Breaking News :

ਜਲੰਧਰ ‘ਚ 4 ਸਾਲਾ ਬੱਚੇ ਦੀ ਕਿਡਨੈਪਿੰਗ, 10 ਘੰਟਿਆਂ ਬਾਅਦ ਬੱਸ ਸਟੈਂਡ ਨੇੜਿਓਂ ਮਿਲਿਆ ਬਿਨਾਂ ਨੰਬਰੀ ਸਫੈਦ ਐਕਟਿਵਾ ’ਤੇ ਆਏ ਦੋ ਨੌਜਵਾਨ ਬੱਚੇ ਨੂੰ ਚੁੱਕ ਕੇ ਲੈ ਗਏ, ਪੁਲਿਸ ਦੀਆਂ 7 ਵਿਸ਼ੇਸ਼ ਟੀਮਾਂ ਜਾਂਚ ’ਚ ਜੁਟੀਆਂ

ਜਲੰਧਰ ’ਚ 4 ਸਾਲਾ ਬੱਚੇ ਦੀ ਕਿਡਨੈਪਿੰਗ ਨਾਲ ਦਹਿਸ਼ਤ ਚਿੱਟੀ ਐਕਟਿਵਾ ’ਤੇ ਸਵਾਰ ਦੋ ਨੌਜਵਾਨ ਗਲੀ ’ਚ ਖੇਡ ਰਹੇ ਬੱਚੇ ਨੂੰ ਚੁੱਕ ਕੇ ਫਰਾਰ, ਸੀਸੀਟੀਵੀ ਫੁਟੇਜ ਆਈ ਸਾਹਮਣੇ

ਵੱਡੀ ਖ਼ਬਰ ; ਪੁਲਸ ਨੇ ਹਿਰਾਸਤ ‘ਚ ਲਿਆ ਸੁਖਬੀਰ ਬਾਦਲ ‘ਤੇ ਹਮਲਾ ਕਰਨ ਵਾਲਾ ਹਮਲਾਵਰ

120 ਫੁੱਟੀ ਰੋਡ ਦੇ ਪੈਟਰੋਲ ਪੰਪ ‘ਤੇ ਹੰਗਾਮਾ, 300-300 ਰੁਪਏ ਦਾ ਦੋ ਵਾਰ ਪੈਟਰੋਲ ਪਵਾਉਣ ਬਾਵਜੂਦ ਨਾ ਹਿੱਲੀ ਫਿਊਲ ਮੀਟਰ ਦੀ ਸੂਈ; ਮਸ਼ੀਨ ਦੀ ਜਾਂਚ ਦੀ ਮੰਗ

ਵੱਡੀ ਖ਼ਬਰ: ਜਲੰਧਰ ਦੇ ਮੇਅਰ ਵਿਨੀਤ ਧੀਰ ਦੀ ਸ਼ੁਕਰਾਨਾ ਯਾਤਰਾ ”ਚ ਹੰਗਾਮਾ! ਦੇਵੀ ਤਾਲਾਬ ਮੰਦਰ ”ਚ ਪਥਰਾਅ

ਕਪੂਰਥਲਾ ਵਿੱਚ ਪੁਲਿਸ-ਆਬਕਾਰੀ ਵਿਭਾਗ ਦੀ ਵੱਡੀ ਕਾਰਵਾਈ, 1000 ਲੀਟਰ ਸਮਰੱਥਾ ਵਾਲੀ ਅੰਡਰਗ੍ਰਾਊਂਡ ਟੈਂਕੀ ਸਮੇਤ ਭਾਰੀ ਮਾਤਰਾ ਵਿੱਚ ਨਾਜਾਇਜ਼ ਸ਼ਰਾਬ ਬਰਾਮਦ

ਪੰਨੂ ਵਿਹਾਰ ‘ਚ ਪੁਲਿਸ ਦਾ ਵੱਡਾ ਐਕਸ਼ਨ: ਦੁਕਾਨ ‘ਚੋਂ 14 ਪੇਟੀਆਂ ਨਾਜਾਇਜ਼ ਸ਼ਰਾਬ ਬਰਾਮਦ, ਤਸਕਰ ਫ਼ਰਾਰ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਜਲੰਧਰ ਕੈਂਟ ਰੇਲਵੇ ਸਟੇਸ਼ਨ ਤੋਂ ਰਵਿਦਾਸ ਐਕਸਪ੍ਰੈਸ ਨੂੰ ਦਿਖਾਈ ਹਰੀ ਝੰਡੀ, 125 ਕਰੋੜ ਦੀ ਲਾਗਤ ਨਾਲ ਮੁੜ ਤਿਆਰ ਹੋਇਆ ਸਟੇਸ਼ਨ ਰਾਸ਼ਟਰ ਨੂੰ ਸਮਰਪਿਤ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਇਸ ਮਹੀਨੇ ਕਰ ਸਕਦੇ ਹਨ ਜਲੰਧਰ ਕੈਂਟ ਰੇਲਵੇ ਸਟੇਸ਼ਨ ਦਾ ਉਦਘਾਟਨ, ਅੰਮ੍ਰਿਤ ਭਾਰਤ ਸਟੇਸ਼ਨ ਯੋਜਨਾ ਤਹਿਤ 98.89 ਕਰੋੜ ਰੁਪਏ ਨਾਲ ਤਿਆਰ ਹੋਇਆ ਪੰਜਾਬ ਦਾ ਪਹਿਲਾ ਆਧੁਨਿਕ ਰੇਲਵੇ ਸਟੇਸ਼ਨ

ਜਲੰਧਰ ਦੇ ਚਾਵਲਾ ਮੋਬਾਈਲ ਸ਼ੋਰੂਮ ‘ਤੇ ਦਿਨ-ਦਿਹਾੜੇ ਫਾਇਰਿੰਗ, ਇੱਕ ਨੌਜਵਾਨ ਲੋਕਾਂ ਨੇ ਹਥਿਆਰ ਸਮੇਤ ਕਾਬੂ ਕੀਤਾ

September 23, 2026

ਤਰਨਤਾਰਨ ‘ਚ ਟੋਲ ਪਲਾਜ਼ਾ ’ਤੇ ਧਰਨਾ ਲਗਾਉਣ ਵਾਲੇ ਕਰਮਚਾਰੀਆਂ ’ਤੇ ਜਾਨਲੇਵਾ ਹਮਲਾ, ਖੇਤਾਂ ਵੱਲ ਭੱਜ ਕੇ ਬਚਾਈ ਜਾਨ

ਚੋਹਲਾ ਸਾਹਿਬ : ਆਪਣੀਆਂ ਮੰਗਾਂ ਨੂੰ ਲੈ ਕੇ ਟੋਲ ਪਲਾਜ਼ਾ ‘ਤੇ ਧਰਨਾ ਲਗਾਉਣ ਵਾਲੇ ਕਰਮਚਾਰੀਆਂ ਉੱਪਰ ਕਥਿਤ ਤੌਰ ’ਤੇ ਗੋਲ਼ੀਆਂ ਚਲਾਉਣ ਦਾ ਮਾਮਲਾ ਸਾਹਮਣੇ ਆਇਆ ਹੈ। ਇਸ ਗੋਲ਼ੀਬਾਰੀ ਵਿਚ ਤਿੰਨ ਕਰਮਚਾਰੀ ਤਾਂ ਖੇਤਾਂ ਵੱਲ ਭੱਜ ਕੇ ਵਾਲ ਵਾਲ ਬਚ ਗਏ ਪਰ ਹਮਲਾਵਰਾਂ ਨੇ ਉਨ੍ਹਾਂ ਦੇ ਸੜਕ ’ਤੇ ਡਿੱਗੇ ਮੋਟਰਸਾਈਕਲ ’ਤੇ ਗੋਲ਼ੀਆਂ ਦਾਗ ਦਿੱਤੀਆਂ। ਥਾਣਾ ਚੋਹਲਾ ਸਾਹਿਬ ਦੀ ਪੁਲਿਸ ਨੇ ਇਸ ਸਬੰਧੀ ਟੋਲ ਪਲਾਜ਼ਾ ਦੇ ਇੰਚਾਰਜ ਸਮੇਤ ਕਈ ਲੋਕਾਂ ਵਿਰੁੱਧ ਜਾਨਲੇਵਾ ਹਮਲਾ ਕਰਨ ਦੀਆਂ ਧਾਰਾਵਾਂ ਦੇ ਤਹਿਤ ਕੇਸ ਦਰਜ ਕੀਤਾ ਹੈ।

ਗੁਰਵਿੰਦਰ ਸਿੰਘ ਪੁੱਤਰ ਪਰਮਜੀਤ ਸਿੰਘ ਵਾਸੀ ਪਿੰਡ ਵੜਿੰਗ ਨੇ ਪੁਲਿਸ ਨੂੰ ਦਿੱਤੀ ਸ਼ਿਕਾਇਤ ਵਿਚ ਦੱਸਿਆ ਕਿ ਉਹ ਕੌਮੀ ਸ਼ਾਹ ਮਾਰਗ ਨੰਬਰ 54 ’ਤੇ ਸਥਿਤ ਉਸਮਾ ਟੋਲ ਪਲਾਜ਼ਾ ਉੱਪਰ ਟਿਕਟ ਕੁਲੈਕਟਰ ਦਾ ਕੰਮ ਕਰਦਾ ਹੈ। ਲੰਘੀ ਰਾਤ ਕਰੀਬ ਸਵਾ 12 ਵਜੇ ਉਹ ਜੋਬਨਪ੍ਰੀਤ ਸਿੰਘ ਅਤੇ ਗੁਰਜੰਟ ਸਿੰਘ ਸਮੇਤ ਆਪਣੀ ਡਿਊਟੀ ਖਤਮ ਕਰਕੇ ਮੋਟਰਸਾਈਕਲ ’ਤੇ ਸਵਾਰ ਹੋ ਕੇ ਵਾਪਸ ਪਿੰਡਾਂ ਨੂੰ ਜਾ ਰਹੇ ਸੀ। ਜਦੋਂ ਉਹ ਭੱਠਲ ਪਿੰਡ ਦੇ ਸੂਏ ਕੋਲ ਪੁੱਜੇ ਤਾਂ ਅੱਗੋਂ 2 ਗੱਡੀਆਂ ਆਈਆਂ ਜਿਨ੍ਹਾਂ ਵਿਚ ਸਵਾਰ 10 ਦੇ ਕਰੀਬ ਅਣਪਛਾਤੇ ਨਕਾਬਪੋਸ਼ ਲੋਕਾਂ ਨੇ ਉਨ੍ਹਾਂ ਉੱਪਰ ਗੋਲ਼ੀਆਂ ਚਲਾ ਦਿੱਤੀਆਂ। ਉਹ ਮੋਟਰਸਾਈਕਲ ਸੁੱਟ ਕੇ ਝੋਨੇ ਦੇ ਖੇਤਾਂ ਵਿਚ ਭੱਜ ਗਏ। ਜਦੋਂਕਿ ਹਮਲਾਵਰਾਂ ਨੇ ਉਨ੍ਹਾਂ ਦੇ ਮੋਟਰਸਾਈਕਲ ’ਤੇ ਗੋਲ਼ੀਆਂ ਮਾਰੀਆਂ ’ਤੇ ਭੰਨਤੋੜ ਵੀ ਕੀਤੀ। ਉਸਨੇ ਦੱਸਿਆ ਕਿ ਉਨ੍ਹਾਂ ਆਪਣੀਆਂ ਮੰਗਾਂ ਮਨਵਾਉਣ ਲਈ ਟੋਲ ਪਲਾਜ਼ਾ ’ਤੇ ਧਰਨਾ ਦਿੱਤਾ ਸੀ ਅਤੇ ਹਮਲਾ ਕਰਨ ਵਾਲੇ ਕਹਿ ਰਹੇ ਸਨ ਕਿ ਤੁਸੀਂ ਗੁਰਮੀਤ ਸਿੰਘ ਅਤੇ ਜੋਤਾ ਤੋਂ ਇਲਾਵਾ ਟੋਲ ਪਲਾਜ਼ਾ ਦੇ ਇੰਚਾਰਜ ਨੂੰ ਤੰਗ ਪਰੇਸ਼ਾਨ ਕਰ ਰਹੇ ਹੋ। ਮੌਕੇ ’ਤੇ ਪੁੱਜੇ ਥਾਣਾ ਚੋਹਲਾ ਸਾਹਿਬ ਦੇ ਏਐੱਸਆਈ ਗੁਰਦਿਆਲ ਸਿੰਘ ਨੇ ਦੱਸਿਆ ਕਿ ਗੁਰਵਿੰਦਰ ਸਿੰਘ ਦੀ ਸ਼ਿਕਾਇਤ ’ਤੇ ਗੁਰਮੀਤ ਸਿੰਘ, ਜੋਤਾ ਅਤੇ ਟੋਲ ਪਲਾਜ਼ਾ ਦੇ ਇੰਚਾਰਜ ਨੂੰ ਨਾਮਜਦ ਕਰ ਲਿਆ ਗਿਆ ਹੈ। ਜਿਨ੍ਹਾਂ ਦੀ ਗਿ੍ਫ਼ਤਾਰੀ ਲਈ ਕਾਰਵਾਈ ਕੀਤੀ ਜਾ ਰਹੀ ਹੈ।

Vinkmag ad
Share Our Daily Posts

News Desk

Read Previous

ਕਾਲਜ ਗਈ ਵਿਦਿਆਰਥਣ ਅਗਵਾ, ਖੰਨਾ ਦੇ ਰਹਿਣ ਵਾਲੇ ਇਕ ਨੌਜਵਾਨ ਦੇ ਖਿਲਾਫ ਮੁਕੱਦਮਾ ਦਰਜ

Read Next

ਚੰਡੀਗੜ੍ਹ ‘ਚ ਹੁਣ ਸਰਕਾਰੀ ਸਕੂਲਾਂ ਦੇ ਵਿਦਿਆਰਥੀ ਨਹੀਂ ਕਰ ਸਕਣਗੇ ਕਲਾਸ ਬੰਕ, ਰਜਿਸਟਰ ਦੇ ਮੋਬਾਈਲ ਨੰਬਰ ‘ਤੇ ਪਹੁੰਚੇਗੀ ਜਾਣਕਾਰੀ