Breaking News :

ਜਲੰਧਰ ‘ਚ ਸਕੂਲ ਬੱਸ ਚਾਲਕ ਦੀ ਲਾਪਰਵਾਹੀ, ਰੈੱਡ ਲਾਈਟ ਤੋੜ ਕੇ ਰੌਂਗ ਸਾਈਡ ਬੱਸ ਦੌੜਾਈ; ਰਾਹਗੀਰ ਨੇ ਰੋਕ ਕੇ ਟਾਲਿਆ ਵੱਡਾ ਹਾਦਸਾ

ਕੈਨੇਡਾ ਵਿੱਚ ਪੁੱਤਰ ਕਤਲ ਕੇਸ ’ਚ ਫਸਣ ਦਾ ਡਰ ਦਿਖਾ ਸਾਈਬਰ ਠੱਗਾਂ ਨੇ ਰਿਟਾਇਰਡ ਅਧਿਆਪਕ ਤੋਂ ਠੱਗੇ 10 ਲੱਖ ਰੁਪਏ

ਪੰਜਾਬੀ ਆ ਗਏ ਓਏ…! ਪੰਜਾਬ ਅੱਗੇ ਲਖਨਊ ਨੇ ਵੀ ਟੇਕੇ ਗੋਡੇ, ਦਰਜ ਕੀਤੀ ਸੀਰੀਜ਼ ਦੀ 5ਵੀਂ ਜਿੱਤ

120 ਫੁੱਟੀ ਰੋਡ ‘ਤੇ ਭਿਆਨਕ ਸੜਕ ਹਾਦਸਾ, ਗੰਭੀਰ ਜਖ਼ਮੀ ਨੌਜਵਾਨ ਨੂੰ SHO ਨੇ ਆਪਣੀ ਗੱਡੀ ‘ਚ ਹਸਪਤਾਲ ਪਹੁੰਚਾਇਆ

ਅਕਾਸ਼ ਬੰਸਲ IAS ਨੇ ਕਪੂਰਥਲਾ ਦੇ ਨਵੇਂ ਡਿਪਟੀ ਕਮਿਸ਼ਨਰ ਵਜੋਂ ਸੰਭਾਲਿਆ ਅਹੁਦਾ

ਮਧੁਵਨ ਕਾਲੋਨੀ ਵਿੱਚ ਸ਼ੱਕੀ ਹਾਲਾਤਾਂ ‘ਚ ਵਿਅਕਤੀ ਦੀ ਮੌਤ, ਘੰਟੇ ਭਰ ਸੜਕ ‘ਤੇ ਪਿਆ ਰਿਹਾ ਲਾਸ਼ ਵਰਗਾ ਸ਼ਰੀਰ

ਜਲੰਧਰ ‘ਚ ਪੀਐਨਬੀ ਬੈਂਕ ਲੁੱਟ ਮਾਮਲਾ ਸੁਲਝਿਆ: ਸਾਬਕਾ DSP ਦਾ ਪੁੱਤਰ ਗ੍ਰਿਫਤਾਰ, ਨਸ਼ੇ ਲਈ ਕੀਤਾ ਸੀ 6.27 ਲੱਖ ਦਾ ਲੁੱਟਕਾਂਡ

ਹਿਮਾਚਲ ਸਰਕਾਰ ਦਾ ਵੱਡਾ ਫੈਸਲਾ: ਪੰਜਾਬੀਆਂ ਦੇ ਵਿਰੋਧ ਤੋਂ ਬਾਅਦ ਐਂਟਰੀ ਟੈਕਸ ਦਾ ਫੈਸਲਾ ਲਿਆ ਵਾਪਸ

ਐਸਐਸਪੀ ਜਲੰਧਰ ਦਿਹਾਤੀ ਨੇ ਸਤਿਗੁਰੂ ਲਾਲ ਨਾਥ ਮਹਾਰਾਜ ਜੀ ਦੀ 29ਵੀਂ ਬਰਸੀ ਸਮਾਗਮ ਵਿੱਚ ਕੀਤੀ ਸ਼ਿਰਕਤ, ਅਮਨ-ਕਾਨੂੰਨ ਅਤੇ ਨਸ਼ਾ ਮੁਕਤੀ ਦਾ ਦਿੱਤਾ ਸੰਦੇਸ਼

ਜਲੰਧਰ ”ਚ ਵੱਡਾ ਐਨਕਾਊਂਟਰ! ਬਦਮਾਸ਼ ਤੇ ਪੁਲਸ ਵਿਚਾਲੇ ਚੱਲੀਆਂ ਤਾੜ-ਤਾੜ ਗੋਲ਼ੀਆਂ

May 3, 2026

ਪੰਜਾਬ ਸਰਕਾਰ ਵੱਲੋਂ ਘਰੇਲੂ ਬਿਜਲੀ ਖਪਤਕਾਰਾਂ ਦੇ 31 ਦਸੰਬਰ, 2021 ਤਕ ਦੇ ਬਕਾਇਆ ਖੜ੍ਹੇ ਬਿਜਲੀ ਬਿੱਲ ਮੁਆਫ

ਚੰਡੀਗੜ੍ਹ। ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਸੂਬੇ ਦੇ ਲੋਕਾਂ ਨਾਲ ਕੀਤੇ ਵਾਅਦੇ ਨੂੰ ਪੂਰਾ ਕਰਦਿਆਂ ਪੰਜਾਬ ਸਰਕਾਰ ਵੱਲੋਂ ਘਰੇਲੂ ਸ੍ਰੇਣੀ ਦੇ ਸਾਰੇ ਖਪਤਕਾਰਾਂ ਦੇ 31 ਦਸੰਬਰ, 2021 ਤਕ ਦੇ ਬਕਾਇਆ ਖੜੇ ਬਿਜਲੀ ਬਿਲ ਮੁਆਫ ਕਰ ਦਿੱਤੇ ਹਨ। ਇਸ ਸਬੰਧੀ ਪੰਜਾਬ ਸਟੇਟ ਪਾਵਰ ਕਾਰਪੋਰੇਸ਼ਨ ਲਿਮਟਿਡ (ਪੀ.ਐਸ.ਪੀ.ਸੀ.ਐਲ.) ਵੱਲੋਂ ਨੋਟੀਫੀਕੇਸ਼ਨ ਜਾਰੀ ਕਰ ਦਿੱਤਾ ਗਿਆ ਹੈ।

ਡਿਫਾਲਟਰ ਘਰੇਲੂ ਬਿਜਲੀ ਖ਼ਪਤਕਾਰਾਂ ਨੂੰ ਰਾਹਤ ਦੇਣ ਬਾਰੇ ਦੱਸਦਿਆਂ ਪੰਜਾਬ ਦੇ ਬਿਜਲੀ ਮੰਤਰੀ ਸ. ਹਰਭਜਨ ਸਿੰਘ ਈ.ਟੀ.ਓ. ਨੇ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਸੂਬੇ ਦੇ ਸਾਰੇ ਘਰੇਲੂ ਬਿਜਲੀ ਖਪਤਕਾਰ, ਜਿਨ੍ਹਾਂ ਵੱਲੋਂ 30 ਜੂਨ, 2022 ਤਕ, 31 ਦਸੰਬਰ, 2021 ਤਕ ਦੇ ਬਕਾਇਆ ਖੜ੍ਹੇ ਬਿਜਲੀ ਬਿਲਾਂ ਦੀ ਅਦਾਇਗੀ ਨਹੀਂ ਕੀਤੀ ਗਈ ਹੈ, ਦੇ ਬਿੱਲ ਮੁਆਫ ਕਰ ਦਿੱਤੇ ਗਏ ਹਨ।

ਕੈਬਨਿਟ ਮੰਤਰੀ ਨੇ ਕਿਹਾ ਕਿ ਜਿਹੜੇ ਬਿਜਲੀ ਕੁਨੈਕਸ਼ਨ ਕੱਟੇ ਗਏ ਹਨ ਅਤੇ ਜਿਨਾਂ ਨੂੰ ਬਹਾਲ ਕਰਨਾ ਸੰਭਵ ਨਹੀਂ ਹੈ, ਬਿਨੈਕਾਰ ਦੀ ਬੇਨਤੀ ‘ਤੇ ਪੀ.ਐੱਸ.ਪੀ.ਸੀ.ਐੱਲ. ਵੱਲੋਂ ਦੁਬਾਰਾ ਜੋੜ ਦਿੱਤੇ ਜਾਣਗੇ। ਉਨਾਂ ਇਹ ਵੀ ਦੱਸਿਆ ਕਿ ਨਵੇਂ ਘਰੇਲੂ ਬਿਜਲੀ ਕੁਨੈਕਸ਼ਨ ਲਈ ਜੋ ਖਰਚੇ ਬਿਜਲੀ ਖਪਤਕਾਰਾਂ ਵੱਲੋਂ ਅਦਾ ਕੀਤੇ ਜਾਣੇ ਹਨ, ਦੀ ਅਦਾਇਗੀ ਵੀ ਪੰਜਾਬ ਸਰਕਾਰ ਵੱਲੋਂ ਪੀ.ਐਸ.ਪੀ.ਸੀ.ਐਲ. ਨੂੰ ਕੀਤੀ ਜਾਵੇਗੀ।

ਹੋਰ ਸਾਰੇ ਖਪਤਕਾਰ ਜਿਵੇਂ ਸਰਕਾਰੀ ਹਸਪਤਾਲ /ਸਰਕਾਰੀ ਡਿਸਪੈਂਸਰੀਆਂ, ਧਾਰਮਿਕ ਸਥਾਨ, ਸਰਕਾਰੀ ਖੇਡ ਸੰਸਥਾਵਾਂ, ਸੈਨਿਕ ਰੈਸਟ ਹਾਊਸ, ਸਰਕਾਰੀ ਸਹਾਇਤਾ ਪ੍ਰਾਪਤ ਵਿੱਦਿਅਕ ਸੰਸਥਾਵਾਂ ਅਤੇ ਅਟੈਚਡ ਹੋਸਟਲਾਂ ਆਦਿ ਇਸ ਮੁਆਫੀ ਸਕੀਮ ਦੇ ਘੇਰੇ ਵਿੱਚ ਨਹੀਂ ਆਉਣਗੇ।

ਸ੍ਰੀ ਈ.ਟੀ.ਓ. ਨੇ ਦੱਸਿਆ ਕਿ ਪੰਜਾਬ ਸਰਕਾਰ ਪਹਿਲਾਂ ਹੀ ਸੂਬੇ ਦੇ ਸਾਰੇ ਯੋਗ ਵਸਨੀਕਾਂ ਨੂੰ 300 ਯੂਨਿਟ ਪ੍ਰਤੀ ਮਹੀਨਾ ਮੁਫਤ ਬਿਜਲੀ ਦੇ ਰਹੀ ਹੈ। ਉਨਾਂ ਦੱਸਿਆ ਕਿ ਸੂਬਾ ਸਰਕਾਰ ਕੀਤੇ ਸਾਰੇ ਚੋਣ ਵਾਅਦੇ ਪੂਰੇ ਕਰੇਗੀ ਅਤੇ ਲੋਕ ਹਿੱਤ ‘ਚ ਕੰਮ ਕਰਦੀ ਰਹੇਗੀ।

Vinkmag ad
Share Our Daily Posts

News Desk

Read Previous

ਜਲੰਧਰ ਦੇ ਸੋਢਲ ‘ਚ ਲੁੱਟ ਦੀ ਵਾਰਦਾਤ, ਯੂਕੋ ਬੈਂਕ ਦੇ ਮੁਲਾਜ਼ਮਾਂ ਨੂੰ ਬੰਧਕ ਬਣਾ ਕੇ 13 ਲੱਖ ਰੁਪਏ ਲੈ ਕੇ ਫ਼ਰਾਰ, ਪੁਲਿਸ ਜਾਂਚ ‘ਚ ਜੁਟੀ

Read Next

12ਵੀਂ ਜਮਾਤ ਦੀ ਵਿਦਿਆਰਥਣ ਦੀ ਰੇਲਗੱਡੀ ਦੀ ਲਪੇਟ ’ਚ ਆਉਣ ਨਾਲ ਮੌਤ