Breaking News :

ਪੰਜਾਬੀ ਆ ਗਏ ਓਏ…! ਪੰਜਾਬ ਅੱਗੇ ਲਖਨਊ ਨੇ ਵੀ ਟੇਕੇ ਗੋਡੇ, ਦਰਜ ਕੀਤੀ ਸੀਰੀਜ਼ ਦੀ 5ਵੀਂ ਜਿੱਤ

120 ਫੁੱਟੀ ਰੋਡ ‘ਤੇ ਭਿਆਨਕ ਸੜਕ ਹਾਦਸਾ, ਗੰਭੀਰ ਜਖ਼ਮੀ ਨੌਜਵਾਨ ਨੂੰ SHO ਨੇ ਆਪਣੀ ਗੱਡੀ ‘ਚ ਹਸਪਤਾਲ ਪਹੁੰਚਾਇਆ

ਅਕਾਸ਼ ਬੰਸਲ IAS ਨੇ ਕਪੂਰਥਲਾ ਦੇ ਨਵੇਂ ਡਿਪਟੀ ਕਮਿਸ਼ਨਰ ਵਜੋਂ ਸੰਭਾਲਿਆ ਅਹੁਦਾ

ਮਧੁਵਨ ਕਾਲੋਨੀ ਵਿੱਚ ਸ਼ੱਕੀ ਹਾਲਾਤਾਂ ‘ਚ ਵਿਅਕਤੀ ਦੀ ਮੌਤ, ਘੰਟੇ ਭਰ ਸੜਕ ‘ਤੇ ਪਿਆ ਰਿਹਾ ਲਾਸ਼ ਵਰਗਾ ਸ਼ਰੀਰ

ਜਲੰਧਰ ‘ਚ ਪੀਐਨਬੀ ਬੈਂਕ ਲੁੱਟ ਮਾਮਲਾ ਸੁਲਝਿਆ: ਸਾਬਕਾ DSP ਦਾ ਪੁੱਤਰ ਗ੍ਰਿਫਤਾਰ, ਨਸ਼ੇ ਲਈ ਕੀਤਾ ਸੀ 6.27 ਲੱਖ ਦਾ ਲੁੱਟਕਾਂਡ

ਹਿਮਾਚਲ ਸਰਕਾਰ ਦਾ ਵੱਡਾ ਫੈਸਲਾ: ਪੰਜਾਬੀਆਂ ਦੇ ਵਿਰੋਧ ਤੋਂ ਬਾਅਦ ਐਂਟਰੀ ਟੈਕਸ ਦਾ ਫੈਸਲਾ ਲਿਆ ਵਾਪਸ

ਐਸਐਸਪੀ ਜਲੰਧਰ ਦਿਹਾਤੀ ਨੇ ਸਤਿਗੁਰੂ ਲਾਲ ਨਾਥ ਮਹਾਰਾਜ ਜੀ ਦੀ 29ਵੀਂ ਬਰਸੀ ਸਮਾਗਮ ਵਿੱਚ ਕੀਤੀ ਸ਼ਿਰਕਤ, ਅਮਨ-ਕਾਨੂੰਨ ਅਤੇ ਨਸ਼ਾ ਮੁਕਤੀ ਦਾ ਦਿੱਤਾ ਸੰਦੇਸ਼

ਜਲੰਧਰ ”ਚ ਵੱਡਾ ਐਨਕਾਊਂਟਰ! ਬਦਮਾਸ਼ ਤੇ ਪੁਲਸ ਵਿਚਾਲੇ ਚੱਲੀਆਂ ਤਾੜ-ਤਾੜ ਗੋਲ਼ੀਆਂ

ਜਲੰਧਰ ਦੇ ਸਰਦਾਰ ਮਨਮੋਹਨ ਸਿੰਘ ਮਰਵਾਹਾ ਐਡਵੋਕੇਟ ਨੇ ਨੈਸ਼ਨਲ ਮਾਸਟਰਜ਼ ਐਥਲੈਟਿਕਸ ਵਿੱਚ ਲਹਿਰਾਇਆ ਪਰਚਮ, 2 ਮੈਡਲ ਜਿੱਤ ਕੇ ਬਣੇ ਮਾਣ

ਐਮਐਸਪੀ ਅਤੇ ਕਰਜ਼ਾ ਮੁਕਤੀ ਦੀ ਮੰਗ ਨੂੰ ਲੈ ਕੇ ਕੰਨਿਆਕੁਮਾਰੀ ਤੋਂ ਕਸ਼ਮੀਰ ਤੱਕ ਕਿਸਾਨ ਜਾਗਰੂਕਤਾ ਯਾਤਰਾ, ਭੋਗਪੁਰ ਵਿੱਚ ਮਹਾਪੰਚਾਇਤ

May 2, 2026

ਸਿੱਧੂ ਮੂਸੇਵਾਲਾ ਕਤਲ ਕਾਂਡ ‘ਚ ਸ਼ਾਮਲ ਦੋ ਗੈਂਗਸਟਰਾਂ ਨਾਲ ਬਠਿੰਡਾ ਜੇਲ੍ਹ ‘ਚ ਕੁੱਟਮਾਰ, 10 ਦਿਨ ਪਹਿਲਾਂ ਸਾਰਜ ਸੰਧੂ ਤੇ ਸਾਗਰ ਨਾਲ ਹੋਇਆ ਸੀ ਝਗੜਾ

ਬਠਿੰਡਾ : ਸਿੱਧੂ ਮੂਸੇਵਾਲਾ ਕਤਲ ਕਾਂਡ ਦੇ ਸ਼ਾਰਪ ਸ਼ੂਟਰਾਂ ਨੂੰ ਕਾਰ ਤਕ ਪਹੁੰਚਾਉਣ ਵਿੱਚ ਅਹਿਮ ਭੂਮਿਕਾ ਨਿਭਾਉਣ ਵਾਲੇ ਗੈਂਗਸਟਰ ਸਾਰਜ ਮਿੰਟੂ ਉਰਫ਼ ਸਾਰਜ ਸੰਧੂ ਤੇ ਬੱਬੀ ਮਹਲੋਤਰਾ ਉਰਫ਼ ਸਾਗਰ ਨਾਲ 30 ਜੁਲਾਈ ਨੂੰ ਕੇਂਦਰੀ ਜੇਲ੍ਹ ਬਠਿੰਡਾ ‘ਚ ਕੁੱਟਮਾਰ ਕੀਤੀ ਗਈ ਹੈ। ਇਹ ਕੁੱਟਮਾਰ ਬਠਿੰਡਾ ਜੇਲ੍ਹ ‘ਚ ਬੰਦ ਗੈਂਗਸਟਰ ਜੋਗਿੰਦਰ ਸਿੰਘ ਤੇ ਗੈਂਗਸਟਰ ਪਲਵਿੰਦਰ ਸਿੰਘ ਵੱਲੋਂ ਕੀਤੀ ਗਈ ਹੈ। ਦੱਸਿਆ ਜਾ ਰਿਹਾ ਹੈ ਕਿ ਕਰੀਬ 10 ਦਿਨ ਪਹਿਲਾਂ ਦੋਵਾਂ ਗੈਂਗਸਟਰਾਂ ਦਾ ਸਾਰਜ ਮਿੰਟੂ ਉਰਫ ਸਾਰਜ ਸੰਧੂ ਤੇ ਬੱਬੀ ਮਲਹੋਤਰਾ ਉਰਫ ਸਾਗਰ ਨਾਲ ਝਗੜਾ ਹੋਇਆ ਸੀ।

ਬੀਤੀ 30 ਜੁਲਾਈ ਦਿਨ ਸ਼ਨਿੱਚਰਵਾਰ ਨੂੰ ਜਦੋਂ ਜੇਲ੍ਹ ਅੰਦਰ ਬੰਦੀਆਂ ਨੂੰ ਖੋਲ੍ਹਿਆ ਗਿਆ ਤਾਂ ਚਾਰੇ ਗੈਂਗਸਟਰ ਆਹਮੋ-ਸਾਹਮਣੇ ਆ ਗਏ ਤੇ ਉਨ੍ਹਾਂ ਨੇ ਸਾਰਜ ਮਿੰਟੂ ਉਰਫ ਸਾਰਜ ਸੰਧੂ ਤੇ ਬੱਬੀ ਮਹਲੋਤਰਾ ਉਰਫ ਸਾਗਰ ਦੀ ਕੁੱਟਮਾਰ ਕਰ ਕੇ ਜ਼ਖਮੀ ਕਰ ਦਿੱਤਾ। ਲੜਾਈ ਦਾ ਪਤਾ ਲੱਗਣ ‘ਤੇ ਜੇਲ੍ਹ ਅਧਿਕਾਰੀਆਂ ਨੇ ਦਖ਼ਲ ਦੇ ਕੇ ਚਾਰੇ ਗੈਂਗਸਟਰਾਂ ਨੂੰ ਵੱਖ-ਵੱਖ ਬੈਰਕਾਂ ‘ਚ ਬੰਦ ਕਰ ਦਿੱਤਾ ਅਤੇ ਮਾਮਲੇ ਦੀ ਸੂਚਨਾ ਥਾਣਾ ਕੈਂਟ ਪੁਲਿਸ ਨੂੰ ਦਿੱਤੀ ਗਈ

ਥਾਣਾ ਕੈਂਟ ਪੁਲਿਸ ਨੇ ਕੇਂਦਰੀ ਜੇਲ੍ਹ ਬਠਿੰਡਾ ਦੇ ਸਹਾਇਕ ਜੇਲ੍ਹ ਸੁਪਰਡੈਂਟ ਸੁਰਿੰਦਰਪਾਲ ਸਿੰਘ ਦੀ ਸ਼ਿਕਾਇਤ ’ਤੇ ਕੁੱਟਮਾਰ ਕਰਨ ਵਾਲੇ ਗੈਂਗਸਟਰ ਜੋਗਿੰਦਰ ਸਿੰਘ ਤੇ ਪਲਵਿੰਦਰ ਸਿੰਘ ਖ਼ਿਲਾਫ਼ ਕੇਸ ਦਰਜ ਕਰ ਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ। ਇਸ ਦੇ ਨਾਲ ਹੀ ਉਨ੍ਹਾਂ ਨੂੰ ਪੁਲਿਸ ਨੇ ਪ੍ਰੋਡਕਸ਼ਨ ਵਾਰੰਟ ‘ਤੇ ਲਿਆ ਕੇ ਪੁੱਛਗਿੱਛ ਦੀਆਂ ਤਿਆਰੀਆਂ ਸ਼ੁਰੂ ਕਰ ਦਿੱਤੀਆਂ ਗਈਆਂ ਹਨ।

Vinkmag ad
Share Our Daily Posts

News Desk

Read Previous

ਖ਼ਤਰੇ ਦੀ ਘੰਟੀ ! ਉੱਝ ਦਰਿਆ ਤੋਂ ਪਾਣੀ ਛੱਡਣ ਕਰਕੇ ਰਾਵੀ ਦਾ ਪੱਧਰ ਵਧਿਆ, ਇਨ੍ਹਾਂ ਪਿੰਡਾਂ ਲਈ ਅਲਰਟ ਜਾਰੀ

Read Next

ਸ਼ਹੀਦੀ ਦਿਹਾੜੇ ‘ਤੇ ਸੀਐੱਮ ਮਾਨ ਨੇ ਕੱਸਿਆ MP ਮਾਨ ‘ਤੇ ਤਨਜ਼, ਬੋਲੇ- ਅਜਿਹੇ ਲੋਕ ਦੇਸ਼ ਦੇ ਵਫ਼ਾਦਾਰ ਨਹੀਂ