Breaking News :

ਜਲੰਧਰ ‘ਚ ਸਕੂਲ ਬੱਸ ਚਾਲਕ ਦੀ ਲਾਪਰਵਾਹੀ, ਰੈੱਡ ਲਾਈਟ ਤੋੜ ਕੇ ਰੌਂਗ ਸਾਈਡ ਬੱਸ ਦੌੜਾਈ; ਰਾਹਗੀਰ ਨੇ ਰੋਕ ਕੇ ਟਾਲਿਆ ਵੱਡਾ ਹਾਦਸਾ

ਕੈਨੇਡਾ ਵਿੱਚ ਪੁੱਤਰ ਕਤਲ ਕੇਸ ’ਚ ਫਸਣ ਦਾ ਡਰ ਦਿਖਾ ਸਾਈਬਰ ਠੱਗਾਂ ਨੇ ਰਿਟਾਇਰਡ ਅਧਿਆਪਕ ਤੋਂ ਠੱਗੇ 10 ਲੱਖ ਰੁਪਏ

ਪੰਜਾਬੀ ਆ ਗਏ ਓਏ…! ਪੰਜਾਬ ਅੱਗੇ ਲਖਨਊ ਨੇ ਵੀ ਟੇਕੇ ਗੋਡੇ, ਦਰਜ ਕੀਤੀ ਸੀਰੀਜ਼ ਦੀ 5ਵੀਂ ਜਿੱਤ

120 ਫੁੱਟੀ ਰੋਡ ‘ਤੇ ਭਿਆਨਕ ਸੜਕ ਹਾਦਸਾ, ਗੰਭੀਰ ਜਖ਼ਮੀ ਨੌਜਵਾਨ ਨੂੰ SHO ਨੇ ਆਪਣੀ ਗੱਡੀ ‘ਚ ਹਸਪਤਾਲ ਪਹੁੰਚਾਇਆ

ਅਕਾਸ਼ ਬੰਸਲ IAS ਨੇ ਕਪੂਰਥਲਾ ਦੇ ਨਵੇਂ ਡਿਪਟੀ ਕਮਿਸ਼ਨਰ ਵਜੋਂ ਸੰਭਾਲਿਆ ਅਹੁਦਾ

ਮਧੁਵਨ ਕਾਲੋਨੀ ਵਿੱਚ ਸ਼ੱਕੀ ਹਾਲਾਤਾਂ ‘ਚ ਵਿਅਕਤੀ ਦੀ ਮੌਤ, ਘੰਟੇ ਭਰ ਸੜਕ ‘ਤੇ ਪਿਆ ਰਿਹਾ ਲਾਸ਼ ਵਰਗਾ ਸ਼ਰੀਰ

ਜਲੰਧਰ ‘ਚ ਪੀਐਨਬੀ ਬੈਂਕ ਲੁੱਟ ਮਾਮਲਾ ਸੁਲਝਿਆ: ਸਾਬਕਾ DSP ਦਾ ਪੁੱਤਰ ਗ੍ਰਿਫਤਾਰ, ਨਸ਼ੇ ਲਈ ਕੀਤਾ ਸੀ 6.27 ਲੱਖ ਦਾ ਲੁੱਟਕਾਂਡ

ਹਿਮਾਚਲ ਸਰਕਾਰ ਦਾ ਵੱਡਾ ਫੈਸਲਾ: ਪੰਜਾਬੀਆਂ ਦੇ ਵਿਰੋਧ ਤੋਂ ਬਾਅਦ ਐਂਟਰੀ ਟੈਕਸ ਦਾ ਫੈਸਲਾ ਲਿਆ ਵਾਪਸ

ਐਸਐਸਪੀ ਜਲੰਧਰ ਦਿਹਾਤੀ ਨੇ ਸਤਿਗੁਰੂ ਲਾਲ ਨਾਥ ਮਹਾਰਾਜ ਜੀ ਦੀ 29ਵੀਂ ਬਰਸੀ ਸਮਾਗਮ ਵਿੱਚ ਕੀਤੀ ਸ਼ਿਰਕਤ, ਅਮਨ-ਕਾਨੂੰਨ ਅਤੇ ਨਸ਼ਾ ਮੁਕਤੀ ਦਾ ਦਿੱਤਾ ਸੰਦੇਸ਼

ਜਲੰਧਰ ”ਚ ਵੱਡਾ ਐਨਕਾਊਂਟਰ! ਬਦਮਾਸ਼ ਤੇ ਪੁਲਸ ਵਿਚਾਲੇ ਚੱਲੀਆਂ ਤਾੜ-ਤਾੜ ਗੋਲ਼ੀਆਂ

May 3, 2026

RTI ‘ਚ ਹੈਰਾਨੀਜਨਕ ਖੁਲਾਸਾ : ਸਹੁੰ ਚੁੱਕਣ ਤੋਂ ਪਹਿਲਾਂ ਹੀ CM ਨੇ ਸਰਕਾਰੀ ਖ਼ਜ਼ਾਨੇ ਨੂੰ ਲਾਇਆ ਲੱਖਾਂ ਦਾ ਚੂਨਾ, ਜਾਣੋ ਟੈਂਟ ਤੋਂ ਲੈ ਕੇ ਹੋਟਲਾਂ ਤਕ ਕਿੱਥੇ-ਕਿੱਥੇ ਕੀਤਾ ਖਰਚ

ਚੰਡੀਗੜ੍ਹ : ਆਮ ਆਦਮੀ ਪਾਰਟੀ (AAP) ਨੇ ਪੰਜਾਬ ਦੀ ਜਿੱਤ ਦਾ ਜਸ਼ਨ ਮਨਾਉਣ ਲਈ 13 ਮਾਰਚ ਨੂੰ ਸ੍ਰੀ ਅੰਮ੍ਰਿਤਸਰ ਸਾਹਿਬ ਵਿਖੇ “ਵਿਜੇ ਯਾਤਰਾ” ਕੱਢੀ ਸੀ। ਇਸ ਵਿੱਚ ਪਾਰਟੀ ਨੇ ਪੂਰੇ ਪੰਜਾਬ ਦੇ ਵਰਕਰਾਂ ਨੂੰ ਬੁਲਾਇਆ ਸੀ। ਮਾਨਸਾ ਵਾਸੀ ਮਾਨਿਕ ਗੋਇਲ ਵੱਲੋਂ RTI ਰਾਹੀਂ ਲਈ ਗਈ ਜਾਣਕਾਰੀ ‘ਚ ਹੈਰਾਨੀਜਨਕ ਖੁਲਾਸਾ ਹੋਇਆ ਹੈ ਕਿ ਆਮ ਆਦਮੀ ਪਾਰਟੀ ਦੀ ਉਸ ‘ਵਿਜੇ ਯਾਤਰਾ’ ‘ਤੇ ਲੱਖਾਂ ਦਾ ਖਰਚ ਪਾਰਟੀ ਫੰਡ ਦੀ ਬਜਾਏ ਸਰਕਾਰੀ ਖ਼ਜ਼ਾਨੇ ‘ਚੋਂ ਕੀਤਾ ਗਿਆ। ਉਸ ਦਿਨ ਦੇ ਪੰਜ ਤਾਰਾ ਹੋਟਲਾਂ ਦੇ ਲੱਖਾਂ ਦੇ ਬਿਲਾਂ ਤੋਂ ਲੈ ਕੇ, ਲੱਖਾਂ ਦੀ ਸਜਾਵਟ, ਦਿੱਲੀ ਲੀਡਰਸ਼ਿਪ ਲਈ ਗੋਲਡ ਪਲੇਟਿਡ ਤਲਵਾਰਾਂ, ਫੁਲਕਾਰੀਆਂ ਆਦਿ ‘ਤੇ ਕਰੀਬ 15 ਲੱਖ ਰੁਪਿਆ ਲਗਾਇਆ ਗਿਆ ਜਦੋਂ ਕਿ ਮੁੱਖਮੰਤਰੀ ਭਗਵੰਤ ਮਾਨ ਨੇ ਉਸ ਸਮੇਂ ਸਹੁੰ ਵੀ ਨਹੀਂ ਚੁੱਕੀ ਸੀ।

ਜਿੱਤ ਦੇ ਜਸ਼ਨ ‘ਤੇ ਲੱਖਾਂ ਰੁਪਏ ਖਰਚਣ ਤੋਂ ਇਲਾਵਾ ਪਾਰਟੀ ਵਰਕਰਾਂ ਨੂੰ ਅੰਮ੍ਰਿਤਸਰ ਲਿਆਉਣ ਲਈ ਸਰਕਾਰੀ ਬੱਸਾਂ ਵਰਤੀਆਂ ਗਈਆਂ, ਜਿਨ੍ਹਾਂ ਦਾ ਲੱਖਾਂ ਰੁਪਏ ਦਾ ਖਰਚ ਵੀ ਸਰਕਾਰੀ ਖ਼ਜ਼ਾਨੇ ‘ਚੋਂ ਦਿੱਤਾ ਗਿਆ। ਹਾਲਾਂਕਿ ਇਸਦਾ ਜਵਾਬ ਸਰਕਾਰ ਦੇਣ ਤੋਂ ਭੱਜ ਰਹੀ ਹੈ”, ਗੋਇਲ ਨੇ ਕਿਹਾ।

ਇਹ ਦੱਸਣਯੋਗ ਹੈ ਕਿ ਮੁੱਖਮੰਤਰੀ ਭਗਵੰਤ ਮਾਨ ਨੇ ਮੁੱਖ ਮੰਤਰੀ ਵਜੋਂ ਸਹੁੰ 16 ਮਾਰਚ ਨੂੰ ਚੁੱਕੀ ਸੀ, ਜਦੋਂਕਿ ਸ੍ਰੀ ਅੰਮ੍ਰਿਤਸਰ ਸਾਹਿਬ ਵਿਖੇ “ਵਿਜੇ ਯਾਤਰਾ” 13 ਮਾਰਚ ਨੂੰ ਕੱਢੀ ਗਈ ਸੀ। ਇਸ ਜਿੱਤ ਦੇ ਜਸ਼ਨ ‘ਚ ਲੱਖਾਂ ਦੇ ਬਿਲ ਸਰਕਾਰੀ ਖ਼ਜ਼ਾਨੇ ਨੂੰ ਪਾਏ ਗਏ, ਫਲੈਕਸਾਂ ਤੋਂ ਲੈ ਕੇ ਖਾਣ-ਪੀਣ ਦੇ ਸਾਮਾਨ ਦਾ ਖਰਚਾ ਵੀ ਸਰਕਾਰੀ ਖ਼ਜ਼ਾਨੇ ‘ਚੋਂ ਕੀਤਾ ਗਿਆ। RTI ‘ਚ ਲਈ ਗਈ ਜਾਣਕਾਰੀ ਅਨੁਸਾਰ ਪੰਜ ਤਾਰਾ ਹੋਟਲ ਤਾਜ ਸਵਰਨਾ ‘ਚ ਉਸ ਦਿਨ ਰਹਿਣ ਤੇ ਖਾਣ ਪੀਣ ਦਾ ₹1,51,851 , ਦਿੱਲੀ ਲੀਡਰਸ਼ਿਪ ਦੇ ਸਵਾਗਤ ਲਈ ਸੜਕਾਂ ਨੂੰ ਤਾਜੇ ਫੁੱਲਾਂ ਨਾਲ ਸਜਾਉਣ ਦਾ ₹4,83,800, ਸਵਾਗਤੀ ਗੇਟ ਬਣਾਉਣ ਲਈ ₹75000, ਟੈਂਟ ਤੇ ਕੁਰਸੀਆਂ ਲਈ ₹5,56,424, ਢੋਲੀਆਂ ਤੇ ₹54,500, ਫੁੱਲਾਂ ਦੇ ਬੁਕਿਆਂ ‘ਤੇ ₹16800, ਫੁਲਕਾਰੀਆਂ ‘ਤੇ ₹18000, ਗੋਲਡ ਪਲੇਟਡ ਤਲਵਾਰਾਂ ਲਈ ₹34000, ਫਲੈਕਸਾਂ ਤੇ ₹45,398, ਫੋਟੋ ਗਰਾਫਰਾਂ ਤੇ ₹17500 ਆਦਿ ਖਰਚੇ ਗਏ।

RTI ਐਕਟਿਵਿਸਟ ਮਾਨਿਕ ਗੋਇਲ ਨੇ ਕਿਹਾ ਕਿ “ਭਗਵੰਤ ਮਾਨ ਸੱਤਾ ‘ਚ ਆਉਣ ਤੋਂ ਪਹਿਲਾਂ ਕਹਿੰਦੇ ਸਨ ਕਿ ਸਰਕਾਰੀ ਖ਼ਜ਼ਾਨਾ ਖਾਲੀ ਹੈ ਤੇ ਇਸਦੀ ਦੁਰਵਰਤੋਂ ਕੀਤੀ ਗਈ ਹੈ ਪਰ ਹੈਰਾਨ ਕਰਨ ਵਾਲੀ ਗੱਲ ਇਹ ਹੈ ਕਿ ਮੁੱਖਮੰਤਰੀ ਵੱਲੋਂ ਸਹੁੰ ਚੁੱਕਣ ਤੋਂ ਪਹਿਲਾਂ ਹੀ ਪਾਰਟੀ ਪ੍ਰੋਗਰਾਮ ਲਈ ਲੋਕਾਂ ਦਾ ਪੈਸਾ ਵਰਤਿਆ ਗਿਆ। ਮੈਂ ਹੈਰਾਨ ਹਾਂ ਕਿ ਇਹ ਪੈਸਾ ਵਰਤਣ ਵਾਲੇ ਅਫਸਰਾਂ ਨੇ ਕਿਸਦੇ ਆਰਡਰ ਲਏ ਤੇ ਇਹ ਗ਼ੈਰ-ਕਾਨੂੰਨੀ ਖਰਚਾ ਕਰਨ ਤੋਂ ਪਹਿਲਾਂ ਕੀ ਇਕ ਵਾਰੀ ਵੀ ਨਹੀਂ ਸੋਚਿਆ? ਇਹ ਜਵਾਬ ਖਰਚਾ ਕਰਨ ਵਾਲੇ ਅਫਸਰਾਂ ਨੂੰ ਦੇਣਾ ਪਵੇਗਾ ਕਿਉਕਿ ਇਹ ਗੈਰਕਾਨੂੰਨੀ ਤੌਰ ‘ਤੇ ਪਾਰਟੀ ਪ੍ਰੋਗਰਾਮ ‘ਤੇ ਕੀਤਾ ਖਰਚਾ ਕਰੱਪਸ਼ਨ ਦੀ ਸ਼੍ਰੇਣੀ ਵਿੱਚ ਹੀ ਆਵੇਗਾ।

ਨਾਲ ਹੀ ਮਾਨਿਕ ਗੋਇਲ ਨੇ ਦੱਸਿਆ ਕਿ ਇਹ RTI ਮਾਰਚ ਮਹੀਨੇ ‘ਚ DC ਅੰਮ੍ਰਿਤਸਰ ਨੂੰ ਪਾਈ ਸੀ, ਜਿਸਦਾ ਉਨ੍ਹਾਂ ਨੇ ਕੋਈ ਜਵਾਬ ਨਹੀਂ ਦਿੱਤਾ। ਫਿਰ ਪਹਿਲੀ ਅਪੀਲ ‘ਤੇ ਕੋਈ ਜਵਾਬ ਨਾਂ ਦੇਣ ਤੋਂ ਬਾਅਦ ਸਟੇਟ ਸੂਚਣਾ ਕਮਿਸ਼ਨ ਨੂੰ ਦੂਜੀ ਅਪੀਲ ਪਾਈ ਗਈ। ਜਿਸ ਤੋਂ ਬਾਅਦ ਪੰਜ ਮਹੀਨਿਆਂ ਬਾਅਦ ਇਹ ਜਵਾਬ ਮਿਲਿਆ। ਪਾਰਦਰਸ਼ਤਾ ਦੀ ਗੱਲ ਕਰਨ ਵਾਲੀ ‘ਆਪ’ ਸਰਕਾਰ ਨੇ RTI ਦੇ ਜਵਾਬਾਂ ਨੂੰ ਸੌਖਾ ਕਰਨ ਦੀ ਥਾਂ ਹੋਰ ਤੰਗ ਕਰ ਦਿੱਤਾ ਹੈ। ਕੋਈ ਵਿਰਲਾ ਜਵਾਬ ਹੀ ਹੁੰਦਾ ਜੋ ਪਹਿਲੀ ਵਾਰ ਬਿਣਾ ਅਪੀਲ ਪਾਏ ਆ ਜਾਵੇ।

Vinkmag ad
Share Our Daily Posts

News Desk

Read Previous

ਲੰਪੀ ਸਕਿਨ ਨੇ ਪਸ਼ੂ ਪਾਲਣ ਵਿਭਾਗ ਦੇ ਛੁਡਾਏ ਪਸੀਨੇ, 1700 ਤੋਂ ਵੱਧ ਪਸ਼ੂ ਬਿਮਾਰੀ ਦੀ ਲਪੇਟ ’ਚ, ਜਾਣੋ ਲੱਛਣ ਤੇ ਬਚਾਅ ਦੇ ਤਰੀਕੇ

Read Next

ਟਰੈਵਲ ਏਜੰਟ ਵਿਨੈ ਹਰੀ ਦੀ ਪਤਨੀ ਤੇ ਇਕ ਹੋਰ ਖਿਲਾਫ਼ ਗ਼ੈਰ-ਜ਼ਮਾਨਤੀ ਵਾਰੰਟ ਜਾਰੀ, ਪੜ੍ਹੋ ਮਾਮਲਾ