Breaking News :

ਜਲੰਧਰ ‘ਚ 4 ਸਾਲਾ ਬੱਚੇ ਦੀ ਕਿਡਨੈਪਿੰਗ, 10 ਘੰਟਿਆਂ ਬਾਅਦ ਬੱਸ ਸਟੈਂਡ ਨੇੜਿਓਂ ਮਿਲਿਆ ਬਿਨਾਂ ਨੰਬਰੀ ਸਫੈਦ ਐਕਟਿਵਾ ’ਤੇ ਆਏ ਦੋ ਨੌਜਵਾਨ ਬੱਚੇ ਨੂੰ ਚੁੱਕ ਕੇ ਲੈ ਗਏ, ਪੁਲਿਸ ਦੀਆਂ 7 ਵਿਸ਼ੇਸ਼ ਟੀਮਾਂ ਜਾਂਚ ’ਚ ਜੁਟੀਆਂ

ਜਲੰਧਰ ’ਚ 4 ਸਾਲਾ ਬੱਚੇ ਦੀ ਕਿਡਨੈਪਿੰਗ ਨਾਲ ਦਹਿਸ਼ਤ ਚਿੱਟੀ ਐਕਟਿਵਾ ’ਤੇ ਸਵਾਰ ਦੋ ਨੌਜਵਾਨ ਗਲੀ ’ਚ ਖੇਡ ਰਹੇ ਬੱਚੇ ਨੂੰ ਚੁੱਕ ਕੇ ਫਰਾਰ, ਸੀਸੀਟੀਵੀ ਫੁਟੇਜ ਆਈ ਸਾਹਮਣੇ

ਵੱਡੀ ਖ਼ਬਰ ; ਪੁਲਸ ਨੇ ਹਿਰਾਸਤ ‘ਚ ਲਿਆ ਸੁਖਬੀਰ ਬਾਦਲ ‘ਤੇ ਹਮਲਾ ਕਰਨ ਵਾਲਾ ਹਮਲਾਵਰ

120 ਫੁੱਟੀ ਰੋਡ ਦੇ ਪੈਟਰੋਲ ਪੰਪ ‘ਤੇ ਹੰਗਾਮਾ, 300-300 ਰੁਪਏ ਦਾ ਦੋ ਵਾਰ ਪੈਟਰੋਲ ਪਵਾਉਣ ਬਾਵਜੂਦ ਨਾ ਹਿੱਲੀ ਫਿਊਲ ਮੀਟਰ ਦੀ ਸੂਈ; ਮਸ਼ੀਨ ਦੀ ਜਾਂਚ ਦੀ ਮੰਗ

ਵੱਡੀ ਖ਼ਬਰ: ਜਲੰਧਰ ਦੇ ਮੇਅਰ ਵਿਨੀਤ ਧੀਰ ਦੀ ਸ਼ੁਕਰਾਨਾ ਯਾਤਰਾ ”ਚ ਹੰਗਾਮਾ! ਦੇਵੀ ਤਾਲਾਬ ਮੰਦਰ ”ਚ ਪਥਰਾਅ

ਕਪੂਰਥਲਾ ਵਿੱਚ ਪੁਲਿਸ-ਆਬਕਾਰੀ ਵਿਭਾਗ ਦੀ ਵੱਡੀ ਕਾਰਵਾਈ, 1000 ਲੀਟਰ ਸਮਰੱਥਾ ਵਾਲੀ ਅੰਡਰਗ੍ਰਾਊਂਡ ਟੈਂਕੀ ਸਮੇਤ ਭਾਰੀ ਮਾਤਰਾ ਵਿੱਚ ਨਾਜਾਇਜ਼ ਸ਼ਰਾਬ ਬਰਾਮਦ

ਪੰਨੂ ਵਿਹਾਰ ‘ਚ ਪੁਲਿਸ ਦਾ ਵੱਡਾ ਐਕਸ਼ਨ: ਦੁਕਾਨ ‘ਚੋਂ 14 ਪੇਟੀਆਂ ਨਾਜਾਇਜ਼ ਸ਼ਰਾਬ ਬਰਾਮਦ, ਤਸਕਰ ਫ਼ਰਾਰ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਜਲੰਧਰ ਕੈਂਟ ਰੇਲਵੇ ਸਟੇਸ਼ਨ ਤੋਂ ਰਵਿਦਾਸ ਐਕਸਪ੍ਰੈਸ ਨੂੰ ਦਿਖਾਈ ਹਰੀ ਝੰਡੀ, 125 ਕਰੋੜ ਦੀ ਲਾਗਤ ਨਾਲ ਮੁੜ ਤਿਆਰ ਹੋਇਆ ਸਟੇਸ਼ਨ ਰਾਸ਼ਟਰ ਨੂੰ ਸਮਰਪਿਤ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਇਸ ਮਹੀਨੇ ਕਰ ਸਕਦੇ ਹਨ ਜਲੰਧਰ ਕੈਂਟ ਰੇਲਵੇ ਸਟੇਸ਼ਨ ਦਾ ਉਦਘਾਟਨ, ਅੰਮ੍ਰਿਤ ਭਾਰਤ ਸਟੇਸ਼ਨ ਯੋਜਨਾ ਤਹਿਤ 98.89 ਕਰੋੜ ਰੁਪਏ ਨਾਲ ਤਿਆਰ ਹੋਇਆ ਪੰਜਾਬ ਦਾ ਪਹਿਲਾ ਆਧੁਨਿਕ ਰੇਲਵੇ ਸਟੇਸ਼ਨ

ਜਲੰਧਰ ਦੇ ਚਾਵਲਾ ਮੋਬਾਈਲ ਸ਼ੋਰੂਮ ‘ਤੇ ਦਿਨ-ਦਿਹਾੜੇ ਫਾਇਰਿੰਗ, ਇੱਕ ਨੌਜਵਾਨ ਲੋਕਾਂ ਨੇ ਹਥਿਆਰ ਸਮੇਤ ਕਾਬੂ ਕੀਤਾ

September 23, 2026

22.60 ਕਰੋੜ ਨਾਲ ਹੋਵੇਗਾ ਸੁਨਾਮ ਦਾ ਵਿਕਾਸ

ਸਟੇਡੀਅਮ ਦਾ ਰੱਖਿਆ ਨੀਂਹ ਪੱਥਰ, ਚੀਮਾ ਤੇ ਲੌਂਗੋਵਾਲ ‘ਚ ਬਣਨਗੇ ਨਵੇਂ ਬੱਸ ਸਟੈਂਡ

ਕੈਬਨਿਟ ਮੰਤਰੀ ਅਮਨ ਅਰੋੜਾ ਨੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਅੱਜ ਵਿਧਾਨ ਸਭਾ ਹਲਕਾ ਸੁਨਾਮ ਊਧਮ ਸਿੰਘ ਵਾਲਾ ਦੇ ਕਾਇਆ ਕਲਪ ਲਈ 22.60 ਕਰੋੜ ਰੁਪਏ ਦੀ ਲਾਗਤ ਵਾਲੇ ਵਿਕਾਸ ਕਾਰਜਾਂ ਦਾ ਐਲਾਨ ਕੀਤੇ ਜਾਣ ਲਈ ਮੁੱਖ ਮੰਤਰੀ ਦਾ ਵਿਸ਼ੇਸ਼ ਤੌਰ ਉੱਤੇ ਧੰਨਵਾਦ ਕੀਤਾ ਹੈ। ਪੰਜਾਬ ਦੇ ਸੂਚਨਾ ਤੇ ਲੋਕ ਸੰਪਰਕ, ਨਵੀਂ ਤੇ ਨਵਿਆਉਣਯੋਗ ਊਰਜਾ ਅਤੇ ਮਕਾਨ ਉਸਾਰੀ ਤੇ ਸ਼ਹਿਰੀ ਵਿਕਾਸ ਮੰਤਰੀ ਸ੍ਰੀ ਅਮਨ ਅਰੋੜਾ ਨੇ ਮੁੱਖ ਮੰਤਰੀ ਸ. ਭਗਵੰਤ ਮਾਨ ਵੱਲੋਂ ਸ਼ਹੀਦ ਊਧਮ ਸਿੰਘ ਜੀ ਦੇ ਸ਼ਹੀਦੀ ਦਿਵਸ ਮੌਕੇ ਆਯੋਜਿਤ ਰਾਜ ਪੱਧਰੀ ਸ਼ਹੀਦੀ ਸਮਾਗਮ ਵਿਚ ਮਹਾਨ ਸ਼ਹੀਦ ਪ੍ਰਤੀ ਨਤਮਸਤਕ ਹੁੰਦੇ ਹੋਏ ਹਲਕਾ ਵਾਸੀਆਂ ਦੀਆਂ ਪ੍ਰਮੁੱਖ ਲੋੜਾਂ ਨੂੰ ਪ੍ਰਮੁੱਖਤਾ ਨਾਲ ਪੂਰਾ ਕਰਨ ਦੀ ਵਚਨਬੱਧਤਾ ਨੂੰ ਦੁਹਰਾਉਣ ਲਈ ਮੁੱਖ ਮੰਤਰੀ ਦਾ ਤਹਿ ਦਿਲੋਂ ਧੰਨਵਾਦ ਕਰਦਿਆਂ ਕਿਹਾ ਕਿ ਕਰੀਬ 22.60 ਕਰੋੜ ਰੁਪਏ ਦੀ ਲਾਗਤ ਵਾਲੇ ਇਨਾਂ੍ਹ ਵਿਕਾਸ ਕਾਰਜਾਂ ਦੇ ਮੁਕੰਮਲ ਹੋਣ ਨਾਲ ਲੋਕ ਵੱਡੀ ਰਾਹਤ ਮਹਿਸੂਸ ਕਰਨਗੇ। ਸ੍ਰੀ ਅਮਨ ਅਰੋੜਾ ਨੇ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਮਾਨ ਵੱਲੋਂ ਆਈ ਟੀ ਆਈ ਸੁਨਾਮ ਵਿਖੇ 1.66 ਕਰੋੜ ਰੁਪਏ ਦੀ ਲਾਗਤ ਨਾਲ ਤਿਆਰ ਹੋਣ ਵਾਲੇ ਸਟੇਡੀਅਮ ਦਾ ਨੀਂਹ ਪੱਥਰ ਰੱਖਿਆ ਗਿਆ ਹੈ ਜਿਸ ਨਾਲ ਖੇਡ ਸਭਿਆਚਾਰ ਨੂੰ ਵਿਕਸਤ ਕਰਨ ਵਿਚ ਸਹਿਯੋਗ ਮਿਲੇਗਾ। ਉਹਨਾਂ ਨੇ ਦਸਿਆ ਕਿ ਚੀਮਾ ਵਿਖੇ 4.46 ਕਰੋੜ ਰੁਪਏ ਦੀ ਲਾਗਤ ਨਾਲ ਸਬ ਤਹਿਸੀਲ ਪ੍ਰਬੰਧਕੀ ਕੰਪਲੈਕਸ ਬਣਾਉਣ ਦਾ ਐਲਾਨ ਵੀ ਮੁੱਖ ਮੰਤਰੀ ਵੱਲੋਂ ਕੀਤਾ ਗਿਆ ਹੈ ਜਿਸ ਨਾਲ ਚੀਮਾ ਨਿਵਾਸੀਆਂ ਨੂੰ ਵੱਡਾ ਲਾਭ ਹੋਵੇਗਾ। ਉਨਾਂ੍ਹ ਦੱਸਿਆ ਕਿ ਚੀਮਾ ਵਿਖੇ ਹੀ ਕਰੀਬ 5.07 ਕਰੋੜ ਰੁਪਏ ਦੀ ਲਾਗਤ ਨਾਲ ਨਵੇਂ ਬੱਸ ਸਟੈਂਡ ਦੀ ਉਸਾਰੀ, ਲੌਂਗੋਵਾਲ ਵਿਖੇ 3.58 ਕਰੋੜ ਰੁਪਏ ਦੀ ਲਾਗਤ ਨਾਲ ਨਵੇਂ ਸਟੇਡੀਅਮ ਦੀ ਉਸਾਰੀ, ਲੌਂਗੋਵਾਲ ਵਿਖੇ 2.54 ਕਰੋੜ ਰੁਪਏ ਦੀ ਲਾਗਤ ਨਾਲ ਨਵੇਂ ਬੱਸ ਸਟੈਂਡ ਦੀ ਉਸਾਰੀ ਅਤੇ ਸੁਨਾਮ ਸ਼ਹਿਰ ਵਿੱਚ ਬਕਾਇਆ ਰਹਿੰਦੇ ਸੀਵਰੇਜ ਤੇ ਜਲ ਸਪਲਾਈ ਦਾ ਕੰਮ 100% ਕਰਨ ਲਈ 5.28 ਕਰੋੜ ਰੁਪਏ ਖਰਚ ਕੀਤੇ ਜਾਣ ਦਾ ਐਲਾਨ ਵੀ ਮੁੱਖ ਮੰਤਰੀ ਸ੍ਰੀ ਭਗਵੰਤ ਮਾਨ ਵੱਲੋਂ ਕੀਤਾ ਗਿਆ ਹੈ । ਕੈਬਨਿਟ ਮੰਤਰੀ ਅਮਨ ਅਰੋੜਾ ਨੇ ਕਿਹਾ ਕਿ ਪਿਛਲੇ ਸਮੇਂ ਦੀਆਂ ਸਰਕਾਰਾਂ ਨੇ ਲੋਕਾਂ ਨਾਲ ਸਮੇਂ ਸਮੇਂ ਉਤੇ ਝੂਠੇ ਵਾਅਦੇ ਕਰਕੇ ਜਨਤਾ ਦੀਆਂ ਭਾਵਨਾਵਾਂ ਨਾਲ ਖਿਲਵਾੜ ਹੀ ਕੀਤਾ ਹੈ ਜਦਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਨੇ ਲੋਕਾਂ ਵੱਲੋਂ ਦਿੱਤੇ ਗਏ ਅਥਾਹ ਪਿਆਰ ਅਤੇ ਸਤਿਕਾਰ ਨੂੰ ਕਬੂਲ ਕਰਦੇ ਹੋਏ ਸਰਕਾਰ ਬਣਨ ਦੇ ਪਹਿਲੇ ਦਿਨ ਤੋਂ ਹੀ ਲੋਕ ਹਿਤਾਂ ਲਈ ਨਾ ਕੇਵਲ ਵੱਡੇ ਅਤੇ ਇਤਿਹਾਸਕ ਫੈਸਲੇ ਲਏ ਬਲਕਿ ਫੈਸਲਿਆਂ ਨੂੰ ਸਫਲਤਾ ਨਾਲ ਲਾਗੂ ਵੀ ਕੀਤਾ ਗਿਆ। ਉਨਾਂ੍ਹ ਕਿਹਾ ਕਿ ਸ਼ਹੀਦ ਊਧਮ ਸਿੰਘ ਜੀ ਦੇ ਸ਼ਹੀਦੀ ਦਿਹਾੜੇ ਮੌਕੇ ਰਾਜ ਪੱਧਰੀ ਸਮਾਗਮ ਦੌਰਾਨ ਮੁੱਖ ਮੰਤਰੀ ਵੱਲੋਂ ਸੁਨਾਮ ਵਾਸੀਆਂ ਨਾਲ ਖੁੱਲ੍ਹਦਿਲੀ ਨਾਲ ਪੁਰਾਣੀਆਂ ਯਾਦਾਂ ਸਾਂਝੀਆਂ ਕਰਨ ਨਾਲ ਲੋਕ ਉਤਸ਼ਾਹਿਤ ਹਨ। ਉਨਾਂ੍ਹ ਹਲਕਾ ਸੁਨਾਮ ਊਧਮ ਸਿੰਘ ਵਾਲਾ ਦੇ ਸਮੂਹ ਨਿਵਾਸੀਆਂ ਦੀਆਂ ਪ੍ਰਮੁੱਖ ਮੰਗਾਂ ਨੂੰ ਤਰਜ਼ੀਹ ਦੇ ਆਧਾਰ ਉੱਤੇ ਪੂਰਾ ਕਰਨ ਲਈ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਦਿਖਾਈ ਜਾ ਰਹੀ ਦਿਲਚਸਪੀ ਲਈ ਧੰਨਵਾਦ ਕਰਦਿਆਂ ਕਿਹਾ ਕਿ ਉਹ ਸਰਕਾਰ ਵੱਲੋਂ ਸੌਂਪੀ ਜਾਣ ਵਾਲੀ ਹਰ ਜ਼ਿੰਮੇਵਾਰੀ ਨੂੰ ਤਨਦੇਹੀ ਨਾਲ ਨਿਭਾਉਣਗੇ ਅਤੇ ਸਰਕਾਰ ਵੱਲੋਂ ਜਾਰੀ ਹੋਣ ਵਾਲੀ ਗਰਾਂਟ ਨੂੰ ਇਮਾਨਦਾਰੀ ਨਾਲ ਖਰਚ ਕਰਨ ਸਬੰਧੀ ਸਬੰਧਤ ਅਧਿਕਾਰੀਆਂ ਦੀ ਜ਼ਿੰਮੇਵਾਰੀ ਤੈਅ ਕੀਤੀ ਜਾਵੇਗੀ।

Vinkmag ad
Share Our Daily Posts

News Desk

Read Previous

ਬੇਰੁਜ਼ਗਾਰ ETT-TET ਪਾਸ ਅਧਿਆਪਕਾਂ ਤੇ ਪੁਲਿਸ ਵਿਚਾਲੇ ਮੁੜ ਝੜਪ, ਮੁੱਖ ਮੰਤਰੀ ਦੀ ਰਿਹਾਇਸ਼ ਅੱਗੇ ਦਿੱਤਾ ਧਰਨਾ

Read Next

ਅੱਜ ਤੋਂ ਪੰਜਾਬ ਭਰ ‘ਚ ਅਸ਼ਟਾਮ ਪੇਪਰਾਂ ਦੀ ਵਿਕਰੀ ਆਨਲਾਈਨ ਸ਼ੁਰੂ, ਈ ਸਟੈਂਪ ਜ਼ਰੀਏ ਹੋਣਗੇ ਸਾਰੇ ਕੰਮ