Breaking News :

ਜਲੰਧਰ ‘ਚ ਸਕੂਲ ਬੱਸ ਚਾਲਕ ਦੀ ਲਾਪਰਵਾਹੀ, ਰੈੱਡ ਲਾਈਟ ਤੋੜ ਕੇ ਰੌਂਗ ਸਾਈਡ ਬੱਸ ਦੌੜਾਈ; ਰਾਹਗੀਰ ਨੇ ਰੋਕ ਕੇ ਟਾਲਿਆ ਵੱਡਾ ਹਾਦਸਾ

ਕੈਨੇਡਾ ਵਿੱਚ ਪੁੱਤਰ ਕਤਲ ਕੇਸ ’ਚ ਫਸਣ ਦਾ ਡਰ ਦਿਖਾ ਸਾਈਬਰ ਠੱਗਾਂ ਨੇ ਰਿਟਾਇਰਡ ਅਧਿਆਪਕ ਤੋਂ ਠੱਗੇ 10 ਲੱਖ ਰੁਪਏ

ਪੰਜਾਬੀ ਆ ਗਏ ਓਏ…! ਪੰਜਾਬ ਅੱਗੇ ਲਖਨਊ ਨੇ ਵੀ ਟੇਕੇ ਗੋਡੇ, ਦਰਜ ਕੀਤੀ ਸੀਰੀਜ਼ ਦੀ 5ਵੀਂ ਜਿੱਤ

120 ਫੁੱਟੀ ਰੋਡ ‘ਤੇ ਭਿਆਨਕ ਸੜਕ ਹਾਦਸਾ, ਗੰਭੀਰ ਜਖ਼ਮੀ ਨੌਜਵਾਨ ਨੂੰ SHO ਨੇ ਆਪਣੀ ਗੱਡੀ ‘ਚ ਹਸਪਤਾਲ ਪਹੁੰਚਾਇਆ

ਅਕਾਸ਼ ਬੰਸਲ IAS ਨੇ ਕਪੂਰਥਲਾ ਦੇ ਨਵੇਂ ਡਿਪਟੀ ਕਮਿਸ਼ਨਰ ਵਜੋਂ ਸੰਭਾਲਿਆ ਅਹੁਦਾ

ਮਧੁਵਨ ਕਾਲੋਨੀ ਵਿੱਚ ਸ਼ੱਕੀ ਹਾਲਾਤਾਂ ‘ਚ ਵਿਅਕਤੀ ਦੀ ਮੌਤ, ਘੰਟੇ ਭਰ ਸੜਕ ‘ਤੇ ਪਿਆ ਰਿਹਾ ਲਾਸ਼ ਵਰਗਾ ਸ਼ਰੀਰ

ਜਲੰਧਰ ‘ਚ ਪੀਐਨਬੀ ਬੈਂਕ ਲੁੱਟ ਮਾਮਲਾ ਸੁਲਝਿਆ: ਸਾਬਕਾ DSP ਦਾ ਪੁੱਤਰ ਗ੍ਰਿਫਤਾਰ, ਨਸ਼ੇ ਲਈ ਕੀਤਾ ਸੀ 6.27 ਲੱਖ ਦਾ ਲੁੱਟਕਾਂਡ

ਹਿਮਾਚਲ ਸਰਕਾਰ ਦਾ ਵੱਡਾ ਫੈਸਲਾ: ਪੰਜਾਬੀਆਂ ਦੇ ਵਿਰੋਧ ਤੋਂ ਬਾਅਦ ਐਂਟਰੀ ਟੈਕਸ ਦਾ ਫੈਸਲਾ ਲਿਆ ਵਾਪਸ

ਐਸਐਸਪੀ ਜਲੰਧਰ ਦਿਹਾਤੀ ਨੇ ਸਤਿਗੁਰੂ ਲਾਲ ਨਾਥ ਮਹਾਰਾਜ ਜੀ ਦੀ 29ਵੀਂ ਬਰਸੀ ਸਮਾਗਮ ਵਿੱਚ ਕੀਤੀ ਸ਼ਿਰਕਤ, ਅਮਨ-ਕਾਨੂੰਨ ਅਤੇ ਨਸ਼ਾ ਮੁਕਤੀ ਦਾ ਦਿੱਤਾ ਸੰਦੇਸ਼

ਜਲੰਧਰ ”ਚ ਵੱਡਾ ਐਨਕਾਊਂਟਰ! ਬਦਮਾਸ਼ ਤੇ ਪੁਲਸ ਵਿਚਾਲੇ ਚੱਲੀਆਂ ਤਾੜ-ਤਾੜ ਗੋਲ਼ੀਆਂ

May 2, 2026

ਫਰੀਦਕੋਟ ਮੈਡੀਕਲ ਕਾਲਜ ਦੇ ਡਾਕਟਰ ਨੇ ਪੀਜੀ ਦੀ ਦੂਜੀ ਮੰਜ਼ਿਲ ਤੋਂ ਮਾਰੀ ਛਾਲ, ਦੋਵੇਂ ਲੱਤਾਂ ਟੁੱਟੀਆਂ; ਹਾਲਤ ਨਾਜ਼ੁਕ

ਫਰੀਦਕੋਟ। ਵਾਈਸ ਚਾਂਸਲਰ ਡਾ: ਰਾਜ ਬਹਾਦਰ ਦੇ ਆਰਥੋ ਵਾਰਡ ‘ਚ ਡਿਊਟੀ ਕਰ ਰਹੇ ਇਕ ਡਾਕਟਰ ਨੇ ਪੀਜੀ ਦੀ ਦੂਜੀ ਮੰਜ਼ਿਲ ਤੋਂ ਛਾਲ ਮਾਰ ਦਿੱਤੀ, ਜਿਸ ਕਾਰਨ ਉਸ ਦੀਆਂ ਦੋਵੇਂ ਲੱਤਾਂ ਦੀਆਂ ਹੱਡੀਆਂ ਟੁੱਟ ਗਈਆਂ, ਡਾਕਟਰ ਨੂੰ ਜ਼ਖਮੀ ਹਾਲਤ ‘ਚ ਮੈਡੀਕਲ ਕਾਲਜ ਹਸਪਤਾਲ ‘ਚ ਦਾਖਲ ਕਰਵਾਇਆ ਗਿਆ ਹੈ | ਐੱਮਬੀਬੀਐੱਸ ਫਾਈਨਲ ਈਅਰ ਦਾ ਵਿਦਿਆਰਥੀ ਸ਼ੇਖਰ ਰਤਨ ਮਹਾਰਾਸ਼ਟਰ ਦੇ ਨਾਸਿਕ ਜ਼ਿਲ੍ਹੇ ਦਾ ਰਹਿਣ ਵਾਲਾ ਦੱਸਿਆ ਜਾਂਦਾ ਹੈ।

ਉਹ ਛੇ ਮਹੀਨਿਆਂ ਦੀ ਇੰਟਰਨਸ਼ਿਪ ਕਰ ਰਿਹਾ ਸੀ। ਘਟਨਾ ਦੇ ਕਾਰਨਾਂ ਦਾ ਅਜੇ ਪਤਾ ਨਹੀਂ ਲੱਗ ਸਕਿਆ ਹੈ, ਹਾਲਾਂਕਿ ਬਾਬਾ ਫਰੀਦ ਯੂਨੀਵਰਸਿਟੀ ਕਰਮਚਾਰੀ ਯੂਨੀਅਨ ਦੇ ਸੂਬਾ ਪ੍ਰਧਾਨ ਯਕਸ਼ਪਾਲ ਸਿੰਘ ਨੇ ਦੱਸਿਆ ਕਿ ਇੱਥੇ ਐੱਮ.ਬੀ.ਬੀ.ਐੱਸ. ਅਤੇ ਐੱਮ.ਡੀ. ਦੀ ਪੜ੍ਹਾਈ ਕਰ ਰਹੇ ਵਿਦਿਆਰਥੀ ਭਾਰੀ ਦਬਾਅ ਹੇਠ ਹਨ, ਜਿਸ ਕਾਰਨ ਵਿਦਿਆਰਥੀਆਂ ਵੱਲੋਂ ਦਬਾਅ ਘੱਟ ਕਰਨ ਲਈ ਕਈ ਵਾਰ ਐੱਸ. ਯੂਨੀਵਰਸਿਟੀ ਨੂੰ ਲਿਖ ਕੇ ਡਿਊਟੀਆਂ ਘੱਟ ਕਰਨ ਦੀ ਮੰਗ ਕੀਤੀ ਗਈ ਹੈ ਪਰ ਯੂਨੀਵਰਸਿਟੀ ਪ੍ਰਸ਼ਾਸਨ ਡਿਊਟੀਆਂ ਨਹੀਂ ਘਟਾ ਰਿਹਾ, ਇਸੇ ਪ੍ਰੇਸ਼ਾਨੀ ਦੇ ਚੱਲਦਿਆਂ ਸ਼ੇਖਰ ਨੇ ਫਰੀਦਕੋਟ ਸ਼ਹਿਰ ਦੇ ਜਾਨੀਆ ਇਲਾਕੇ ‘ਚ ਇਕ ਪ੍ਰਾਈਵੇਟ ਪੀਜੀ ਦੀ ਦੂਜੀ ਮੰਜ਼ਿਲ ਤੋਂ ਛਾਲ ਮਾਰ ਦਿੱਤੀ।

ਉਨ੍ਹਾਂ ਦੱਸਿਆ ਕਿ ਉਕਤ ਡਾਕਟਰ ਸ਼ੇਖਰ ਉਪ ਕੁਲਪਤੀ ਡਾ: ਰਾਜ ਬਹਾਦਰ ਦੇ ਆਰਥੋ ਵਾਰਡ ‘ਚ ਰਾਤ ਦੀ ਡਿਊਟੀ ਕਰ ਰਿਹਾ ਸੀ | ਹਾਲਾਂਕਿ ਇਸ ਘਟਨਾ ਦੀ ਸੂਚਨਾ ਮੈਡੀਕਲ ਕਾਲਜ ਵੱਲੋਂ ਡਾਕਟਰ ਸ਼ੇਖਰ ਦੇ ਰਿਸ਼ਤੇਦਾਰਾਂ ਨੂੰ ਦੇ ਦਿੱਤੀ ਗਈ ਹੈ ਪਰ ਉਨ੍ਹਾਂ ਦੇ ਫਰੀਦਕੋਟ ਪੁੱਜਣ ਤੋਂ ਬਾਅਦ ਹੀ ਸਭ ਕੁਝ ਸਪੱਸ਼ਟ ਹੋ ਸਕੇਗਾ ਕਿਉਂਕਿ ਮੈਡੀਕਲ ਕਾਲਜ ਹਸਪਤਾਲ ਦੀ ਮੈਨੇਜਮੈਂਟ ਵੱਲੋਂ ਇਸ ਮਾਮਲੇ ਵਿੱਚ ਪੂਰੀ ਗੁਪਤਤਾ ਬਰਕਰਾਰ ਰੱਖੀ ਜਾ ਰਹੀ ਹੈ।

Vinkmag ad
Share Our Daily Posts

News Desk

Read Previous

ਕਾਂਗਰਸ ਪਾਰਟੀ ਨੇ 6, ਸਾਲ ਵਾਸਤੇ ਹਰਸਿਮਰਨਜੀਤ ਸਿੰਘ ਬੰਟੀ ਨੂੰ ਪਾਰਟੀ ਵਿਰੋਧੀ ਨੀਤੀਆਂ ਕਾਰਨ ਕੱਢਿਆ

Read Next

ਮਲੋਟ ਟਰੇਡ ਫੇਅਰ ‘ਚ ਤੂਫਾਨ ਕਾਰਨ ਟੁੱਟਿਆ ਟਾਈਟੈਨਿਕ ਦਾ ਸ਼ਾਨਦਾਰ ਮਾਡਲ, ਲੱਖਾਂ ਰੁਪਏ ਦਾ ਨੁਕਸਾਨ