹਾ ਹੈ |

ਬਠਿੰਡਾ ਰੇਲਵੇ ਸਟੇਸ਼ਨ ‘ਤੇ ਰੋਕੀਆਂ ਰੇਲਾਂ

ਬਠਿੰਡਾ : ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਦੇ ਜ਼ਿਲ੍ਹਾ ਪ੍ਰਧਾਨ ਸ਼ਿੰਗਾਰਾ ਸਿੰਘ ਮਾਨ ਦੀ ਅਗਵਾਈ ਹੇਠ ਕਿਸਾਨਾਂ ਨੇ ਬਠਿੰਡਾ ਦੇ ਰੇਲਵੇ ਸਟੇਸ਼ਨ ‘ਤੇ ਜਾਮ ਲਗਾ ਕੇ ਰੇਲ ਗੱਡੀਆਂ ਰੋਕ ਦਿੱਤੀਆਂ। ਕਿਸਾਨੀ ਮੰਗਾਂ ਨੂੰ ਲੈ ਕੇ ਪਹਿਲਾਂ ਹੀ 31 ਜੁਲਾਈ ਨੂੰ ਰੇਲਾਂ ਰੋਕਣ ਦਾ ਐਲਾਨ ਕੀਤਾ ਹੋਇਆ ਸੀ। ਇਸ ਤਹਿਤ ਕਿਸਾਨ ਵੱਡੀ ਗਿਣਤੀ ਵਿਚ ਬਠਿੰਡਾ ਦੇ ਰੇਲਵੇ ਸਟੇਸ਼ਨ ‘ਤੇ ਪੁੱਜੇ ਅਤੇ ਉਨ੍ਹਾਂ ਰੇਲਵੇ ਟਰੈਕ ‘ਤੇ ਧਰਨਾ ਲਗਾ ਦਿੱਤਾ। ਕਿਸਾਨਾਂ ਨੇ ਦੱਸਿਆ ਕਿ ਤਿੰਨ ਵਜੇ ਤਕ ਰੇਲਾਂ ਦਾ ਚੱਕਾ ਜਾਮ ਰੱਖਿਆ ਜਾਵੇਗਾ।

ਕਿਸਾਨ ਜਥੇਬੰਦੀਆਂ ਵੱਲੋਂ ਰੇਲਵੇ ਟਰੈਕ ਜਾਮ ਕਰਕੇ ਮੀਂਹ ’ਚ ਧਰਨਾ ਸ਼ੁਰੂ

ਲਖਵੀਰ ਖਾਬੜਾ, ਰੂਪਨਗਰ : ਸੰਯੁਕਤ ਕਿਸਾਨ ਮੋਰਚਾ ਦੇ ਸੱਦੇ ‘ਤੇ ਅੱਜ ਵੱਖ ਵੱਖ ਕਿਸਾਨ ਜਥੇਬੰਦੀਆਂ ਦੇ ਆਗੂਆਂ ਨੇ ਸਥਾਨਿਕ ਨੰਗਲ ਚੌਕ ਨੇੜਲੇ ਰੂਪਨਗਰ ਕੁਰਾਲੀ ਰੇਲਵੇ ਟਰੈਕ ‘ਤੇ ਧਰਨਾ ਸ਼ੁਰੂ ਕਰ ਦਿੱਤਾ ਹੈ ਧਰਨਾ ਸ਼ੁਰੂ ਕਰਨ ਤੋਂ ਪਹਿਲਾਂ ਸ਼ਹੀਦ ਊਧਮ ਸਿੰਘ ਤੇ ਕਿਸਾਨੀ ਸੰਘਰਸ਼ ਦੌਰਾਨ ਸ਼ਹੀਦ ਹੋਏ ਕਿਸਾਨਾਂ ਨੂੰ ਦੋ ਮਿੰਟ ਦਾ ਮੌਨ ਧਾਰਨ ਕਰਕੇ ਸਰਧਾਂਜ਼ਲੀ ਦਿੱਤੀ।ਕਿਸਾਨਾਂ ਵੱਲੋਂ ਮੀਂਹ ਵਿਚ ਧਰਨਾ ਜਾਰੀ ਰੱਖਿਆ ਹੋਇਆ ਹੈ। ਇਸ ਤੋਂ ਇਲਾਵਾ ਸ਼੍ਰੀ ਅਨੰਦਪੁਰ ਸਾਹਿਬ,ਮੋਰਿੰਡਾ ਵਿਖੇ ਵੀ ਕਿਸਾਨ ਜਥੇਬੰਦੀਆਂ ਧਰਨਾ ਮੁਜ਼ਹਾਰਾ ਕਰ ਰਹੀਆਂ ਹਨ।

ਕਸਬਾ ਭੰਗਾਲਾ ਦੇ ਰੇਲਵੇ ਸਟੇਸ਼ਨ ‘ਤੇ ਕਿਸਾਨਾਂ ਦਾ ਰੋਸ ਧਰਨਾ ਆਰੰਭ

ਹਰਮਨਜੀਤ ਸਿੰਘ ਸੈਣੀ, ਮੁਕੇਰੀਆਂ : ਵਰ੍ਹਦੇ ਮੀਂਹ ਅਤੇ ਹੋਰ ਔਕੜਾਂ ਨੂੰ ਨਜ਼ਰਅੰਦਾਜ਼ ਕਰਦੇ ਹੋਏ ਸੰਯੁਕਤ ਕਿਸਾਨ ਮੋਰਚੇ ਦੇ ਸੱਦੇ ‘ਤੇ ਕੇਂਦਰ ਸਰਕਾਰ ਦੀ ਹਠਧਰਮੀ ਤੇ ਵਾਅਦਾਖਿਲਾਫ਼ੀ ਅਤੇ ਨੌਜਵਾਨਾਂ ‘ਤੇ ਥੋਪੀ ਜਾ ਰਹੀ ਅਗਨੀਪੱਥ ਭਰਤੀ ਯੋਜਨਾ ਵਿਰੁੱਧ ਨੇੜਲੇ ਕਸਬਾ ਭੰਗਾਲਾ ਦੇ ਰੇਲਵੇ ਸਟੇਸ਼ਨ ‘ਤੇ ਮੁਕੇਰੀਆਂ ਹਲਕੇ ਦੀਆਂ ਕਿਸਾਨ ਜਥੇਬੰਦੀਆਂ ਪੱਗੜੀ ਸੰਭਾਲ ਜੱਟਾ ਲਹਿਰ, ਜਮਹੂਰੀ ਕਿਸਾਨ ਸਭਾ ਪੰਜਾਬ, ਕਿਸਾਨ ਮਜ਼ਦੂਰ ਹਿੱਤਰਕਾਰੀ ਸਭਾ, ਭਾਈ ਘਨੱਈਆ ਜੀ ਸੇਵਾ ਸੁਸਾਇਟੀ, ਦੁਆਬਾ ਕਿਸਾਨ ਕਮੇਟੀ, ਅੰਨਦਾਤਾ ਸੰਘਰਸ਼ ਕਮੇਟੀ, ਭਗਤ ਸਿੰਘ ਨੌਜਵਾਨ ਸਭਾ ਦੇ ਆਗੂਆਂ ਵੱਲੋਂ ਰੇਲਵੇ ਟਰੈਕ ‘ਤੇ 4 ਘੰਟੇ ਤਕ ਦਾ ਰੋਸ ਧਰਨਾ ਆਰੰਭ ਦਿੱਤਾ ਗਿਆ ਹੈ। ਰੋਸ ਧਰਨੇ ਨੂੰ ਵੱਖ-ਵੱਖ ਆਗੂਆਂ ਵੱਲੋਂ ਸੰਬੋਧਨ ਕੀਤਾ ਜਾ ਰਿਹਾ ਹੈ ਤੇ ਕੇਂਦਰ ਸਰਕਾਰ ਖ਼ਿਲਾਫ਼ ਤਿੱਖੀ ਨਾਅਰੇਬਾਜ਼ੀ ਕਰਦੇ ਹੋਏ ਮੰਗਾਂ ਦੀ ਤੁਰੰਤ ਪੂਰਤੀ ਦੀ ਮੰਗ ਕੀਤੀ ਜਾ ਰਹੀ ਹੈ।

Vinkmag ad
Share Our Daily Posts

News Desk

Read Previous

Breaking : ਮਾਲੇਰਕੋਟਲਾ ‘ਚ ‘ਆਪ’ ਦੇ ਕੌਂਸਲਰ ਦੀ ਹੱਤਿਆ, ਜਿਮ ‘ਚ ਮਾਰੀਆਂ ਗੋਲ਼ੀਆਂ

Read Next

ਚੰਡੀਗੜ੍ਹ ‘ਚ ਕੱਲ੍ਹ ਤੋਂ ਵੋਟਰ ਕਾਰਡ ਨਾਲ ਹੋਵੇਗਾ ਆਧਾਰ ਲਿੰਕ, ਸ਼ਹਿਰ ‘ਚ ਲਗਾਏ ਜਾਣਗੇ ਕੈਂਪ, ਕਰਨਾ ਪਵੇਗਾ ਇਹ ਕੰਮ