ਪੰਜਾਬੀ ਆ ਗਏ ਓਏ…! ਪੰਜਾਬ ਅੱਗੇ ਲਖਨਊ ਨੇ ਵੀ ਟੇਕੇ ਗੋਡੇ, ਦਰਜ ਕੀਤੀ ਸੀਰੀਜ਼ ਦੀ 5ਵੀਂ ਜਿੱਤ
ਸੁਨਾਮ ਊਧਮ ਸਿੰਘ ਵਾਲਾ (ਸੰਗਰੂਰ) : ਮੁੱਖ ਮੰਤਰੀ ਭਗਵੰਤ ਮਾਨ (Bhagwant Mann) ਨੇ ਐਤਵਾਰ ਨੂੰ ਬਲਿਦਾਨੀ ਊਧਮ ਸਿੰਘ ਨੂੰ ਸ਼ਹੀਦੀ ਦਿਹਾੜੇ ‘ਤੇ ਸ਼ਰਧਾਂਜਲੀ ਭੇਟ ਕੀਤੀ। ਇਸ ਮੌਕੇ ਉਨ੍ਹਾਂ ਨਾਲ ਕੈਬਨਿਟ ਮੰਤਰੀ ਅਮਨ ਅਰੋੜਾ (Aman Arora) ਤੇ ਗੁਰਮੀਤ ਸਿੰਘ ਮੀਤ ਹੇਅਰ (Gurmeet Singh Meet Hayer) ਵੀ ਮੌਜੂਦ ਸਨ। ਇਸ ਮੌਕੇ ਸੰਬੋਧਨ ਕਰਦਿਆਂ ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ 21 ਸਾਲ ਦੀ ਉਮਰ ‘ਚ ਜਲ੍ਹਿਆਂਵਾਲਾ ਬਾਗ ਕਤਲਕਾਂਡ ਦਾ ਬਦਲਾ ਲੈਣ ਵਾਲੇ ਸ਼ਹੀਦ ਊਧਮ ਸਿੰਘ ਦੀ ਧਰਤੀ ‘ਤੇ ਜਲਦ ਹੀ ਸਟੇਡੀਅਮ ਉਸਾਰਿਆ ਜਾਵੇਗਾ।
ਪਿਛਲੇ ਦਿਨੀਂ ਸ਼ਹੀਦ ਭਗਤ ਸਿੰਘ ‘ਤੇ ਗੰਭੀਰ ਟਿੱਪਣੀ ਕਰਨ ਵਾਲੇ ਸੰਗਰੂਰ ਤੋਂ ਸੰਸਦ ਮੈਂਬਰ ਸਿਮਰਨਜੀਤ ਸਿੰਘ ਮਾਨ ‘ਤੇ ਤਨਜ਼ ਕੱਸਦਿਆਂ ਕਿਹਾ ਕਿ ਦੇਸ਼ ਲਈ ਜਾਨਾਂ ਵਾਰਨ ਵਾਲੇ ਸ਼ਹੀਦਾਂ ਦੀ ਸ਼ਹਾਦਤ ਦਾ ਸਰਟੀਫਿਕੇਟ ਕਿਸੇ ਤੋਂ ਲੈਣ ਦੀ ਲੋੜ ਨਹੀਂ । ਅਜਿਹੇ ਲੋਕ ਦੇਸ਼ ਪ੍ਰਤੀ ਵਫ਼ਾਦਾਰ ਨਹੀਂ ਹੋ ਸਕਦੇ। ਉਨ੍ਹਾਂ ਕਿਹਾ ਕਿ ਸ਼ਹੀਦ ਭਗਤ ਸਿੰਘ ਦਾ ਨਾਂ ਹੀ ਕਾਫੀ ਹੈ। ਸ਼ਹੀਦ ਭਗਤ ਸਿੰਘ ਦਾ ਨਾਂ ਲੈਂਦਿਆਂ ਹੀ ਖ਼ੂਨ ਉਬਾਲੇ ਮਾਰਨ ਲੱਗ ਪੈਂਦਾ ਹੈ। ਕੁਝ ਲੋਕ ਆਪਣੀਆਂ ਸਿਆਸੀ ਰੋਟੀਆਂ ਸੇਕਣ ਲਈ ਸ਼ਹੀਦ ਭਗਤ ਸਿੰਘ ‘ਤੇ ਸਵਾਲ ਉਠਾ ਰਹੇ ਹਨ। ਦੇਸ਼ ਉਨ੍ਹਾਂ ਨੂੰ ਕਦੇ ਮਾਫ਼ ਨਹੀਂ ਕਰ ਸਕਦਾ।
ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ ਸ਼ਹੀਦਾਂ ਦੀਆਂ ਕੁਰਬਾਨੀਆਂ ਸਦਕਾ ਹੀ ਦੇਸ਼ ਨੂੰ ਆਜ਼ਾਦੀ ਮਿਲੀ ਹੈ। ਅੱਜ ਕੁਝ ਲੋਕ ਦੇਸ਼ ਦੇ ਸੰਵਿਧਾਨ ਦੀ ਸਹੁੰ ਖਾ ਕੇ ਹਲਫ਼ ਲੈਂਦੇ ਹਨ ਪਰ ਪੰਜਾਬ ‘ਚ ਪੰਚਾਇਤੀ ਜ਼ਮੀਨਾਂ ’ਤੇ ਕਬਜ਼ੇ ਕੀਤੇ ਹੋਏ ਹਨ। ਮੁੱਖ ਮੰਤਰੀ ਮਾਨ ਨੇ ਕਿਹਾ ਕਿ ਬਹੁਤ ਦੁੱਖ ਹੁੰਦਾ ਹੈ ਜਦੋਂ ਕੋਈ ਸ਼ਹੀਦਾਂ ਦੀ ਸ਼ਹਾਦਤ ‘ਤੇ ਸਵਾਲ ਉਠਾਉਂਦਾ ਹੈ। ਸੁਨਾਮ ਦੀ ਧਰਤੀ ਸ਼ਹੀਦਾਂ ਦੀ ਧਰਤੀ ਹੈ, ਜਿੱਥੋਂ ਦੇ ਪਿੰਡਾਂ ਦੇ ਸੈਂਕੜੇ ਨੌਜਵਾਨ ਫੌਜ ਵਿੱਚ ਦੇਸ਼ ਦੀ ਸੇਵਾ ਕਰ ਰਹੇ ਹਨ। ਦੇਸ਼ ਲਈ ਕਈਆਂ ਨੇ ਆਪਣੀਆਂ ਜਾਨਾਂ ਕੁਰਬਾਨ ਕੀਤੀਆਂ ਹਨ। ਉਨ੍ਹਾਂ ਨੌਜਵਾਨ ਪੀੜ੍ਹੀ ਨੂੰ ਪ੍ਰੇਰਿਤ ਕਰਦੇ ਹੋਏ ਕਿਹਾ ਕਿ ਸ਼ਹੀਦਾਂ ਦੀ ਸ਼ਹਾਦਤ ‘ਤੇ ਸਵਾਲ ਉਠਾਉਣ ਵਾਲਿਆਂ ‘ਤੇ ਕਦੇ ਵੀ ਵਿਸ਼ਵਾਸ ਨਾ ਕਰੋ, ਅਜਿਹੇ ਲੋਕ ਕਦੇ ਵੀ ਦੇਸ਼ ਦੇ ਵਫ਼ਾਦਾਰ ਨਹੀਂ ਹੋ ਸਕਦੇ
