Breaking News :

ਜਲੰਧਰ ‘ਚ ਸਕੂਲ ਬੱਸ ਚਾਲਕ ਦੀ ਲਾਪਰਵਾਹੀ, ਰੈੱਡ ਲਾਈਟ ਤੋੜ ਕੇ ਰੌਂਗ ਸਾਈਡ ਬੱਸ ਦੌੜਾਈ; ਰਾਹਗੀਰ ਨੇ ਰੋਕ ਕੇ ਟਾਲਿਆ ਵੱਡਾ ਹਾਦਸਾ

ਕੈਨੇਡਾ ਵਿੱਚ ਪੁੱਤਰ ਕਤਲ ਕੇਸ ’ਚ ਫਸਣ ਦਾ ਡਰ ਦਿਖਾ ਸਾਈਬਰ ਠੱਗਾਂ ਨੇ ਰਿਟਾਇਰਡ ਅਧਿਆਪਕ ਤੋਂ ਠੱਗੇ 10 ਲੱਖ ਰੁਪਏ

ਪੰਜਾਬੀ ਆ ਗਏ ਓਏ…! ਪੰਜਾਬ ਅੱਗੇ ਲਖਨਊ ਨੇ ਵੀ ਟੇਕੇ ਗੋਡੇ, ਦਰਜ ਕੀਤੀ ਸੀਰੀਜ਼ ਦੀ 5ਵੀਂ ਜਿੱਤ

120 ਫੁੱਟੀ ਰੋਡ ‘ਤੇ ਭਿਆਨਕ ਸੜਕ ਹਾਦਸਾ, ਗੰਭੀਰ ਜਖ਼ਮੀ ਨੌਜਵਾਨ ਨੂੰ SHO ਨੇ ਆਪਣੀ ਗੱਡੀ ‘ਚ ਹਸਪਤਾਲ ਪਹੁੰਚਾਇਆ

ਅਕਾਸ਼ ਬੰਸਲ IAS ਨੇ ਕਪੂਰਥਲਾ ਦੇ ਨਵੇਂ ਡਿਪਟੀ ਕਮਿਸ਼ਨਰ ਵਜੋਂ ਸੰਭਾਲਿਆ ਅਹੁਦਾ

ਮਧੁਵਨ ਕਾਲੋਨੀ ਵਿੱਚ ਸ਼ੱਕੀ ਹਾਲਾਤਾਂ ‘ਚ ਵਿਅਕਤੀ ਦੀ ਮੌਤ, ਘੰਟੇ ਭਰ ਸੜਕ ‘ਤੇ ਪਿਆ ਰਿਹਾ ਲਾਸ਼ ਵਰਗਾ ਸ਼ਰੀਰ

ਜਲੰਧਰ ‘ਚ ਪੀਐਨਬੀ ਬੈਂਕ ਲੁੱਟ ਮਾਮਲਾ ਸੁਲਝਿਆ: ਸਾਬਕਾ DSP ਦਾ ਪੁੱਤਰ ਗ੍ਰਿਫਤਾਰ, ਨਸ਼ੇ ਲਈ ਕੀਤਾ ਸੀ 6.27 ਲੱਖ ਦਾ ਲੁੱਟਕਾਂਡ

ਹਿਮਾਚਲ ਸਰਕਾਰ ਦਾ ਵੱਡਾ ਫੈਸਲਾ: ਪੰਜਾਬੀਆਂ ਦੇ ਵਿਰੋਧ ਤੋਂ ਬਾਅਦ ਐਂਟਰੀ ਟੈਕਸ ਦਾ ਫੈਸਲਾ ਲਿਆ ਵਾਪਸ

ਐਸਐਸਪੀ ਜਲੰਧਰ ਦਿਹਾਤੀ ਨੇ ਸਤਿਗੁਰੂ ਲਾਲ ਨਾਥ ਮਹਾਰਾਜ ਜੀ ਦੀ 29ਵੀਂ ਬਰਸੀ ਸਮਾਗਮ ਵਿੱਚ ਕੀਤੀ ਸ਼ਿਰਕਤ, ਅਮਨ-ਕਾਨੂੰਨ ਅਤੇ ਨਸ਼ਾ ਮੁਕਤੀ ਦਾ ਦਿੱਤਾ ਸੰਦੇਸ਼

ਜਲੰਧਰ ”ਚ ਵੱਡਾ ਐਨਕਾਊਂਟਰ! ਬਦਮਾਸ਼ ਤੇ ਪੁਲਸ ਵਿਚਾਲੇ ਚੱਲੀਆਂ ਤਾੜ-ਤਾੜ ਗੋਲ਼ੀਆਂ

May 3, 2026

ਚੰਡੀਗੜ੍ਹ ‘ਚ ਰਾਜਾ ਵੜਿੰਗ ਦੀ ਅਗਵਾਈ ‘ਚ ਮਹਿੰਗਾਈ ਖਿਲਾਫ਼ ਪ੍ਰਦਰਸ਼ਨ ਕਰ ਰਹੇ ਕਾਂਗਰਸੀਆਂ ‘ਤੇ ਛੱਡਿਆਂ ਪਾਣੀ ਦੀਆਂ ਬੁਛਾੜਾਂ

ਚੰਡੀਗੜ੍ਹ : Congress Protest in Punjab: ਚੰਡੀਗੜ੍ਹ ‘ਚ ਮਹਿੰਗਾਈ ਖਿਲਾਫ ਪ੍ਰਦਰਸ਼ਨ ਕਰ ਰਹੇ ਕਾਂਗਰਸੀ ਆਗੂਆਂ ਤੇ ਵਰਕਰਾਂ ‘ਤੇ ਪੁਲਿਸ ਨੇ ਜਲ ਤੋਪਾਂ ਛੱਡੀਆਂ ਹਨ। ਪੰਜਾਬ ਭਰ ‘ਚ ਕਾਂਗਰਸੀਆਂ ਵੱਲੋਂ ਰੋਸ ਪ੍ਰਦਰਸ਼ਨ ਕੀਤਾ ਜਾ ਰਿਹਾ ਹੈ। ਚੰਡੀਗੜ੍ਹ ‘ਚ ਪੰਜਾਬ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਦੀ ਅਗਵਾਈ ਹੇਠ ਪਾਰਟੀ ਆਗੂ ਰੋਸ ਪ੍ਰਦਰਸ਼ਨ ਕਰ ਰਹੇ ਹਨ। ਕਾਂਗਰਸੀ ਆਗੂਆਂ ਤੇ ਵਰਕਰਾਂ ਨੇ ਪ੍ਰਦਰਸ਼ਨ ਕਰਦੇ ਹੋਏ ਪੰਜਾਬ ਰਾਜ ਭਵਨ ਵੱਲ ਮਾਰਚ ਕਰਨ ਦੀ ਕੋਸ਼ਿਸ਼ ਕੀਤੀ ਪਰ ਪੁਲਿਸ ਨੇ ਉਨ੍ਹਾਂ ਨੂੰ ਰੋਕ ਦਿੱਤਾ। ਜਦੋਂ ਪ੍ਰਦਰਸ਼ਨਕਾਰੀਆਂ ਨੇ ਪੁਲਿਸ ਵੱਲੋਂ ਬੈਰੀਕੇਡ ਹਟਾ ਕੇ ਅੱਗੇ ਵਧਣ ਦੀ ਕੋਸ਼ਿਸ਼ ਕੀਤੀ ਤਾਂ ਉਨ੍ਹਾਂ ’ਤੇ ਜਲ ਤੋਪਾਂ ਨਾਲ ਪਾਣੀ ਦੀ ਬੁਛਾੜ ਕੀਤੀ।

ਪੂਰੇ ਪੰਜਾਬ ‘ਚ ਕਾਂਗਰਸੀ ਕਰ ਰਹੇ ਮਹਿੰਗਾਈ ਖਿਲਾਫ਼ ਪ੍ਰਦਰਸ਼ਨ

ਇਸ ਤੋਂ ਪਹਿਲਾਂ ਕਾਂਗਰਸੀ ਆਗੂਆਂ ਤੇ ਵਰਕਰਾਂ ਨੇ ਮਹਿੰਗਾਈ ਖ਼ਿਲਾਫ਼ ਧਰਨਾ ਦਿੱਤਾ। ਇਸ ਤੋਂ ਬਾਅਦ ਵੱਡੀ ਗਿਣਤੀ ‘ਚ ਕਾਂਗਰਸੀ ਪ੍ਰਦਰਸ਼ਨ ਕਰਦੇ ਹੋਏ ਪੰਜਾਬ ਰਾਜ ਭਵਨ ਵੱਲ ਨਿਕਲ ਆਏ। ਪੁਲਿਸ ਨੇ ਕਾਂਗਰਸੀਆਂ ਨੂੰ ਰੋਕਣ ਲਈ ਬੈਰੀਕੇਡ ਲਾਏ ਹੋਏ ਸਨ। ਪੁਲਿਸ ਨੇ ਬੈਰੀਕੇਡ ਲਗਾ ਕੇ ਕਾਂਗਰਸੀ ਵਰਕਰਾਂ ਨੂੰ ਰੋਕਿਆ। ਇਸ ਦੌਰਾਨ ਪੁਲਿਸ ਤੇ ਪ੍ਰਦਰਸ਼ਨਕਾਰੀਆਂ ਵਿਚਾਲੇ ਹੱਥੋਪਾਈ ਵੀ ਹੋਈ।

ਇਸ ਦੌਰਾਨ ਕਾਂਗਰਸੀ ਆਗੂਆਂ ਤੇ ਵਰਕਰਾਂ ਨੇ ਜ਼ੋਰਦਾਰ ਨਾਅਰੇਬਾਜ਼ੀ ਕੀਤੀ। ਪ੍ਰਦਰਸ਼ਨਕਾਰੀਆਂ ਨੇ ਬੈਰੀਕੇਡ ਹਟਾਉਣ ਤੇ ਉੱਥੋਂ ਛਾਲ ਮਾਰਨ ਦੀ ਕੋਸ਼ਿਸ਼ ਕੀਤੀ। ਇਸ ਤੋਂ ਬਾਅਦ ਪੁਲਿਸ ਨੇ ਉਨ੍ਹਾਂ ਨੂੰ ਰਾਜ ਭਵਨ ਵੱਲ ਵਧਣ ਤੋਂ ਰੋਕਣ ਲਈ ਜਲ ਤੋਪਾਂ ਦੀ ਵਰਤੋਂ ਕੀਤੀ ਤੇ ਉਨ੍ਹਾਂ ‘ਤੇ ਪਾਣੀ ਦੀਆਂ ਬੁਛਾੜਾਂ ਛੱਡੀਆਂ। ਇਸ ਦੌਰਾਨ ਪੁਲਿਸ ਤੇ ਪ੍ਰਦਰਸ਼ਨਕਾਰੀਆਂ ਵਿਚਾਲੇ ਝੜਪ ਵੀ ਹੋਈ।

ਇਸ ਤੋਂ ਪਹਿਲਾਂ ਕਾਂਗਰਸੀ ਆਗੂਆਂ ਨੇ ਧਰਨਾ ਦਿੱਤਾ। ਧਰਨੇ ‘ਚ ਪੰਜਾਬ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ, ਪੰਜਾਬ ਵਿਧਾਨ ਸਭਾ ‘ਚ ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਸਿੰਘ ਬਾਜਵਾ ਤੇ ਉਪ ਨੇਤਾ ਡਾ. ਰਾਜ ਕੁਮਾਰ ਚੱਬੇਵਾਲ ਨੇ ਵੀ ਸ਼ਮੂਲੀਅਤ ਕੀਤੀ। ਇਸ ਮੌਕੇ ਕਾਂਗਰਸ ਦੇ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਕਿਹਾ ਕਿ ਅੱਜ ਪੂਰਾ ਦੇਸ਼ ਮਹਿੰਗਾਈ ਤੋਂ ਪਰੇਸ਼ਾਨ ਹੈ। ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਘਰ-ਘਰ ਸਿਲੰਡਰ ਪਹੁੰਚਾਏ ਤੇ ਉੱਜਵਲਾ ਸਕੀਮ ਤਹਿਤ ਗੈਸ ਕੁਨੈਕਸ਼ਨ ਦਿੱਤੇ ਗਏ ਪਰ ਅੱਜ ਉਹੀ ਲੋਕ ਕਬਾੜ ਦੇ ਰੇਟ ‘ਤੇ ਸਿਲੰਡਰ ਵੇਚ ਰਹੇ ਹਨ।

ਵੜਿੰਗ ਨੇ ਵੱਖ-ਵੱਖ ਖੁਰਾਕੀ ਵਸਤਾਂ ‘ਤੇ ਜੀਐਸਟੀ ਵਧਾਉਣ ‘ਤੇ ਵੀ ਸਵਾਲ ਉਠਾਏ। ਵੜਿੰਗ ਨੇ ਜੀਐਸਟੀ ਨੂੰ ‘ਗੱਬਰ ਸਿੰਘ ਟੈਕਸ’ ਦੱਸਦਿਆਂ ਇਸ ਨੂੰ ਤਰਕਸੰਗਤ ਬਣਾਉਣ ਦੀ ਮੰਗ ਕੀਤੀ। ਉਨ੍ਹਾਂ ਕਿਹਾ ਕਿ ਰਾਹੁਲ ਗਾਂਧੀ ਸੱਚ ਦੀ ਲੜਾਈ ਲੜ ਰਹੇ ਹਨ ਅਤੇ ਪੂਰੀ ਕਾਂਗਰਸ ਉਨ੍ਹਾਂ ਦੇ ਨਾਲ ਖੜ੍ਹੀ ਹੈ।

Vinkmag ad
Share Our Daily Posts

News Desk

Read Previous

12ਵੀਂ ਜਮਾਤ ਦੀ ਵਿਦਿਆਰਥਣ ਦੀ ਰੇਲਗੱਡੀ ਦੀ ਲਪੇਟ ’ਚ ਆਉਣ ਨਾਲ ਮੌਤ

Read Next

ਪੰਜਾਬ ਸਰਕਾਰ ਨੇ ਇਸ ਵਿਭਾਗ ‘ਚ ਕੱਢੀਆਂ ਨੌਕਰੀਆਂ, 15 ਅਗਸਤ ਤੋਂ ਕਰੋ ਅਪਲਾਈ, ਇਹ ਹੈ ਆਸਾਨ ਪ੍ਰੋਸੈੱਸ