Breaking News :

ਜਲੰਧਰ ‘ਚ ਸਕੂਲ ਬੱਸ ਚਾਲਕ ਦੀ ਲਾਪਰਵਾਹੀ, ਰੈੱਡ ਲਾਈਟ ਤੋੜ ਕੇ ਰੌਂਗ ਸਾਈਡ ਬੱਸ ਦੌੜਾਈ; ਰਾਹਗੀਰ ਨੇ ਰੋਕ ਕੇ ਟਾਲਿਆ ਵੱਡਾ ਹਾਦਸਾ

ਕੈਨੇਡਾ ਵਿੱਚ ਪੁੱਤਰ ਕਤਲ ਕੇਸ ’ਚ ਫਸਣ ਦਾ ਡਰ ਦਿਖਾ ਸਾਈਬਰ ਠੱਗਾਂ ਨੇ ਰਿਟਾਇਰਡ ਅਧਿਆਪਕ ਤੋਂ ਠੱਗੇ 10 ਲੱਖ ਰੁਪਏ

ਪੰਜਾਬੀ ਆ ਗਏ ਓਏ…! ਪੰਜਾਬ ਅੱਗੇ ਲਖਨਊ ਨੇ ਵੀ ਟੇਕੇ ਗੋਡੇ, ਦਰਜ ਕੀਤੀ ਸੀਰੀਜ਼ ਦੀ 5ਵੀਂ ਜਿੱਤ

120 ਫੁੱਟੀ ਰੋਡ ‘ਤੇ ਭਿਆਨਕ ਸੜਕ ਹਾਦਸਾ, ਗੰਭੀਰ ਜਖ਼ਮੀ ਨੌਜਵਾਨ ਨੂੰ SHO ਨੇ ਆਪਣੀ ਗੱਡੀ ‘ਚ ਹਸਪਤਾਲ ਪਹੁੰਚਾਇਆ

ਅਕਾਸ਼ ਬੰਸਲ IAS ਨੇ ਕਪੂਰਥਲਾ ਦੇ ਨਵੇਂ ਡਿਪਟੀ ਕਮਿਸ਼ਨਰ ਵਜੋਂ ਸੰਭਾਲਿਆ ਅਹੁਦਾ

ਮਧੁਵਨ ਕਾਲੋਨੀ ਵਿੱਚ ਸ਼ੱਕੀ ਹਾਲਾਤਾਂ ‘ਚ ਵਿਅਕਤੀ ਦੀ ਮੌਤ, ਘੰਟੇ ਭਰ ਸੜਕ ‘ਤੇ ਪਿਆ ਰਿਹਾ ਲਾਸ਼ ਵਰਗਾ ਸ਼ਰੀਰ

ਜਲੰਧਰ ‘ਚ ਪੀਐਨਬੀ ਬੈਂਕ ਲੁੱਟ ਮਾਮਲਾ ਸੁਲਝਿਆ: ਸਾਬਕਾ DSP ਦਾ ਪੁੱਤਰ ਗ੍ਰਿਫਤਾਰ, ਨਸ਼ੇ ਲਈ ਕੀਤਾ ਸੀ 6.27 ਲੱਖ ਦਾ ਲੁੱਟਕਾਂਡ

ਹਿਮਾਚਲ ਸਰਕਾਰ ਦਾ ਵੱਡਾ ਫੈਸਲਾ: ਪੰਜਾਬੀਆਂ ਦੇ ਵਿਰੋਧ ਤੋਂ ਬਾਅਦ ਐਂਟਰੀ ਟੈਕਸ ਦਾ ਫੈਸਲਾ ਲਿਆ ਵਾਪਸ

ਐਸਐਸਪੀ ਜਲੰਧਰ ਦਿਹਾਤੀ ਨੇ ਸਤਿਗੁਰੂ ਲਾਲ ਨਾਥ ਮਹਾਰਾਜ ਜੀ ਦੀ 29ਵੀਂ ਬਰਸੀ ਸਮਾਗਮ ਵਿੱਚ ਕੀਤੀ ਸ਼ਿਰਕਤ, ਅਮਨ-ਕਾਨੂੰਨ ਅਤੇ ਨਸ਼ਾ ਮੁਕਤੀ ਦਾ ਦਿੱਤਾ ਸੰਦੇਸ਼

ਜਲੰਧਰ ”ਚ ਵੱਡਾ ਐਨਕਾਊਂਟਰ! ਬਦਮਾਸ਼ ਤੇ ਪੁਲਸ ਵਿਚਾਲੇ ਚੱਲੀਆਂ ਤਾੜ-ਤਾੜ ਗੋਲ਼ੀਆਂ

May 3, 2026

ਵੱਡੀ ਖਬਰ : ਪੰਜਾਬ ਸਰਕਾਰ ਨੇ ਸੂਬੇ ’ਚੋਂ ਪਟਵਾਰੀਆਂ ਦੀਆਂ ਏਨੀਆਂ ਪੋਸਟਾਂ ਕੀਤੀਆਂ ਖਤਮ, ਨੋਟੀਫਿਕੇਸ਼ਨ ਜਾਰੀ

ਚੰਡੀਗਡ਼੍ਹ : ਸੂਬੇ ’ਚ ਪਟਵਾਰੀਆਂ ਦੀਆਂ ਪੋਸਟਾਂ ਦਾ ਪੁਨਰਗਠਨ ਕਰਨ ਦੇ ਅਹਿਮ ਫੈਸਲੇ ਦੇ ਮੱਦੇਨਜ਼ਰ ਪੰਜਾਬ ਸਰਕਾਰ ਨੇ ਨਵਾਂ ਨੋਟੀਫਿਕੇਸ਼ਨ ਜਾਰੀ ਕੀਤਾ ਹੈ। ਇਸ ਨੋਟੀਫਿਕੇਸ਼ਨ ਤਹਿਤ ਪੰਜਾਬ ਭਰ ਵਿਚੋਂ 1056 ਆਸਾਮੀਆਂ ਖਤਮ ਕਰ ਦਿੱਤੀਆਂ ਹਨ।

ਦੱਸ ਦੇਈਏ ਕਿ ਇਸ ਨੋਟੀਫਿਕੇਸ਼ਨ ਜ਼ਰੀਏ 3660 ਆਸਾਮੀਆਂ ਭਰੀਆਂ ਜਾਣਗੀਆਂ। ਇਸ ਤੋਂ ਪਹਿਲਾਂ ਪਟਵਾਰੀਆਂ ਦੀਆਂ 4716 ਆਸਾਮੀਆਂ ਪੰਜਾਬ ਭਰ ਵਿਚ ਸਨ।

ਸਰਕਾਰ ਦੇ ਮਾਲ ਵਿਭਾਗ ਵੱਲੋਂ ਜਾਰੀ ਇਸ ਨੋਟੀਫਿਕੇਸ਼ਨ ਮੁਤਾਬਕ ਲੁਧਿਆਣਾ ਲਈ 345, ਤਰਨਤਾਰਨ ਲਈ 178, ਗੁਰਦਾਸਪੁਰ ਲਈ 261,ਪਟਿਆਲਾ ਲਈ 201, ਜਲੰਧਰ ਲਈ 311, ਹੁਸ਼ਿਆਰਪੁਰ ਲਈ 338, ਅੰਮ੍ਰਿਤਸਰ ਲਈ 24, ਪਠਾਨਕੋਟ ਲਈ 77,ਫਤਿਹਗਡ਼੍ਹ ਸਾਹਿਬ ਲਈ 92, ਮੁਕਤਸਰ ਲਈ 95, ਫਰੀਦਕੋਟ ਲਈ 72, ਕਪੂੁਰਥਲਾ ਲਈ 147,ਬਰਨਾਲਾ ਲਈ 92, ਮੋਗਾ 147, ਫਾਜ਼ਿਲਕਾ 121, ਮਾਨਸਾ 99, ਨਵਾਂਸ਼ਹਿਰ 137, ਫਿਰੋਜ਼ਪੁਰ 118, ਰੋਪਡ਼ 121, ਬਠਿੰਡਾ 133, ਸੰਗਰੂਰ 168 ਤੇ ਮਲੇਰਕੋਟਲਾ ਲਈ 51 ਪੋਸਟਾਂ ਕੱਢੀਆਂ ਹਨ।

ਜਾਣਕਾਰੀ ਮੁਤਾਬਕ ਸਰਕਾਰ ਪਟਵਾਰਖਾਨਿਆਂ ਦੀ ਨਵੀਂ ਹੱਦਬੰਦੀ ਕਰਨ ਦੀ ਪ੍ਰਕਿਰਿਆ ’ਤੇ ਵੀ ਵਿਚਾਰ ਕਰ ਰਹੀ ਹੈ।

Vinkmag ad
Share Our Daily Posts

News Desk

Read Previous

ਵੱਖ ਵੱਖ ਗੋਦਾਮਾਂ ‘ਚੋਂ ਕਰੋੜਾਂ ਰੁਪਏ ਦੀ ਕਣਕ ਕੀਤੀ ਖੁਰਦ-ਬੁਰਦ, ਕਈ ਇੰਸਪੈਕਟਰਾਂ ਸਣੇ 6 ਵਿਅਕਤੀਆਂ ਖਿਲਾਫ ਮਾਮਲਾ ਦਰਜ

Read Next

ਸਾਬਕਾ ਵਿਧਾਇਕ ਸਰਬਜੀਤ ਸਿੰਘ ਮੱਕੜ ਖ਼ਿਲਾਫ਼ ਨਗਰ ਨਿਗਮ ’ਚ ਧਰਨਾ, ਜ਼ਮੀਨ ’ਤੇ ਕਬਜ਼ਾ ਕਰਨ ਦਾ ਦੋਸ਼