Breaking News :

ਜਲੰਧਰ ‘ਚ ਸਕੂਲ ਬੱਸ ਚਾਲਕ ਦੀ ਲਾਪਰਵਾਹੀ, ਰੈੱਡ ਲਾਈਟ ਤੋੜ ਕੇ ਰੌਂਗ ਸਾਈਡ ਬੱਸ ਦੌੜਾਈ; ਰਾਹਗੀਰ ਨੇ ਰੋਕ ਕੇ ਟਾਲਿਆ ਵੱਡਾ ਹਾਦਸਾ

ਕੈਨੇਡਾ ਵਿੱਚ ਪੁੱਤਰ ਕਤਲ ਕੇਸ ’ਚ ਫਸਣ ਦਾ ਡਰ ਦਿਖਾ ਸਾਈਬਰ ਠੱਗਾਂ ਨੇ ਰਿਟਾਇਰਡ ਅਧਿਆਪਕ ਤੋਂ ਠੱਗੇ 10 ਲੱਖ ਰੁਪਏ

ਪੰਜਾਬੀ ਆ ਗਏ ਓਏ…! ਪੰਜਾਬ ਅੱਗੇ ਲਖਨਊ ਨੇ ਵੀ ਟੇਕੇ ਗੋਡੇ, ਦਰਜ ਕੀਤੀ ਸੀਰੀਜ਼ ਦੀ 5ਵੀਂ ਜਿੱਤ

120 ਫੁੱਟੀ ਰੋਡ ‘ਤੇ ਭਿਆਨਕ ਸੜਕ ਹਾਦਸਾ, ਗੰਭੀਰ ਜਖ਼ਮੀ ਨੌਜਵਾਨ ਨੂੰ SHO ਨੇ ਆਪਣੀ ਗੱਡੀ ‘ਚ ਹਸਪਤਾਲ ਪਹੁੰਚਾਇਆ

ਅਕਾਸ਼ ਬੰਸਲ IAS ਨੇ ਕਪੂਰਥਲਾ ਦੇ ਨਵੇਂ ਡਿਪਟੀ ਕਮਿਸ਼ਨਰ ਵਜੋਂ ਸੰਭਾਲਿਆ ਅਹੁਦਾ

ਮਧੁਵਨ ਕਾਲੋਨੀ ਵਿੱਚ ਸ਼ੱਕੀ ਹਾਲਾਤਾਂ ‘ਚ ਵਿਅਕਤੀ ਦੀ ਮੌਤ, ਘੰਟੇ ਭਰ ਸੜਕ ‘ਤੇ ਪਿਆ ਰਿਹਾ ਲਾਸ਼ ਵਰਗਾ ਸ਼ਰੀਰ

ਜਲੰਧਰ ‘ਚ ਪੀਐਨਬੀ ਬੈਂਕ ਲੁੱਟ ਮਾਮਲਾ ਸੁਲਝਿਆ: ਸਾਬਕਾ DSP ਦਾ ਪੁੱਤਰ ਗ੍ਰਿਫਤਾਰ, ਨਸ਼ੇ ਲਈ ਕੀਤਾ ਸੀ 6.27 ਲੱਖ ਦਾ ਲੁੱਟਕਾਂਡ

ਹਿਮਾਚਲ ਸਰਕਾਰ ਦਾ ਵੱਡਾ ਫੈਸਲਾ: ਪੰਜਾਬੀਆਂ ਦੇ ਵਿਰੋਧ ਤੋਂ ਬਾਅਦ ਐਂਟਰੀ ਟੈਕਸ ਦਾ ਫੈਸਲਾ ਲਿਆ ਵਾਪਸ

ਐਸਐਸਪੀ ਜਲੰਧਰ ਦਿਹਾਤੀ ਨੇ ਸਤਿਗੁਰੂ ਲਾਲ ਨਾਥ ਮਹਾਰਾਜ ਜੀ ਦੀ 29ਵੀਂ ਬਰਸੀ ਸਮਾਗਮ ਵਿੱਚ ਕੀਤੀ ਸ਼ਿਰਕਤ, ਅਮਨ-ਕਾਨੂੰਨ ਅਤੇ ਨਸ਼ਾ ਮੁਕਤੀ ਦਾ ਦਿੱਤਾ ਸੰਦੇਸ਼

ਜਲੰਧਰ ”ਚ ਵੱਡਾ ਐਨਕਾਊਂਟਰ! ਬਦਮਾਸ਼ ਤੇ ਪੁਲਸ ਵਿਚਾਲੇ ਚੱਲੀਆਂ ਤਾੜ-ਤਾੜ ਗੋਲ਼ੀਆਂ

May 3, 2026

ਸਾਬਕਾ ਵਿਧਾਇਕ ਸਰਬਜੀਤ ਸਿੰਘ ਮੱਕੜ ਖ਼ਿਲਾਫ਼ ਨਗਰ ਨਿਗਮ ’ਚ ਧਰਨਾ, ਜ਼ਮੀਨ ’ਤੇ ਕਬਜ਼ਾ ਕਰਨ ਦਾ ਦੋਸ਼

ਜਲੰਧਰ : ਪਿਛਲੇ ਦਿਨੀਂ ਭਰਾ ਭੁਪਿੰਦਰ ਸਿੰਘ ਮੱਕੜ ਨੂੰ ਲੈ ਕੇ ਸੁਰਖੀਆਂ ’ਚ ਆਏ ਜਲੰਧਰ ਛਾਉਣੀ ਦੇ ਸਾਬਕਾ ਵਿਧਾਇਕ ਤੇ ਭਾਜਪਾ ਆਗੂ ਸਰਬਜੀਤ ਸਿੰਘ ਮੱਕੜ ਇਕ ਵਾਰ ਫਿਰ ਮੁਸੀਬਤ ’ਚ ਫਸ ਗਏ ਹਨ। ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (ਐੱਸਜੀਪੀਸੀ) ਦੇ ਮੈਂਬਰ ਪਰਮਜੀਤ ਸਿੰਘ ਰਾਏਪੁਰ ਨੇ ਉਨ੍ਹਾਂ ਖ਼ਿਲਾਫ਼ ਨਗਰ ਨਿਗਮ ’ਚ ਧਰਨਾ ਸ਼ੁਰੂ ਕਰ ਦਿੱਤਾ ਹੈ।

ਰਾਏਪੁਰ ਦਾ ਦੋਸ਼ ਹੈ ਕਿ ਉਨ੍ਹਾਂ ਦੀ ਕੀਮਤੀ ਜ਼ਮੀਨ ’ਤੇ ਸਰਬਜੀਤ ਸਿੰਘ ਮੱਕੜ ਤੋਂ ਇਲਾਵਾ ਇਕ ਹਿੱਸੇ ’ਤੇ ਜਗਤ ਪ੍ਰਕਾਸ਼ ਨੇ ਕਬਜ਼ਾ ਕੀਤਾ ਹੋਇਆ ਹੈ। ਉਨ੍ਹਾਂ ਦਾ ਕਹਿਣਾ ਹੈ ਕਿ ਕਈ ਸਾਲਾਂ ਤੋਂ ਨਗਰ ਨਿਗਮ ਦੇ ਅਧਿਕਾਰੀ ਅਤੇ ਜ਼ਿਲ੍ਹਾ ਪ੍ਰਸ਼ਾਸਨ ਜਾਂਚ ’ਚ ਫਸਿਆ ਹੋਇਆ ਹੈ। ਸਾਰੇ ਸਬੂਤ ਹੋਣ ਦੇ ਬਾਵਜੂਦ ਅਧਿਕਾਰੀ ਕਾਰਵਾਈ ਨਹੀਂ ਕਰ ਰਹੇ।

ਉਨ੍ਹਾਂ ਦੋਸ਼ ਲਾਇਆ ਕਿ ਸਰਬਜੀਤ ਸਿੰਘ ਮੱਕੜ ਅਤੇ ਜਗਤ ਪ੍ਰਕਾਸ਼ ਨੇ ਉਨ੍ਹਾਂ ਦੀ ਜ਼ਮੀਨ ’ਤੇ ਬਿਨਾਂ ਮਨਜ਼ੂਰੀ ਤੋਂ ਉਸਾਰੀ ਕੀਤੀ ਹੈ ਅਤੇ ਵਾਰ-ਵਾਰ ਸ਼ਿਕਾਇਤਾਂ ਕਰਨ ਦੇ ਬਾਵਜੂਦ ਉਸਾਰੀ ਨੂੰ ਬੰਦ ਨਹੀਂ ਕੀਤੀ ਜਾ ਰਿਹਾ। ਪਰਮਜੀਤ ਸਿੰਘ ਰਾਏਪੁਰ ਨੇ ਦੱਸਿਆ ਕਿ ਉਹ ਲੋਕਲ ਬਾਡੀਜ਼ ਮੰਤਰੀ ਡਾ. ਇੰਦਰਬੀਰ ਸਿੰਘ ਨਿੱਝਰ ਨੂੰ ਵੀ ਸ਼ਿਕਾਇਤ ਕਰ ਚੁੱਕੇ ਹਨ ਪਰ ਅਜੇ ਤਕ ਕੋਈ ਕਾਰਵਾਈ ਨਹੀਂ ਹੋਈ। ਪਰਮਜੀਤ ਸਿੰਘ ਰਾਏਪੁਰ ਦੇ ਧਰਨੇ ਨੂੰ ਦੇਖਦਿਆਂ ਜ਼ਿਲ੍ਹਾ ਪ੍ਰਸ਼ਾਸਨ ਤੇ ਪੁਲਿਸ ਕਮਿਸ਼ਨਰੇਟ ਵੱਲੋਂ ਸੁਰੱਖਿਆ ਦੇ ਸਖ਼ਤ ਪ੍ਰਬੰਧ ਕੀਤੇ ਗਏ ਹਨ ਅਤੇ ਵੱਡੀ ਗਿਣਤੀ ਵਿਚ ਪੁਲਿਸ ਫੋਰਸ ਤਾਇਨਾਤ ਕੀਤੀ ਗਈ। ਪੁਲਿਸ ਪ੍ਰਦਰਸ਼ਨਕਾਰੀਆਂ ਨੂੰ ਮਨਾਉਣ ਦੀ ਕੋਸ਼ਿਸ਼ ਕਰ ਰਹੀ ਹੈ।

ਭਾਜਪਾ ਦੀ ਟਿਕਟ ’ਤੇ ਵਿਧਾਨ ਸਭਾ ਚੋਣ ਲੜ ਚੁੱਕੇ ਹਨ ਮੱਕੜ

ਸਰਬਜੀਤ ਸਿੰਘ ਮੱਕੜ ਨੇ ਜਲੰਧਰ ਛਾਉਣੀ ਵਿਧਾਨ ਸਭਾ ਹਲਕੇ ਤੋਂ ਭਾਜਪਾ ਦੀ ਟਿਕਟ ’ਤੇ ਚੋਣ ਲੜੀ ਸੀ। ਉਹ ਚੋਣਾਂ ਤੋਂ ਕੁਝ ਦਿਨ ਪਹਿਲਾਂ ਅਕਾਲੀ ਦਲ ਬਾਦਲ ਛੱਡ ਕੇ ਭਾਜਪਾ ਵਿਚ ਸ਼ਾਮਿਲ ਹੋ ਗਏ ਸਨ। ਹਾਲਾਂਕਿ ਉਨ੍ਹਾਂ ਨੂੰ ਕਰਾਰੀ ਹਾਰ ਮਿਲੀ। ਜਲੰਧਰ ਛਾਉਣੀ ਤੋਂ ਕਾਂਗਰਸ ਦੇ ਪਰਗਟ ਸਿੰਘ ਲਗਾਤਾਰ ਤੀਜੀ ਵਾਰ ਜੇਤੂ ਰਹੇ। ‘ਆਪ’ ਦੇ ਉਮੀਦਵਾਰ ਸੁਰਿੰਦਰ ਸਿੰਘ ਸੋਢੀ ਦੂਜੇ ਸਥਾਨ ’ਤੇ ਰਹੇ।

ਭਰਾ ਦਾ ਮਾਮਲਾ ਵੀ ਰਿਹਾ ਸੁਰਖੀਆਂ ’ਚ

ਪਿਛਲੇ ਦਿਨੀਂ ਸਰਬਜੀਤ ਸਿੰਘ ਮੱਕੜ ਦੇ ਭਰਾ ਭੁਪਿੰਦਰ ਸਿੰਘ ਮੱਕੜ ਨੇ ਭਾਜਪਾ ਆਗੂ ਮੁਕੇਸ਼ ਪੁਰੀ ਉਰਫ ਮੋਨੂੰ ਪੁਰੀ ’ਤੇ ਘਰੋਂ 50 ਲੱਖ ਦੀ ਨਕਦੀ, ਹੀਰੇ ਅਤੇ ਸੋਨੇ ਦੇ ਗਹਿਣੇ ਚੋਰੀ ਕਰਨ ਦਾ ਦੋਸ਼ ਲਾਇਆ ਸੀ। ਇਸ ਦੇ ਨਾਲ ਹੀ ਮੋਨੂੰ ਪੁਰੀ ਨੇ ਕਿਹਾ ਸੀ ਕਿ ਮੱਕੜ ਉਸ ਦੀ ਜਾਇਦਾਦ ਹੜੱਪਣਾ ਚਾਹੁੰਦਾ ਹੈ ਕਿਉਂਕਿ ਉਸ ਨੇ ਪੈਸੇ ਉਧਾਰ ਦੇਣ ਦੀ ਬਜਾਏ ਆਪਣੀ ਜਾਇਦਾਦ ਦੇ ਕਾਗਜ਼ ਆਪਣੇ ਕੋਲ ਰੱਖੇ ਹੋਏ ਹਨ। ਮਾਮਲਾ ਪੁਲਿਸ ਕੋਲ ਵੀ ਪਹੁੰਚ ਗਿਆ ਹੈ।

Vinkmag ad
Share Our Daily Posts

News Desk

Read Previous

ਵੱਡੀ ਖਬਰ : ਪੰਜਾਬ ਸਰਕਾਰ ਨੇ ਸੂਬੇ ’ਚੋਂ ਪਟਵਾਰੀਆਂ ਦੀਆਂ ਏਨੀਆਂ ਪੋਸਟਾਂ ਕੀਤੀਆਂ ਖਤਮ, ਨੋਟੀਫਿਕੇਸ਼ਨ ਜਾਰੀ

Read Next

ਜਲੰਧਰ ਦਾ ਮਸ਼ਹੂਰ ਸੋਢਲ ਮੇਲਾ 9 ਸਤੰਬਰ ਤੋਂ, ਤਿੰਨ ਲੱਖ ਤੋਂ ਵੱਧ ਸ਼ਰਧਾਲੂ ਟੇਕਣਗੇ ਮੱਥਾ, ਦੇਖੋ ਸ਼ਡਿਊਲ