Breaking News :

ਜਲੰਧਰ ‘ਚ ਸਕੂਲ ਬੱਸ ਚਾਲਕ ਦੀ ਲਾਪਰਵਾਹੀ, ਰੈੱਡ ਲਾਈਟ ਤੋੜ ਕੇ ਰੌਂਗ ਸਾਈਡ ਬੱਸ ਦੌੜਾਈ; ਰਾਹਗੀਰ ਨੇ ਰੋਕ ਕੇ ਟਾਲਿਆ ਵੱਡਾ ਹਾਦਸਾ

ਕੈਨੇਡਾ ਵਿੱਚ ਪੁੱਤਰ ਕਤਲ ਕੇਸ ’ਚ ਫਸਣ ਦਾ ਡਰ ਦਿਖਾ ਸਾਈਬਰ ਠੱਗਾਂ ਨੇ ਰਿਟਾਇਰਡ ਅਧਿਆਪਕ ਤੋਂ ਠੱਗੇ 10 ਲੱਖ ਰੁਪਏ

ਪੰਜਾਬੀ ਆ ਗਏ ਓਏ…! ਪੰਜਾਬ ਅੱਗੇ ਲਖਨਊ ਨੇ ਵੀ ਟੇਕੇ ਗੋਡੇ, ਦਰਜ ਕੀਤੀ ਸੀਰੀਜ਼ ਦੀ 5ਵੀਂ ਜਿੱਤ

120 ਫੁੱਟੀ ਰੋਡ ‘ਤੇ ਭਿਆਨਕ ਸੜਕ ਹਾਦਸਾ, ਗੰਭੀਰ ਜਖ਼ਮੀ ਨੌਜਵਾਨ ਨੂੰ SHO ਨੇ ਆਪਣੀ ਗੱਡੀ ‘ਚ ਹਸਪਤਾਲ ਪਹੁੰਚਾਇਆ

ਅਕਾਸ਼ ਬੰਸਲ IAS ਨੇ ਕਪੂਰਥਲਾ ਦੇ ਨਵੇਂ ਡਿਪਟੀ ਕਮਿਸ਼ਨਰ ਵਜੋਂ ਸੰਭਾਲਿਆ ਅਹੁਦਾ

ਮਧੁਵਨ ਕਾਲੋਨੀ ਵਿੱਚ ਸ਼ੱਕੀ ਹਾਲਾਤਾਂ ‘ਚ ਵਿਅਕਤੀ ਦੀ ਮੌਤ, ਘੰਟੇ ਭਰ ਸੜਕ ‘ਤੇ ਪਿਆ ਰਿਹਾ ਲਾਸ਼ ਵਰਗਾ ਸ਼ਰੀਰ

ਜਲੰਧਰ ‘ਚ ਪੀਐਨਬੀ ਬੈਂਕ ਲੁੱਟ ਮਾਮਲਾ ਸੁਲਝਿਆ: ਸਾਬਕਾ DSP ਦਾ ਪੁੱਤਰ ਗ੍ਰਿਫਤਾਰ, ਨਸ਼ੇ ਲਈ ਕੀਤਾ ਸੀ 6.27 ਲੱਖ ਦਾ ਲੁੱਟਕਾਂਡ

ਹਿਮਾਚਲ ਸਰਕਾਰ ਦਾ ਵੱਡਾ ਫੈਸਲਾ: ਪੰਜਾਬੀਆਂ ਦੇ ਵਿਰੋਧ ਤੋਂ ਬਾਅਦ ਐਂਟਰੀ ਟੈਕਸ ਦਾ ਫੈਸਲਾ ਲਿਆ ਵਾਪਸ

ਐਸਐਸਪੀ ਜਲੰਧਰ ਦਿਹਾਤੀ ਨੇ ਸਤਿਗੁਰੂ ਲਾਲ ਨਾਥ ਮਹਾਰਾਜ ਜੀ ਦੀ 29ਵੀਂ ਬਰਸੀ ਸਮਾਗਮ ਵਿੱਚ ਕੀਤੀ ਸ਼ਿਰਕਤ, ਅਮਨ-ਕਾਨੂੰਨ ਅਤੇ ਨਸ਼ਾ ਮੁਕਤੀ ਦਾ ਦਿੱਤਾ ਸੰਦੇਸ਼

ਜਲੰਧਰ ”ਚ ਵੱਡਾ ਐਨਕਾਊਂਟਰ! ਬਦਮਾਸ਼ ਤੇ ਪੁਲਸ ਵਿਚਾਲੇ ਚੱਲੀਆਂ ਤਾੜ-ਤਾੜ ਗੋਲ਼ੀਆਂ

May 2, 2026

ਫਤਹਿਗੜ੍ਹ ਸਾਹਿਬ ਪੁਲਿਸ ਦੀ ਵੱਡੀ ਕਾਰਵਾਈ, ਬਿਸ਼ਨੋਈ ਗਿਰੋਹ ਦੇ ਪੰਜ ਗੈਂਗਸਟਰ ਗਿ੍ਫ਼ਤਾਰ, ਨਾਜਾਇਜ਼ ਹਥਿਆਰ ਤੇ 30 ਕਾਰਤੂਸ ਬਰਾਮਦ

ਫਤਹਿਗੜ੍ਹ ਸਾਹਿਬ : ਜ਼ਿਲ੍ਹਾ ਫਤਹਿਗੜ੍ਹ ਸਾਹਿਬ ਦੀ ਪੁਲਿਸ ਨੇ ਲਾਰੈਂਸ ਬਿਸ਼ਨੋਈ ਗਿਰੋਹ ਦੇ 5 ਗੈਂਗਸਟਰਾਂ ਨੂੰ ਗਿ੍ਫ਼ਤਾਰ ਕੀਤਾ ਹੈ। ਪੁਲਿਸ ਨੇ ਗੈਂਗਸਟਰਾਂ ਤੋਂ 8 ਨਾਜਾਇਜ਼ ਹਥਿਆਰਾਂ ਸਣੇ 30 ਕਾਰਤੂਸ ਬਰਾਮਦ ਕੀਤੇ ਹਨ।

ਪ੍ਰੈੱਸ ਕਾਨਫਰੰਸ ਦੌਰਾਨ ਜਾਣਕਾਰੀ ਦਿੰਦਿਆਂ ਐੱਸਐੱਸਪੀ ਡਾ. ਰਵਜੋਤ ਕੌਰ ਗਰੇਵਾਲ, ਡੀਆਈਜੀ ਐਂਟੀ ਗੈਂਗਸਟਰ ਟਾਸਕ ਫੋਰਸ ਰੂਪਨਗਰ ਰੇਂਜ ਗੁਰਪ੍ਰਰੀਤ ਸਿੰਘ ਭੁੱਲਰ ਨੇ ਦੱਸਿਆ ਕਿ ਸਰਹਿੰਦ ਤੇ ਖਮਾਣੋਂ ਪੁਲਿਸ ਦੀਆਂ ਟੀਮਾਂ ਨੇ ਇਸ ਅੰਤਰਰਾਜੀ ਗਿਰੋਹ ਦਾ ਪਰਦਾਫਾਸ਼ ਕੀਤਾ ਹੈ। ਗਿਰੋਹ ਦੇ ਸਰਗਨਾ ਦੀ ਪਛਾਣ ਸੰਦੀਪ ਸੰਧੂ ਵਾਸੀ ਸਬੇਲਪੁਰ, ਥਾਣਾ ਘੱਗਾ, ਪਟਿਆਲਾ ਵਜੋਂ ਹੋਈ ਹੈ। ਇਸ ਗੈਂਗਸਟਰ ਖ਼ਿਲਾਫ਼ ਪਹਿਲਾਂ ਹੀ ਚਾਰ ਪਰਚੇ ਪਟਿਆਲਾ ਅਤੇ ਫਤਹਿਗੜ੍ਹ ਸਾਹਿਬ ਜ਼ਿਲਿ੍ਹਆਂ ਦੇ ਵੱਖ-ਵੱਖ ਥਾਣਿਆਂ ਵਿਚ ਦਰਜ ਹਨ।

ਉਨ੍ਹਾਂ ਦੱਸਿਆ ਕਿ ਸੰਦੀਪ ਸੰਧੂ ਮੌਜੂਦਾ ਸਮੇਂ ਪਟਿਆਲਾ ਜੇਲ੍ਹ ਵਿਚ ਬੰਦ ਗੈਂਗਸਟਰ ਗੁਰਪ੍ਰਰੀਤ ਸਿੰਘ ਉਰਫ ਬੂਟਾ ਸਿੰਘ ਵਾਲਾ ਪੀਅੱੈਸ ਘੱਗਾ ਪਟਿਆਲਾ ਦਾ ਸਾਥੀ ਹੈ। ਇਹ ਦੋਵੇਂ ਲਾਰੈਂਸ ਬਿਸ਼ਨੋਈ ਗਿਰੋਹ ਦੇ ਸਰਗਰਮ ਮੈਂਬਰ ਹਨ। ਗੁਰੀ ‘ਤੇ ਮੁਕਾਬਲੇ ਵਿਚ ਮਾਰੇ ਗਏ ਗੈਂਗਸਟਰ ਅੰਕਿਤ ਭਾਦੂ ਦੇ ਕਤਲ ਦਾ ਵੀ ਦੋਸ਼ ਹੈ। ਸੰਦੀਪ ਸੰਧੂ ਯੂਪੀ ਸਥਿਤ ਹਥਿਆਰ ਸਪਲਾਇਰ ਤੋਂ ਹਥਿਆਰ ਖਰੀਦਦਾ ਸੀ ਜਿਸ ਦਾ ਪਤਾ ਲਗਾਇਆ ਜਾ ਰਿਹਾ ਹੈ।

ਐੱਸਐੱਸਪੀ ਡਾ. ਰਵਜੋਤ ਗਰੇਵਾਲ ਨੇ ਦੱਸਿਆ ਕਿ ਸੰਦੀਪ ਸੰਧੂ ਜੋ ਕਿ ਕੱਟੜ ਅਪਰਾਧੀ ਹੈ ਜੋ ਇਰਾਦਾ ਕਤਲ ਤੇ ਕਤਲ ਦੇ ਮਾਮਲਿਆਂ ਵਿਚ ਪੁਲਿਸ ਨੂੰ ਲੋੜੀਂਦਾ ਸੀ, ਨੂੰ ਹਰਪ੍ਰਰੀਤ ਸਿੰਘ, ਸੰਦੀਪ ਸਿੰਘ (ਫਲੋਲੀ), ਚਰਨਜੀਤ ਸਿੰਘ ਅਤੇ ਗੁਰਮੱੁਖ ਸਿੰਘ ਸਮੇਤ ਗਿ੍ਫ਼ਤਾਰ ਕੀਤਾ ਹੈ। ਇਨ੍ਹਾਂ ਗੈਂਗਸਟਰਾਂ ਕੋਲੋਂ 8 ਨਾਜਾਇਜ਼ ਹਥਿਆਰ ਜਿਨ੍ਹਾਂ ਵਿਚ ਪੰਜ .32 ਬੋਰ ਦੇ ਦੇਸੀ ਪਿਸਤੌਲ ਅਤੇ ਤਿੰਨ .315 ਬੋਰ ਦੇ ਦੇਸੀ ਪਿਸਤੌਲ ਸ਼ਾਮਲ ਹਨ, ਸਮੇਤ 30 ਕਾਰਤੂਸ ਬਰਾਮਦ ਕੀਤੇ ਗਏ ਹਨ। ਦੇਸ਼ ਦੇ ਵੱਖ-ਵੱਖ ਸੂਬਿਆਂ ਵੱਲੋਂ ਇਸ ਗਿਰੋਹ ਨੂੰ ਹਥਿਆਰ ਹਥਿਆਰ ਮੁਹੱਈਆ ਕਰਵਾਏ ਜਾਂਦੇ ਸਨ, ਪੁਲਿਸ ਵੱਲੋਂ ਉਕਤ ਗਿਰੋਹ ਨਾਲ ਜੁੜੀ ਹਰ ਕੜੀ ਦੀ ਪੜਤਾਲ ਕੀਤੀ ਜਾ ਰਹੀ ਹੈ।

ਐੱਸਐੱਸਪੀ ਨੇ ਦੱਸਿਆ ਕਿ ਹੋਰ ਗੰਭੀਰ ਅਪਰਾਧਾਂ ਦੇ ਨਾਲ-ਨਾਲ ਇਹ ਗੈਂਗਸਟਰ ਲੋਕਾਂ ਤੋਂ ਫਿਰੌਤੀ ਦੀ ਮੰਗ ਵੀ ਕਰਦੇ ਸਨ। ਇਹ ਗੈਂਗਸਟਰ ਸੂਬੇ ਵਿਚ ਕੋਈ ਵੱਡੀ ਅਪਰਾਧਿਕ ਗਤੀਵਿਧੀ ਨੂੰ ਅੰਜਾਮ ਦੇਣ ਦੀ ਯੋਜਨਾ ਬਣਾ ਰਹੇ ਸਨ।

Vinkmag ad
Share Our Daily Posts

News Desk

Read Previous

ਪੰਜਾਬ ਦੇ ਖਜ਼ਾਨੇ ਦੀ ਸਿਹਤ ‘ਚ ਸੁਧਾਰ ਆਉਣਾ ਸ਼ੁਰੂ ਹੋ ਗਿਐ, GST ਕੂਲੈਕਸ਼ਨ ‘ਚ ਹੋਇਆ ਵਾਧਾ : ਵਿੱਤ ਮੰਤਰੀ

Read Next

ਲੁਧਿਆਣਾ ਕੇਂਦਰੀ ਜੇਲ੍ਹ ‘ਚ ਫਿਰ ਹੰਗਾਮਾ, ਬਰਤਨ ਧੋਣ ਤੋਂ ਇਨਕਾਰ ਕਰਨ ‘ਤੇ ਹਵਾਲਾਤੀ ‘ਤੇ ਸੂਈ ਨਾਲ ਹਮਲਾ