Breaking News :

ਜਲੰਧਰ ‘ਚ 4 ਸਾਲਾ ਬੱਚੇ ਦੀ ਕਿਡਨੈਪਿੰਗ, 10 ਘੰਟਿਆਂ ਬਾਅਦ ਬੱਸ ਸਟੈਂਡ ਨੇੜਿਓਂ ਮਿਲਿਆ ਬਿਨਾਂ ਨੰਬਰੀ ਸਫੈਦ ਐਕਟਿਵਾ ’ਤੇ ਆਏ ਦੋ ਨੌਜਵਾਨ ਬੱਚੇ ਨੂੰ ਚੁੱਕ ਕੇ ਲੈ ਗਏ, ਪੁਲਿਸ ਦੀਆਂ 7 ਵਿਸ਼ੇਸ਼ ਟੀਮਾਂ ਜਾਂਚ ’ਚ ਜੁਟੀਆਂ

ਜਲੰਧਰ ’ਚ 4 ਸਾਲਾ ਬੱਚੇ ਦੀ ਕਿਡਨੈਪਿੰਗ ਨਾਲ ਦਹਿਸ਼ਤ ਚਿੱਟੀ ਐਕਟਿਵਾ ’ਤੇ ਸਵਾਰ ਦੋ ਨੌਜਵਾਨ ਗਲੀ ’ਚ ਖੇਡ ਰਹੇ ਬੱਚੇ ਨੂੰ ਚੁੱਕ ਕੇ ਫਰਾਰ, ਸੀਸੀਟੀਵੀ ਫੁਟੇਜ ਆਈ ਸਾਹਮਣੇ

ਵੱਡੀ ਖ਼ਬਰ ; ਪੁਲਸ ਨੇ ਹਿਰਾਸਤ ‘ਚ ਲਿਆ ਸੁਖਬੀਰ ਬਾਦਲ ‘ਤੇ ਹਮਲਾ ਕਰਨ ਵਾਲਾ ਹਮਲਾਵਰ

120 ਫੁੱਟੀ ਰੋਡ ਦੇ ਪੈਟਰੋਲ ਪੰਪ ‘ਤੇ ਹੰਗਾਮਾ, 300-300 ਰੁਪਏ ਦਾ ਦੋ ਵਾਰ ਪੈਟਰੋਲ ਪਵਾਉਣ ਬਾਵਜੂਦ ਨਾ ਹਿੱਲੀ ਫਿਊਲ ਮੀਟਰ ਦੀ ਸੂਈ; ਮਸ਼ੀਨ ਦੀ ਜਾਂਚ ਦੀ ਮੰਗ

ਵੱਡੀ ਖ਼ਬਰ: ਜਲੰਧਰ ਦੇ ਮੇਅਰ ਵਿਨੀਤ ਧੀਰ ਦੀ ਸ਼ੁਕਰਾਨਾ ਯਾਤਰਾ ”ਚ ਹੰਗਾਮਾ! ਦੇਵੀ ਤਾਲਾਬ ਮੰਦਰ ”ਚ ਪਥਰਾਅ

ਕਪੂਰਥਲਾ ਵਿੱਚ ਪੁਲਿਸ-ਆਬਕਾਰੀ ਵਿਭਾਗ ਦੀ ਵੱਡੀ ਕਾਰਵਾਈ, 1000 ਲੀਟਰ ਸਮਰੱਥਾ ਵਾਲੀ ਅੰਡਰਗ੍ਰਾਊਂਡ ਟੈਂਕੀ ਸਮੇਤ ਭਾਰੀ ਮਾਤਰਾ ਵਿੱਚ ਨਾਜਾਇਜ਼ ਸ਼ਰਾਬ ਬਰਾਮਦ

ਪੰਨੂ ਵਿਹਾਰ ‘ਚ ਪੁਲਿਸ ਦਾ ਵੱਡਾ ਐਕਸ਼ਨ: ਦੁਕਾਨ ‘ਚੋਂ 14 ਪੇਟੀਆਂ ਨਾਜਾਇਜ਼ ਸ਼ਰਾਬ ਬਰਾਮਦ, ਤਸਕਰ ਫ਼ਰਾਰ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਜਲੰਧਰ ਕੈਂਟ ਰੇਲਵੇ ਸਟੇਸ਼ਨ ਤੋਂ ਰਵਿਦਾਸ ਐਕਸਪ੍ਰੈਸ ਨੂੰ ਦਿਖਾਈ ਹਰੀ ਝੰਡੀ, 125 ਕਰੋੜ ਦੀ ਲਾਗਤ ਨਾਲ ਮੁੜ ਤਿਆਰ ਹੋਇਆ ਸਟੇਸ਼ਨ ਰਾਸ਼ਟਰ ਨੂੰ ਸਮਰਪਿਤ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਇਸ ਮਹੀਨੇ ਕਰ ਸਕਦੇ ਹਨ ਜਲੰਧਰ ਕੈਂਟ ਰੇਲਵੇ ਸਟੇਸ਼ਨ ਦਾ ਉਦਘਾਟਨ, ਅੰਮ੍ਰਿਤ ਭਾਰਤ ਸਟੇਸ਼ਨ ਯੋਜਨਾ ਤਹਿਤ 98.89 ਕਰੋੜ ਰੁਪਏ ਨਾਲ ਤਿਆਰ ਹੋਇਆ ਪੰਜਾਬ ਦਾ ਪਹਿਲਾ ਆਧੁਨਿਕ ਰੇਲਵੇ ਸਟੇਸ਼ਨ

ਜਲੰਧਰ ਦੇ ਚਾਵਲਾ ਮੋਬਾਈਲ ਸ਼ੋਰੂਮ ‘ਤੇ ਦਿਨ-ਦਿਹਾੜੇ ਫਾਇਰਿੰਗ, ਇੱਕ ਨੌਜਵਾਨ ਲੋਕਾਂ ਨੇ ਹਥਿਆਰ ਸਮੇਤ ਕਾਬੂ ਕੀਤਾ

September 23, 2026

ਕਾਲਜ ਗਈ ਵਿਦਿਆਰਥਣ ਅਗਵਾ, ਖੰਨਾ ਦੇ ਰਹਿਣ ਵਾਲੇ ਇਕ ਨੌਜਵਾਨ ਦੇ ਖਿਲਾਫ ਮੁਕੱਦਮਾ ਦਰਜ

ਲੁਧਿਆਣਾ : ਘਰ ਤੋਂ ਕਾਲਜ ਜਾ ਰਹੀ ਵਿਦਿਆਰਥਣ ਨੂੰ ਰਸਤੇ ਚੋਂ ਹੀ ਅਗਵਾ ਕਰ ਲੈਣ ਦੀ ਸਨਸਨੀਖੇਜ਼ ਘਟਨਾ ਸਾਹਮਣੇ ਆਈ ਹੈ। ਇਸ ਮਾਮਲੇ ਵਿੱਚ ਲੜਕੀ ਦੇ ਪਰਿਵਾਰਕ ਮੈਂਬਰਾਂ ਦਾ ਕਹਿਣਾ ਹੈ ਕਿ ਪਿੰਡ ਖੱਟੜਾ ਖੰਨਾ ਦੇ ਰਹਿਣ ਵਾਲੇ ਗੁਰਬਖਸ਼ ਸਿੰਘ ਨੇ ਲੜਕੀ ਨੂੰ ਅਗਵਾ ਕਰ ਕੇ ਦੋਸ਼ ਪੂਰਨ ਹਿਰਾਸਤ ਵਿੱਚ ਰੱਖਿਆ ਹੋਇਆ ਹੈ। ਮਾਮਲੇ ਦੀ ਗੰਭੀਰਤਾ ਨੂੰ ਦੇਖਦੇ ਹੋਏ ਥਾਣਾ ਸਦਰ ਦੀ ਪੁਲਿਸ ਨੇ ਗੁਰਬਖ਼ਸ਼ ਸਿੰਘ ਦੇ ਖਿਲਾਫ ਮੁਕੱਦਮਾ ਦਰਜ ਕਰਕੇ ਤਫਤੀਸ਼ ਸ਼ੁਰੂ ਕਰ ਦਿੱਤੀ ਹੈ ।ਥਾਣਾ ਸਦਰ ਦੀ ਪੁਲਿਸ ਨੂੰ ਜਾਣਕਾਰੀ ਦਿੰਦਿਆਂ ਜਨਤਾ ਕਲੋਨੀ ਦੇ ਰਹਿਣ ਵਾਲੇ ਵਿਅਕਤੀ ਨੇ ਦੱਸਿਆ ਕਿ 28 ਜੁਲਾਈ ਨੂੰ ਉਨ੍ਹਾਂ ਦੀ 20 ਸਾਲ ਦੀ ਬੇਟੀ ਸਵੇਰੇ 10 ਵਜੇ ਦੇ ਕਰੀਬ ਗੁਰੂ ਨਾਨਕ ਕਾਲਜ ਮਾਡਲ ਟਾਊਨ ਗਈ। ਦੇਰ ਸ਼ਾਮ ਤਕ ਵੀ ਜਦ ਲੜਕੀ ਘਰ ਵਾਪਸ ਨਾ ਆਈ ਤਾਂ ਪਰਿਵਾਰਕ ਮੈਂਬਰਾਂ ਨੇ ਉਸ ਨੂੰ ਲੱਭਣਾ ਸ਼ੁਰੂ ਕੀਤਾ। ਰਿਸ਼ਤੇਦਾਰਾਂ ਅਤੇ ਵਾਕਫ਼ ਵਿਅਕਤੀਆਂ ਕੋਲੋਂ ਤਿੰਨ ਦਿਨਾਂ ਤਕ ਪੁੱਛਗਿੱਛ ਕਰਨ ਦੇ ਬਾਵਜੂਦ ਲੜਕੀ ਸਬੰਧੀ ਕੋਈ ਜਾਣਕਾਰੀ ਨਾ ਮਿਲੀ। ਇਸੇ ਦੌਰਾਨ ਲੜਕੀ ਦੇ ਪਿਤਾ ਨੂੰ ਪਤਾ ਲੱਗਾ ਕਿ ਪਿੰਡ ਖਟੜਾ ਖੰਨਾ ਦਾ ਰਹਿਣ ਵਾਲਾ ਗੁਰਬਖ਼ਸ਼ ਸਿੰਘ ਉਨ੍ਹਾਂ ਦੀ ਬੇਟੀ ਨੂੰ ਅਗਵਾ ਕਰਕੇ ਲੈ ਗਿਆ ਹੈ ਅਤੇ ਉਸ ਨੇ ਲੜਕੀ ਨੂੰ ਨਾਜਾਇਜ਼ ਹਿਰਾਸਤ ਵਿਚ ਰੱਖਿਆ ਹੋਇਆ ਹੈ। ਇਸ ਮਾਮਲੇ ਸਬੰਧੀ ਜਾਣਕਾਰੀ ਦਿੰਦਿਆਂ ਤਫਤੀਸ਼ੀ ਅਫਸਰ ਬਲਵੀਰ ਸਿੰਘ ਨੇ ਦੱਸਿਆ ਕਿ ਪੁਲਿਸ ਨੇ ਗੁਰਬਖ਼ਸ਼ ਸਿੰਘ ਦੇ ਖ਼ਿਲਾਫ਼ ਕੇਸ ਦਰਜ ਕਰਕੇ ਲੜਕੀ ਅਤੇ ਮੁਲਜ਼ਮ ਦੀ ਤਲਾਸ਼ ਸ਼ੁਰੂ ਕਰ ਦਿੱਤੀ ਹੈ ।

Vinkmag ad
Share Our Daily Posts

News Desk

Read Previous

ਸੀਐਨਜੀ ਗੈਸ ਪਹੁੰਚੀ ਸੈਂਕੜਾ ਲਗਾਉਣ ਦੇ ਨੇੜੇ, 10 ਰੁਪਏ ਪ੍ਰਤੀ ਕਿਲੋ ਵਧੀ ਕੀਮਤ; ਲੋਕ ਪਰੇਸ਼ਾਨ

Read Next

ਤਰਨਤਾਰਨ ‘ਚ ਟੋਲ ਪਲਾਜ਼ਾ ’ਤੇ ਧਰਨਾ ਲਗਾਉਣ ਵਾਲੇ ਕਰਮਚਾਰੀਆਂ ’ਤੇ ਜਾਨਲੇਵਾ ਹਮਲਾ, ਖੇਤਾਂ ਵੱਲ ਭੱਜ ਕੇ ਬਚਾਈ ਜਾਨ